Tuesday, September 16, 2025

Doaba

ਪਿੰਡ ਥਾਂਦੀਆਂ ਵਿਖੇ ਲੱਗੇ ਛੇਵੇਂ ਅੱਖਾਂ ਦੇ ਫਰੀ ਚੈੱਕਅੱਪ ਕੈਂਪ ਦਾ 304  ਮਰੀਜ਼ਾਂ ਨੇ ਲਾਭ ਪ੍ਰਾਪਤ ਕੀਤਾ

February 25, 2025 01:47 PM
SehajTimes

ਬੰਗਾ : ਐਨ ਆਰ ਆਈ ਵੀਰਾਂ ਅਤੇ ਸਮੂਹ ਨਗਰ ਨਿਵਾਸੀਆਂ ਵੱਲੋਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਸਹਿਯੋਗ ਨਾਲ ਛੇਵਾਂ ਫਰੀ ਅੱਖਾਂ ਦਾ ਅਤੇ ਜਨਰਲ ਮੈਡੀਕਲ ਚੈੱਕਅੱਪ ਕੈਂਪ ਗੁ: ਬਾਬਾ ਮੀਹਾਂ ਜੀ ਪਿੰਡ ਥਾਂਦੀਆਂ ਵਿਖੇ ਲਗਾਇਆ ਗਿਆ ਜਿਸ ਵਿਚ 304 ਲੋੜਵੰਦ ਮਰੀਜ਼ਾਂ ਨੇ ਫਰੀ ਚੈੱਕਅੱਪ ਕਰਵਾਇਆ ਅਤੇ ਫਰੀ ਦਵਾਈਆਂ ਪ੍ਰਾਪਤ ਕੀਤੀਆਂ । ਇਸ ਕੈਂਪ ਦੀ ਆਰੰਭਤਾ ਸਮੂਹ ਮਰੀਜ਼ਾਂ ਦੀ ਚੜ੍ਹਦੀਕਲਾ, ਤੰਦਰੁਸਤੀ ਅਤੇ ਸਰਬੱਤ ਦੇ ਭਲੇ ਲਈ ਕੀਤੀ ਗਈ ਅਰਦਾਸ ਉਪਰੰਤ ਹੋਈ ।
       ਇਸ ਮੌਕੇ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਹਰ ਸਾਲ  ਐਨ ਆਰ ਆਈ ਵੀਰਾਂ ਅਤੇ ਸਮੂਹ ਨਗਰ ਨਿਵਾਸੀਆਂ  ਵੱਲੋਂ ਅੱਖਾਂ ਅਤੇ ਜਨਰਲ ਮੈਡੀਕਲ ਚੈੱਕਅੱਪ ਲਗਾਉਣ ਲਈ ਕੀਤੇ ਜਾਂਦੇ ਉਦੱਮਾਂ ਦੀ ਭਰਪੂਰ ਸ਼ਲਾਘਾ ਕੀਤੀ । ਇਸ ਮੌਕੇ ਉਹਨਾਂ ਨੇ ਹਸਪਤਾਲ ਢਾਹਾਂ ਕਲੇਰਾਂ ਵਿਖੇ ਮਿਲਦੀਆਂ ਮੈਡੀਕਲ ਸੇਵਾਵਾਂ ਬਾਰੇ ਵੀ ਜਾਣਕਾਰੀ ਦਿੱਤੀ । ਇਸ ਮੌਕੇ ਕਨੈਡਾ ਨਿਵਾਸੀ ਦਲਵੀਰ ਸਿੰਘ ਥਾਂਦੀ ਨੇ ਗੁ: ਬਾਬਾ ਮੀਹਾਂ ਜੀ ਪ੍ਰਬੰਧਕ ਕਮੇਟੀ, ਸਮੂਹ ਐਨ ਆਰ ਆਈ ਵੀਰਾਂ, ਨਗਰ ਨਿਵਾਸੀ, ਗ੍ਰਾਮ ਪੰਚਾਇਤ ਅਤੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦਾ  ਅੱਖਾਂ ਦਾ ਤੇ ਫਰੀ ਮੈਡੀਕਲ ਚੈੱਕਐਪ ਕੈਂਪ ਲਗਾਉਣ ਲਈ ਹਰ ਸਾਲ ਸਹਿਯੋਗ ਦੇਣ ਲਈ ਹਾਰਦਿਕ ਧੰਨਵਾਦ ਕੀਤਾ ।
         ਇਸ ਮੌਕੇ ਡਾ. ਟੀ ਅਗਰਵਾਲ, ਡਾ. ਕੁਲਦੀਪ ਸਿੰਘ, ਡਾ, ਨਵਦੀਪ ਕੌਰ  ਅਤੇ ਉਪਟਰੋਮੀਟਰਸ ਦਲਜੀਤ ਕੌਰ ਨੇ ਕੈਂਪ ਵਿਚ ਮਰੀਜ਼ਾਂ ਦਾ ਮੁਫ਼ਤ ਚੈੱਕਅੱਪ ਕੀਤਾ । ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਤੇ ਐਨਕਾਂ ਪ੍ਰਦਾਨ ਕੀਤੀਆਂ ਅਤੇ ਸ਼ੂਗਰ ਟੈਸਟ ਫਰੀ ਹੋਏ । ਇਸ ਮੌਕੇ ਅੱਖਾਂ ਦੇ ਅਪਰੇਸ਼ਨਾਂ ਲਈ 34 ਮਰੀਜ਼ ਚੁਣੇ ਗਏ ਜਿਹਨਾਂ ਦੇ ਅਪਰੇਸ਼ਨ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੀਤੇ ਜਾਣਗੇ । ਇਸ ਫਰੀ ਅੱਖਾਂ ਦੇ ਅਤੇ ਫਰੀ ਮੈਡੀਕਲ ਚੈੱਕਅੱਪ ਕੈਂਪ ਵਿਚ ਮਰੀਜ਼ਾਂ ਦੀ ਸੇਵਾ ਸੰਭਾਲ ਲਈ ਸਮੂਹ ਗੁ: ਬਾਬਾ ਮੀਹਾਂ ਜੀ ਪ੍ਰਬੰਧਕ ਕਮੇਟੀ, ਸਮੂਹ ਨਗਰ ਨਿਵਾਸੀ ਅਤੇ ਪਿੰਡ ਦੇ ਪਤਵੰਤੇ ਸੱਜਣ ਹਾਜ਼ਰ ਸਨ । ਇਸ ਮੌਕੇ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ। ਕੈਂਪ ਪ੍ਰਬੰਧਕਾਂ ਵੱਲੋਂ ਇਕੱਤਰ ਇਲਾਕਾ ਨਿਵਾਸੀਆਂ  ਨੂੰ ਵਾਤਾਵਰਣ ਨੂੰ ਸਾਫ਼ ਸੁਥਰਾ ਰੱਖਣ ਪ੍ਰਤੀ ਜਾਗਰੁਕ ਕਰਦੇ ਹੋਏ ਇਸ ਮੌਕੇ 200 ਤੋਂ ਵਧੇਰੇ ਪੌਦੇ ਵੀ ਵੰਡੇ ਗਏ।

Have something to say? Post your comment

 

More in Doaba

ਆਇਰਨ ਐਂਡ ਸਟੀਲ ਸੈਕਟਰ ਵਿੱਚ ਜਾਅਲੀ ਫਰਮ ਰਾਹੀਂ ਜੀਐੱਸਟੀ ਧੋਖਾਧੜੀ

ਰਾਣਾ ਗੁਰਜੀਤ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਤੁਰੰਤ ਮੁਆਵਜ਼ਾ ਦੇਣ ਦੀ ਅਪੀਲ

ਅਸੀਂ ਇਸ ਔਖੇ ਸਮੇਂ ਨੂੰ ਆਪਸੀ ਸਹਿਯੋਗ ਨਾਲ ਪਾਰ ਕਰਾਂਗੇ : ਨੀਤੀ ਤਲਵਾੜ 

ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਬੀਬੀਐਮਬੀ ਤੇ ਜ਼ਿੰਮੇਵਾਰੀ ਤੈਅ ਕਰਨ ਦੀ ਮੰਗ

ਰਾਣਾ ਗੁਰਜੀਤ ਸਿੰਘ ਵੱਲੋਂ ਪੰਜਾਬ ਵਿੱਚ ਆਏ ਹੜ੍ਹ ਦੀ ਤਬਾਹੀ ‘ਤੇ ਨਿਆਂਇਕ ਜਾਂਚ ਦੀ ਮੰਗ

ਉਸਤਾਦ ਅੱਲਾਹ ਰੱਖਾ ਸੰਗੀਤ ਸੰਮੇਲਨ ਦੌਰਾਨ ਉਸਤਾਦ ਪ੍ਰੋ. ਭੁਪਿੰਦਰ ਸਿੰਘ ਨੂੰ "ਉਸਤਾਦ ਅੱਲਾਹ ਰੱਖਾ ਐਵਾਰਡ" ਨਾਲ ਕੀਤਾ ਸਨਮਾਨਿਤ

ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਹੜ੍ਹ ਪੀੜਤ ਪਰਿਵਾਰਾਂ ਦੀ ਹਰ ਸੰਭਵ ਮਦਦ ਕਰੇਗੀ : ਸੰਤ ਨਿਰਮਲ ਦਾਸ ਬਾਬੇਜੌੜੇ

ਪਹਿਲਾਂ ਪੈਰਾ ਤੇ ਆ ਜਾਈਏ ਫਿਰ ਕਰਾਗੇ ਰਾਜਨੀਤੀ : ਨੀਤੀ ਤਲਵਾੜ

ਕਾਤਰੋਂ ਗਰਿੱਡ 'ਚ ਭਰਿਆ ਪਾਣੀ ਇਲਾਕੇ ਦੀ ਬਿਜ਼ਲੀ ਗੁੱਲ,ਜਾਨ ਜੋਖ਼ਮ 'ਚ ਪਾ ਸਪਲਾਈ ਬਹਾਲ ਕਰਨ ਜੁਟੇ ਮੁਲਾਜ਼ਮ

ਸ੍ਰੀ ਮੁਕਤਸਰ ਸਾਹਿਬ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਸਹਿਯੋਗੀ ਪੰਜ ਪਿਸਤੌਲਾਂ ਸਮੇਤ ਗ੍ਰਿਫਤਾਰ