Saturday, May 09, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ 1274 ਇਮੀਗ੍ਰੇਸ਼ਨ ਫਰਮਾਂ 'ਤੇ ਕੀਤੀ ਛਾਪੇਮਾਰੀ; 24 ਐਫਆਈਆਰਜ਼ ਦਰਜ, 7 ਗ੍ਰਿਫ਼ਤਾਰ

February 25, 2025 07:00 PM
SehajTimes

ਪੰਜਾਬ ਟ੍ਰੈਵਲ ਪ੍ਰੋਫੈਸ਼ਨਲਜ਼ ਰੈਗੂਲੇਸ਼ਨ ਐਕਟ ਦੇ ਉਪਬੰਧਾਂ ਦੀ ਉਲੰਘਣਾ ਕਰਨ ਵਾਲੇ ਟਰੈਵਲ ਏਜੰਟਾਂ ਵਿਰੁੱਧ ਸਖ਼ਤ ਕਾਰਵਾਈ ਯਕੀਨੀ ਬਣਾਉਣ ਲਈ ਸੀਪੀਜ਼/ਐਸਐਸਪੀਜ਼ ਨੂੰ ਨਿਰਦੇਸ਼: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਵੱਲੋਂ ਨਾਗਰਿਕਾਂ ਨੂੰ ਟਰੈਵਲ ਏਜੰਟਾਂ ਨੂੰ ਦਸਤਾਵੇਜ਼ ਅਤੇ ਪੈਸੇ ਦੇਣ ਤੋਂ ਪਹਿਲਾਂ ਉਨ੍ਹਾਂ ਦੇ ਵੈਧ ਲਾਇਸੰਸਾਂ ਦੀ ਪੁਸ਼ਟੀ ਕਰਨ ਦੀ ਤਾਕੀਦ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਦੇਸ਼ਾਂ ਵਿੱਚ ਵਸਣ ਦੇ ਚਾਹਵਾਨ ਨੌਜਵਾਨਾਂ ਨੂੰ ਗੈਰ-ਕਾਨੂੰਨੀ ਟਰੈਵਲ ਏਜੰਟਾਂ ਦਾ ਸ਼ਿਕਾਰ ਹੋਣ ਤੋਂ ਬਚਾਉਣ ਲਈ, ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ 1274 ਇਮੀਗ੍ਰੇਸ਼ਨ ਫਰਮਾਂ 'ਤੇ ਛਾਪੇਮਾਰੀ ਕੀਤੀ ਅਤੇ ਤਲਾਸ਼ੀ ਮੁਹਿੰਮ ਚਲਾਈ।

ਗੈਰ-ਕਾਨੂੰਨੀ ਟ੍ਰੈਵਲ ਏਜੰਟਾਂ ਵਿਰੁੱਧ ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੋਮਵਾਰ ਸਵੇਰੇ 11 ਵਜੇ ਤੋਂ ਦੇਰ ਸ਼ਾਮ ਤੱਕ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਇਹ ਆਪ੍ਰੇਸ਼ਨ ਅਮਰੀਕਾ ਤੋਂ ਭਾਰਤੀਆਂ ਨੂੰ ਡਿਪੋਰਟ ਕੀਤੇ ਜਾਣ ਦੇ ਮੱਦੇਨਜ਼ਰ ਸੂਬੇ ਭਰ ਵਿੱਚ ਗੈਰ-ਕਾਨੂੰਨੀ ਟ੍ਰੈਵਲ ਏਜੰਟਾਂ ਵਿਰੁੱਧ ਚੱਲ ਰਹੀ ਕਾਰਵਾਈ ਦੌਰਾਨ ਚਲਇਆ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਇਸ ਦਿਨ ਭਰ ਚੱਲੇ ਸੂਬਾ ਪੱਧਰੀ ਆਪ੍ਰੇਸ਼ਨ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰ ਰਹੇ ਸਨ, ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਡਿਫਾਲਟਰ ਟ੍ਰੈਵਲ ਏਜੰਟਾਂ ਵਿਰੁੱਧ ਘੱਟੋ-ਘੱਟ 24 ਐਫਆਈਆਰਜ਼ ਦਰਜ ਕੀਤੀਆਂ ਹਨ ਅਤੇ ਉਨ੍ਹਾਂ ਵਿੱਚੋਂ ਸੱਤ ਟ੍ਰੈਵਲ ਏਜੰਟਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਉਨ੍ਹਾਂ ਕਿਹਾ ਕਿ ਸਾਰੇ ਸੀਪੀ/ਐਸਐਸਪੀ ਨੂੰ ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ ਵਿਸ਼ੇਸ਼ ਪੁਲਿਸ ਟੀਮਾਂ ਗਠਿਤ ਕਰਨ ਲਈ ਕਿਹਾ ਗਿਆ ਸੀ ਤਾਂ ਜੋ ਉਨ੍ਹਾਂ ਦੇ ਸਬੰਧਤ ਅਧਿਕਾਰ ਖੇਤਰਾਂ ਵਿੱਚ ਸਾਰੀਆਂ ਇਮੀਗ੍ਰੇਸ਼ਨ ਅਤੇ ਟ੍ਰੈਵਲ ਏਜੰਟ ਫਰਮਾਂ ਦੀ ਜਾਂਚ ਕੀਤੀ ਜਾ ਸਕੇ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਉਨ੍ਹਾਂ ਟ੍ਰੈਵਲ ਏਜੰਟਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ, ਜੋ ਪੰਜਾਬ ਟ੍ਰੈਵਲ ਪ੍ਰੋਫੈਸ਼ਨਲਜ਼ ਰੈਗੂਲੇਸ਼ਨ ਐਕਟ, 2012 ਦੇ ਲਾਜ਼ਮੀ ਉਪਬੰਧਾਂ ਅਤੇ ਪ੍ਰਕਿਰਿਆਵਾਂ ਦੀ ਉਲੰਘਣਾ ਕਰਦੇ ਹੋਣ ਜਾਂ ਜਿਨ੍ਹਾਂ ਨੇ ਵਿਦੇਸ਼ਾਂ ਵਿੱਚ ਗੈਰ-ਕਾਨੂੰਨੀ ਪ੍ਰਵੇਸ਼ ਦੀ ਸਹੂਲਤ ਦੇਣ ਦੇ ਝੂਠੇ ਵਾਅਦਿਆਂ ਨਾਲ ਭੋਲੇ-ਭਾਲੇ ਲੋਕਾਂ ਨਾਲ ਧੋਖਾ ਕੀਤਾ ਹੋਵੇ।

ਪੰਜਾਬ ਟ੍ਰੈਵਲ ਪ੍ਰੋਫੈਸ਼ਨਲਜ਼ ਰੈਗੂਲੇਸ਼ਨ ਐਕਟ 2012 ਦੇ ਉਪਬੰਧਾਂ ਮੁਤਾਬਕ, ਸਾਰੇ ਟ੍ਰੈਵਲ ਏਜੰਟਾਂ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਤੋਂ ਲਾਇਸੈਂਸ ਪ੍ਰਾਪਤ ਕਰਨਾ ਲਾਜ਼ਮੀ ਹੈ, ਜੋ ਕਿ ਪੰਜ ਸਾਲਾਂ ਲਈ ਵੈਧ ਹੁੰਦਾ ਹੈ ਅਤੇ ਅਗਲੇ ਪੰਜ ਸਾਲਾਂ ਲਈ ਰੀਨਿਊ ਕੀਤਾ ਜਾ ਸਕਦਾ ਹੈ। ਲਾਇਸੰਸਸ਼ੁਦਾ ਏਜੰਟਾਂ ਨੂੰ ਆਪਣੇ ਲਾਇਸੈਂਸ ਨੂੰ ਪ੍ਰਮੁੱਖਤਾ ਨਾਲ ਪ੍ਰਦਰਸ਼ਿਤ ਕਰਨ, ਗਾਹਕਾਂ ਅਤੇ ਸੇਵਾਵਾਂ ਦੇ ਰਿਕਾਰਡ ਰੱਖਣ, ਅਤੇ ਇਸ਼ਤਿਹਾਰਬਾਜ਼ੀ ਜਾਂ ਸੈਮੀਨਾਰ ਕਰਵਾਉਣ ਤੋਂ ਪਹਿਲਾਂ ਅਧਿਕਾਰੀਆਂ ਨੂੰ ਸੂਚਿਤ ਕਰਨ ਦੀ ਵੀ ਜ਼ਰੂਰਤ ਹੁੰਦੀ ਹੈ। ਇਸ ਤੋਂ ਇਲਾਵਾ, ਏਜੰਟਾਂ ਨੂੰ ਆਪਣੀਆਂ ਲਾਇਸੰਸਸ਼ੁਦਾ ਸੇਵਾਵਾਂ ਤੋਂ ਇਲਾਵਾ ਮਨੁੱਖੀ ਤਸਕਰੀ ਜਾਂ ਅਣਅਧਿਕਾਰਤ ਪ੍ਰਵਾਸ ਸਹਾਇਤਾ ਸਮੇਤ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੀ ਮਨਾਹੀ ਹੈ। ਇਹਨਾਂ ਨਿਯਮਾਂ ਦੀ ਪਾਲਣਾ ਨਾ ਕਰਨ ਦੇ ਨਤੀਜੇ ਵਜੋਂ ਲਾਇਸੈਂਸ ਮੁਅੱਤਲ ਜਾਂ ਰੱਦ ਕੀਤਾ ਜਾ ਸਕਦਾ ਹੈ ਅਤੇ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ।

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਡੀਜੀਪੀ ਪੰਜਾਬ ਵੱਲੋਂ ਏਡੀਜੀਪੀ ਐਨਆਰਆਈ ਮਾਮਲੇ ਪ੍ਰਵੀਨ ਸਿਨਹਾ ਦੀ ਅਗਵਾਈ ਵਿੱਚ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਗਿਆ ਹੈ ਜੋ ਡਿਪੋਰਟ ਕੀਤੇ ਗਏ ਵਿਅਕਤੀਆਂ ਦੀਆਂ ਸ਼ਿਕਾਇਤਾਂ ਦੀ ਜਾਂਚ ਕਰ ਰਹੀ ਹੈ ਤਾਂ ਜੋ ਗੈਰ-ਕਾਨੂੰਨੀ ਟ੍ਰੈਵਲ ਏਜੰਟਾਂ ਵਿਰੁੱਧ ਕਾਨੂੰਨ ਅਨੁਸਾਰ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ।

ਉਨ੍ਹਾਂ ਨਾਗਰਿਕਾਂ ਨੂੰ ਸੁਚੇਤ ਰਹਿਣ ਅਤੇ ਟ੍ਰੈਵਲ ਏਜੰਟਾਂ ਨੂੰ ਦਸਤਾਵੇਜ਼ ਅਤੇ ਪੈਸੇ ਦੇਣ ਤੋਂ ਪਹਿਲਾਂ ਉਨ੍ਹਾਂ ਦੇ ਪ੍ਰਮਾਣ ਪੱਤਰਾਂ ਦੀ ਪੁਸ਼ਟੀ ਕਰਨ ਲਈ ਕਿਹਾ। ਉਨ੍ਹਾਂ ਸਲਾਹ ਦਿੱਤੀ ਕਿ ਸਿਰਫ਼ ਉਨ੍ਹਾਂ ਏਜੰਸੀਆਂ ਨਾਲ ਸੰਪਰਕ ਕਰੋ ਜਿਨ੍ਹਾਂ ਕੋਲ ਪੰਜਾਬ ਟ੍ਰੈਵਲ ਪ੍ਰੋਫੈਸ਼ਨਲਜ਼ ਰੈਗੂਲੇਸ਼ਨ ਐਕਟ, 2012 ਦੇ ਤਹਿਤ ਡਿਪਟੀ ਕਮਿਸ਼ਨਰ ਵੱਲੋਂ ਜਾਰੀ ਕੀਤਾ ਗਿਆ ਵੈਧ ਲਾਇਸੈਂਸ ਹੋਵੇ।

Have something to say? Post your comment

 

More in Chandigarh

ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਐਸ.ਐਸ.ਪੀ. ਦੇ ਸਟਾਫ ਨੇ ਮਰਦਮਸ਼ੁਮਾਰੀ-2027 ਤਹਿਤ ਕੀਤੀ ਆਪਣੀ ਸਵੈ-ਗਣਨਾ*

ਗੈਂਗਸਟਰਾਂ ’ਤੇ ਵਾਰ ਦਾ 108ਵਾਂ ਦਿਨ: ਪੰਜਾਬ ਪੁਲਿਸ ਨੇ 548 ਥਾਵਾਂ ’ਤੇ ਕੀਤੀ ਛਾਪੇਮਾਰੀ ; 261 ਗ੍ਰਿਫ਼ਤਾਰ

ਪੰਜਾਬ ਭਰ ਵਿੱਚ ਦੋ-ਰੋਜ਼ਾ ਮਿਲਕ ਸੈਂਪਲਿੰਗ ਮੁਹਿੰਮ ਚਲਾਈ; ਸਿਹਤ ਮੰਤਰੀ ਨੇ ਮਿਲਾਵਟਖ਼ੋਰਾਂ ਨੂੰ ਦਿੱਤੀ ਚੇਤਾਵਨੀ

ਭਗਵੰਤ ਮਾਨ ਸਰਕਾਰ ਨੇ ਦਸਤੀ ਮਨਜ਼ੂਰੀਆਂ ਨੂੰ ਖ਼ਤਮ ਕਰਨ ਅਤੇ ਵਿੱਤੀ ਸ਼ਾਸਨ ਵਿੱਚ ਪਾਰਦਰਸ਼ਤਾ ਵਧਾਉਣ ਲਈ ਡਿਜੀਟਲ ਈ-ਸੈਂਕਸ਼ਨ ਸਿਸਟਮ ਕੀਤਾ ਲਾਂਚ

ਪੰਜਾਬ ਟੈਕਸ ਵਿਭਾਗ ਵੱਲੋਂ ਫਰਜ਼ੀ ਬਿਲਿੰਗ ਦੇ ਵੱਡੇ ਰੈਕੇਟ ਦਾ ਪਰਦਾਫਾਸ਼; ਲੁਧਿਆਣਾ ਆਧਾਰਿਤ ਫਰਮ ਦਾ ਡਾਇਰੈਕਟਰ ਗ੍ਰਿਫਤਾਰ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਨਕਦ -ਰਹਿਤ ਇਲਾਜ ਨਾਲ ਪੰਜਾਬ ਵਿੱਚ 5000 ਤੋਂ ਵੱਧ ਦਿਲ ਦੇ ਮਰੀਜ਼ਾਂ ਦੀ ਜਾਨ ਬਚਾਈ

ਵਿਸ਼ਵ ਰੈਡ ਕਰਾਸ ਦਿਵਸ ਮੌਕੇ ਜ਼ਿਲ੍ਹਾ ਰੈਡ ਕਰਾਸ ਸ਼ਾਖਾ ਵੱਲੋਂ ਖੂਨਦਾਨ ਕੈਂਪ ਅਤੇ ਜਾਗਰੂਕਤਾ ਪ੍ਰੋਗਰਾਮ ਆਯੋਜਿਤ

ਗਰਮੀਆਂ ਵਿੱਚ ਕਿਡਨੀ ਦੀ ਪੱਥਰੀ ਅਤੇ ਪਿਸ਼ਾਬ ਨਾਲੀ ਦੀ ਲਾਗ ਦਾ ਖ਼ਤਰਾ ਵਧ ਜਾਂਦਾ ਹੈ: ਮਾਹਰ

ਡਿਪਟੀ ਕਮਿਸ਼ਨਰ ਵੱਲੋਂ ਡੇਂਗੂ ਅਤੇ ਹੋਰ ਮੌਸਮੀ ਬਿਮਾਰੀਆਂ ਸਬੰਧੀ ਤਿਆਰੀਆਂ ਅਤੇ ਰੋਕਥਾਮ ਰਣਨੀਤੀ ਦੀ ਸਮੀਖਿਆ

ਡੀ ਸੀ ਕੋਮਲ ਮਿੱਤਲ ਵੱਲੋਂ ਨਗਰ ਕੌਂਸਲ ਖਰੜ ਅਤੇ ਰੋਟਰੀ ਕਲੱਬ ਖਰੜ ਵੱਲੋਂ ਲੋਕ ਸੇਵਾ ਲਈ ਦੋ ਫਿਊਨਰਲ ਵੈਨਾਂ ਸਮਰਪਿਤ