Thursday, April 23, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸੁਨਾਮ ਵਿਖੇ ਨਾਵਲ ‘ਘੱਗਰ ਕੰਢੇ ਦੇ ਕਜ਼ਾਕ’ ’ਤੇ ਕਰਵਾਈ ਵਿਚਾਰ-ਚਰਚਾ

February 25, 2025 03:06 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿਖੇ ਪ੍ਰਿੰਸੀਪਲ ਪ੍ਰੋ.(ਡਾ.) ਸੁਖਵਿੰਦਰ ਸਿੰਘ ਦੀ ਅਗਵਾਈ ਵਿੱਚ ਹਰਜੀਤ ਕੌਰ ਵਿਰਕ ਰਚਿਤ ਨਾਵਲ ‘ਘੱਗਰ ਕੰਢੇ ਦੇ ਕਜ਼ਾਕ’ ‘ਤੇ ਵਿਚਾਰ ਚਰਚਾ ਕਰਵਾਈ ਗਈ ਅਤੇ ਨਾਵਲ ਲੋਕ-ਅਰਪਣ ਕੀਤਾ ਗਿਆ। ਨਾਵਲ ਦੇ ਰੂਪਾਂਤਮਕ ਤੇ ਥੀਮੈਟਿਕ ਪੱਖ ਨੂੰ ਲੈਕੇ ਵੱਖ-ਵੱਖ ਵਿਦਵਾਨਾਂ ਵੱਲੋਂ ਪਰਚੇ ਪੜ੍ਹੇ ਗਏ। ਹਰਜੀਤ ਕੌਰ ਵਿਰਕ ਰਚਿਤ ਨਾਵਲ ‘ਘੱਗਰ ਕੰਢੇ ਦੇ ਕਜ਼ਾਕ’ ਦਾ ਕੇਂਦਰੀ ਸਰੋਕਾਰ ਪੰਜਾਬ ਵਿਚ ਫੈਲ ਰਹੀ ਨਸਿਆ ਦੀ ਅਲਾਮਤ ਹੈ। ਕਾਲਜ ਪ੍ਰਿੰਸੀਪਲ ਪ੍ਰੋ.(ਡਾ.) ਸੁਖਵਿੰਦਰ ਸਿੰਘ ਦੁਆਰਾ ਇਸ ਵਿਚਾਰ-ਚਰਚਾ ਵਿਚ ਸ਼ਾਮਿਲ ਹੋਣ ਵਾਲ਼ੇ ਵੱਖ-ਵੱਖ ਵਿਦਵਾਨਾਂ  ਜਸਵੀਰ ਰਾਣਾ, ਸਹਾਇਕ  ਪ੍ਰੋ. ਡਾ. ਗੁਰਮੀਤ ਕੌਰ, ਡਾ. ਪੁਸ਼ਵਿੰਦਰ ਕੌਰ ਅਤੇ ਸਹਾਇਕ ਪ੍ਰੋ. ਪ੍ਰਭਜੀਤ ਕੌਰ ਦਾ ਵਿਸ਼ੇਸ਼ ਤੌਰ ’ਤੇ ਸਵਾਗਤ ਕੀਤਾ ਗਿਆ। ਇਸਦੇ ਨਾਲ਼ ਹੀ ਉਨ੍ਹਾਂ ਨਾਵਲ ਦੇ ਹਵਾਲੇ ਨਾਲ ਨਸਿਆਂ ਦੀ ਮਾੜੀ ਆਦਤ ਨੂੰ ਕੇਂਦਰੀ ਸਮੱਸਿਆਕਾਰ ਦੇ ਤੌਰ ’ਤੇ ਉਭਾਰਦਿਆਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਪ੍ਰੇਰਨਾ ਦਿੱਤੀ। ਇਸ ਵਿਚਾਰ-ਚਰਚਾ ਵਿਚ ਜਸਵੀਰ ਰਾਣਾ ਜੀ ਨੇ ਸੰਬੰਧਤ ਨਾਵਲ ਬਾਬਤ ਮੁਖ ਭਾਸ਼ਣ ਦਿੱਤਾ। ਜਸਵੀਰ ਰਾਣਾ ਨੇ ‘ਘੱਗਰ ਕੰਢੇ ਦੇ ਕਜ਼ਾਕ’ ਨਾਵਲ ਨੂੰ ਰੂਪਾਤਮਕ ਅਤੇ ਵਿਚਾਰਧਾਰਕ ਤੌਰ ’ਤੇ ਪੰਜਾਬੀ ਨਾਵਲ ਜਗਤ ਵਿਚ ਗ਼ੌਲਣਯੋਗ ਰਚਨਾ ਮੰਨਿਆ। ਇਸੇ ਤਰ੍ਹਾਂ ਹੀ  ਡਾ. ਗੁਰਮੀਤ ਕੌਰ, ਡਾ. ਪੁਸ਼ਵਿੰਦਰ ਕੌਰ ਅਤੇ ਸਹਾਇਕ ਪ੍ਰੋ. ਪ੍ਰਭਜੀਤ ਕੌਰ ਨੇ ਨਾਵਲ ਬਾਬਤ ਆਪਣੀਆਂ ਮੁੱਲਵਾਨ ਧਾਰਨਾਵਾਂ ਪੇਸ਼ ਕੀਤੀਆਂ। ਇਸ ਸਮੇਂ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ, ਸੁਨਾਮ ਦੇ ਪੰਜਾਬੀ ਵਿਭਾਗ ਦੇ ਸਹਾਇਕ ਪ੍ਰੋ. ਗੁਰਨੈਬ ਸਿੰਘ, ਡਾ ਸਵਾਮੀ ਸਰਬਜੀਤ ਸਿੰਘ, ਡਾ ਜਸਪਾਲ ਸਿੰਘ, ਸਹਾਇਕ ਪ੍ਰੋ. ਰਣਜੀਤ ਸਿੰਘ, ਡਾ. ਗਗਨਦੀਪ ਸਿੰਘ ਸਹਾਇਕ ਪ੍ਰੋ., ਨਰਦੀਪ ਸਿੰਘ, ਸਹਾਇਕ ਪ੍ਰੋ.  ਪ੍ਰਭਜੀਤ ਕੌਰ, ਅੰਗਰੇਜ਼ੀ ਵਿਭਾਗ ਤੋਂ ਸਹਾਇਕ ਪ੍ਰੋ. ਸਤਿੰਦਰ ਸਿੰਘ, ਡਾ ਰੂਬੀ ਜਿੰਦਲ, ਸਹਾਇਕ ਪ੍ਰੋ. ਪ੍ਰਿਤਪਾਲ ਸਿੰਘ, ਸਹਾਇਕ ਪ੍ਰੋ, ਤਨਵੀਰ, ਵਿੱਕੀ, ਮਨੀ ਬਾਂਸਲ, ਇਤਿਹਾਸ ਵਿਭਾਗ ਤੋਂ ਸਹਾਇਕ ਪ੍ਰੋ. ਸੁਮਨ, ਸਿੰਗਾਰਾਂ ਸਿੰਘ ਅਤੇ ਸਮੂਹ ਵਿਦਿਆਰਥੀ ਸ਼ਾਮਿਲ ਸਨ।

Have something to say? Post your comment

 

More in Malwa

ਚੇਅਰਮੈਨ ਤੇਜਿੰਦਰ ਮਹਿਤਾ ਦੀ ਅਗਵਾਈ ਹੇਠ ਲੱਗਿਆ ਸਿਹਤ ਬੀਮਾ ਕੈਂਪ

ਜਿਲ੍ਹੇ ਵਿੱਚ ਹਵਾਈ ਫਾਇਰ, ਚਾਇਨਾ ਡੋਰ ਵੇਚਣ, ਹੁੱਕਾ ਬਾਰ ਸਮੇਤ ਕਈ ਪਾਬੰਦੀਆਂ ਦੇ ਹੁਕਮ ਜਾਰੀ

ਭਾਈ ਗੁਰਜੀਤ ਸਿੰਘ ਖ਼ਾਲਸਾ ਨੂੰ ਟਾਵਰ ਤੋਂ ਸੁਰੱਖਿਅਤ ਉਤਾਰਨ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ - ਦਮਨਜੀਤ ਸਿੰਘ ਮਾਨ*

ਬੇਅਦਬੀ ਖ਼ਿਲਾਫ਼ ਬਣਾਏ ਸਖ਼ਤ ਕਾਨੂੰਨ ਕਰਕੇ ‘ਮਾਨ’ ਸਰਕਾਰ ਦੀ ਪੂਰੀ ਦੁਨੀਆਂ ਭਰ ਵਿੱਚ ਹੋ ਰਹੀ ਸ਼ਲਾਘਾ : ਕੰਮੇਆਣਾ/ਸ਼ਰਮਾ

ਵਿਸ਼ਵ ਧਰਤੀ ਦਿਵਸ ਮੌਕੇ ਗੰਗਾ ਇੰਟਰਨੈਸ਼ਨਲ ਸਕੂਲ, ਢਾਬੀ ਗੁੱਜਰਾਂ ਵਿੱਚ ਧਰਤੀ ਦਿਵਸ ਦੇ ਮੌਕੇ ‘ਤੇ ਕਈ ਪ੍ਰੇਰਣਾਦਾਇਕ ਅਤੇ ਰਚਨਾਤਮਕ ਪ੍ਰੋਗਰਾਮ ਬੜੇ ਉਤਸ਼ਾਹ ਨਾਲ ਕਰਵਾਏ

ਸੇਂਟ ਜ਼ੇਵੀਅਰ ਇੰਟਰਨੈਸ਼ਨਲ ਸਕੂਲ ਅਤਾਲਾਂ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ

ਜਿਲ੍ਹੇ ਦੀਆਂ ਮੰਡੀਆਂ ’ਚ ਹੁਣ ਤੱਕ 230452 ਮੀਟਰਿਕ ਟਨ ਕਣਕ ਦੀ ਖਰੀਦ ਹੋਈ : ਡੀ.ਸੀ.

ਕਿਸਾਨਾਂ ਨੇ ਠੇਕਾ ਮੁਲਾਜ਼ਮਾਂ ਦੇ ਹੱਕ 'ਚ ਮਾਰਿਆ ਹਾਅ ਦਾ ਨਾਅਰਾ 

ਛਾਜਲੀ 'ਚ ਲਾਇਆ ਅੱਖਾਂ ਦਾ ਚੈੱਕਅਪ ਤੇ ਅਪਰੇਸ਼ਨ ਕੈਂਪ 

ਦਸਮੇਸ਼ ਗਲੋਰੀਅਸ ਪਬਲਿਕ ਸਕੂਲ ਹਰੀਨੌ ਵਿਖੇ ਮਨਾਇਆ ਗਿਆ ਵਿਸ਼ਵ ਧਰਤੀ ਦਿਵਸ