Saturday, November 01, 2025

Haryana

ਵਿਕਾਸ ਅਤੇ ਪੰਚਾਇਤ ਮੰਤਰੀ ਕ੍ਰਿਸ਼ਣ ਲਾਲ ਪੰਵਾਰ ਨੇ ਧਾਂਗੜ ਦੇ ਅਮ੍ਰਿਤ ਸਰੋਵਰ ਤਲਾਅ ਦਾ ਕੀਤਾ ਨਿਰੀਖਣ

February 25, 2025 03:19 PM
SehajTimes

ਚੰਡੀਗੜ੍ਹ : ਹਰਿਆਣਾ ਦੇ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਕ੍ਰਿਸ਼ਣ ਲਾਲ ਪੰਵਾਰ ਨੇ ਧਾਂਗੜ ਪਿੰਡ ਵਿਖੇ ਅਮ੍ਰਿਤ ਸਰੋਵਰ ਤਲਾਅ ਦਾ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਨੇ ਵਿਭਾਗ ਵੱਲੋਂ ਕੀਤੇ ਗਏ ਨਿਰਮਾਣ ਕੰਮਾਂ ਦਾ ਗਹਿਨਤਾ ਨਾਲ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਜਰੂਰਤੀ ਦਿਸ਼ਾ-ਨਿਰਦੇਸ਼ ਦਿੱਤੇ।

ਨਿਰੀਖਣ ਦੌਰਾਨ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਕਿਹਾ ਕਿ ਅਮ੍ਰਿਤ ਸਰੋਵਰ ਸਕੀਮ ਦੇ ਤਹਿਤ ਨਿਰਮਿਤ ਇਹ ਤਲਾਅ ਪਿੰਡ ਵਿੱਚ ਸਰੰਖਣ, ਭੂਜਲ ਲੇਵਲ ਨੂੰ ਵਧਾਉਣ ਅਤੇ ਕੁਦਰਤੀ ਸੁੰਦਰਤਾ ਨੂੰ ਬਣਾਏ ਰਖਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਵੇਗਾ। ਉਨ੍ਹਾਂ ਨੇ ਕਿਹਾ ਕਿ ਸੂਰਾ ਸਰਕਾਰ ਪੇਂਡੂ ਖੇਤਰਾਂ ਦੇ ਵਿਕਾਸ ਅਤੇ ਜਲ ਸਰੰਖਣ ਨੂੰ ਸਬ ਤੋਂ ਵੱਧ ਪ੍ਰਾਧਮਿਕਤਾ ਦਿੱਤੀ ਜਾ ਰਹੀ ਹੈ ਅਤੇ ਇਸੇ ਦਿਸ਼ਾ ਵਿੱਚ ਇਹ ਤਲਾਅ ਇੱਕ ਮਹੱਤਵਪੂਰਨ ਕਦਮ ਹੈ।

ਕੈਬੀਨੇਟ ਮੰਤਰੀ ਸ੍ਰੀ ਕ੍ਰਿਸ਼ਣ ਲਾਲ ਪੰਵਾਰ ਨੇ ਸਬੰਧਤ ਅਧਿਕਾਰੀਆਂ ਤੋ ਨਿਰਮਾਣ ਕੰਮਾਂ ਦੀ ਗੁਣਵੱਤਾ, ਪਾਣੀ ਇਕੱਠਾ ਕਰਨ ਦੀ ਸਮੱਰਥਾ ਅਤੇ ਤਲਾਅ ਦੇ ਰਖਰਖਾਵ ਦੀ ਵਿਸਥਾਰ ਨਾਲ ਜਾਣਕਾਰੀ ਲਈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਤਲਾਅ ਦੇ ਚਾਰੇ ਪਾਸੇ ਹਰਿਆਲੀ ਵਿਕਸਿਤ ਕਰਨ, ਸਾਫ਼ ਸਫਾਈ ਯਕੀਨੀ ਕਰਨ ਅਤੇ ਪੇਂਡੂਆਂ ਨੂੰ ਜਲ ਸਰੰਖਣ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਯਤਨ ਕੀਤੇ ਜਾਣ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਜਲ ਸਰੰਖਣ ਸਕੀਮਾਂ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਲਈ ਪ੍ਰਤੀਬੱਧ ਹੈ ਅਤੇ ਅਮ੍ਰਿਤ ਸਰੋਵਰ ਸਕੀਮ ਦੇ ਤਹਿਤ ਹਰ ਜ਼ਿਲ੍ਹੇ ਵਿੱਚ ਤਲਾਆਂ ਦਾ ਨਿਰਮਾਣ ਅਤੇ ਬਹਾਲੀ ਦਾ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਪੇਂਡੂਆਂ ਤੋਂ ਵੀ ਅਪੀਲ ਕੀਤੀ ਕਿ ਉਹ ਇਨ੍ਹਾਂ ਜਲ ਸਰੋਤਾਂ ਦੀ ਸਫ਼ਾਈ ਅਤੇ ਸਰੰਖਣ ਵਿੱਚ ਸਰਗਰਮ ਭਾਗੀਦਾਰੀ ਨਿਭਾਉਣ।

ਇਸ ਮੌਕੇ 'ਤੇ ਜ਼ਿਲ੍ਹਾ ਪਰਿਸ਼ਦ ਦੀ ਚੇਅਰਮੈਨ ਸੁਮਨ ਖੀਚੜ, ਜ਼ਿਲ੍ਹਾ ਪਰਿਸ਼ਦ ਦੇ ਸੀਈਓ ਸੁਰੇਸ਼ ਕੁਮਾਰ, ਕਾਰਜਕਾਰੀ ਇੰਜੀਨੀਅਰ ਦੇਵੇਂਦਰ ਸਿੰਘ ਸਮੇਤ ਵਿਭਾਗ ਦੇ ਅਧਿਕਾਰੀ, ਪੰਚਾਇਤ ਪ੍ਰਤੀਨਿਧੀ ਅਤੇ ਵੱਡੀ ਗਿਣਤੀ ਵਿੱਚ ਪੇਂਡੂ ਮੌਜੂਦ ਰਹੇ।

Have something to say? Post your comment

 

More in Haryana

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਬਿਰਧ ਆਸ਼ਰਮ ਵਿੱਚ ਮਨਾਇਆ ਦੀਵਾਲੀ ਉਤਸਵ, ਬਜੁਰਗਾਂ ਨਾਲ ਵੰਡੀਆਂ ਖੁਸ਼ੀਆਂ

ਦੀਵਾਲੀ 'ਤੇ ਪੰਚਕੂਲਾ ਨੂੰ ਸਿਹਤ ਦਾ ਤੋਹਫਾ

ਫਰੀਦਾਬਾਦ ਵਿੱਚ 15 ਫੁੱਟ ਉੱਚੇ ਆਸ਼ਾਦੀਪ ਦਾ ਪ੍ਰਜਵਲਨ - ਚਾਨਣ, ਏਕਤਾ ਅਤੇ ਆਸ ਦਾ ਮਹੋਤਸਵ : ਵਿਪੁਲ ਗੋਇਲ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਆਪਣੇ ਪਿੰਡ ਮਿਰਜਾਪੁਰ ਮਾਜਰਾ ਵਿੱਚ ਹੋਇਆ ਸ਼ਾਨਦਾਰ ਸਵਾਗਤ

ਸਰਕਾਰ ਦਾ ਟੀਚਾ ਹਰਿਆਣਾ ਨੂੰ ਨਾ ਸਿਰਫ ਭਾਰਤ ਦੀ ਸਗੋ ਵਿਸ਼ਵ ਦੀ ਖੇਡ ਰਾਜਧਾਨੀ ਬਨਾਉਣਾ : ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ

ਅੰਬਾਲਾ ਕੈਂਟ ਸਿਵਲ ਹਸਪਤਾਲ ਵਿੱਚ ਕ੍ਰਿਟਿਕਲ ਕੇਅਰ ਯੂਨਿਟ (ਸੀਸੀਯੂ) ਹੋਵੇਗੀ ਸੰਚਾਲਿਤ, ਮਰੀਜਾਂ ਨੂੰ ਮਿਲੇਗੀ ਬਿਹਤਰ ਇਲਾਜ ਸਹੂਲਤਾਂ : ਊਰਜਾ ਮੰਤਰੀ ਅਨਿਲ ਵਿਜ

ਖੇਡ ਅਤੇ ਪੁਲਿਸ ਫੋਰਸਾਂ ਦਾ ਡੁੰਘਾ ਸਬੰਧ, ਚੰਗੀ ਸਿਹਤ ਦੇ ਨਾਲ-ਨਾਲ ਟੀਮ ਭਾਵਨਾ ਹੁੰਦੀ ਹੈ ਵਿਕਸਿਤ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਜਨਮਦਿਨ 'ਤੇ ਨਾਰੀ ਸ਼ਕਤੀ ਨੂੰ ਮਿਲਿਆ ਤੋਹਫਾ

ਭਗਵਾਨ ਸ਼੍ਰੀ ਵਿਸ਼ਵਕਰਮਾ ਜੈਯੰਤੀ ਅਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਜਨਮਦਿਨ 'ਤੇ ਹਰਿਆਣਾ ਵਿੱਚ ਕਾਰੀਗਰਾਂ ਨੂੰ ਵੱਡੀ ਸੌਗਾਤ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ 9 ਬ੍ਰੇਸਟ ਕੈਂਸਰ ਜਾਂਚ ਵੈਨ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ