Friday, December 19, 2025

Chandigarh

ਇਕ ਸਾਲ ਪਹਿਲਾਂ ਹੀ ਗੈਂਗਸਟਰ ਸੁੱਖਾ ਲੰਮੇ ਦਾ ਹੋ ਚੁੱਕਾ ਸੀ ਕਤਲ

May 24, 2021 12:28 PM
SehajTimes

ਚੰਡੀਗੜ੍ਹ : ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਗਿਰੋਹ ਦੇ ਮੈਂਬਰਾਂ ਨੇ ਖੁਲਾਸਾ ਕੀਤਾ ਹੈ ਕਿ ਖ਼ਤਰਨਾਕ ਗੈਂਗਸਟਰ ‘ਸੁੱਖਾ ਲੰਮੇ’ ਦਾ ਉਸ ਦੇ ਹੀ ਸਾਥੀਆਂ ਵਲੋਂ ਹੀ ਕਤਲ ਕਰ ਦਿਤਾ ਗਿਆ ਸੀ। ਬੀਤੇ ਦਿਨੀਂ ਮੋਗਾ ਪੁਲਿਸ ਨੇ ਵਿਦੇਸ਼ਾਂ ਵਿਚ ਬੈਠੇ ਗੈਂਗਸਟਰਾਂ ਦੇ ਇਸ਼ਾਰੇ ’ਤੇ ਫ਼ਿਰੌਤੀ ਲਈ ਕਤਲ ਕਰਨ ਵਾਲੇ ਗਰੋਹ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਖਤਰਨਾਕ ਗਿਰੋਹ ਨੇ ਭਗਤਾ ਭਾਈ ਦੇ ਡੇਰਾ ਪ੍ਰੇਮੀ, ਮੋਗਾ ਦੇ ਇਕ ਕੱਪੜਾ ਵਪਾਰੀ, ਜਲੰਧਰ ’ਚ ਪਾਦਰੀ ਦੀ ਹੱਤਿਆ ਤੇ ਫ਼ਿਰੌਤੀ ਤੇ ਹੋਰਨਾਂ ਕਈ ਵਾਰਦਾਤਾਂ ਦਾ ਖੁਲਾਸਾ ਕੀਤਾ। ਇਸ ਗੱਲ ਦੀ ਜਾਣਕਾਰੀ ਦਿੰਦੇ ਹੋਏ ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਸਾਰੇ ਪੰਜ ਮੁਲਜ਼ਮ ਪਿੰਡ ਡਾਲਾ ਦੇ ਵਸਨੀਕ ਹਨ ਅਤੇ ਇਸ ਪਿੰਡ ਦਾ ਅਰਸ਼ਦੀਪ ਨਾਮ ਦਾ ਗੈਂਗਸਟਰ ਕੈਨੇਡਾ ’ਚੋਂ ਉਨ੍ਹਾਂ ਨੂੰ ਦਿਸ਼ਾ-ਨਿਰਦੇਸ਼ ਦਿੰਦਾ ਸੀ।
ਜਾਣਕਾਰੀ ਮੁਤਾਬਕ ਇਨ੍ਹਾਂ ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਨੇ ਗੈਂਗਸਟਰ ‘ਸੁੱਖਾ ਲੰਮੇ’ ਨੂੰ ਮਾਰਿਆ ਹੈ। ਇਲਾਕੇ ਵਿਚ ਉਸ ਦੀ ਦਹਿਸ਼ਤ ਵਧਣ ਕਾਰਨ ਉਨ੍ਹਾਂ ਨੇ ਉਸ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ। ਪਿਛਲੇ ਸਾਲ 27 ਜੂਨ ਨੂੰ ਸੁੱਖਾ ਲੰਮੇ ਦੀ ਹੱਤਿਆ ਕੀਤੀ ਗਈ ਸੀ ਜਿਸ ਦਾ ਖੁਲਾਸਾ ਹੁਣ ਹੋਇਆ ਹੈ। ਉਨ੍ਹਾਂ ਨੇ ਪਿੰਡ ਡਾਲਾ ਦੇ ਇਕ ਬੇਆਬਾਦ ਮਕਾਨ ਵਿਚ ਸੁੱਖੇ ਨੂੰ ਜ਼ਹਿਰ ਦਿੱਤਾ ਅਤੇ ਫਿਰ ਉਸਦੀ ਪਛਾਣ ਲਕੋਣ ਲਈ ਉਸ ਦਾ ਚਿਹਰਾ ਸਾੜਨ ਤੋਂ ਬਾਅਦ ਲਾਸ਼ ਨੂੰ ਪੂਲ ਮਾਧੋਕੇ ਵਿਖੇ ਦੌਧਰ ਨਹਿਰ ਵਿੱਚ ਸੁੱਟ ਦਿੱਤਾ। ਕਾਬੂ ਕੀਤੇ ਗਏ ਮੁਲਜ਼ਮ ਲੋਕਾਂ ਵਿਚ ਉਸ ਦੀ ਦਹਿਸ਼ਤ ਕਾਰਨ ਉਸ ਦੇ ਕਤਲ ਮਗਰੋਂ ਵੀ ਉਹ ਉਸ ਦੇ ਨਾਮ ’ਤੇ ਅਮੀਰ ਲੋਕਾਂ ਅਤੇ ਹੋਰ ਕਾਰੋਬਾਰੀਆਂ ਨੂੰ ਫ਼ਿਰੌਤੀ ਲਈ ਡਰਾਉਂਦੇ ਰਹੇ। ਗਿਰੋਹ ਦਾ ਨਿਸ਼ਾਨਾ ਫ਼ਿਰੌਤੀ ਨਾ ਦੇਣ ਵਾਲੇ ਹਿੱਟ ਲਿਸਟ ’ਤੇ ਚੱਲ ਰਹੇ ਵਿਅਕਤੀਆਂ ਨੂੰ ਚੁਣ ਕੇ ਕਤਲ ਕਰਨਾ ਸੀ।

Have something to say? Post your comment

 

More in Chandigarh

8000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਲਾਲਜੀਤ ਸਿੰਘ ਭੁੱਲਰ ਦੀ ਪ੍ਰਧਾਨਗੀ ‘ਚ ਪੰਜਾਬ ਸਟੇਟ ਰੋਡ ਸੇਫਟੀ ਕੌਂਸਲ ਦੀ 16ਵੀ ਮੀਟਿੰਗ ਹੋਈ

ਸਾਲ 2025 ਦਾ ਲੇਖਾ-ਜੋਖਾ: ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ

ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਨਤੀਜੇ ਐਲਾਨੇ

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ: ਸਾਲ 2025 ਦਾ ਲੇਖਾ-ਜੋਖਾ

ਅੰਬਰ ਗਰੁੱਪ ਵੱਲੋਂ ਰਾਜਪੁਰਾ ਵਿਖੇ ਖੋਜ ਅਤੇ ਵਿਕਾਸ ਕੇਂਦਰ ਵਿੱਚ 500 ਕਰੋੜ ਰੁਪਏ ਦੇ ਨਿਵੇਸ਼ ਦਾ ਐਲਾਨ

ਕਬੱਡੀ ਖਿਡਾਰੀ ਦੇ ਕਤਲ ਮਾਮਲੇ ਵਿੱਚ ਮੁੱਖ ਦੋਸ਼ੀ ਨੂੰ ਸੰਖੇਪ ਗੋਲੀਬਾਰੀ ਦੌਰਾਨ ਕੀਤਾ ਬੇਅਸਰ , ਦੋ ਪੁਲਿਸ ਮੁਲਾਜ਼ਮ ਵੀ ਹੋਏ ਫੱਟੜ

'ਯੁੱਧ ਨਸ਼ਿਆਂ ਵਿਰੁੱਧ’ ਦੇ 291ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਅਤੇ 2 ਕਿਲੋ ਅਫੀਮ ਸਮੇਤ 103 ਨਸ਼ਾ ਤਸਕਰ ਕਾਬੂ

ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ