Thursday, November 27, 2025

Chandigarh

ਨਵੇਂ ਡੀ ਸੀ ਨੇ ਸਟਾਫ਼ ਨਾਲ ਜਾਣ-ਪਛਾਣ ਮੀਟਿੰਗ ਕੀਤੀ

February 25, 2025 06:57 PM
SehajTimes
ਐਸ.ਏ.ਐਸ.ਨਗਰ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਟਾਫ਼ ਨਾਲ ਇੱਕ ਜਾਣ-ਪਛਾਣ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਦਫ਼ਤਰੀ ਕੰਮਕਾਜ ਵਿੱਚ ਸਮੇਂ ਦੀ ਪਾਬੰਦਤਾ, ਪਾਰਦਰਸ਼ਤਾ, ਇਮਾਨਦਾਰੀ ਅਤੇ ਲਗਨ ਨਾਲ ਕੰਮ ਕਰਨ ਦੀ ਅਪੀਲ ਕੀਤੀ।
      ਉਨ੍ਹਾਂ ਕਿਹਾ ਕਿ ਕਿਉਂਕਿ ਐਸ.ਏ.ਐਸ.ਨਗਰ (ਮੁਹਾਲੀ) ਸੂਬੇ ਦਾ ਸਭ ਤੋਂ ਵੱਧ ਰੁਝੇਵੇਂ ਵਾਲਾ ਜ਼ਿਲ੍ਹਾ ਹੈੱਡਕੁਆਰਟਰ ਹੈ, ਇਸ ਲਈ ਸਮੂਹ ਸਟਾਫ਼ ਰੋਜ਼ਾਨਾ ਦੇ ਕੰਮਾਂ ਦੇ ਨਿਪਟਾਰੇ ਲਈ ਸਾਰੇ ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਕਰੇ ਤਾਂ ਜੋ ਕਿਸੇ ਵੀ ਵਿਅਕਤੀ ਨੂੰ ਉਨ੍ਹਾਂ ਦੇ ਵਿਵਹਾਰ ਤੋਂ ਪ੍ਰੇਸ਼ਾਨੀ ਨਾ ਹੋਵੇ।
      ਡਿਪਟੀ ਕਮਿਸ਼ਨਰ, ਜੋ ਇੱਥੇ ਵਧੀਕ ਡਿਪਟੀ ਕਮਿਸ਼ਨਰ (ਜ) ਵਜੋਂ ਵੀ ਕੰਮ ਕਰ ਚੁੱਕੇ ਹਨ, ਨੇ ਕਿਹਾ ਕਿ ਸ਼ਿਕਾਇਤ ਸ਼ਾਖਾ ਅਤੇ ਵਿਸ਼ੇਸ਼ ਤੌਰ 'ਤੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨਾਲ ਸਬੰਧਤ ਅਦਾਲਤੀ ਕੇਸਾਂ ਨਾਲ ਨਿਪਟਣ ਵਾਲੀ ਸ਼ਾਖਾ ਨੂੰ ਆਪਣੀਆਂ ਜ਼ਿੰਮੇਵਾਰੀਆਂ ਦਾ ਪੂਰੀ ਤਰਾਂ ਧਿਆਨ ਰੱਖਣਾ ਚਾਹੀਦਾ ਹੈ।
       ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਰੋਜ਼ਾਨਾ ਦੇ ਕੰਮਾਂ ਵਿੱਚ ਘੱਟ ਤੋਂ ਘੱਟ ਬਕਾਇਆ ਹੋਣਾ ਚਾਹੀਦਾ ਹੈ ਤਾਂ ਜੋ ਲੋਕਾਂ ਨੂੰ ਡੀ ਸੀ ਦਫ਼ਤਰ ਅਤੇ ਵੱਖ-ਵੱਖ ਸ਼ਾਖਾਵਾਂ ਵਿੱਚ ਜਾ ਕੇ ਮੁਸ਼ਕਿਲ ਜਾਂ ਖੱਜਲ ਖੁਆਰੀ ਮਹਿਸੂਸ ਨਾ ਹੋਵੇ।
      ਇਸ ਮੀਟਿੰਗ ਵਿੱਚ ਏ ਡੀ ਸੀ ਸੋਨਮ ਚੌਧਰੀ, ਸਹਾਇਕ ਕਮਿਸ਼ਨਰ (ਜ) ਡਾ. ਅੰਕਿਤਾ ਕਾਂਸਲ ਅਤੇ ਡੀ ਸੀ ਦਫ਼ਤਰ ਦੀਆਂ ਸਾਰੀਆਂ ਸ਼ਾਖਾਵਾਂ ਦੇ ਸੁਪਰਡੈਂਟ, ਇੰਚਾਰਜ ਅਤੇ ਸਟਾਫ਼ ਨੇ ਸ਼ਿਰਕਤ ਕੀਤੀ।
 

Have something to say? Post your comment

 

More in Chandigarh

ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ: ਗੋਲੀਬਾਰੀ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਕਾਰਕੁਨ ਗ੍ਰਿਫ਼ਤਾਰ; ਸੱਤ ਪਿਸਤੌਲ ਬਰਾਮਦ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 27 ਨਵੰਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

26 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਸਥਾਪਤ ਆਰਜ਼ੀ ਪੰਜਾਬ ਵਿਧਾਨ ਸਭਾ ਵਿੱਚ ਹੋਵੇਗਾ ਮੌਕ ਸਟੂਡੈਂਟ ਸੈਸ਼ਨ

350ਵੀਂ ਸ਼ਹੀਦੀ ਸ਼ਤਾਬਦੀ: ਅਤਿ-ਆਧੁਨਿਕ 360 ਡਿਗਰੀ ਪ੍ਰੋਜੈਕਸ਼ਨ ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਮਹਾਨ ਵਿਰਾਸਤ ਨੂੰ ਸ਼ਰਧਾਂਜਲੀ ਭੇਟ

ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਕੰਪਲੈਕਸ ਆਮ ਜਨਤਾ ਲਈ 29 ਨਵੰਬਰ ਤੱਕ ਖੁੱਲ੍ਹਾ ਰਹੇਗਾ: ਬੈਂਸ

‘ਯੁੱਧ ਨਸ਼ਿਆਂ ਵਿਰੁੱਧ’: 269ਵੇਂ ਦਿਨ, ਪੰਜਾਬ ਪੁਲਿਸ ਨੇ 81 ਨਸ਼ਾ ਤਸਕਰਾਂ ਨੂੰ 1.5 ਕਿਲੋ ਹੈਰੋਇਨ, 5.52 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ ਸੂਬਾ ਪੱਧਰੀ ਖ਼ੂਨਦਾਨ ਅਤੇ ਅੰਗਦਾਨ ਮੁਹਿੰਮ ਦੀ ਸ਼ੁਰੂਆਤ

ਸਰਬੱਤ ਦਾ ਭਲਾ ਇਕੱਤਰਤਾ: ਆਪ ਆਗੂਆਂ ਨੇ "ਹਿੰਦ ਦੀ ਚਾਦਰ" ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਕੀਤੀ ਭੇਟ

ਮੋਹਾਲੀ ‘ਚ ਆਸ਼ਾ ਵਰਕਰਾਂ ਦੀ ਮੀਟਿੰਗ, 2 ਦਸੰਬਰ ਦੀ ਸੂਬਾ ਪੱਧਰੀ ਰੈਲੀ ਲਈ ਜੋਸ਼ ਭਰਪੂਰ ਤਿਆਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੱਦੇ ਇਤਿਹਾਸਕ ਵਿਧਾਨ ਸਭਾ ਇਜਲਾਸ ਦੌਰਾਨ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਰਧਾਂਜਲੀ