Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਕਿਸਾਨ ਸਾਡੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ, ਸਾਡੀ ਜ਼ਮੀਨ ਦੇ ਰਖਵਾਲੇ ਤੇ ਸਾਡੀ ਖੁਰਾਕ ਸੁਰੱਖਿਆ ਦੇ ਸਰਪਰਸਤ ਹਨ: ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ

February 25, 2025 03:15 PM
SehajTimes
ਅੰਮ੍ਰਿਤਸਰ : ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਸ਼੍ਰੀ ਹਰਦੀਪ ਸਿੰਘ ਪੁਰੀ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੀਐਮ ਕਿਸਾਨ ਸੰਮਾਨ ਨਿਧੀ ਯੋਜਨਾ ਦੀ 19ਵੀਂ ਕਿਸ਼ਤ ਜਾਰੀ ਕਰਨ ਦੇ ਸਬੰਧ ਵਿੱਚ ਆਯੋਜਿਤ ਪ੍ਰੋਗਰਾਮ ਵਿੱਚ ਹਿੱਸਾ ਲਿਆ। ਇਸ ਮੌਕੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਤੋਂ ਕਈ ਕਿਸਾਨਾਂ ਅਤੇ ਪਤਵੰਤਿਆਂ ਨਾਲ ਇਸ ਪ੍ਰੋਗਰਾਮ ਵਿੱਚ ਜੁੜੇ। 
 
ਇਸ ਮੌਕੇ ਸੰਬੋਧਨ ਕਰਦਿਆਂ ਕੇਂਦਰੀ ਮੰਤਰੀ ਸ਼੍ਰੀ ਹਰਦੀਪ ਸਿੰਘ ਪੁਰੀ ਨੇ ਕਿਹਾ, “ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਕਿਸਾਨਾਂ ਦੀ ਭਲਾਈ ਹੈ। ਕਿਸਾਨ ਭਾਰਤ ਦੀ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਹਨ। ਉਹ ਸਾਡੀ ਧਰਤੀ ਦੇ ਰਖਵਾਲੇ ਹਨ ਅਤੇ ਸਾਡੀ ਭੋਜਨ ਸੁਰੱਖਿਆ ਦੇ ਸਰਪਰਸਤ ਹਨ।"
 
ਉਨ੍ਹਾਂ ਕਿਹਾ, "ਸਾਡੇ ਕਿਸਾਨ ਹੁਣ ਊਰਜਾ ਉਤਪਾਦਕ ਬਣ ਗਏ ਹਨ। ਪਹਿਲਾਂ ਕੁੱਲ ਐੱਥਨੋਲ ਬਲੈਂਡਿੰਗ 1.5% ਸੀ, ਪਰ ਹੁਣ ਇਹ 19.6% 'ਤੇ ਪਹੁੰਚ ਗਈ ਹੈ, ਜਿਸ ਕਾਰਨ ਕਿਸਾਨਾਂ ਨੂੰ 90,000 ਕਰੋੜ ਰੁਪਏ ਤੋਂ ਵੱਧ ਦਾ ਭੁਗਤਾਨ ਕੀਤਾ ਗਿਆ ਹੈ। ਕੇਂਦਰ ਸਰਕਾਰ ਦੇਸ਼ ਭਰ ਵਿੱਚ ਐੱਥਨੋਲ ਬਲੈਂਡਿੰਗ ਨੂੰ ਵਧਾਉਣ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ, ਜਿਸ ਨਾਲ ਕਿਸਾਨਾਂ ਨੂੰ ਫਾਇਦਾ ਹੋਵੇਗਾ। ਪਿਛਲੇ ਤਿੰਨ ਸਾਲਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹੇਠਾਂ ਆਈਆਂ ਹਨ।"
 
ਕੇਂਦਰੀ ਮੰਤਰੀ ਨੇ ਕਿਹਾ, "ਦੇਸ਼ ਦੇ 11 ਕਰੋੜ ਤੋਂ ਵੱਧ ਕਿਸਾਨਾਂ ਨੂੰ 18 ਕਿਸ਼ਤਾਂ ਰਾਹੀਂ 3.45 ਲੱਖ ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। 19ਵੀਂ ਕਿਸ਼ਤ ਜਾਰੀ ਹੋਣ ਨਾਲ ਕਿਸਾਨਾਂ ਦੇ ਖਾਤਿਆਂ ਵਿੱਚ ਕੁੱਲ 3.68 ਲੱਖ ਕਰੋੜ ਰੁਪਏ ਪਹੁੰਚ ਜਾਣਗੇ। 19ਵੀਂ ਕਿਸ਼ਤ ਜਾਰੀ ਹੋਣ ਨਾਲ ਦੇਸ਼ ਭਰ ਵਿੱਚ 2.41 ਕਰੋੜ ਤੋਂ ਵੱਧ ਮਹਿਲਾ ਕਿਸਾਨਾਂ ਸਣੇ 9.8 ਕਰੋੜ ਤੋਂ ਵੱਧ ਕਿਸਾਨਾਂ ਨੂੰ ਫਾਇਦਾ ਹੋਵੇਗਾ।" ਆਪਣੇ ਸੰਬੋਧਨ ਤੋਂ ਬਾਅਦ ਕੇਂਦਰੀ ਮੰਤਰੀ ਨੇ ਸਟੇਜ 'ਤੇ ਕਿਸਾਨਾਂ ਹੋਰ ਪਤਵੰਤਿਆਂ ਨੂੰ ਸਨਮਾਨਿਤ ਵੀ ਕੀਤਾ।

Have something to say? Post your comment

 

More in Malwa

ਦੇਵਭੂਮੀ ਕੁੱਲੂ ਵਿੱਚ ਗੂੰਜਿਆ ਮਨੁੱਖਤਾ ਦਾ ਦਿਵਯ ਸੰਦੇਸ਼

ਸਰਕਾਰੀ ਮੈਡੀਕਲ ਕਾਲਜ ਦੇ ਮਾਈਕਰੋਬਾਇਓਲੋਜੀ ਵਿਭਾਗ ਨੇ ਵਿਸ਼ਵ ਹੱਥਾਂ ਦੀ ਸਾਫ਼ ਸਫ਼ਾਈ ਦਿਵਸ ਮਨਾਇਆ

ਪਟਿਆਲਾ ਵਿੱਚ ਸਾਉਣੀ ਫਸਲਾਂ ਲਈ ਕਿਸਾਨ ਸਿਖਲਾਈ ਕੈਂਪ

ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ 9 ਮਈ ਨੂੰ

ਦਵਾਈਆਂ ਦੀ ਆਨ ਲਾਈਨ ਵਿਕਰੀ ਤੇ ਭੜਕੇ ਕੈਮਿਸਟ 20 ਮਈ ਨੂੰ 'ਭਾਰਤ ਬੰਦ' ਦਾ ਕੀਤਾ ਐਲਾਨ

ਕੱਚੇ ਅਧਿਆਪਕਾਂ ਨੂੰ ਪੁਲਿਸ ਨੇ ਥਾਣੇ 'ਚ ਡੱਕਿਆ

ਫੋਟੋਗ੍ਰਾਫੀ ਐਸੋਸੀਏਸ਼ਨ ਰਕੇਸ਼ ਕੁਮਾਰ ਟੋਨੀ ਚੋਪੜਾ ਪ੍ਰਧਾਨ ਅਤੇ ਦਿਓਲ ਸਟੂਡੀਓ ਵਾਇਸ ਪ੍ਰਧਾਨ ਨਿਯੁਕਤ

ਬਲਾਕ ਸੰਮਤੀ ਮੈਂਬਰ ਚੰਨਾ ਕੈਂਡ ਤੇ ਗਇਕ ਆਤਮਾ ਬੁੱਢੇਵਾਲੀਆ ਵੱਲੋਂ ਪਾਲੀ ਦੇਤਵਾਲੀ ਨਾਲ ਕੀਤਾ ਗਿਆ ਦੁੱਖ ਸਾਂਝਾ

ਪ੍ਰੈਸ ਆਜ਼ਾਦੀ ਦਿਵਸ ਨੂੰ ਸਮਰਪਿਤ ਮੀਡੀਆ ਕਲੱਬ ਵੱਲੋਂ ਖੂਨਦਾਨ ਕੈਂਪ

ਚੇਅਰਮੈਨ ਮਹਿਤਾ ਵੱਲੋਂ ਗੁਰੂ ਰਵਿਦਾਸ ਧਰਮਸ਼ਾਲਾ ਲਈ ਢਾਈ ਲੱਖ ਦਾ ਐਲਾਨ