Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ 'ਚ ਚੁੱਕਿਆ ਮੋਹਾਲੀ ਦੀ ਮੋਟਰ ਮਾਰਕੀਟ ਦਾ ਮੁੱਦਾ

February 26, 2025 03:34 PM
SehajTimes
ਐਸ.ਏ.ਐਸ ਨਗਰ : ਅੱਜ 16ਵੀਂ ਪੰਜਾਬ ਵਿਧਾਨ ਸਭਾ ਦੇ 7ਵੇਂ ਸੈਸ਼ਨ ਦੇ ਦੂਜੇ ਦਿਨ ਐਸ.ਏ.ਐਸ ਨਗਰ, ਮੋਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ. ਕੁਲਵੰਤ ਸਿੰਘ ਨੇ ਮੋਹਾਲੀ ਦੀ ਮੋਟਰ ਮਾਰਕੀਟ ਦਾ ਮੁੱਦਾ ਚੁੱਕਿਆ। ਸ. ਕੁਲਵੰਤ ਸਿੰਘ ਨੇ ਕਿਹਾ ਕਿ 500 ਦੇ ਕਰੀਬ ਮੋਟਰ ਮਕੈਨਿਕਾਂ ਨੂੰ ਬੂਥ ਅਲਾਟ ਕਰਨ ਲਈ 2019 'ਚ ਡਰਾਅ ਕੱਢਿਆ ਗਿਆ ਸੀ। ਵਿਧਾਇਕ ਸ. ਕੁਲਵੰਤ ਸਿੰਘ ਨੇ ਕਿਹਾ ਕਿ ਇਸ ਪ੍ਰੋਜੈਕਟ ਰਾਹੀਂ ਪਿੰਡ ਕੰਬਾਲੀ 'ਚ ਸਾਲ 2022 'ਚ ਮਾਰਕੀਟ ਬਣ ਕੇ ਤਿਆਰ ਹੋਈ, ਜਿਸ 'ਚ ਮੋਹਾਲੀ ਦੇ ਫੇਜ਼-7 ਦੀ ਮੋਟਰ ਮਾਰਕੀਟ ਨੂੰ ਸ਼ਿਫਟ ਕੀਤਾ ਜਾਣਾ ਸੀ। ਵਿਧਾਇਕ ਨੇ ਕਿਹਾ ਕਿ ਮਾਰਕੀਟ ਬਣੀ ਨੂੰ ਤਿੰਨ ਸਾਲ ਹੋ ਚੁੱਕੇ ਹਨ ਅਤੇ 10 ਫੀਸਦੀ ਲੋਕਾਂ ਨੇ ਪੈਸੇ ਦਿੱਤੇ ਹੋਏ ਹਨ, ਇਸਦੇ ਨਾਲ ਹੀ 300 ਦੇ ਕਰੀਬ ਅਲਾਟਮੈਂਟ ਵੀ ਹੋਈ ਹੈ। ਸ. ਕੁਲਵੰਤ ਸਿੰਘ ਨੇ ਕਿਹਾ ਕਿ ਮਾਰਕੀਟ ਤਿਆਰ ਹੋਏ ਨੂੰ ਤਿੰਨ ਸਾਲ ਬੀਤ ਗਏ, ਪਰ ਰੀਅਲ ਅਸਟੇਟ ਰੈਗੂਲੇਟਰੀ ਅਥਾਰਟੀ (ਰੇਰਾ) ਦਾ ਨੰਬਰ ਜਨਵਰੀ 2025 'ਚ ਅਪਲਾਈ ਕੀਤਾ ਗਿਆ ਹੈ, ਜਿਸ ਕਾਰਨ ਦੇਰੀ ਹੋਣ ਕਾਰਨ ਸਰਕਾਰ ਨੂੰ ਵੀ ਨੁਕਸਾਨ ਹੋਇਆ ਅਤੇ ਇਸ ਥਾਂ ਨੂੰ ਵੀ ਨੁਕਸਾਨ ਹੋਇਆ। ਸ. ਕੁਲਵੰਤ ਸਿੰਘ ਨੇ ਕਿਹਾ ਕਿ ਇਸ ਸੰਬੰਧੀ ਉਨ੍ਹਾਂ ਵੱਲੋਂ ਗਮਾਡਾ ਸੀ.ਏ ਨਾਲ ਕਈਂ ਬੈਠਕਾਂ ਕੀਤੀਆਂ ਅਤੇ ਸੀ.ਏ ਵੱਲੋਂ ਹੇਠਲੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਸਨ ਕਿ ਰੇਰਾ ਦਾ ਨੰਬਰ ਲਿਆ ਜਾਵੇ, ਪਰ ਤਿੰਨ ਸਾਲ ਬੀਤ ਜਾਣ ਮਗਰੋਂ ਰੇਰਾ ਦਾ ਨੰਬਰ ਨਹੀਂ ਲਿਆ ਗਿਆ। ਇਸ ਨਾਲ ਜਿਨ੍ਹਾਂ ਲੋਕਾਂ ਨੇ ਇੱਥੇ ਤਬਦੀਲ ਹੋਣਾ ਸੀ ਉਨ੍ਹਾਂ ਦਾ ਵਿੱਤੀ ਨੁਕਸਾਨ ਹੋਇਆ ਅਤੇ ਗਮਾਡਾ ਨੂੰ ਵੀ 60 ਤੋਂ 70 ਕਰੋੜ ਰੁਪਏ ਦਾ ਵਿੱਤੀ ਨੁਕਸਾਨ ਹੋਇਆ ਹੈ। ਵਿਧਾਇਕ ਸ. ਕੁਲਵੰਤ ਸਿੰਘ ਨੇ ਪੰਜਾਬ ਵਿਧਾਨ ਸਭਾ ‘ਚ ਸਵਾਲ ਪੁੱਛਿਆ ਕਿ ਰੇਰਾ ਦਾ ਨੰਬਰ ਲੈਣ 'ਚ ਇੰਨੀ ਦੇਰੀ ਕਿਉਂ ਹੋਈ ?, ਇਹ ਨੰਬਰ ਕਦੋਂ ਤੱਕ ਲਿਆ ਜਾਵੇਗਾ ਤੇ ਕਦੋਂ ਤੱਕ ਅਲਾਟਮੈਂਟ ਹੋਵੇਗੀ ? ਅਤੇ ਜੋ ਵਿੱਤੀ ਨੁਕਸਾਨ ਹੋਇਆ ਹੈ ਉਸਦੀ ਭਰਪਾਈ ਕੌਣ ਕਰੇਗਾ ? ਵਿਧਾਇਕ ਸ. ਕੁਲਵੰਤ ਸਿੰਘ ਨੇ ਇਸ ਕੰਮ ਦੇ ਲੰਬਿਤ ਹੋਣ ਕਰਕੇ ਕਾਰਨ ਪੰਜਾਬ ਸਰਕਾਰ ਅਤੇ ਗਮਾਡਾ ਨੂੰ ਵੱਡਾ ਨੁਕਸਾਨ ਹੋਇਆ ਹੈ। ਇਸ ਬਾਬਤ ਜਵਾਬ ਦਿੰਦਿਆਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਗਮਾਡਾ ਵੱਲੋਂ ਐਸ.ਏ.ਐਸ ਨਗਰ ਦੇ ਸੈਕਟਰ-65 ਨਜ਼ਦੀਕ ਪਿੰਡ ਕੰਬਾਲੀ ਵਿਖੇ ਮੋਟਰ ਮਕੈਨਿਕਾਂ ਨੂੰ ਦਿੱਤੇ ਜਾਣ ਵਾਲੇ ਬੂਥ ਸੰਬੰਧੀ ਡਰਾਅ ਕੱਢੇ ਜਾ ਚੁੱਕੇ ਹਨ। ਇਸ ਪ੍ਰੋਜੈਕਟ ਨੂੰ ਰੀਅਲ ਅਸਟੇਟ ਰੈਗੂਲੇਟਰੀ ਅਥਾਰਟੀ (ਰੇਰਾ) ਤੋਂ ਰਜਿਸਟਡ ਕਰਵਾਉਣ ਲਈ ਗਮਾਡਾ ਵੱਲੋਂ ਜਨਵਰੀ 2025 'ਚ ਅਪਲਾਈ ਕੀਤਾ ਹੋਇਆ ਹੈ | ਇਹ ਪ੍ਰੋਜੈਕਟ ਰੇਰਾ ਤੋਂ ਰਜਿਸਟਡ ਹੋਣ ਉਪਰੰਤ ਇਨ੍ਹਾਂ ਬੂਥਾਂ ਲਈ ਅਲਾਟਮੈਂਟ ਪੱਤਰ ਜਾਰੀ ਕਰ ਦਿੱਤੇ ਜਾਣਗੇ। ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ 233 ਬਿਨੈਕਾਰਾਂ ਨੇ ਬੂਥ ਅਲਾਟ ਕਰਵਾਉਣ ਲਈ ਪੈਸੇ ਜਮ੍ਹਾਂ ਕਰਵਾਏ ਹਨ, ਇਨ੍ਹਾਂ ਬਿਨੈਕਾਰਾਂ ਵੱਲੋਂ ਦੇਰੀ ਕੀਤੀ ਗਈ ਹੈ, ਪੰਜਾਬ ਸਰਕਾਰ ਜਾਂ ਗਮਾਡਾ ਵੱਲੋਂ ਦੇਰੀ ਨਹੀਂ ਹੋਈ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ