Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਮਾਨ ਸਰਕਾਰ ਨੇ ਕਿਸਾਨਾਂ ਦੇ ਦਬਾਅ ਹੇਠ ਰੱਦ ਕੀਤਾ ਖੇਤੀ ਡਰਾਫਟ : ਲੌਂਗੋਵਾਲ 

February 26, 2025 02:10 PM
ਦਰਸ਼ਨ ਸਿੰਘ ਚੌਹਾਨ

ਸੁਨਾਮ : ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਸੂਬਾਈ ਆਗੂਆਂ ਜਸਵਿੰਦਰ ਸਿੰਘ ਲੌਂਗੋਵਾਲ ਅਤੇ ਦਿਲਬਾਗ ਸਿੰਘ ਹਰੀਗੜ੍ਹ ਨੇ ਕਿਹਾ ਕਿ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਨ ਲਈ ਪੂਰੀ ਸੰਜੀਦਗੀ ਦਿਖਾਵੇ। ਉਨ੍ਹਾਂ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਕਿਸਾਨੀ ਮੰਗਾਂ ਦੀ ਪੂਰਤੀ ਕਰਵਾਉਣ ਲਈ ਕੇਂਦਰ ਨਾਲ ਗੱਲਬਾਤ ਕਰੇ। ਬੁੱਧਵਾਰ ਨੂੰ ਸੁਨਾਮ ਨੇੜਲੇ ਪਿੰਡ ਨਮੋਲ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨੀ ਮੰਗਾਂ ਪੂਰੀਆਂ ਕਰਵਾਉਣ ਲਈ ਕਿਸਾਨਾਂ ਦੇ ਧਰਨੇ ਸ਼ੰਭੂ, ਖਨੌਰੀ ਅਤੇ ਰਤਨਪੁਰਾ ਬਾਰਡਰਾਂ ਤੇ ਚੱਲ ਰਹੇ ਹਨ ਲੇਕਿਨ ਕੇਂਦਰ ਅਤੇ ਸੂਬਾ ਸਰਕਾਰ ਗੰਭੀਰਤਾ ਨਹੀਂ ਦਿਖਾ ਰਹੀਆਂ। ਉਨ੍ਹਾਂ ਕਿਹਾ ਕਿ ਕਿਸਾਨੀ ਮੰਗਾਂ ਪੂਰੀਆਂ ਕਰਵਾਉਣ ਤੱਕ ਸੰਘਰਸ਼ ਜਾਰੀ ਰਹੇਗਾ। 

ਕਿਸਾਨ ਆਗੂਆਂ ਜਸਵਿੰਦਰ ਸਿੰਘ ਲੌਂਗੋਵਾਲ ਅਤੇ ਦਿਲਬਾਗ ਸਿੰਘ ਹਰੀਗੜ੍ਹ ਨੇ ਦੱਸਿਆ ਕਿ ਮੋਦੀ ਸਰਕਾਰ ਵੱਲੋਂ ਕਿਸਾਨਾਂ ਆਗੂਆਂ ਨਾਲ ਮੀਟਿੰਗਾਂ ਦਾ ਦੌਰ ਚੱਲ ਰਿਹਾ ਹੈ ਪਰੰਤੂ ਮੀਟਿੰਗਾਂ ਵਿੱਚ ਹਾਲੇ ਤੱਕ ਕੋਈ ਠੋਸ ਹੱਲ ਨਹੀ ਕੱਢਿਆ। ਕੇਂਦਰੀ ਮੰਤਰੀਆਂ ਨਾਲ 19 ਮਾਰਚ ਨੂੰ ਦੁਬਾਰਾ ਮੰਗਾਂ ਤੇ ਚਰਚਾ ਕਰਨ ਲਈ ਮੀਟਿੰਗ ਚੰਡੀਗੜ੍ਹ ਕਿਸਾਨ ਭਵਨ ਵਿਖੇ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ 8 ਮਾਰਚ ਨੂੰ ਔਰਤ ਦਿਵਸ ਮਨਾਇਆ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਦੇ ਦਬਾਅ ਹੇਠ ਖੇਤੀ ਨੀਤੀ ਦਾ ਡਰਾਫਟ ਵਿਧਾਨ ਸਭਾ ਵਿੱਚ ਰੱਦ ਕੀਤਾ ਹੈ। ਇਸ ਮੌਕੇ ਸੂਬਾ ਆਗੂ ਬਲਜੀਤ ਕੌਰ, ਜ਼ਿਲਾ ਪ੍ਰਧਾਨ ਕੁਲਵਿੰਦਰ ਸਿੰਘ ਲੌਂਗੋਵਾਲ, ਜ਼ਿਲਾ ਆਗੂ ਹੈਪੀ ਨਮੋਲ, ਜਸਵੀਰ ਮੈਦੇਵਾਸ,ਸੰਤਰਾਮ ਛਾਜਲੀ, ਹਰਦੇਵ ਕੁਲਾਰ, ਰਾਜ ਥੇੜੀ, ਸੁਖਦੇਵ ਸ਼ਰਮਾ ਭੁਟਾਲ, ਮੱਖਣ ਪਾਪੜਾ, ਸੁਖਦੇਵ ਕਿਲਾ ਭਰੀਆਂ, ਸੁਖਦੇਵ ਲੌਗੋਵਾਲ, ਸਤਗੁਰ ਨਮੋਲ, ਬੂਟਾ ਝਾੜੋਂ, ਬਿੰਦਰ ਦਿੜਬਾ, ਗੁਰਮੇਲ ਕੈਪਰ, ਬਲਦੇਵ ਮੰਗਵਾਲ, ਬਾਰਾਂ ਮੰਗਵਾਲ, ਬਲਜੀਤ ਸਿੰਘ ਗੋਬਿੰਦਗੜ੍ਹ, ਕਰਮਜੀਤ ਕੌਰ ਭਿੰਡਰਾਂ ਆਦਿ ਸਨ।

Have something to say? Post your comment

 

More in Malwa

ਜੇਕਰ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦਾ ਨਕਸ਼ਾ ਕੁਝ ਹੋਰ ਹੁੰਦਾ-ਭਗਵੰਤ ਸਿੰਘ ਮਾਨ ਆਜ਼ਾਦੀ ਦੇ ਏਨੇ ਸਾਲਾਂ ਬਾਅਦ ਵੀ ਅਸੀਂ ਪੁਰਾਣੇ ਸਿਸਟਮ ਦੇ ਗੁਲਾਮ ਹਾਂ, ਕੀ ਭਗਤ ਸਿੰਘ, ਕਰਤਾਰ ਸਿੰਘ ਸਰਾਭਾ ਏਸੇ ਕਰਕੇ ਸ਼ਹੀਦ ਹੋਏ ਸਨ? ਭਗਵੰਤ ਸਿੰਘ ਮਾਨ ਚਾਰ ਸਾਲਾਂ ਵਿੱਚ ਸਾਰੇ ਵਾਅਦੇ ਪੂਰੇ ਹੋਣ ਨਾਲ ਵਿਰੋਧੀ ਬੁਖਲਾਏ, ਉਨ੍ਹਾਂ ਕੋਲ ਚੋਣਾਂ ਮੌਕੇ ਲੋਕਾਂ ਕੋਲ ਜਾਣ ਦਾ ਕੋਈ ਮੁੱਦਾ ਨਹੀਂ ਬਚਿਆ-ਭਗਵੰਤ ਸਿੰਘ ਮਾਨ ਅਕਾਲੀ-ਭਾਜਪਾ ਅਤੇ ਕਾਂਗਰਸ ਨੇ ਵਾਰੋ-ਵਾਰੀ ਪੰਜਾਬ ਨੂੰ ਲੁੱਟਿਆ, ਹੁਣ ਇਨ੍ਹਾਂ ਪਾਰਟੀਆਂ ਨੂੰ ਲੋਕ ਕਦੇ ਮੌਕਾ ਨਹੀਂ ਦੇਣਗੇ-ਭਗਵੰਤ ਸਿੰਘ ਮਾਨ ਸਾਰੇ ਵਿਰੋਧੀ ਕੁਰਸੀ ਦੀ ਲੜਾਈ ਲੜ ਰਹੇ ਹਨ ਅਤੇ ਭਗਵੰਤ ਮਾਨ ਲੋਕਾਂ ਦੇ ਹੱਕਾਂ ਦੀ ਲੜਾਈ ਲੜ ਰਿਹਾ-ਭਗਵੰਤ ਸਿੰਘ ਮਾਨ ਮੋਦੀ ਸਰਕਾਰ ਦੇ ਤਿੰਨ ਕਾਲੇ ਖੇਤੀ ਕਾਨੂੰਨਾਂ ਖਿਲਾਫ਼ ਅੰਦੋਲਨ ਵਿੱਚ ਸ਼ਹੀਦ ਹੋਏ 750 ਕਿਸਾਨਾਂ ਨੂੰ ਪੰਜਾਬ ਭੁੱਲਿਆ ਨਹੀਂ-ਭਗਵੰਤ ਸਿੰਘ ਮਾਨ

ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਬਣਿਆ ਅੰਡਰ ਬ੍ਰਿਜ ਲੋਕਾਂ ਨੂੰ ਸਮਰਪਿਤ: ਡਾ. ਬਲਜੀਤ ਕੌਰ ਟ੍ਰੈਫਿਕ ਜਾਮ ਤੋਂ ਛੁਟਕਾਰਾ, ਹਾਦਸਿਆਂ ਵਿੱਚ ਆਏਗੀ ਕਮੀ—ਡਾ. ਬਲਜੀਤ ਕੌਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਰਬਪੱਖੀ ਵਿਕਾਸ ਲਈ ਵਚਨਬੱਧ

ਧੂਰੀ ਵਿਖੇ 21.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਬ-ਡਿਵੀਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਨਾਲ ਸੰਗਰੂਰ ਦਾ ਸਿਹਤ ਢਾਂਚਾ ਹੋਰ ਮਜ਼ਬੂਤ ਹੋਇਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਵੇਂ ਹਸਪਤਾਲ ਨਾਲ ਧੂਰੀ ਸ਼ਹਿਰ ਅਤੇ 70 ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਮਿਲਣਗੀਆਂ ਮਿਆਰੀ ਸਿਹਤ ਸਹੂਲਤਾਂ-ਭਗਵੰਤ ਸਿੰਘ ਮਾਨ ਮੁਫਤ ਇਲਾਜ ਅਤੇ 10 ਲੱਖ ਦੀ ਸਿਹਤ ਯੋਜਨਾ ਨਾਲ ‘ਆਪ’ ਸਰਕਾਰ ਕਿਸੇ ਵੀ ਪਰਿਵਾਰ ਨੂੰ ਚੰਗੀਆਂ ਸਿਹਤ ਸਹੂਲਤਾਂ ਲੈਣ ਤੋਂ ਵਾਂਝਾ ਨਹੀਂ ਰਹਿਣ ਦੇਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਲੇਰਕੋਟਲਾ ਵਿਖੇ ਈਦ ਉਲ ਫਿਤਰ ਦੀ ਨਮਾਜ਼ ਚੰਦ ਨਜ਼ਰ ਆਉਣ ਤੇ ਸਵੇਰੇ 9:15 ਵਜੇ ਅਦਾ ਕੀਤੀ ਜਾਵੇਗੀ

ਕਾਮਰੇਡਾਂ ਨੇ ਸੁਨਾਮ ਪੁੱਜਣ ਮੌਕੇ ਜਥੇ ਦਾ ਕੀਤਾ ਸਵਾਗਤ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਕਾਂਗਰਸੀਆਂ ਨੇ ਅਮਨ ਅਰੋੜਾ ਦੀ ਕੋਠੀ ਦਾ ਕੀਤਾ ਘਿਰਾਓ

ਸਾਹਿਤਕਾਰਾਂ ਨੇ ਸ਼ਹੀਦ ਭਗਤ ਸਿੰਘ ਨੂੰ ਕੀਤਾ ਸਿਜਦਾ 

ਸ਼ਹੀਦੀ ਸਮਾਰਕ ਤੇ ਨਤਮਸਤਕ ਹੋਏ ਗੌਰਵ ਕ੍ਰਿਸ਼ਨ ਸ਼ਾਸਤਰੀ 

ਠੇਕਾ ਮੁਲਾਜ਼ਮਾਂ ਨੇ ਮੰਤਰੀ ਅਰੋੜਾ ਦੇ ਘਰ ਮੂਹਰੇ ਫੂਕੀਆਂ ਬਜ਼ਟ ਦੀਆਂ ਕਾਪੀਆਂ