Saturday, November 01, 2025

Chandigarh

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਐਨਸੀਡੀਸੀ ਦੀ ਰਾਜ ਸ਼ਾਖਾ ਦੀ ਸਥਾਪਨਾ ਲਈ ਮਾਨਾਵਾਲਾ ਦੀ ਚੋਣ ‘ਤੇ ਸਿਹਤ ਮੰਤਰੀ ਦਾ ਧੰਨਵਾਦ

February 25, 2025 07:21 PM
SehajTimes

ਚੰਡੀਗੜ੍ਹ : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਆਪਣੇ ਵਿਧਾਨ ਸਭਾ ਹਲਕੇ ਜੰਡਿਆਲਾ ਗੁਰੂ ਦੇ ਪਿੰਡ ਮਾਨਾਵਾਲਾ ਨੂੰ ਨੈਸ਼ਨਲ ਸੈਂਟਰ ਫਾਰ ਡਿਜ਼ੀਜ਼ ਕੰਟਰੋਲ (ਐਨਸੀਡੀਸੀ) ਦੀ ਸਟੇਟ ਬ੍ਰਾਂਚ ਲਈ ਸਥਾਨ ਵਜੋਂ ਚੁਣਨ ਲਈ ਸੂਬੇ ਦੇ ਸਿਹਤ ਮੰਤਰੀ ਡਾ ਬਲਬੀਰ ਸਿੰਘ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ।

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਕਮਿਊਨਿਟੀ ਹੈਲਥ ਸੈਂਟਰ (ਸੀਐਚਸੀ) ਮਾਨਾਵਾਲਾ ਵਿਖੇ ਰਾਜ ਸ਼ਾਖਾ ਸਥਾਪਤ ਕਰਨ ਲਈ ਨੈਸ਼ਨਲ ਸੈਂਟਰ ਫਾਰ ਡਿਜ਼ੀਜ਼ ਕੰਟਰੋਲ (ਐਨਸੀਡੀਸੀ), ਨਵੀਂ ਦਿੱਲੀ ਨਾਲ ਬੀਤੇ ਦਿਨ ਇੱਕ ਸਮਝੌਤਾ ਪੱਤਰ ਉੱਤੇ ਹਸਤਾਖਰ ਕੀਤੇ ਗਏ ਹਨ।

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ, “ਮੈਂ ਬਹੁਤ ਖੁਸ਼ ਹਾਂ ਕਿ ਸਾਡੀ ਸਰਕਾਰ ਸਾਡੇ ਨਾਗਰਿਕਾਂ ਦੀ ਸਿਹਤ ਅਤੇ ਤੰਦਰੁਸਤੀ ਨੂੰ ਪਹਿਲ ਦੇ ਰਹੀ ਹੈ”। ਉਨ੍ਹਾਂ ਕਿਹਾ ਕਿ ਮਾਨਾਵਾਲਾ ਵਿੱਚ ਇਸ ਸਿਹਤ ਸਹੂਲਤ ਦੀ ਸਥਾਪਨਾ ਨਾਲ ਇਲਾਕ ਦੇ ਲੋਕਾਂ ਨੂੰ ਬਹੁਤ ਲਾਭ ਹੋਵੇਗਾ ਅਤੇ ਇਸ ਰਾਹੀਂ ਉਨ੍ਹਾਂ ਨੂੰ ਮਿਆਰੀ ਸਿਹਤ ਸੇਵਾਵਾਂ ਤੱਕ ਪਹੁੰਚ ਪ੍ਰਦਾਨ ਕੀਤੀ ਜਾਵੇਗੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਹਿਮਤੀ ਪੱਤਰ ਦਾ ਉਦੇਸ਼ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਉਲੀਕੀ ਗਈ 'ਸਿਹਤ ਕ੍ਰਾਂਤੀ' ਪਹਿਲਕਦਮੀ ਤਹਿਤ ਰੋਗ ਨਿਯੰਤਰਣ ਮਾਹਿਰਾਂ ਨੂੰ ਸਿੱਧੇ ਤੌਰ 'ਤੇ ਪੰਜਾਬ ਰਾਜ ਵਿੱਚ ਪੇਸ਼ ਕਰਨਾ ਹੈ। ਇਹ ਭਾਈਵਾਲੀ ਏਕੀਕ੍ਰਿਤ ਰੋਗ ਨਿਗਰਾਨੀ ਗਤੀਵਿਧੀਆਂ ਨੂੰ ਮਜ਼ਬੂਤ ਕਰਨ, ਫੈਲਣ ਵਾਲੀਆਂ ਬਿਮਾਰੀਆਂ ਵਿਰੁੱਧ ਤਿਆਰੀਆਂ ਨੂੰ ਵਧਾਉਣ ਅਤੇ ਅਜਿਹੀਆਂ ਆਫ਼ਤਾਂ ਨੂੰ ਤੇਜ਼ੀ ਨਾਲ ਨਿਜਿੱਠਣ ਦੇ ਨਾਲ-ਨਾਲ ਸਿਹਤ ਕਰਮਚਾਰੀਆਂ ਲਈ ਲੋੜੀਂਦੀ ਸਹਾਇਤਾ ਅਤੇ ਸਮਰੱਥਾ ਨਿਰਮਾਣ ਪ੍ਰਦਾਨ ਕਰਨ ਵਿੱਚ ਵੀ ਸਹਾਈ ਹੋਵੇਗੀ।

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਗੇ ਕਿਹਾ ਕਿ ਉਹ ਇਸ ਪ੍ਰੋਜੈਕਟ ਨੂੰ ਹਕੀਕਤ ਬਣਾਉਣ ਲਈ ਸਿਹਤ ਮੰਤਰੀ ਡਾ: ਬਲਬੀਰ ਸਿੰਘ ਅਤੇ ਸਮੁੱਚੇ ਸਿਹਤ ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕਰਦਾ ਹਨ। ਉਨ੍ਹਾਂ ਕਿਹਾ ਕਿ ਸਿਹਤਮੰਦ ਅਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਵੱਲ ਇਹ ਇੱਕ ਇੱਕ ਮਹੱਤਵਪੂਰਨ ਕਦਮ ਹੈ।

Have something to say? Post your comment

 

More in Chandigarh

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਆਂਗਣਵਾੜੀ ਕੇਂਦਰ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ ਨੇ ਕੀਤਾ ਅਚਾਨਕ ਨਿਰੀਖਣ

'ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ

ਪੰਜਾਬ ਦੀ ਸਿੱਖਿਆ ਪ੍ਰਣਾਲੀ ਵੱਡੇ ਬਦਲਾਅ ਦੀ ਗਵਾਹੀ ਭਰ ਰਹੀ ਹੈ: ਹਰਪਾਲ ਸਿੰਘ ਚੀਮਾ