Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਸਰਕਾਰ ਨੇ ਸ਼ਹੀਦਾਂ ਅਤੇ ਦਿਵਿਆਂਗ ਸੈਨਿਕਾਂ ਦੇ ਆਸ਼ਰਿਤਾਂ ਨੂੰ 10.97 ਕਰੋੜ ਰੁਪਏ ਦੀ ਐਕਸ ਗ੍ਰੇਸ਼ੀਆ ਰਾਸ਼ੀ ਵੰਡੀ: ਮੋਹਿੰਦਰ ਭਗਤ

February 25, 2025 07:28 PM
SehajTimes

ਚੰਡੀਗੜ੍ਹ : ਸ਼ਹੀਦਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਦੇਸ਼ ਦੀ ਸੇਵਾ ਕਰਦਿਆਂ ਆਪਣੀਆਂ ਮਹਾਨ ਕੁਰਬਾਨੀਆਂ ਦੇਣ ਵਾਲੇ 21 ਸੈਨਿਕਾਂ, ਜਿਨ੍ਹਾਂ ਵਿੱਚ 12 ਸ਼ਹੀਦ ਸੈਨਿਕ ਅਤੇ 9 ਦਿਵਿਆਂਗ ਸੈਨਿਕ ਸ਼ਾਮਲ ਹਨ, ਦੇ ਆਸ਼ਰਿਤਾਂ ਨੂੰ ਐਕਸ-ਗ੍ਰੇਸ਼ੀਆ ਵਜੋਂ 10,97,50,000 ਰੁਪਏ ਰਾਸ਼ੀ ਦੀ ਵੰਡ ਕੀਤੀ ਗਈ ਹੈ। ਇਹ ਜਾਣਕਾਰੀ ਅੱਜ ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਦਿੱਤੀ।

ਮੰਤਰੀ ਨੇ ਕਿਹਾ ਕਿ ਪੰਜਾਬ ਨੇ ਹਮੇਸ਼ਾ ਦੇਸ਼ ਦੀ ਰੱਖਿਆ ਵਿੱਚ ਅਹਿਮ ਭੂਮਿਕਾ ਨਿਭਾਈ ਹੈ ਅਤੇ ਸੂਬੇ ਦੇ ਨੌਜਵਾਨਾਂ ਨੇ ਹਥਿਆਰਬੰਦ ਸੈਨਾਵਾਂ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਪੰਜਾਬ ਦੇ ਸੈਨਿਕਾਂ ਨੇ ਵੱਖ-ਵੱਖ ਜੰਗਾਂ ਵਿੱਚ ਬੇਮਿਸਾਲ ਬਹਾਦਰੀ ਦਿਖਾਈ ਹੈ, ਜਿਸ ਸਦਕਾ ਸਾਡੇ ਦੇਸ਼ ਨੇ ਬਹੁਤ ਨਾਮਣਾ ਖੱਟਿਆ। ਉਹਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਇਨ੍ਹਾਂ ਸ਼ਹੀਦਾਂ ਦੇ ਆਸ਼ਰਿਤਾਂ ਨੂੰ ਬਣਦਾ ਸਨਮਾਨ ਅਤੇ ਵਿੱਤੀ ਸਹਾਇਤਾ ਦੇਣਾ ਯਕੀਨੀ ਬਣਾਉਂਦੀ ਹੈ।

ਮੰਤਰੀ ਨੇ ਅੱਗੇ ਦੱਸਿਆ ਕਿ ਬਹੁਤ ਸਾਰੇ ਸੈਨਿਕ ਛੋਟੀ ਉਮਰ ਵਿੱਚ ਸੇਵਾਮੁਕਤ ਹੋ ਜਾਂਦੇ ਹਨ ਅਤੇ ਉਨ੍ਹਾਂ ਨੂੰ ਨੌਕਰੀ ਦੇ ਹੋਰਨਾਂ ਮੌਕਿਆਂ ਦੀ ਲੋੜ ਹੁੰਦੀ ਹੈ। ਇਸ ਤੋਂ ਇਲਾਵਾ ਜੰਗੀ ਵਿਧਵਾਵਾਂ, ਦਿਵਿਆਂਗ ਸੈਨਿਕਾਂ ਅਤੇ ਵਿਸ਼ਵ ਯੁੱਧਾਂ ਦੇ ਬੇਸਹਾਰਾ ਸੈਨਿਕਾਂ ਨੂੰ ਵੀ ਸਹਾਇਤਾ ਦੀ ਲੋੜ ਹੁੰਦੀ ਹੈ। ਰੱਖਿਆ ਸੇਵਾਵਾਂ ਭਲਾਈ ਵਿਭਾਗ ਵੱਲੋਂ ਸਿਖਲਾਈ, ਮੁੜ ਰੋਜ਼ਗਾਰ ਅਤੇ ਸਵੈ-ਰੁਜ਼ਗਾਰ ਪ੍ਰੋਗਰਾਮਾਂ ਰਾਹੀਂ ਉਨ੍ਹਾਂ ਨੂੰ ਰੋਜ਼ਗਾਰ ਦੇ ਨਵੇਂ ਮੌਕੇ ਮੁਹੱਈਆ ਕਰਵਾਉਣ ਲਈ ਸਰਗਰਮੀ ਨਾਲ ਕਾਰਜਸ਼ੀਲ ਹੈ।

ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਆਪਣੇ ਬਹਾਦਰ ਸੈਨਿਕਾਂ ਦੀਆਂ ਕੁਰਬਾਨੀਆਂ ਨੂੰ ਸਨਮਾਨਿਤ ਕਰਨ ਦੇ ਆਪਣੇ ਫ਼ਰਜ਼ ਪ੍ਰਤੀ ਦ੍ਰਿੜ ਹੈ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਹਰ ਸੰਭਵ ਸਹਾਇਤਾ ਕਰਨ ਲਈ ਹਰ ਸਮੇਂ ਤਿਆਰ ਹੈ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ