Monday, April 28, 2025
BREAKING NEWS
ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰਪੰਜਾਬ ਸਰਕਾਰ ਵੱਲੋਂ ਸਮਾਰਟ ਆਂਗਣਵਾੜੀਆਂ ਬਣਾਉਣ ਦੀ ਪਹਿਲ; ਵਰਕਰ ਤੇ ਹੈਲਪਰਾਂ ਨੂੰ ਦਿੱਤੇ ਜਾਣਗੇ ਸਮਾਰਟ ਫੋਨਪਹਿਲਗਾਮ ਵਿਚ ਅੱਤਵਾਦੀ ਹਮਲੇ ਤੋਂ ਬਾਅਦ ਜੰਮੂ-ਕਸ਼ਮੀਰ ਦੀਆਂ ਸੜਕਾਂ ਸੁੰਨਸਾਨ ਪਹਿਲਗਾਮ ਅੱਤਵਾਦੀ ਹਮਲੇ ‘ਚ ਹਨੀਮੂਨ ਲਈ ਘੁੰਮਣ ਗਏ ਨੇਵੀ ਅਫਸਰ ਦੀ ਮੌਤਜਲਦ ਹੀ ਪੂਰੇ ਦੇਸ਼ ਵਿਚ ਟੋਲ ਪਲਾਜ਼ਾ ਹਟਾਏ ਜਾਣਗੇਟਰੰਪ ਨੇ 9 ਲੱਖ ਪ੍ਰਵਾਸੀਆਂ ਦੇ ਕਾਨੂੰਨੀ ਪਰਮਿਟ ਕੀਤੇ ਰੱਦਭਗਵਾਨ ਮਹਾਂਵੀਰ ਜਯੰਤੀ ਮੌਕੇ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਰੱਖਣ ਦੇ ਹੁਕਮਸਾਬਕਾ ਮੰਤਰੀ ਮਨਰੰਜਨ ਕਾਲੀਆ ਦੇ ਘਰ ‘ਤੇ ਗ੍ਰਨੇਡ ਹਮਲਾLPG ਸਿਲੰਡਰ ਦੀਆਂ ਕੀਮਤਾਂ ‘ਚ ਕੀਤਾ ਗਿਆ ਵਾਧਾUK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸ

Articles

ਨਰਪਾਲ ਸਿੰਘ ਸ਼ੇਰਗਿੱਲ ਦਾ ਪੰਜਾਬੀ ਸੰਸਾਰ-2024 ਵਿਲੱਖਣ ਦਸਤਾਵੇਜ਼

February 25, 2025 12:44 PM
SehajTimes

ਕੀ ਇਹ ਸੋਚਿਆ ਜਾ ਸਕਦਾ ਹੈ ਕਿ ਇਕੱਲਾ-ਇਕੱਹਿਰਾ ਵਿਅਕਤੀ ਹਰ ਸਾਲ ਸੰਸਾਰ ਦੇ ਸਾਰੇ ਗੁਰੂ ਘਰਾਂ ਦੀ ਯਾਤਰਾ ਆਪ ਤਾਂ ਕਰਦਾ ਹੀ ਹੋਵੇ ਤੇ ਦੁਨੀਆਂ ਦੇ ਕੋਨੇ-ਕੋਨੇ ਵਿੱਚ ਬੈਠੇ ਹਰ ਪੰਜਾਬੀ/ਸਿੱਖ ਨੂੰ ਕਰਵਾ ਸਕਦਾ ਹੈ? ਹਾਂ ਅਜਿਹਾ ਇੱਕ ਕੌਮਾਂਤਰੀ ਪੱਤਰਕਾਰ ਨਰਪਾਲ ਸਿੰਘ ਸ਼ੇਰਗਿੱਲ ਹੈ, ਜਿਹੜਾ ਹਰ ਸਾਲ ਸਚਿਤਰ, ਰੰਗਦਾਰ, ਵੱਡ ਆਕਾਰੀ, ਬਿਹਤਰੀਨ ਅਤੇ ਆਰਟ ਪੇਪਰ ‘ਤੇ ਪ੍ਰਕਾਸ਼ਤ ਪੁਸਤਕ ਰਾਹੀਂ ਸੰਸਾਰ ਦੇ ਹਰ ਗੁਰੂ ਘਰ ਦੇ ਦਰਸ਼ਨ ਕਰਵਾ ਦਿੰਦਾ ਹੈ।  80 ਸਾਲ ਤੋਂ ਵੀ ਵੱੱਧ ਉਮਰ ਹੋਣ ਦੇ ਬਾਵਜੂਦ ਉਹ ਇਤਨਾ ਵੱਡਾ ਕਾਰਜ ਕਰ ਰਿਹਾ ਹੈ, ਜਿਹੜਾ ਇੱਕ ਸੰਸਥਾ ਲਈ ਵੀ ਕਰਨਾ ਮੁਸ਼ਕਲ ਹੈ ਪ੍ਰੰਤੂ ਉਹ ਸਾਰਾ ਸਾਲ ਸਿਰਫ਼ ਤੇ ਸਿਰਫ਼ ਗੁਰੂ ਦੀ ਅਕੀਦਤ ਵਿੱਚ ਰਹਿੰਦਾ ਹੋਇਆ ਸੰਸਾਰ ਦੀ ਪਰਕਰਮਾ ਕਰਦਾ ਰਹਿੰਦਾ ਹੈ। ਨਰਪਾਲ ਸਿੰਘ ਸ਼ੇਰਗਿੱਲ ਸਿੱਖ ਧਰਮ ਤੇ ਪੰਜਾਬੀਅਤ ਨੂੰ ਪ੍ਰਣਾਇਆ ਹੋਇਆ ਅੰਤਰਰਾਸ਼ਟਰੀ ਮਾਣਤਾ ਪ੍ਰਾਪਤ ਖੋਜੀ ਪੱਤਰਾਕਾਰ, ਉਦਮੀ ਅਤੇ ਲੇਖਕ ਹੈ। ਪੱਤਰਕਾਰੀ ਦੇ ਖੇਤਰ ਵਿੱਚ ਤਾਂ ਉਹ ਆਪਣਾ ਬੇਸ਼ਕੀਮਤੀ ਯੋਗਦਾਨ ਪਾ ਹੀ ਰਿਹਾ ਹੈ ਪ੍ਰੰਤੂ ਇਸ ਵਿੱਚ ਵੀ ਉਹ ਪੰਜਾਬੀਆਂ ਦੇ ਹਿੱਤਾਂ ‘ਤੇ ਪਹਿਰਾ ਦੇ ਰਿਹਾ ਹੈ। ਜਿਥੇ ਕਿਤੇ ਸਿੱਖਾਂ/ਪੰਜਾਬੀਆਂ ਦੀ ਗੱਲ ਆਉਂਦੀ ਹੈ ਤਾਂ ਉਹ ਉਨ੍ਹਾਂ ਦੇ ਹੱਕ ਵਿੱਚ ਕਲਮ ਦੀ ਤਲਵਾਰ ਲੈ ਕੇ ਨਿਧੱੜਕ ਹੋ ਕੇ ਖੜ੍ਹ ਜਾਂਦਾ ਹੈ।  ਉਹ 1966 ਵਿੱਚ ਇੰਗਲੈਂਡ ਵਿੱਚ ਚਲਾ ਗਿਆ ਸੀ ਪ੍ਰੰਤੂ ਉਸ ਦਾ ਦਿਲ ਪੰਜਾਬ ਲਈ ਧੜਕਦਾ ਰਹਿੰਦਾ ਹੈ, ਉਸਨੇ ਬਰਤਾਨੀਆਂ ਦੀ ਨਾਗਰਿਕਤਾ ਨਹੀਂ ਲਈ ਕਿਉਂਕਿ ਉਹ ਆਪਣੀ ਜਨਮ ਭੂਮੀ ਨੂੰ ਸਿਜਦਾ ਕਰਨਾ ਆਪਣਾ ਫ਼ਰਜ਼ ਸਮਝਦਾ ਹੈ। ਉਹ ਪਿੱਛਲੇ 59 ਸਾਲ ਤੋਂ ਸਿੱਖ ਧਰਮ ਅਤੇ ਪੰਜਾਬੀਅਤ ਦਾ ਪਰਚਮ ਸੰਸਾਰ ਵਿੱਚ ਬਾਖ਼ੂਬੀ ਝੁਲਾ ਰਿਹਾ ਹੈ। ਪਰਵਾਸ ਵਿੱਚ ਜਾ ਕੇ ਵੀ ਉਹ ਆਪਣੀ ਜਨਮ ਭੂਮੀ ਨੂੰ ਭੁੱਲਿਆ ਨਹੀਂ, ਸਗੋਂ ਆਪਣੀ ਜਨਮ ਭੂਮੀ ਦੀ ਖ਼ੁਸ਼ਬੋ ਸੰਸਾਰ ਦੇ ਕੋਨੇ-ਕੋਨੇ ਵਿੱਚ ਪਹੁੰਚਾਉਣ ਦੀ ਜ਼ਿੰਮੇਵਾਰੀ ਨਿਭਾ ਰਿਹਾ ਹੈ। ਉਹ ਇੱਕ ਅਜਿਹਾ ਵਿਲੱਖਣ ਕਾਰਜ ਕਰ ਰਿਹਾ ਹੈ, ਜਿਹੜਾ ਸਿੱਖ ਸੰਸਥਾਵਾਂ ਵੀ ਕਰਨ ਵਿੱਚ ਅਸਫ਼ਲ ਰਹੀਆਂ ਹਨ। ਸਿੱਖ ਧਰਮ ਦੇ ਮੁੱਦਈ ਪੰਜਾਬੀ, ਸੰਸਾਰ ਵਿੱਚ ਅਜਿਹੇ ਬਾਕਮਾਲ ਤੇ ਲਾਜਵਾਬ ਕਾਰੋਬਾਰ ਤੇ ਕਾਰਜ ਕਰ ਰਹੇ ਹਨ, ਜਿਨ੍ਹਾਂ ਕਰਕੇ ਉਨ੍ਹਾਂ ਦੀ ਵੱਖਰੀ ਪਛਾਣ ਬਣੀ ਹੋਈ ਹੈ, ਕਈ ਖੇਤਰਾਂ ਵਿੱਚ ਉਹ ਮੋਹਰੀ ਦੀ ਭੂਮਿਕਾ ਨਿਭਾ ਰਹੇ ਹਨ। ਨਰਪਾਲ ਸਿੰਘ ਸ਼ੇਰਗਿੱਲ ਉਨ੍ਹਾਂ ਦੀ ਉਸ ਵੱਖਰੀ ਪਹਿਚਾਣ ਨੂੰ ਬਰਕਰਾਰ ਰੱਖਣ ਅਤੇ ਸੰਸਾਰ ਵਿੱਚ ਫ਼ੈਲਾਉਣ ਦਾ ਕਾਰਜ ਕਰਕੇ ਪੰਜਾਬੀਆਂ ਦਾ ਮਾਣ ਵਧਾ ਰਹੇ ਹਨ। ਉਹ ਪਿੱਛਲੇ 26 ਸਾਲ ਤੋਂ ਲਗਾਤਾਰ ਸੰਸਾਰ ਵਿੱਚ ਜਿਨ੍ਹਾਂ ਸਿੱਖਾਂ/ਪੰਜਾਬੀਆਂ ਨੇ ਪੰਜਾਬ ਦਾ ਨਾਮ ਆਪਣੀਆਂ ਵਿਲੱਖਣ ਕਾਰਗੁਜ਼ਾਰੀਆਂ ਕਰਕੇ ਚਮਕਾਇਆ ਹੈ, ਉਨ੍ਹਾਂ ਦੀ ਜਾਣਕਾਰੀ ਇੱਕ ਵੱਡ ਆਕਾਰੀ ਪੁਸਤਕ ‘ਇੰਡੀਅਨ ਅਬਰਾਡ ਐਂਡ ਪੰਜਾਬ ਇਮਪੈਕਟ’ ਦੇ ਵਿੱਚ ਹਰ ਸਾਲ ਸੰਕਲਿਤ ਕਰਕੇ ਪ੍ਰਕਾਸ਼ਤ ਕਰ ਰਹੇ ਹਨ ਤਾਂ ਜੋ ਸੰਸਾਰ ਨੂੰ ਸਿੱਖਾਂ/ਪੰਜਾਬੀਆਂ ਦੇ ਯੋਗਦਾਨ ਬਾਰੇ ਜਾਣਕਾਰੀ ਮਿਲ ਸਕੇ। ਇਹ ਪੁਸਤਕ ਇੱਕ ਕੀਮਤੀ, ਵਿਲੱਖਣ ਤੇ ਬੇਸ਼ਕੀਮਤੀ ਦਸਤਾਵੇਜ਼ ਹੁੰਦਾ ਹੈ, ਜਿਸ ਵਿੱਚ ਉਨ੍ਹਾਂ ਮਹਾਨ ਵਿਅਕਤੀਆਂ/ਸੰਸਥਾਵਾਂ /ਹਾਈ ਕਮਿਸ਼ਨ/ਦੂਤ ਘਰਾਂ ਅਤੇ ਸੰਸਾਰ ਦੇ ਗੁਰੂ ਘਰਾਂ ਦੇ ਪੋਸਟਲ ਐਡਰੈਸ, ਈ.ਮੇਲ ਅਤੇ ਟੈਲੀਫ਼ੋਨ ਦਿੱਤੇ ਗਏ ਹਨ ਤਾਂ ਜੋ ਉਨ੍ਹਾਂ ਤੋਂ ਪ੍ਰੇਰਨਾ ਲੈ ਕੇ ਨੌਜਵਾਨ ਮਾਣ ਨਾਲ ਆਪਣਾ ਸਿਰ ਉਚਾ ਕਰ ਸਕਣ ਤੇ ਪੰਜਾਬੀ/ਸਿੱਖ ਆਪਣਾ ਬਿਹਤਰੀਨ ਕੈਰੀਅਰ ਬਣਾ ਸਕਣ ਅਤੇ ਸਮਾਜ ਸੇਵਾ ਦੀ ਭਾਵਨਾ ਉਨ੍ਹਾਂ ਵਿੱਚ ਪ੍ਰਜਵਲਤ ਹੋ ਸਕੇ। ਇਸ ਪੁਸਤਕ ਦੇ ਮੁੱਖ ਕਵਰ ‘ਤੇ ਸਾਲ 2024 ਵਿੱਚ ਦੁਨੀਆਂ ਵਿੱਚ ਵਿਲੱਖਣ ਕਾਰਜ ਕਰਕੇ ਆਪਣਾ ਸਿੱਕਾ ਜਮਾਉਣ ਵਾਲੇ ਪੰਜਾਬੀਆਂ/ਸਿੱਖਾਂ ਦੀਆਂ ਰੰਗਦਾਰ ਤਸਵੀਰਾਂ ਪ੍ਰਕਾਸ਼ਤ ਕੀਤੀਆਂ ਹਨ। ਇਹ ਪੁਸਤਕ ਪੰਜਾਬੀ ਅਤੇ ਅੰਗਰੇਜ਼ੀ ਦੋਹਾਂ ਭਾਸ਼ਾਵਾਂ ਵਿੱਚ ਉਪਲਭਧ ਹੈ। 248 ਪੰਨਿਆਂ ਦੀ ਰੰਗਦਾਰ ਤਸਵੀਰਾਂ ਵਾਲੀ ਇਹ ਪੁਸਤਕ ਆਰਟ ਪੇਪਰ ‘ਤੇ ਪ੍ਰਕਾਸ਼ਤ ਹੋਈ ਹੈ। ਇਤਨਾ ਵੱਡਾ ਕੰਮ ਸੰਸਥਾਵਾਂ ਵੀ ਕਰ ਨਹੀਂ ਸਕੀਆਂ। 81 ਸਾਲ ਦੀ ਵਡੇਰੀ ਉਮਰ ਹੋਣ ਦੇ ਬਾਵਜੂਦ ਉਹ ਨੌਜਵਾਨਾ ਤੋਂ ਵੱਧ ਉਤਸ਼ਾਹ ਅਤੇ ਜ਼ਜ਼ਬੇ ਨਾਲ ਇੱਕ ਸੰਸਥਾ ਤੋਂ ਵੱਧ  ਇਤਿਹਾਸਕ ਕੰਮ ਕਰ ਰਿਹਾ ਹੈ। ਮੈਨੂੰ ਕਈ ਵਾਰੀ ਇਹ ਮਹਿਸੂਸ  ਹੋਣ ਲੱਗਦਾ ਹੈ ਕਿ ਨਰਪਾਲ ਸਿੰਘ ਸ਼ੇਰਗਿੱਲ ਆਪਣੀ ਜੇਬ ਵਿੱਚੋਂ ਪੈਸੇ ਖ਼ਰਚਕੇ ਇਹ ਪੁਸਤਕ ਪ੍ਰਕਾਸ਼ਤ ਕਿਉਂ ਕਰ ਰਿਹਾ? ਸ਼ਾਇਦ ਉਸਨੂੰ ਇਸਦਾ ਕੋਈ ਆਰਥਿਕ ਲਾਭ ਹੋਵੇਗਾ ਪ੍ਰੰਤੂ ਮੇਰਾ ਇਹ ਸੋਚਣਾ ਗ਼ਲਤ ਸਾਬਤ ਹੋਇਆ ਹੈ, ਉਹ ਸਿਰਫ ਪੰਜਾਬ ਤੇ ਪੰਜਾਬ ਦੀ ਨੌਜਵਾਨੀ ਲਈ ਚਿੰਤਾਤੁਰ ਹੋਣ ਕਰਕੇ ਪੰਜਾਬੀਆਂ/ਸਿੱਖਾਂ  ਦੇ ਸੁਨਹਿਰੇ ਭਵਿਖ ਨੂੰ ਮੁੱਖ ਰੱਖਕੇ ਨਮੂਨੇ ਦਾ ਕੰਮ ਕਰ ਰਿਹਾ ਹੈ।  ਹਰ ਵਿਅਕਤੀ ਆਪਣੇ ਪਰਿਵਾਰ ਦੀ ਬਿਹਤਰੀ ਲਈ ਕੰਮ ਕਰਦਾ ਹੈ ਪ੍ਰੰਤੂ ਨਰਪਾਲ ਸਿੰਘ ਸ਼ੇਰਗਿੱਲ ਸਮੁੱਚੇ ਪੰਜਾਬੀਆਂ ਲਈ ਕੰਮ ਕਰ ਰਿਹਾ ਹੈ। ਹੈਰਾਨੀ ਇਸ ਗੱਲ ਦੀ ਹੈ, ਉਹ ਪੰਜਾਬੀਆਂ/ਸਿੱਖਾਂ  ਨੂੰ ਭਵਿਖ ਵਿੱਚ ਆਉਣ ਵਾਲੀਆਂ ਔਕੜਾਂ ਨੂੰ ਵੀ ਵਾਪਰਨ ਤੋਂ ਪਹਿਲਾਂ ਅਨੁਭਵ ਕਰ ਲੈਂਦਾ ਹੈ। ਉਹ ਦੂਰਅੰਦੇਸ਼ ਤੇ ਤੇਜ ਬੁੱਧੀ ਵਾਲਾ ਅਨੁਭਵੀ ਇਨਸਾਨ ਹੈ। ਫਰਾਂਸ ਵਿੱਚ ਦਸਤਾਰ ਅਤੇ ਸਿੱਖਾਂ ਦੀ ਵੱਖਰੀ ਪਛਾਣ ਵਰਗੇ ਮਹੱਤਵਪੂਰਨ ਮਸਲਿਆਂ ਨੂੰ ਉਸਨੇ ਪਹਿਲਾਂ ਹੀ ਭਾਂਪ ਲਿਆ ਸੀ। ਸ਼੍ਰੋਮਣੀ ਅਕਾਲੀ ਦਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਰਗੀਆਂ ਸੰਸਥਾਵਾਂ ਅਤੇ ਪੰਜਾਬ ਸਰਕਾਰ ਵਰਗੇ ਵੱਡੇ ਅਦਾਰੇ, ਜਿਨ੍ਹਾਂ ਕੋਲ ਕਰੋੜਾਂ/ਅਰਬਾਂ/ਖ਼ਰਬਾਂ ਰੁਪਏ ਦਾ ਬਜਟ ਹੈ, ਉਹ ਆਪਣੀ ਜ਼ਿੰਮੇਵਾਰੀ ਨਿਭਾਉਣ ਵਿੱਚ ਅਸਫਲ ਰਹੀਆਂ ਹਨ, ਇਹ ਜ਼ਿੰਮੇਵਾਰੀ ਨਰਪਾਲ ਸਿੰਘ ਸ਼ੇਰਗਿੱਲ ਬਾਖ਼ੂਬੀ ਨਿਭਾ ਰਿਹਾ ਹੈ। ਉਸ ਦੀ ਪੰਜਾਬੀਆਂ/ਸਿੱਖਾਂ ਦੇ ਸੁਨਰਿਹੀ ਭਵਿਖ ਲਈ ਸੋਚਣ ਲਈ ਤੀਖਣ ਬੁੱਧੀ ਹੈ, ਜਿਸਦਾ ਉਹ ਉਪਯੋਗ ਕਰਕੇ ਸਮਾਜ ਦੀ ਅਗਵਾਈ ਕਰ ਰਿਹਾ ਹੈ। ਪੰਜਾਬ ਵਿੱਚੋਂ ਵਹੀਰਾਂ ਘੱਤ ਕੇ ਸਾਡੀ ਨੌਜਵਾਨੀ ਪਰਵਾਸ ਵਿੱਚ ਪੜ੍ਹਾਈ ਦੇ ਬਹਾਨੇ ਰੋਜ਼ਗਾਰ ਲਈ ਆਪਣੇ ਮਾਪਿਆਂ ਦੇ ਗਲਾਂ ਵਿੱਚ ਗੂਠੇ ਦੇ ਕੇ ਜਾ ਰਹੀ ਹੈ, ਨਰਪਾਲ ਸਿੰਘ ਸ਼ੇਰਗਿੱਲ ਦੀ ਇਹ ਪੁਸਤਕ ਉਨ੍ਹਾਂ ਨੂੰ ਜਾਣਕਾਰੀ ਦੇ ਕੇ ਪ੍ਰੇਰਨਾ ਦੇ ਰਹੀ ਹੈ ਕਿ ਉਹ ਮਿਹਨਤ ਕਰਕੇ ਇਸ ਪੁਸਤਕ ਵਿੱਚ ਦਿੱਤੇ ਗਏ ਪ੍ਰਵਾਸੀਆਂ ਦੀਆਂ ਜੀਵਨੀਆਂ ਪੜ੍ਹਕੇ ਆਪਣੀ ਜ਼ਿੰਦਗੀ ਵਿੱਚ ਸਫ਼ਲਤਾ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਨੂੰ ਇਹ ਵੀ ਦੱਸਣ ਦੀ ਕੋਸ਼ਿਸ਼ ਵੀ ਕਰਦਾ ਹੈ ਕਿ ਉਹ ਗ਼ੈਰਕਾਨੂੰਨੀ ਢੰਗ ਦੀ ਵਰਤੋਂ ਕਰਕੇ ਪਰਵਾਸ ਨਾ ਜਾਣ। ਸੰਸਾਰ ਵਿੱਚ ਪੰਜਾਬੀਆਂ/ਸਿੱਖਾਂ ਵੱਲੋਂ ਕੀਤੀਆਂ ਗਈਆਂ ਪ੍ਰਾਪਤੀਆਂ ਬਾਰੇ ਜਾਨਣ ਲਈ ਨਰਪਾਲ ਸਿੰਘ ਸ਼ੇਰਗਿੱਲ ਸੰਸਾਰ ਦਾ ਭਰਮਣ ਕਰਦਾ ਰਹਿੰਦਾ ਹੈ, ਨਿੱਜੀ ਦਿਲਚਸਪੀ ਨਾਲ ਆਪਣੇ ਖ਼ਰਚੇ ‘ਤੇ ਉਨ੍ਹਾਂ ਕੋਲ ਪਹੁੰਚਕੇ ਜਾਣਕਾਰੀ ਇਕੱਤਰ ਕਰਦਾ ਹੈ। ਇਹ ਉਸਦਾ ਕੋਈ ਨਿੱਜੀ ਕੰਮ ਨਹੀਂ ਸਗੋਂ ਉਹ ਪੰਜਾਬੀ/ਸਿੱਖ ਸਮਾਜ ਦੇ ਨੌਜਵਾਨਾ ਦੇ ਚੰਗੇਰੇ ਭਵਿਖ ਲਈ ਉਦਮ ਕਰ ਰਿਹਾ ਹੈ। ਵਿਕਾਸ ਦਾ ਕੋਈ ਅਜਿਹਾ ਖੇਤਰ ਨਹੀਂ ਜਿਸ ਵਿੱਚ ਪੰਜਾਬੀਆਂ/ਸਿੱਖਾਂ ਨੇ ਝੰਡੇ ਨਾ ਗੱਡੇ ਹੋਣ, ਭਾਵੇਂ ਸਿਆਸਤਦਾਨ, ਤਕਨੀਕੀ ਮਾਹਿਰ, ਹੋਟਲ ਕਾਰੋਬਾਰੀ, ਖੇਤੀਬਾੜੀ ਦੇ ਖੇਤਰ ਵਿੱਚ, ਦਾਖਾਂ, ਆੜੂਆਂ, ਬਦਾਮਾ ਅਤੇ ਚੈਰੀ ਦੇ ਬਾਦਸ਼ਾਹ, ਟਰਾਂਸਪੋਰਟ, ਰੀਅਲ ਅਸਟੇਟ, ਆਰਟਿਸਟ, ਜੁਡੀਸ਼ਰੀ, ਸਮਾਜਿਕ, ਆਰਥਿਕ, ਸਾਹਿਤਕ ਆਦਿ, ਪ੍ਰੰਤੂ ਜਦੋਂ ਨਰਪਾਲ ਸਿੰਘ ਸ਼ੇਰਗਿੱਲ ਦੀ ਨਿਗਾਹ ਵਿੱਚ ਆ ਜਾਂਦਾ ਹੈ ਤਾਂ ਤੁਰੰਤ ਉਹ ਉਸ ਦੀ ਸਫਲਤਾ ਦੀ ਜਦੋਜਹਿਦ ਦੀ ਕਹਾਣੀ ਨੌਜਵਾਨੀ ਅੱਗੇ ਪ੍ਰੋਸਕੇ ਰੱਖ ਦਿੰਦਾ ਹੈ। ਸਾਡੀ ਨੌਜਵਾਨੀ ਅਜਿਹੇ ਵੱਡੇ ਉਦਮੀਆਂ ਤੋਂ ਪ੍ਰੇਰਨਾ ਲੈ ਕੇ ਦਫ਼ਤਰੀ ਬਾਬੂ ਬਣਨ ਦੀ ਥਾਂ ਉਦਮੀ ਬਣਨ ਨੂੰ ਪਹਿਲ ਦੇਣ ਦੀ ਕੋਸ਼ਿਸ਼ ਕਰਨਗੇ। ਪੰਜਾਬੀਆਂ/ਸਿੱਖਾਂ ਨਾਲ ਸੰਬੰਧਤ ਸੰਸਾਰ ਵਿੱਚ  ਕੋਈ ਵੀ ਧਾਰਮਿਕ, ਇਤਿਹਾਸਕ ਜਾਂ ਹੋਰ ਕਿਸੇ ਖੇਤਰ ਦੀ ਮਹੱਤਤਾ ਵਾਲਾ ਸਥਾਨ ਹੋਵੇ, ਹਰ ਉਸ ਸਥਾਨ ‘ਤੇ ਨਰਪਾਲ ਸਿੰਘ ਸ਼ੇਰਗਿੱਲ ਨੇ ਪਹੁੰਚਕੇ ਅਕੀਦਤ ਦੇ ਫੁੱਲ ਭੇਂਟ ਕੀਤੇ ਹਨ ਅਤੇ ਸਹੀ ਜਾਣਕਾਰੀ ਇਕੱਤਰ ਕਰਕੇ ਉਸਨੂੰ ਇਤਿਹਾਸ ਦਾ ਹਿੱਸਾ ਬਣਾਇਆ ਹੈ। ਇਹ ਪੁਸਤਕ ਪੜ੍ਹਦਿਆਂ ਮੈਨੂੰ ਬਹੁਤ ਸਾਰੀਆਂ ਨਵੀਂਆਂ ਗੱਲਾਂ ਬਾਰੇ ਜਾਣਕਾਰੀ ਮਿਲੀ ਹੈ। ਪੰਜਾਬੀ/ਸਿੱਖ ਔਰਤਾਂ ਨੇ ਵੀ ਆਪੋ ਆਪਣੇ ਖੇਤਰ ਵਿੱਚ ਨਾਮਣਾ ਖੱਟਿਆ ਹੈ ਸ਼ੇਰਗਿੱਲ ਨੇ ਉਨ੍ਹਾਂ ਦੀ ਜ਼ਿੰਦਗੀ ਦੀ ਜਦੋਜਹਿਦ ਦੀ ਕਹਾਣੀ ਇਸ ਪੁਸਤਕ ਵਿੱਚ ਵਰਣਨ ਕੀਤੀ ਹੈ।

ਸੰਪਰਕ ਨਰਪਾਲ ਸਿੰਘ ਸ਼ੇਰਗਿੱਲ: 9417104002

ਤਸਵੀਰ: ਨਰਪਾਲ ਸਿੰਘ ਸ਼ੇਰਗਿੱਲ ਸ੍ਰ ਬਰਜਿੰਦਰ ਸਿੰਘ ਨੂੰ ਪੁਸਤਕ ਭੇਂਟ ਕਰਦੇ ਹੋਏ। ਉਨ੍ਹਾਂ ਨਾ ਗੁਰਮੀਤ ਪਲਾਹੀ ਹਨ।

ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ

  ਮੋਬਾਈਲ-94178 13072

  ujagarsingh48@yahoo.com

 

 

Have something to say? Post your comment