Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਕੋਮਲ ਮਿੱਤਲ ਨੇ ਐਸ.ਏ.ਐਸ.ਨਗਰ ਵਿਖੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

February 25, 2025 06:00 PM
SehajTimes
ਰਾਜ ਸਰਕਾਰ ਦੇ ਫਲੈਗਸ਼ਿਪ ਪ੍ਰੋਗਰਾਮਾਂ ਅਤੇ ਭਲਾਈ ਸਕੀਮਾਂ ਨੂੰ ਤਰਜੀਹ ਦਿੱਤੀ ਜਾਵੇਗੀ
 
ਐਸ.ਏ.ਐਸ.ਨਗਰ : 2014 ਬੈਚ ਦੇ ਆਈ.ਏ.ਐਸ. ਅਫ਼ਸਰ, ਸ੍ਰੀਮਤੀ ਕੋਮਲ ਮਿੱਤਲ ਨੇ ਅੱਜ ਡਿਪਟੀ ਕਮਿਸ਼ਨਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਜੋਂ ਅਹੁਦਾ ਸੰਭਾਲ ਲਿਆ। ਉਨ੍ਹਾਂ ਨੇ 2015 ਬੈਚ ਦੀ ਆਈ.ਏ.ਐਸ. ਅਧਿਕਾਰੀ ਸ਼੍ਰੀਮਤੀ ਆਸ਼ਿਕਾ ਜੈਨ ਦੀ ਥਾਂ ਲੈ ਲਈ ਹੈ, ਜਿਨ੍ਹਾਂ ਨੂੰ ਡਿਪਟੀ ਕਮਿਸ਼ਨਰ, ਹੁਸ਼ਿਆਰਪੁਰ ਨਿਯੁਕਤ ਕੀਤਾ ਗਿਆ ਹੈ। ਸ਼੍ਰੀਮਤੀ ਕੋਮਲ ਮਿੱਤਲ ਜੋ ਕਿ ਐਸ.ਏ.ਐਸ.ਨਗਰ ਵਿੱਚ ਆਉਣ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵਜੋਂ ਤਾਇਨਾਤ ਸਨ, ਇਸ ਤੋਂ ਪਹਿਲਾਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਏ ਡੀ ਸੀ (ਜ) ਅਤੇ ਏ ਡੀ ਸੀ (ਯੂ ਡੀ), ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਪੰਜਾਬ ਦੇ ਵਧੀਕ ਸਕੱਤਰ, ਵਧੀਕ ਕਮਿਸ਼ਨਰ, ਨਗਰ ਨਿਗਮ, ਅੰਮ੍ਰਿਤਸਰ ਅਤੇ ਐਸ ਡੀ ਐਮ ਮੁਕੇਰੀਆਂ ਰਹਿ ਚੁੱਕੇ ਹਨ। ਆਪਣੀਆਂ ਤਰਜੀਹਾਂ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਫਲੈਗਸ਼ਿਪ ਪ੍ਰੋਗਰਾਮਾਂ ਨੂੰ ਜ਼ਿਲ੍ਹੇ ਵਿੱਚ ਲਾਗੂ ਕਰਨ ਦੇ ਨਾਲ-ਨਾਲ ਨਸ਼ਿਆਂ ਵਿਰੁੱਧ ਮੁਹਿੰਮ ਦੀ ਅਗਵਾਈ ਕਰਨਾ ਉਨ੍ਹਾਂ ਦੀ ਪਹਿਲ ਹੋਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਪ੍ਰਸਾਸ਼ਨ ਵਿੱਚ ਪਾਰਦਰਸ਼ਤਾ, ਭ੍ਰਿਸ਼ਟਾਚਾਰ ਵਿਰੁੱਧ ਲੜਾਈ ਜਾਰੀ ਰੱਖਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਘੱਟ ਕਰਨ ਲਈ ਨਾਗਰਿਕ ਕੇਂਦਰਿਤ ਸੇਵਾਵਾਂ ਨੂੰ ਸਮੇਂ ਸਿਰ ਪ੍ਰਦਾਨ ਕਰਨਾ ਵੀ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਐਸ.ਏ.ਐਸ ਨਗਰ ਅਤੇ ਖਾਸ ਕਰਕੇ ਮੁਹਾਲੀ ਵਿੱਚ ਵੱਧ ਰਹੇ ਸ਼ਹਿਰੀਕਰਨ ਨੂੰ ਧਿਆਨ ਵਿੱਚ ਰੱਖਦਿਆਂ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਇਆ ਜਾਵੇਗਾ ਅਤੇ ਨਾਜਾਇਜ਼ ਉਸਾਰੀਆਂ ਅਤੇ ਕਬਜ਼ਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗੈਰ-ਕਾਨੂੰਨੀ ਇਮੀਗ੍ਰੇਸ਼ਨ ਵਿਰੁੱਧ ਜ਼ਿਲ੍ਹਾ ਵਾਸੀਆਂ ਦੇ ਹਿੱਤਾਂ ਦੀ ਰਾਖੀ ਲਈ ਜਲਦੀ ਹੀ ਟਰੈਵਲ ਏਜੰਟਾਂ ਨਾਲ ਮੀਟਿੰਗ ਕਰਕੇ, ਜ਼ਿਲ੍ਹੇ ਵਿੱਚ ਕੰਮ ਕਰ ਰਹੇ ਰਜਿਸਟਰਡ ਟਰੈਵਲ ਏਜੰਟਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਡੀ ਸੀ ਦਫ਼ਤਰ ਦਾ ਚਾਰਜ ਸੰਭਾਲਣ ਤੋਂ ਪਹਿਲਾਂ ਜ਼ਿਲ੍ਹਾ ਪੁਲੀਸ ਵੱਲੋਂ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। ਉਨ੍ਹਾਂ ਦਾ ਸਵਾਗਤ ਏ ਡੀ ਸੀ (ਸ਼ਹਿਰੀ ਵਿਕਾਸ) ਅਨਮੋਲ ਸਿੰਘ ਧਾਲੀਵਾਲ, ਏ ਡੀ ਸੀ (ਪੇਂਡੂ ਵਿਕਾਸ) ਸੋਨਮ ਚੌਧਰੀ, ਐਸ ਡੀ ਐਮ ਮੁਹਾਲੀ ਦਮਨਦੀਪ ਕੌਰ, ਐਸ ਡੀ ਐਮ ਖਰੜ ਗੁਰਮੰਦਰ ਸਿੰਘ, ਸਹਾਇਕ ਕਮਿਸ਼ਨਰ (ਜ) ਡਾ. ਅੰਕਿਤਾ ਕਾਂਸਲ, ਵਧੀਕ ਸਹਾਇਕ ਕਮਿਸ਼ਨਰ (ਅੰਡਰ ਟਰੇਨਿੰਗ) ਗੁਰਮੀਤ ਸਿੰਘ ਅਤੇ ਡੀ ਡੀ ਪੀ ਓ ਬਲਜਿੰਦਰ ਸਿੰਘ ਗਰੇਵਾਲ ਅਤੇ ਡੀ ਸੀ ਦਫ਼ਤਰ ਦੇ ਸਟਾਫ਼ ਨੇ ਕੀਤਾ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ