Tuesday, January 20, 2026
BREAKING NEWS
ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁਰਮ ਤੋਂ ਪੜ੍ਹਾਈ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੁਰੂ ਗੋਬਿੰਦ ਸਿੰਘ ਜੀ ਦੇ ਸਿਪਾਹੀ ਹੁੰਦੇ ਤਾਂ ਮੈਨੂੰ ਬੇਹੱਦ ਖੁਸ਼ੀ ਹੁੰਦੀ : ਮੁੱਖ ਮੰਤਰੀ ਮਾਨਬੰਗੇ ਨੇੜਲੇ ਮਜਾਰਾ ਰਾਜਾ ਸਾਹਿਬ ਤੋਂ ਮਿਲੇ 169 ਪਾਵਨ ਸਰੂਪ ਸਬੰਧੀ ਸ੍ਰੋਮਣੀ ਕਮੇਟੀ ਕਰੇ ਦਰੁਸਤੀ: ਵਡਾਲਾਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋਏ ਮੁੱਖ ਮੰਤਰੀ ਭਗਵੰਤ ਸਿੰਘਭਾਰਤ ਵਿੱਚ ਸਕੋਡਾ ਆਟੋ ਦਾ 25ਵਾਂ ਸਾਲ ਬਣਿਆ ਸਭ ਤੋਂ ਸਫਲ ਸਾਲ30,000 ਰੁਪਏ ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰਮਾਮਲਾ ਪਿੰਡ ਭੂਦਨ ਵਿਖੇ ਤਿੰਨ ਜਣਿਆਂ ਦੀ ਮੌਤ ਦਾਪਿੰਡ ਭੂਦਨ ਵਿਖੇ ਤਿੰਨ ਜਣਿਆਂ ਦੀਆਂ ਖੁਦਕੁਸ਼ੀ ਕਰਨ ਦੇ ਮਾਮਲੇ ਵਿਚ ਲੋਕਾਂ ਨੇ ਸੰਦੌੜ ਅੱਗੇ ਲਗਾਇਆ ਧਰਨਾਮੋਹਾਲੀ ਦੇ ਸੋਹਾਣਾ ‘ਚ ਕਬੱਡੀ ਕੱਪ ਦੌਰਾਨ ਚੱਲੀਆਂ ਗੋਲੀਆਂ

Chandigarh

ਸੰਗਤ ਦੇ ਪੈਸੇ ਨਾਲ ਐਸ. ਜੀ. ਪੀ. ਸੀ. ਵੱਲੋਂ ਖੋਲ੍ਹੇ ਗਏ ਕੋਵਿਡ ਕੇਅਰ ਸੈਂਟਰਾਂ ਦਾ ਸਿਹਰਾ ਆਪਣੇ ਸਿਰ ਸਜਾਉਣ ਦਾ ਯਤਨ ਕਰ ਰਿਹਾ ਹੈ ਸੁਖਬੀਰ ਬਾਦਲ :ਆਪ

May 24, 2021 03:17 PM
SehajTimes

ਚੰਡੀਗੜ੍ਹ :ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਕਿਸਾਨ ਵਿੰਗ ਪੰਜਾਬ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਅਤੇ ਸੀਨੀਅਰ ਆਗੂ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖੋਲ੍ਹੇ ਗਏ ਕੋਵਿਡ ਕੇਅਰ ਸੈਂਟਰਾਂ ਦਾ ਸਿਹਰਾ ਆਪਣੇ ਸਿਰ ਸਜਾਉਣ ਦਾ ਢੋਂਗ ਰਚ ਰਿਹਾ ਅਤੇ ਲੋਕਾਂ ਦੇ ਪੈਸੇ ਤੇ ਗੁਰੂ ਦੀ ਗੋਲਕ ਦਾ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਕਰ ਰਿਹਾ। 
ਸੋਮਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਕੁਲਤਾਰ ਸਿੰਘ ਸੰਧਵਾਂ ਅਤੇ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਸ਼੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਅਤੇ ਨਿਰਦੋਸ਼ ਸਿੱਖਾਂ ਦੇ ਕਤਲ ਦੇ ਦੋਸ਼ੀ ਮੰਨੇ ਜਾਂਦੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਹੋਰ ਆਗੂਆਂ ਨੇ ਪੰਜਾਬ ਦੇ ਲੋਕਾਂ ਨੇ ਨਕਾਰ ਦਿੱਤਾ ਹੈ। ਪਰ ਹੁਣ ਬਾਦਲ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਨੇ ਕੋਰੋਨਾ ਪੀੜਤਾਂ ਦੇ ਇਲਾਜ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਣਾਏ ਜਾ ਰਹੇ ਕੋਵਿਡ ਕੇਅਰ ਸੈਂਟਰਾਂ ਦੀ ਵਰਤੋਂ ਆਪਣੇ ਰਾਜਸੀ ਹਿੱਤਾ ਲਈ ਕਰਨੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਕੋਈ ਪਹਿਲੀ ਉਦਾਹਰਣ ਨਹੀਂ ਕਿ ਅਕਾਲੀ ਦਲ ਦੇ ਆਗੂਆਂ ਨੇ ਰਾਜਨੀਤਿਕ ਲਾਹਾ ਲੈਣ ਲਈ ਉਹਨਾਂ ਦੁਆਰਾ ਨਿਯੰਤਰਿਤ ਸ਼੍ਰੋਮਣੀ ਕਮੇਟੀ ਦੇ ਸਰੋਤਾਂ ਦੀ ਵਰਤੋਂ ਕੀਤੀ ਹੋਵੇ। ਇਸ ਤੋਂ ਪਹਿਲਾਂ ਵੀ ਵੱਖ ਵੱਖ ਸਮਿਆਂ ’ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਮਜੀਠੀਆ ਪਰਿਵਾਰ ਸ਼੍ਰੋਮਣੀ ਕਮੇਟੀ ਦੇ ਸਮਾਗਮਾਂ ਦੀ ਵਰਤੋਂ ਰਾਜਨੀਤਿਕ ਤੌਰ ’ਤੇ ਜ਼ਿੰਦਾ ਰਹਿਣ ਲਈ ਕਰਦੇ ਰਹੇ ਹਨ। 
ਕੁਲਤਾਰ ਸਿੰਘ ਸੰਧਵਾਂ ਨੇ ਦੋਸ਼ ਲਾਇਆ ਕਿ ਕੁਝ ਦਿਨ ਪਹਿਲਾਂ ਵੀ ਸ਼੍ਰੋਮਣੀ ਕਮੇਟੀ ਵੱਲੋਂ ਸੰਗਤ ਦੇ ਦਾਨ ’ਚੋਂ ਸ਼ਹੀਦ ਕਿਸਾਨ ਨੂੰ ਦਿੱਤੀ ਇੱਕ ਲੱਖ ਦੀ ਰਕਮ ਦੇਣ ਦੇ ਸਮਾਗਮ ਦੀ ਬਿਕਰਮ ਮਜੀਠੀਆ ਨੇ ਆਪਣੇ ਰਾਜਨੀਤਿਕ ਹਿੱਤਾਂ ਲਈ ਵਰਤੋਂ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਬਾਦਲ ਅਤੇ ਮਜੀਠੀਆ ਪਰਿਵਾਰ ਵੱਲੋਂ ਸ਼੍ਰੋਮਣੀ ਕਮੇਟੀ ਦੀਆਂ ਸੇਵਾਵਾਂ ਦੀ ਆਪਣੇ ਰਾਜਨੀਤਿਕ ਹਿੱਤਾਂ ਲਈ ਵਰਤੋਂ ਕਰਨਾ ਬਹੁਤ ਹੀ ਨਿੰਦਰਣਯੋਗ ਕਾਰਵਾਈ ਹੈ।
ਮਲਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਪੰਥ ਦੀ ਸੰਸਥਾ ਹੈ ਅਤੇ ਸਮੂਹ ਸਿੱਖ ਸੰਗਤ ਸ਼੍ਰੋਮਣੀ ਕਮੇਟੀ ਨੂੰ ਆਪਣਾ ਦਸਵੰਧ ਦਿੰਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਉਪਰਾਲਿਆਂ ਦੀ ਵਰਤੋਂ ਬਾਦਲ ਅਤੇ ਮਜੀਠੀਆ ਪਰਿਵਾਰਾਂ ਦੇ ਰਾਜਨੀਤਿਕ ਹਿੱਤਾਂ ਦੀ ਪੂਰਤੀ ਲਈ ਨਹੀਂ ਕਰਨੀ ਚਾਹੀਦੀ।
ਆਪ ਆਗੂਆਂ ਨੇ ਕਿਹਾ ਕਿ ਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਮਜੀਠੀਆ ਪਰਿਵਾਰ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ  ਦਾ ਹੌਸਲਾ ਰੱਖਦੇ ਹਨ ਤਾਂ ਉਨ੍ਹਾਂ ਨੂੰ ਆਪੋ ਆਪਣੇ ਸਾਧਨਾਂ ਨਾਲ ਕੋਵਿਡ ਕੇਟਰ ਸੈਂਟਰ ਸਥਾਪਤ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਬਾਦਲ ਦਲ ਆਗੂਆਂ ਨੇ ਪਹਿਲਾਂ ਹੀ ‘ਰਾਜ ਨਹੀਂ ਸੇਵਾ’ ਦਾ ਨਾਟਕ ਕਰਕੇ ਪੰਜਾਬ ਅਤੇ ਸਿੱਖ ਸੰਗਤ ਨੂੰ ਬਹੁਤ ਲੁੱਟਿਆ ਹੈ ਅਤੇ ਹੁਣ ਉਨ੍ਹਾਂ ਨੂੰ ਸਿੱਖ ਸੰਗਤ ਦੇ ਸਾਧਨਾਂ ’ਤੇ ਰਾਜਨੀਤਿਕ ਰੋਟੀਆਂ ਨਹੀਂ ਸੇਕਣੀਆਂ ਚਾਹੀਦੀਆਂ।     

Have something to say? Post your comment

 

More in Chandigarh

'ਯੁੱਧ ਨਸ਼ਿਆਂ ਵਿਰੁੱਧ’ ਦੇ 324ਵੇਂ ਦਿਨ ਪੰਜਾਬ ਪੁਲਿਸ ਵੱਲੋਂ 7 ਕਿਲੋ ਹੈਰੋਇਨ ਸਮੇਤ 80 ਨਸ਼ਾ ਤਸਕਰ ਕਾਬੂ

ਕੇਂਦਰੀ ਸੂਚਨਾ ਕਮਿਸ਼ਨਰ ਨੇ ਪੰਜਾਬ ਵਿੱਚ ਆਰ.ਟੀ.ਆਈ. ਐਕਟ ਲਾਗੂਕਰਨ ਦਾ ਜਾਇਜ਼ਾ ਲਿਆ

ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਵਿੱਚ 20 ਜਨਵਰੀ ਨੂੰ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ਸਰਕਾਰੀ ਛੁੱਟੀ ਦਾ ਐਲਾਨ

'ਯੁੱਧ ਨਸ਼ਿਆਂ ਵਿਰੁੱਧ’ ਦੇ 324ਵੇਂ ਦਿਨ ਪੰਜਾਬ ਪੁਲਿਸ ਵੱਲੋਂ 7 ਕਿਲੋ ਹੈਰੋਇਨ ਸਮੇਤ 80 ਨਸ਼ਾ ਤਸਕਰ ਕਾਬੂ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 20 ਜਨਵਰੀ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਨੰਬਰਦਾਰ ਯੂਨੀਅਨ ਵੱਲੋਂ ਨਾਇਬ ਤਹਿਸੀਲਦਾਰ ਨਾਲ ਅਹਿਮ ਬੈਠਕ

ਐਮ ਐਲ ਏ ਰੰਧਾਵਾ ਵੱਲੋਂ ਮਾਈਨਿੰਗ ਅਧਿਕਾਰੀਆਂ ਨੂੰ ਗੈਰਕਾਨੂੰਨੀ ਖਣਨ ਨਾ ਹੋਣ ਦੇਣ ਦੀ ਸਖ਼ਤ ਹਦਾਇਤ

ਏ ਡੀ ਸੀ ਗੀਤਿਕਾ ਸਿੰਘ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਦੀ ਸਮੀਖਿਆ

ਯੁੱਧ ਨਸ਼ਿਆਂ ਵਿਰੁੱਧ’: 323ਵੇਂ ਦਿਨ ਪੰਜਾਬ ਪੁਲਿਸ ਨੇ 122 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

ਮੰਤਰੀ ਅਰੋੜਾ ਵੱਲੋਂ ਪੁਲਿਸ ਥਾਣਿਆਂ ਜਾਂ ਹੋਰ ਸਰਕਾਰੀ ਥਾਵਾਂ ’ਤੇ ਮੌਜੂਦ ਸਕ੍ਰੈਪਡ, ਲਾਵਾਰਿਸ ਅਤੇ ਜ਼ਬਤ ਕੀਤੇ ਵਾਹਨਾਂ ਨੂੰ ਸ਼ਹਿਰ ਤੋਂ ਬਾਹਰ ਨਿਰਧਾਰਤ ਯਾਰਡਾਂ ਵਿਖੇ ਤਬਦੀਲ ਕਰਨ ਦੇ ਨਿਰਦੇਸ਼