Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਐੱਸ.ਡੀ.ਐਮ.ਚੇਤਨ ਬੰਗੜ ਵੱਲੋਂ ਤਹਿਸੀਲ ਦਫ਼ਤਰ ਦੀ ਅਚਨਚੇਤ ਚੈਕਿੰਗ

February 25, 2025 11:41 AM
SehajTimes
ਅਮਲੋਹ : ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਵੱਲੋਂ ਜਾਰੀ ਹਦਾਇਤਾਂ ਮੁਤਾਬਿਕ ਐਸ.ਡੀ.ਐਮ., ਅਮਲੋਹ ਸ਼੍ਰੀ ਚੇਤਨ ਬੰਗੜ ਵੱਲੋਂ ਤਹਿਸੀਲਦਾਰ ਦਫਤਰ ਅਮਲੋਹ ਦੀ ਅਚਨਚੇਤ ਚੈਕਿੰਗ ਕੀਤੀ ਗਈ ਅਤੇ ਬਿਨਾਂ ਐਨ.ਓ.ਸੀ. ਕੀਤੀਆਂ ਜਾ ਰਹੀਆਂ ਰਜਿਸਟਰੀਆਂ ਦੇ ਕੰਮ ਦਾ ਜਾਇਜ਼ਾ ਲਿਆ ਗਿਆ।

ਇਸ ਸਬੰਧੀ ਗੱਲਬਾਤ ਕਰਦਿਆਂ ਐਸ.ਡੀ.ਐਮ. ਨੇ ਦੱਸਿਆ ਕਿ ਤਹਿਸੀਲ ਵਿੱਚ ਬਿਨਾਂ ਐਨ.ਓ.ਸੀ. ਰਜਿਸਟਰੀਆਂ ਕਰਨ ਦਾ ਕੰਮ ਬਹੁਤ ਹੀ ਸੁਚੱਜੇ ਢੰਗ ਨਾਲ ਚੱਲ ਰਿਹਾ ਹੈ ਅਤੇ ਕਿਸੇ ਕਿਸਮ ਦਾ ਕੋਈ ਵੀ ਕੰਮ ਬਕਾਇਆ ਨਹੀਂ ਹੈ। ਉਹਨਾਂ ਕਿਹਾ ਕਿ ਤਹਿਸੀਲ ਦਫਤਰਾਂ ਵਿਖੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ।

ਐਸ.ਡੀ.ਐਮ. ਨੇ ਕਿਹਾ ਕਿ ਤਹਿਸੀਲ ਦਫਤਰਾਂ ਵਿਖੇ ਲੋਕਾਂ ਨੂੰ ਲੋੜੀਂਦੀ ਸਾਰੀਆਂ ਸਹੂਲਤਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਜੇਕਰ ਫਿਰ ਵੀ ਕਿਸੇ ਨੂੰ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਦਫਤਰੀ ਸਮੇਂ ਦੌਰਾਨ ਉਹਨਾਂ ਨਾਲ ਰਾਬਤਾ ਕਰ ਕੇ ਆਪਣੀਆਂ ਮੁਸ਼ਕਿਲਾਂ ਦੱਸ ਸਕਦੇ ਹਨ। ਲੋਕਾਂ ਦੀਆਂ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ ਅਤੇ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਕਿਸੇ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।
 
 
 
 

Have something to say? Post your comment