Saturday, December 13, 2025

Doaba

ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਦੇ 15 ਵਿਦਿਆਰਥੀਆਂ ਨੇ ਲਖਨਊ ਵਿਖੇ ਆਯੋਜਿਤ ਟੈਕਨੋਕੂਨ-2025 ਤੀਜੀ ਰਾਸ਼ਟਰੀ ਕਾਨਫਰੰਸ 'ਚ ਕਾਲਜ ਦੀ ਪ੍ਰਤੀਨਿਧਤਾ ਕੀਤੀ

February 26, 2025 03:22 PM
SehajTimes

ਬੰਗਾ : ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਦੇ ਬੈਚਲਰ ਆਫ ਆਪਰੇਸ਼ਨ ਥੀਏਟਰ ਟੈਕਨਾਲੋਜੀ ( ਬੀ ਉ ਟੀ ਟੀ) ਦੀ ਕਲਾਸ ਵਿਚ ਪੜ੍ਹ ਰਹੇ 15 ਵਿਦਿਆਰਥੀਆਂ ਨੇ ਬੀਤੇ ਦਿਨੀ ਸੰਜੇ ਗਾਂਧੀ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼, ਲਖਨਊ ਦੁਆਰਾ ਆਯੋਜਿਤ ਟੈਕਨੋਕੂਨ-2025 ਤੀਜੀ ਨੈਸ਼ਨਲ ਕਾਨਫਰੰਸ ਵਿੱਚ ਭਾਗ ਲਿਆ। ਜੋ ਇਹਨਾਂ ਵਿਦਿਆਰਥੀਆਂ ਦੇ ਵਿਦਿਅਕ ਅਤੇ ਪੇਸ਼ੇਵਰ ਸਫ਼ਰ ਵਿੱਚ ਮੀਲ ਪੱਥਰ ਸਾਬਤ ਹੋਵੇਗੀ। ਇਹ ਜਾਣਕਾਰੀ ਕਾਲਜ ਦੇ ਵਾਈਸ ਪ੍ਰਿੰਸੀਪਲ ਰਾਜਦੀਪ ਥਿਥਵਾਰ ਨੇ ਦਿੱਤੀ। ਉਹਨਾਂ ਦੱਸਿਆ ਕਿ ਕਾਲਜ ਦੇ ਬੈਚਲਰ ਆਫ ਆਪਰੇਸ਼ਨ ਥੀਏਟਰ ਟੈਕਨਾਲੋਜੀ ਦੇ ਵੱਖ ਵੱਖ ਸਮੈਸਟਰਾਂ ਦੇ ਵਿਦਿਆਰਥੀਆਂ ਨੇਹਾ, ਕੋਮਲ, ਸਰਵਜੋਤ, ਗੁਰਮਨ, ਲਵਲੀਨ, ਅਦਿਤੀ ਕੌਰ, ਦਿਵਿਆ ਪਾਲ, ਹਮੀਸ਼ਾ, ਈਸ਼ੂ, ਮਨੀਸ਼ਾ, ਮੁਸਕਾਨ ਸਹਿਜਲ, ਨਵਦੀਪ ਕੌਰ, ਪ੍ਰਿਆ, ਤੇਜਸਵੀ, ਵਿਸ਼ਾਲ ਚੌਹਾਨ ਨੇ ਇਸ ਕਾਨਫਰੰਸ ਵਿਚ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਦੀ ਪ੍ਰਤੀਨਿਧਤਾ ਕੀਤੀ ਅਤੇ ਆਪਣੇ ਕਾਲਜ ਦਾ ਮਾਣ ਵਧਾਇਆ। ਇਸ ਸ਼ਾਨਦਾਰ ਪ੍ਰਾਪਤੀ ਲਈ ਕਾਲਜ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਸ. ਕੁਲਵਿੰਦਰ ਸਿੰਘ ਢਾਹਾਂ ਅਤੇ ਮੀਤ ਪ੍ਰਧਾਨ ਸ ਬਰਜਿੰਦਰ ਸਿੰਘ ਢਾਹਾਂ ਨੇ ਕਾਨਫਰੰਸ ਵਿਚ ਸ਼ਿਰਕਤ ਕਰਨ ਵਾਲੇ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕੀਤੀ। ਉਨ੍ਹਾਂ ਆਪਣੇ ਪ੍ਰੇਰਣਾਦਾਇਕ ਸ਼ਬਦਾਂ ਨਾਲ ਵਿਦਿਆਰਥੀਆਂ ਨੂੰ ਬੈਚਲਰ ਆਫ ਆਪਰੇਸ਼ਨ ਥੀਏਟਰ ਟੈਕਨਾਲੋਜੀ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ। ਉਹਨਾਂ ਨੇ ਟੈਕਨੋਕੂਨ-2025 ਲਈ ਚੁਣੇ ਗਏ ਸਾਰੇ ਵਿਦਿਆਰਥੀਆਂ ਨੂੰ ਹਾਰਦਿਕ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਦੀ ਸਫਲਤਾ ਲਈ ਕਾਮਨਾ ਕੀਤੀ।

Have something to say? Post your comment

 

More in Doaba

ਪੰਜਾਬ ਸਰਕਾਰ ਲਾਡੋਵਾਲ ਵਿਖੇ ਉੱਨਤ ਬਾਗਬਾਨੀ ਤਕਨਾਲੋਜੀ ਵਿਕਾਸ ਕੇਂਦਰ ਸਥਾਪਤ ਕਰੇਗੀ: ਮੋਹਿੰਦਰ ਭਗਤ

ਸ੍ਰੀ ਅਨੰਦਪੁਰ ਸਾਹਿਬ ਨੂੰ ਜੁੜਦੀਆਂ 317 ਕਿਲੋਮੀਟਰ ਸੜਕਾਂ ਨੂੰ 100 ਕਰੋੜ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤਾ ਜਾ ਰਿਹਾ ਹੈ- ਹਰਭਜਨ ਸਿੰਘ ਈ.ਟੀ.ਓ

ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਆਰਜ਼ੀ ਵਿਧਾਨ ਸਭਾ ਦੀ ਉਸਾਰੀ 20 ਨਵੰਬਰ ਤੱਕ ਮੁਕੰਮਲ ਹੋਵੇਗੀ: ਸਪੀਕਰ

ਮੋਹਿੰਦਰ ਭਗਤ ਵੱਲੋਂ ਮਰਹੂਮ ਦਲਿਤ ਆਗੂ ਬੂਟਾ ਸਿੰਘ ਬਾਰੇ ਅਪਮਾਨਜਨਕ ਟਿੱਪਣੀ ਕਰਨ ’ਤੇ ਰਾਜਾ ਵੜਿੰਗ ਖਿਲਾਫ਼ ਦਿੱਤਾ ਗਿਆ ਧਰਨਾ

ਜਿਊਲਰੀ ਸਟੋਰ ਗੋਲੀ ਕਾਂਡ: ਹੁਸਿ਼ਆਰਪੁਰ ਵਿੱਚ ਸੰਖੇਪ ਮੁਕਾਬਲੇ ਤੋਂ ਬਾਅਦ ਪਿਉ- ਪੁੱਤ ਗ੍ਰਿਫ਼ਤਾਰ ; ਪਿਸਤੌਲ ਬਰਾਮਦ

ਮੁੱਖ ਮੰਤਰੀ ਵੱਲੋਂ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਮਹਾਨ ਵਿਰਸੇ ਬਾਰੇ ਜਾਣੂੰ ਕਰਵਾਉਣ ਲਈ ਅਧਿਆਪਕਾਂ ਨੂੰ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ

ਮੁੱਖ ਮੰਤਰੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤੀ ਮਾਰਗ ਦਾ ਨੀਂਹ ਪੱਥਰ ਰੱਖਿਆ

ਸਿੱਧਵਾਂ ਨਹਿਰ `ਤੇ ਬਣੇ ਚਾਰ ਮੁੱਖ ਪੁਲਾਂ ਵਿੱਚੋਂ ਪਹਿਲੇ ਦਾ ਕੀਤਾ ਉਦਘਾਟਨ, ਪੁਲ ਹੁਣ ਆਵਾਜਾਈ ਲਈ ਉਪਲਬਧ

ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਸਥਾਨ ਰਾਜੌਰੀ (ਜੰਮੂ-ਕਸ਼ਮੀਰ) ਲਈ ਤਿੰਨ ਰੋਜ਼ਾ ਧਾਰਮਿਕ ਯਾਤਰਾ ਜੈਕਾਰਿਆਂ ਦੀ ਗੂੰਜ ਨਾਲ ਰਵਾਨਾ

ਹਰਦੀਪ ਸਿੰਘ ਮੁੰਡੀਆਂ ਨੇ 2.19 ਕਰੋੜ ਰੁਪਏ ਦੇ ਛੇ ਮੁੱਖ ਸੜਕੀ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ