Saturday, December 13, 2025

Health

ਨਰਿੰਤਰ ਯੋਗ ਅਭਿਆਸ ਨਾਲ ਪੁਰਾਣੀਆਂ ਬਿਮਾਰੀਆਂ ਤੋਂ ਪਾ ਰਹੇ ਨੇ ਛੁਟਕਾਰਾ : ਐਸ.ਡੀ. ਐਮ ਦਮਨਦੀਪ ਕੌਰ 

February 26, 2025 12:23 PM
SehajTimes
 ਸੀ.ਐੱਮ. ਦੀ ਯੋਗਸ਼ਾਲਾ ਲੋਕਾਂ ਨੂੰ ਦੇ ਰਹੀ ਹੈ ਤੰਦਰੁਸਤ ਜੀਵਨ ਦੀ ਸੋਗਾਤ 
 
ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਲੋਕਾਂ ਨੂੰ ਜੀਵਨ ਨਾਲ ਸਬੰਧਤ ਦਿੱਤੀਆਂ ਜਾਣ ਵਾਲੀਆ ਹੋਰ ਸਹੂਲਤਾਂ ਦੇ ਨਾਲ-ਨਾਲ ਨਿਰੋਈ ਸਿਹਤ ਪ੍ਰਦਾਨ ਕਰਨ ਲਈ ਸ਼ਰੂ ਕੀਤੀ ਸੀ ਐਮ ਦੀ ਯੋਗਸ਼ਾਲਾ ਤਹਿਤ ਲਾਏ ਜਾ ਰਹੇ ਯੋਗਾ ਸੈਸ਼ਨਾਂ ਵਿੱਚ ਹਿੱਸਾ ਲੈ ਕੇ ਲੋਕ ਸਿਹਤਮੰਤ ਜੀਵਨ ਦਾ ਆਨੰਦ ਮਾਣ ਰਹੇ ਹਨ। ਸ੍ਰੀਮਤੀ ਦਮਨਦੀਪ ਕੌਰ ਐਸ.ਡੀ.ਐਮ ਮੋਹਾਲੀ ਨੇ ਦੱਸਿਆ ਕਿ ਟ੍ਰੇਨਰ ਰਿਸ਼ਵ ਮੋਹਾਲੀ ਦੇ ਸੈਕਟਰ 71, 77, 78, 88 ਅਤੇ ਫੇਜ਼-1 ’ਚ ਰੋਜ਼ਾਨਾ 6 ਯੋਗਾ ਸੈਸ਼ਨ ਲਗਾਏ ਜਾ ਰਹੇ ਹਨ, ਜਿਨ੍ਹਾਂ ’ਚ 150 ਤੋਂ ਵਧੇਰੇ ਸ਼ਹਿਰ ਵਾਸੀ ਸ਼ਾਮਿਲ ਹੋ ਕੇ ਆਪਣੀ ਜੀਵਨ ਸ਼ੈਲੀ ਨੂੰ ਚੁਸਤ-ਦਰੁਸਤ ਕਰ ਰਹੇ ਹਨ। ਐਸ.ਡੀ.ਐਮ ਮੋਹਾਲੀ ਦਮਨਦੀਪ ਕੌਰ ਨੇ ਦੱਸਿਆ ਕਿ ਟ੍ਰੇਨਰ ਰਸ਼ਿਵ ਵੱਲੋਂ ਮੋਹਾਲੀ ਦੇ ਸੈਕਟਰ 78, (ਪਾਰਕ ਨੰ: 17) ਵਿਖੇ ਪਹਿਲੀ ਕਲਾਸ ਸਵੇਰੇ 6.00 ਤੋਂ 7.00 ਵਜੇ, ਦੂਸਰੀ ਕਲਾਸ ਹੀਰੋ ਹੋਮਜ਼ ਸੁਸਾਇਟੀ, ਸੈਕਟਰ-88, ਵਿਖੇ ਸਵੇਰੇ 7.15 ਤੋਂ 8.15 ਵਜੇ, ਤੀਸਰੀ ਕਲਾਸ ਨੇੜੇ ਹੇਮਕੁੰਟ ਸਕੂਲ, ਸੈਕਟਰ-71 ਵਿਖੇ ਸਵੇਰੇ 8.30 ਤੋਂ 9.30 ਵਜੇ ਤੱਕ, ਚੌਥੀ ਕਲਾਸ ਸੈਕਟਰ 77, ਨੇੜੇ ਰਾਧਾ ਸੁਆਮੀ ਸਤਸੰਗ ਭਵਨ ਵਿਖੇ ਸਵੇਰੇ 9.35 ਵਜੇ ਤੋਂ 10.35 ਵਜੇ ਤੱਕ ਅਤੇ ਪੰਜਵੀਂ ਕਲਾਸ ਫੇਜ਼-1 ਪੈਰਾਗਾਨ ਪਾਰਕ (ਪਾਰਕ-2) ਮੋਹਾਲੀ ਵਿਖੇ ਬਾਅਦ ਦੁਪਿਹਰ 3.45 ਤੋਂ 4.45 ਵਜੇ ਤੱਕ ਅਤੇ ਛੇਵੀਂ ਕਲਾਸ ਸੈਕਟਰ, 71 (ਪਾਰਕ ਨੰ 33), ਮੋਹਾਲੀ ਵਿਖੇ ਸ਼ਾਮ 5.00 ਤੋਂ 6.00 ਵਜੇ ਤੱਕ ਲਾਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਯੋਗ ਸੈਸ਼ਨਾਂ ਦੌਰਾਨ ਕੁਝ ਲੋਕ ਅਜਿਹੇ ਹਨ, ਜੋ ਕਿ ਨਿਰਵਿਘਨ ਯੋਗਾ ਕਲਾਸਾਂ ਲਗਾ ਰਹੇ ਹਨ ਅਤੇ ਉਨ੍ਹਾਂ ਨੇ ਯੋਗਾ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾ ਲਿਆ ਹੈ। ਬਹੁਤ ਸਾਰੇ ਭਾਗੀਦਾਰਾਂ ਦਾ ਕਹਿਣਾ ਹੈ ਕਿ ਹੁਣ ਉਨ੍ਹਾਂ ਨੂੰ ਯੋਗ ਅਭਿਆਸ ਤੋਂ ਬਿਨਾਂ ਜਿੰਦਗੀ ਅਧੂਰੀ ਲਗਦੀ ਹੈ। ਯੋਗਾ ਦੇ ਰੋਜ਼ਾਨਾ ਅਭਿਆਸ ਨਾਲ ਭਾਗੀਦਾਰਾਂ ਵੱਲੋਂ ਪੁਰਾਣੀਆਂ ਬਿਮਾਰੀਆਂ ਨੂੰ ਖਤਮ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਯੋਗਾ ਨੇ ਉਨ੍ਹਾਂ ਦੀ ਜ਼ਿੰਦਗੀ ’ਚ ਪੂਰਨ ਤੌਰ ਤੇ ਬਦਲਾਅ ਲੈ ਆਂਦਾ ਹੈ। ਉਨ੍ਹਾਂ ਕਿਹਾ ਕਿ ਯੋਗ ਸਾਧਕ ਬਣਨ ਲਈ ਬੱਸ ਇੱਕ ਵਾਰ ਮਨ ਨੂੰ ਧਿਆਨ ’ਚ ਲਿਆਉਣਾ ਪੈਂਦਾ ਹੈ ਅਤੇ ਉਸ ਤੋਂ ਬਾਅਦ ਯੋਗਾ ਦੇ ਸਰੀਰ ’ਤੇ ਪੈਣ ਵਾਲੇ ਚੰਗੇ ਪ੍ਰਭਾਵ ਤੋਂ ਬਾਅਦ ਯੋਗਾ ਨੂੰ ਛੱਡਣਾ ਅਸੰਭਵ ਹੋ ਜਾਂਦਾ ਹੈ। ਜ਼ਿਲ੍ਹੇ ’ਚ ਚੱਲ ਰਹੀਆਂ ਯੋਗਾ ਕਲਾਸਾਂ ਦਾ ਹਿੱਸਾ ਬਣਨ ਟੋਲ ਫ੍ਰੀ ਨੰਬਰ 7669400500 ਜਾਂ www.cmdiyogshala.punjab.gov.in 'ਤੇ ਜਾ ਲੈ ਕੇ ਜਾਣਕਾਰੀ ਲਈ ਜਾ ਸਕਦੀ ਹੈ। ਇਸ ਦੇ ਨਾਲ-ਨਾਲ ਜੇ ਕੋਈ ਗਰੁੱਪ ਮੁਫ਼ਤ ਯੋਗਾ ਟ੍ਰੇਨਰ ਦੀ ਸਹੂਲਤ ਲੈਣ ਲਈ ਉਪਰੋਕਤ ਫੋਨ ਨੰਬਰ ਅਤੇ ਵੈਬਸਾਈਟ 'ਤੇ ਸੰਪਰਕ ਕਰ ਕੇ ਰਜਿਸਟਰੇਸ਼ਨ ਕਰ ਸਕਦਾ ਹੈ। ਮੁਫ਼ਤ ਟ੍ਰੇਨਰ ਦੀ ਸਹੂਲਤ ਲੈਣ ਲਈ ਕਿਸੇ ਵੀ ਨਵੇਂ ਗਰੁੱਪ ਕੋਲ ਘੱਟੋ-ਘੱਟ 25 ਮੈਂਬਰ ਹੋਣੇ ਲਾਜ਼ਮੀ ਹਨ।

Have something to say? Post your comment

 

More in Health

ਮੌਸਮੀ ਬਿਮਾਰੀਆਂ ਤੋਂ ਬਚਾਅ ਲਈ ਕੀਤਾ ਜਾਗਰੂਕ 

ਵਿਸ਼ਵ ਏਡਜ ਦਿਵਸ ਮੌਕੇ ਸਿਹਤ ਮੰਤਰੀ ਪੰਜਾਬ ਵੱਲੋਂ ਫਰੀਦਕੋਟ ਹਸਪਤਾਲ ਨੂੰ ਪੰਜਾਬ ਭਰ ਵਿੱਚ ਵਧੀਆ ਸੇਵਾਵਾਂ ਲਈ ਦਿੱਤਾ ਐਵਾਰਡ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ “ਵਿਕਾਸ ਅਤੇ ਫੰਡਾ ਦੀ ਲਹਿਰ” 7 ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਵੰਡੇ ਚੈਕ

ਬਲਾਕ ਪੰਜਗਰਾਈਆਂ ਵਿਖ਼ੇ ਟੀ. ਬੀ ਕੰਟਰੋਲ ਪ੍ਰੋਗਰਾਮ ਤਹਿਤ ਮੀਟਿੰਗ ਹੋਈ

ਫੋਰਟਿਸ ਹਸਪਤਾਲ ਅੰਮ੍ਰਿਤਸਰ ਵਲੋਂ ਬਿਨਾਂ ਡਾਇਲਿਸਿਸ 65 ਸਾਲਾ ਮਰੀਜ਼ ਦੀ ਜ਼ਿੰਦਗੀ ਬਚਾਈ

ਹੈਲਥ ਐਂਡ ਸੈਂਨੀਟੇਸ਼ਨ ਕਮੇਟੀ ਮਾਣਕੀ ਦੀ ਮੀਟਿੰਗ ਵਿੱਚ ਸਿਹਤ ਨਾਲ ਸੰਬੰਧਤ ਮੁੱਦੇ ਵਿਚਾਰੇ

ਸਿਵਲ ਸਰਜਨ ਵਲੋਂ ਜਿ਼ਲ੍ਹਾ ਵਾਸੀਆਂ ਨੂੰ ਅੰਗਦਾਨ ਵਾਸਤੇ ਅਹਿਦ ਲੈਣ ਦੀ ਅਪੀਲ

ਸਿਹਤ ਮੰਤਰੀ ਵੱਲੋਂ ਰਾਜਿੰਦਰਾ ਹਸਪਤਾਲ 'ਚ ਮੁੱਖ ਮੰਤਰੀ ਮਰੀਜ ਸਹਾਇਤਾ ਕੇਂਦਰ ਤੇ ਈ-ਹਸਪਤਾਲ ਦੀ ਸ਼ੁਰੂਆਤ

ਪੰਜਾਬ ਵਿੱਚ ਮੁੱਢਲੀ ਸਿਹਤ ਸੰਭਾਲ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ 236 ਨਵੇਂ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ: ਡਾ. ਬਲਬੀਰ ਸਿੰਘ

ਹਰ ਗਰਭਵਤੀ ਔਰਤ ਦੇ ਚਾਰ ਸਿਹਤ ਮੁਆਇਨੇ ਜ਼ਰੂਰੀ : ਡਾ. ਤਮੰਨਾ ਸਿੰਘਲ