Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਪ੍ਰਾਪਰਟੀ ਟੈਕਸ ਨਾ ਭਰਨ ਵਾਲਿਆਂ ਦੇ ਖ਼ਿਲਾਫ਼ ਨਗਰ ਨਿਗਮ ਮੋਹਾਲੀ ਵੱਲੋਂ ਸਖਤ ਕਾਰਵਾਈ ਫੇਸ-1 ਵਿੱਚ ਸ਼ੋਅਰੂਮ ਸੀਲ 

February 26, 2025 11:31 AM
SehajTimes
ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਨਗਰ ਨਿਗਮ ਮੋਹਾਲੀ ਵੱਲੋਂ ਪ੍ਰਾਪਰਟੀ ਟੈਕਸ ਡਿਫਾਲਟਰਾਂ ਖਿਲਾਫ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੌਰਾਨ ਨਗਰ ਨਿਗਮ ਦੀ ਟੀਮ ਵੱਲੋਂ ਪ੍ਰਾਪਰਟੀ ਸੀਲਿੰਗ ਦੀ ਕਾਰਵਾਈ ਆਰੰਭ ਕੀਤੀ ਗਈ ਹੈ। ਨਗਰ ਨਿਗਮ ਵੱਲੋਂ ਕਮਰਸ਼ੀਅਲ ਅਤੇ ਇੰਡਸਟਰੀਅਲ ਪ੍ਰਾਪਰਟੀ ਟੈਕਸ ਡਿਫਾਲਟਰਾਂ ਨੂੰ ਨੋਟਿਸ ਭੇਜੇ ਜਾ ਰਹੇ ਹਨ ਅਤੇ ਕਈ ਪ੍ਰਾਪਰਟੀ ਧਾਰਕਾਂ ਵੱਲੋਂ ਨਗਰ ਨਿਗਮ ਦੇ ਨੋਟਿਸ ਦੇ ਬਾਵਜੂਦ ਵੀ ਪ੍ਰਾਪਰਟੀ ਟੈਕਸ ਨਹੀਂ ਜਮ੍ਹਾਂ ਕਰਵਾਇਆ ਗਿਆ। ਇਹਨਾਂ ਦੇ ਖ਼ਿਲਾਫ਼ ਨਗਰ ਨਿਗਮ ਨੇ ਸਖਤ ਕਾਰਵਾਈ ਕਰਦੇ ਹੋਏ ਫੇਸ-1 ਵਿੱਚ ਕੁਝ ਸ਼ੋਅਰੂਮ ਸੀਲ ਕਰ ਦਿੱਤੇ ਗਏ ਹਨ। ਨਗਰ ਨਿਗਮ ਦੇ ਕਮਿਸ਼ਨਰ ਟੀ ਬੈਨਿਥ ਵੱਲੋਂ ਦੱਸਿਆ ਗਿਆ ਹੈ ਕਿ ਨਗਰ ਨਿਗਮ, ਮੋਹਾਲੀ ਦੀ ਹਦੂਦ ਅੰਦਰ ਕਈ ਹੋਟਲ ,ਪੈਟਰੋਲ ਪੰਪ, ਸ਼ੋਅ-ਰੂਮ ਅਤੇ ਹੋਰ ਕਮਰਸ਼ੀਅਲ ਪ੍ਰਾਪਰਟੀ ਧਾਰਕ, ਜਿਨ੍ਹਾਂ ਵੱਲੋਂ ਨਿਗਮ ਵੱਲੋਂ ਦੋ ਨੋਟਿਸ ਦਿੱਤੇ ਜਾਣ ਦੇ ਬਾਵਜੂਦ ਵੀ ਪ੍ਰਾਪਰਟੀ ਟੈਕਸ ਜਮ੍ਹਾਂ ਨਹੀਂ ਕਰਵਾਇਆ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਪ੍ਰਾਪਰਟੀ ਸੀਲ ਕਰ ਦਿੱਤੀ ਜਾਵੇਗੀ।
 
ਨਗਰ ਨਿਗਮ ਦੇ ਕਮਿਸ਼ਨਰ ਸ੍ਰੀ ਟੀ.ਬੈਨਿਥ ਵੱਲੋਂ ਇਹ ਵੀ ਦੱਸਿਆ ਗਿਆ ਕਿ ਇਸ ਸਾਲ ਨਗਰ ਨਿਗਮ ਵਲੋਂ ਲਗਭਗ 50 ਕਰੋੜ ਪ੍ਰਾਪਰਟੀ ਟੈਕਸ ਇੱਕਠਾ ਕਰਨ ਦਾ ਟੀਚਾ ਮਿੱਥਿਆ ਗਿਆ ਹੈ, ਜਿਸ ਵਿੱਚੋਂ ਹੁਣ ਤੱਕ 38.40 ਕਰੋੜ ਪ੍ਰਾਪਤ ਕੀਤਾ ਜਾ ਚੁੱਕਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣਾ ਬਕਾਇਆ ਪ੍ਰਾਪਰਟੀ ਟੈਕਸ ਜਲਦੀ ਤੋਂ ਜਲਦੀ ਨਗਰ ਨਿਗਮ ਮੋਹਾਲੀ ਵਿਖੇ ਭਰ ਦੇਣ। ਅਜਿਹਾ ਨਾ ਕਰਨ ਦੀ ਸੂਰਤ ਵਿੱਚ ਪ੍ਰਾਪਰਟੀ ਟੈਕਸ ਵਿਆਜ ਅਤੇ ਜੁਰਮਾਨੇ ਸਮੇਤ ਵਸੂਲਿਆ ਜਾਵੇਗਾ। ਜੇਕਰ ਕੋਈ ਵਿਅਕਤੀ ਨਗਰ ਨਿਗਮ ਦੇ ਨੋਟਿਸ ਮਿਲਣ ਦੇ ਬਾਵਜੂਦ ਪ੍ਰਾਪਰਟੀ ਟੈਕਸ ਜਮ੍ਹਾਂ ਨਹੀਂ ਕਰਵਾਉਦਾ ਤਾਂ ਉਸਦੇ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਲੋਕਾਂ ਦੀ ਸਹੂਲਤ ਨਗਰ ਨਿਗਮ ਮੋਹਾਲੀ ਦੇ ਦਫਤਰ ਵਿਖੇ '2 ਸਪੈਸ਼ਲ ਵਿੰਡੋਜ਼' ਪ੍ਰਾਪਰਟੀ ਟੈਕਸ ਕਲੈਕਸ਼ਨ ਲਈ ਚਾਲੂ ਹਨ, ਜਿਥੇ ਆ ਕੇ ਲੋਕ ਆਪਣਾ ਪ੍ਰਾਪਰਟੀ ਟੈਕਸ ਭਰ ਸਕਦੇ ਹਨ। ਇਸ ਤੋਂ ਇਲਾਵਾ ਆਨਲਾਈਨ ਪੋਰਟਲ ਐਮ.ਸੇਵਾ ਉਤੇ ਵੀ ਸੈਲਫ ਅਸੈਸਮੈਂਟ ਦੇ ਆਧਾਰ ਤੇ ਪ੍ਰਾਪਰਟੀ ਟੈਕਸ ਭਰਿਆ ਜਾ ਸਕਦਾ ਹੈ। ਉਨ੍ਹਾਂ ਵਲੋਂ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਜਿਹੜੇ ਲੋਕਾਂ ਵਲੋਂ ਗਲਤ ਅਸੈਸਮੈਂਟ ਕਰਕੇ ਘੱਟ ਪ੍ਰਾਪਰਟੀ ਟੈਕਸ ਭਰਿਆ ਜਾ ਰਿਹਾ ਹੈ ਜਾਂ ਆਪਣੀ ਪ੍ਰਾਪਰਟੀ ਨੂੰ ਕਿਸੇ ਹੋਰ ਕੈਟਾਗਰੀ ਵਿੱਚ ਦਿਖਾ ਕੇ ਘੱਟ ਪ੍ਰਾਪਰਟੀ ਟੈਕਸ ਭਰਿਆ ਜਾ ਰਿਹਾ ਹੈ, ਉਨ੍ਹਾਂ ਖ਼ਿਲਾਫ਼ ਨਗਰ ਨਿਗਮ ਵਲੋਂ ਸਖਤ ਕਾਰਵਾਈ ਅਰੰਭ ਕਰ ਦਿੱਤੀ ਗਈ ਹੈ ਅਤੇ ਉਨ੍ਹਾਂ ਵੱਲ ਬਣਦਾ ਬਕਾਇਆ ਪ੍ਰਾਪਰਟੀ ਟੈਕਸ ਜੁਰਮਾਨੇ ਅਤੇ ਵਿਆਜ ਸਮੇਤ ਵਸੂਲਿਆ ਜਾਵੇਗਾ। ਕਮਿਸ਼ਨਰ ਵੱਲੋਂ ਇਹ ਵੀ ਦੱਸਿਆ ਗਿਆ ਕਿ 01 ਮਾਰਚ 2025 ਤੋਂ ਲੈ ਕੇ 31 ਮਾਰਚ 2025 ਤੱਕ ਨਗਰ ਨਿਗਮ ਦੀ ਪ੍ਰਾਪਰਟੀ ਟੈਕਸ ਸ਼ਾਖਾ ਦਾ ਦਫ਼ਤਰ ਹਰ ਸ਼ਨੀਵਾਰ ਅਤੇ ਐਤਵਾਰ ਸਵੇਰੇ 09:00 ਵਜੇ ਤੋਂ ਲੈ ਕੇ ਬਾਅਦ ਦੁਪਹਿਰ 02:00 ਵਜੇ ਤੱਕ ਖੁੱਲ੍ਹਾ ਰਹੇਗਾ, ਤਾਂ ਜੋ ਲੋਕ ਆਪਣਾ ਪ੍ਰਾਪਰਟੀ ਟੈਕਸ ਸਮੇਂ ਸਿਰ ਜਮ੍ਹਾਂ ਕਰਵਾ ਸਕਣ।

Have something to say? Post your comment

 

More in Chandigarh

ਗੈਂਗਸਟਰਾਂ ‘ਤੇ ਵਾਰ ਦਾ 55ਵਾਂ ਦਿਨ: ਪੰਜਾਬ ਪੁਲਿਸ ਨੇ 363 ਥਾਵਾਂ ‘ਤੇ ਕੀਤੀ ਛਾਪੇਮਾਰੀ; 172 ਗ੍ਰਿਫ਼ਤਾਰ

ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਲਈ ਪੰਜਾਬ ਬਜਟ 2026-27 ਵਿੱਚ 2,000 ਕਰੋੜ ਰੁਪਏ ਦਾ ਉਪਬੰਧ ਇਸਨੂੰ ਹੋਰ ਮਜ਼ਬੂਤੀ ਦੇਵੇਗਾ

‘ਆਪ’ ਸਰਕਾਰ ਦੀ ‘ਕੰਮ ਕਰਨ ਦੀ ਸਿਆਸਤ’ ਨੇ ਸਿਰਫ ਚਾਰ ਸਾਲਾਂ ਵਿੱਚ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿਧਾਨ ਸਭਾ ਵੱਲੋਂ ਦੋ ਅਹਿਮ ਬਿੱਲ ਪਾਸ

ਆਂਗਣਵਾੜੀ ਸੈਂਟਰਾਂ ਵਿੱਚ ਸਵੱਛਤਾ ਅਤੇ ਸਫਾਈ ਸੁਵਿਧਾਵਾਂ ਮਜ਼ਬੂਤ ਕਰਨ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ

ਪ੍ਰੋਗ੍ਰੈਸਿਵ ਪੰਜਾਬ ਇਨਵੈਸਟਰਜ਼ ਸਮਿੱਟ 2026 ਦੌਰਾਨ ਆਈਟੀ ਅਤੇ ਆਈਟੀਈਐਸ ਖੇਤਰ ਨੂੰ ਮਿਲਿਆ ਭਰਪੂਰ ਹੁੰਗਾਰਾ

ਲਾਈਟ, ਕੈਮਰਾ, ਐਕਸ਼ਨ: ਪੰਜਾਬ ਦੀ ਸਿਲਵਰ ਸਕਰੀਨ ਦੇ ਸੁਪਨੇ ਨਵੀਂ ਫਿਲਮ ਨੀਤੀ ਨਾਲ ਉਡਾਣ ਭਰਨ ਲਈ ਤਿਆਰ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਫਰਨੀਚਰ ਅਤੇ ਪਲਾਈ ਉਦਯੋਗ 'ਤੇ ਸੈਸ਼ਨ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਨਖਿੱਧ ਵਿਦੇਸ਼ ਨੀਤੀ ਨੇ ਦੇਸ਼ ਨੂੰ ਤੇਲ ਤੇ ਗੈਸ ਸੰਕਟ ਵਿੱਚ ਧੱਕਿਆ :ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਨਿਵੇਸ਼ ਕਰੋ, ਸਰਕਾਰ ਤੁਹਾਨੂੰ ਪੂਰਾ ਸਹਿਯੋਗ ਅਤੇ ਰਿਆਇਤਾਂ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ