Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਭ੍ਰਿਸ਼ਟਾਚਾਰ ਵਿਰੁੱਧ ਏ.ਸੀ.ਐਸ. ਅਨੁਰਾਗ ਵਰਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਦਿੱਤੀ ਚੇਤਾਵਨੀ ਤੋਂ ਦੋ ਦਿਨਾਂ ਉਪਰੰਤ, ਸ਼ਾਮਲਾਤ ਜ਼ਮੀਨ ਘੁਟਾਲੇ ਵਿੱਚ ਸ਼ਾਮਲ ਨਾਇਬ ਤਹਿਸੀਲਦਾਰ ਬਰਖ਼ਾਸਤ

February 26, 2025 06:26 PM
SehajTimes

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਅਤੇ ਜਵਾਬਦੇਹੀ ਯਕੀਨੀ ਬਣਾਉਣ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ

ਏ.ਸੀ.ਐਸ. ਅਨੁਰਾਗ ਵਰਮਾ ਵੱਲੋਂ ਭ੍ਰਿਸ਼ਟਾਚਾਰ ਅਤੇ ਜ਼ਮੀਨ ਦੀ ਰਜਿਸਟ੍ਰੇਸ਼ਨ ਵਿੱਚ ਦੇਰੀ ਵਿਰੁੱਧ ਡਿਪਟੀ ਕਮਿਸ਼ਨਰਾਂ ਨੂੰ ਸਖ਼ਤ ਚੇਤਾਵਨੀ ਜਾਰੀ

ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਅਤੇ ਪਾਰਦਰਸ਼ਤਾ ਵਧਾਉਣ ਲਈ ਸਬ-ਰਜਿਸਟਰਾਰ/ਜੁਆਇੰਟ ਸਬ-ਰਜਿਸਟਰਾਰ ਦਫਤਰਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਲਗਾਉਣੇ ਕੀਤੇ ਲਾਜ਼ਮੀ

ਚੰਡੀਗੜ੍ਹ  : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 'ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ' ਪ੍ਰਤੀ ਦ੍ਰਿੜ ਵਚਨਬੱਧਤਾ ਦਹੁਰਾਉਂਦਿਆਂ, ਪੰਜਾਬ ਦੇ ਵਧੀਕ ਮੁੱਖ ਸਕੱਤਰ (ਏ.ਸੀ.ਐਸ.) ਕਮ ਵਿੱਤ ਕਮਿਸ਼ਨਰ ਮਾਲ (ਐਫ.ਸੀ.ਆਰ.) ਅਨੁਰਾਗ ਵਰਮਾ ਵੱਲੋਂ ਖਰੜ ਦੇ ਪਿੰਡ ਸਿਉਂਕ ਵਿਖੇ ਸ਼ਾਮਲਾਤ ਦਾ ਇੰਤਕਾਲ ਗੈਰ-ਕਾਨੂੰਨੀ ਤੌਰ 'ਤੇ ਪ੍ਰਾਈਵੇਟ ਵਿਅਕਤੀਆਂ ਦੇ ਹੱਕ ਵਿੱਚ ਕਰਨ ਲਈ ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਧੂਤ ਨੂੰ ਬਰਖ਼ਾਸਤ ਕਰਨ ਦੇ ਹੁਕਮ ਦਿੱਤੇ ਗਏ ਹਨ।

ਨਾਇਬ ਤਹਿਸੀਲਦਾਰ ਧੂਤ ਵਿਰੁੱਧ ਇਹ ਕਾਰਵਾਈ ਇੱਕ ਵਿਆਪਕ ਜਾਂਚ, ਜਿਸ ਵਿੱਚ ਉਸ ਨੂੰ ਪੰਜਾਬ ਵਿਲੇਜ ਕਾਮਨ ਲੈਂਡਜ਼ ਐਕਟ, 1961 ਦੀ ਉਲੰਘਣਾ ਦਾ ਦੋਸ਼ੀ ਪਾਇਆ ਗਿਆ ਸੀ, ਉਪਰੰਤ ਕੀਤੀ ਗਈ ਹੈ। ਇਸ ਵਿਆਪਕ ਜਾਂਚ ਤੋਂ ਪਤਾ ਲੱਗਾ ਕਿ ਨਾਇਬ ਤਹਿਸੀਲਦਾਰ ਧੂਤ ਨੇ ਪਿੰਡ ਮਾਜਰੀ, ਐਸ.ਏ.ਐਸ. ਨਗਰ ਵਿਖੇ ਨਾਇਬ ਤਹਿਸੀਲਦਾਰ ਵਜੋਂ ਆਪਣੀ ਤਾਇਨਾਤੀ ਦੌਰਾਨ 28 ਸਤੰਬਰ, 2016 ਨੂੰ ਇੰਤਕਾਲ ਨੰਬਰ 1767 ਨੂੰ ਮਨਜ਼ੂਰੀ ਦਿੱਤੀ ਸੀ, ਜਿਸ ਵਿੱਚ ਖਰੜ ਤਹਿਸੀਲ ਦੇ ਪਿੰਡ ਸਿਉਂਕ ਦੀ 10,365 ਕਨਾਲ ਅਤੇ 19 ਮਰਲੇ ਸ਼ਾਮਲਾਤ ਜ਼ਮੀਨ ਦੀ ਮਲਕੀਅਤ ਪ੍ਰਾਈਵੇਟ ਵਿਅਕਤੀਆਂ ਦੇ ਨਾਂ ਕਰ ਦਿੱਤੀ ਗਈ ਸੀ।

ਜਾਂਚ ਦੌਰਾਨ ਪਤਾ ਲੱਗਾ ਕਿ ਇਹ ਇੰਤਕਾਲ ਪੰਜਾਬ ਸਰਕਾਰ ਦੇ ਮਾਲ ਵਿਭਾਗ ਵੱਲੋਂ ਜਾਰੀ ਸਪੱਸ਼ਟ ਹਦਾਇਤਾਂ ਅਤੇ ਜਗਪਾਲ ਸਿੰਘ ਬਨਾਮ ਪੰਜਾਬ ਕੇਸ (2011) ਵਿੱਚ ਸੁਪਰੀਮ ਕੋਰਟ ਵੱਲੋਂ ਜਾਰੀ ਫੈਸਲੇ ਜਿਸ ਤਹਿਤ ਸ਼ਾਮਲਾਟ ਜ਼ਮੀਨ ਨੂੰ ਪ੍ਰਾਈਵੇਟ ਧਿਰਾਂ ਦੇ ਨਾਂ ‘ਤੇ ਤਬਦੀਲ ਕਰਨ ਜਾਂ ਇੰਤਕਾਲ ਕਰਨ 'ਤੇ ਪਾਬੰਦੀ ਲਗਾਈ ਗਈ ਸੀ, ਨੂੰ ਅਣਗੌਲਿਆਂ ਕਰਦਿਆਂ ਕੀਤਾ ਗਿਆ ਸੀ।

ਸੇਵਾਮੁਕਤ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਬੀ.ਆਰ. ਬਾਂਸਲ ਵੱਲੋਂ ਪੇਸ਼ ਕੀਤੀ ਗਈ ਜਾਂਚ ਰਿਪੋਰਟ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਧੂਤ ਨੇ ਨਾ ਸਿਰਫ਼ ਗੈਰ-ਕਾਨੂੰਨੀ ਤੌਰ 'ਤੇ ਇੰਤਕਾਲ ਨੂੰ ਮਨਜ਼ੂਰੀ ਦਿੱਤੀ ਸੀ, ਸਗੋਂ ਖੇਵਟਦਾਰਾਂ/ਕਬਜ਼ਾਧਾਰਕਾਂ ਦੇ ਹਿੱਸਿਆਂ ਨੂੰ ਬਿਨਾਂ ਸਹੀ ਤਸਦੀਕ ਦੇ ਵਧਾ ਜਾਂ ਘਟਾ ਕੇ ਘਪਲੇਬਾਜ਼ੀ ਵੀ ਕੀਤੀ ਸੀ। ਕੁਝ ਮਾਮਲਿਆਂ ਵਿੱਚ, ਅਜਿਹੇ ਵਿਅਕਤੀਆਂ ਨੂੰ ਵੀ ਸ਼ੇਅਰਧਾਰਕਾਂ ਵਜੋਂ ਸ਼ਾਮਲ ਕੀਤਾ ਗਿਆ ਸੀ ਜਿਹਨਾਂ ਦਾ ਜ਼ਮੀਨ 'ਤੇ ਕੋਈ ਜਾਇਜ਼ ਦਾਅਵਾ ਨਹੀਂ ਸੀ।

ਧੂਤ ਦੀਆਂ ਇਹਨਾਂ ਕਾਰਵਾਈਆਂ ਨੂੰ "ਸੌੜੀ ਨੀਅਤ" ਦੱਸਦਿਆਂ ਐਫ.ਸੀ.ਆਰ. ਅਨੁਰਾਗ ਵਰਮਾ ਨੇ ਦਸਤਖਤ ਕੀਤੇ ਬਰਖਾਸਤਗੀ ਦੇ ਹੁਕਮਾਂ ਵਿੱਚ ਕਿਹਾ, "ਅਜਿਹੀਆਂ ਕਾਰਵਾਈਆਂ ਵਿਰੁੱਧ ਸਰਕਾਰ ਵੱਲੋਂ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਗਈ ਹੈ। ਇਸ ਲਈ ਉਕਤ ਤੱਥਾਂ ਅਤੇ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ, ਮੈਂ, ਸਮਰੱਥ ਅਧਿਕਾਰੀ ਹੋਣ ਦੇ ਨਾਤੇ, ਨਾਇਬ ਤਹਿਸੀਲਦਾਰ (ਮੁਅੱਤਲ) ਵਰਿੰਦਰਪਾਲ ਸਿੰਘ ਧੂਤ ਨੂੰ ਪੰਜਾਬ ਸਿਵਲ ਸੇਵਾਵਾਂ (ਸਜ਼ਾ ਅਤੇ ਅਪੀਲ) ਨਿਯਮ, 1970 ਦੇ ਉਪਨਿਯਮ 5 ਤਹਿਤ ਸਰਕਾਰੀ ਨੌਕਰੀ ਤੋਂ ਬਰਖਾਸਤ ਕਰਨ ਦਾ ਫੈਸਲਾ ਕਰਦਾ ਹਾਂ ਅਤੇ ਹੁਕਮ ਦਿੰਦਾ ਹਾਂ।"

ਇਹ ਕਾਰਵਾਈ ਏ.ਸੀ.ਐਸ. ਕਮ ਐਫ.ਸੀ.ਆਰ. ਅਨੁਰਾਗ ਵਰਮਾ ਵੱਲੋਂ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ (ਡੀ.ਸੀਜ਼) ਨੂੰ ਭ੍ਰਿਸ਼ਟਾਚਾਰ ਅਤੇ ਇਤਰਾਜ਼ਹੀਣਤਾ ਸਰਟੀਫਿਕੇਟ (ਐਨਓਸੀ) ਤੋਂ ਬਿਨ੍ਹਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਵਿੱਚ ਦੇਰੀ ਵਿਰੁੱਧ ਸਖ਼ਤ ਚੇਤਾਵਨੀ ਜਾਰੀ ਕਰਨ ਉਪਰੰਤ ਅਮਲ ਵਿੱਚ ਲਿਆਂਦੀ ਗਈ ਹੈ। ਇਹ ਚੇਤਾਵਨੀ ਨਵੰਬਰ 2024 ਵਿੱਚ ਜਾਰੀ ਕੀਤੇ ਗਏ ਸਰਕਾਰੀ ਨੋਟੀਫਿਕੇਸ਼ਨ ਦੇ ਬਾਵਜੂਦ, ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਬਿਨਾਂ ਐਨ.ਓ.ਸੀ. ਵਾਲੇ ਪਲਾਟਾਂ ਦੀ ਰਜਿਸਟ੍ਰੇਸ਼ਨ ਵਿੱਚ ਦੇਰੀ ਅਤੇ ਭ੍ਰਿਸ਼ਟਾਚਾਰ ਦੀਆਂ ਰਿਪੋਰਟਾਂ ਸਾਹਮਣੇ ਆਉਣ ਉਪਰੰਤ ਜਾਰੀ ਕੀਤੀ ਗਈ ਸੀ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਏ.ਸੀ.ਐਸ. ਕਮ ਐਫ.ਸੀ.ਆਰ. ਅਨੁਰਾਗ ਵਰਮਾ ਨੇ ਤਹਿਸੀਲਦਾਰ ਰਣਜੀਤ ਸਿੰਘ ਨੂੰ ਲੁਧਿਆਣਾ ਪੂਰਬੀ ਤਹਿਸੀਲ ਦਫ਼ਤਰ ਵਿੱਚ ਬੈਠ ਕੇ ਜਗਰਾਉਂ ਵਿੱਚ ਜਾਇਦਾਦ ਸਬੰਧੀ ਦਸਤਾਵੇਜ਼ਾਂ ਨੂੰ ਧੋਖਾਧੜੀ ਨਾਲ ਰਜਿਸਟਰ ਕਰਨ ਦੇ ਦੋਸ਼ ਵਿੱਚ ਮੁਅੱਤਲ ਕਰ ਦਿੱਤਾ ਸੀ। ਰਿਪੋਰਟ ਮੁਤਾਬਕ ਰਣਜੀਤ ਸਿੰਘ ਨੇ ਸ਼ਾਮ 5.12 ਵਜੇ ਜਗਰਾਉਂ ਵਿੱਚ ਦਸਤਾਵੇਜ਼ ਰਜਿਸਟਰ ਕੀਤੇ ਅਤੇ ਚਾਰ ਮਿੰਟਾਂ ਦੇ ਅੰਦਰ, ਸ਼ਾਮ 5.16 ਵਜੇ ਲੁਧਿਆਣਾ ਪੂਰਬ ਵਿੱਚ ਇੱਕ ਹੋਰ ਦਸਤਾਵੇਜ਼ ਰਜਿਸਟਰ ਕੀਤਾ, ਜੋ ਕਿ ਮਨੁੱਖੀ ਤੌਰ 'ਤੇ ਸੰਭਵ ਨਹੀਂ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਅਤੇ ਕਾਨੂੰਨੀ ਤੇ ਪ੍ਰਸ਼ਾਸਕੀ ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਪ੍ਰਤੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਐਫ.ਸੀ.ਆਰ. ਅਨੁਰਾਗ ਵਰਮਾ ਨੇ ਕਿਹਾ ਕਿ ਭ੍ਰਿਸ਼ਟਾਚਾਰ ਜਾਂ ਕਿਸੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਕਿਸੇ ਵੀ ਅਧਿਕਾਰੀ/ਕਰਮਚਾਰੀ ਨੂੰ ਬਖਸ਼ਿਆਂ ਨਹੀਂ ਜਾਵੇਗਾ ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਸ ਤੋਂ ਇਲਾਵਾ ਤਕਨੀਕੀ ਉਪਾਵਾਂ ਰਾਹੀਂ ਪਾਰਦਰਸ਼ਤਾ ਵਧਾਉਣ ਅਤੇ ਭ੍ਰਿਸ਼ਟਾਚਾਰ ਨੂੰ ਰੋਕਣ ਦੀ ਦਿਸ਼ਾ ਵਿੱਚ ਇੱਕ ਹੋਰ ਕਦਮ ਚੁੱਕਦਿਆਂ, ਏ.ਸੀ.ਐਸ.-ਕਮ-ਐਫ.ਸੀ.ਆਰ. ਨੇ ਸੂਬੇ ਭਰ ਦੇ ਹਰੇਕ ਸਬ-ਰਜਿਸਟਰਾਰ ਅਤੇ ਜੁਆਇੰਟ ਸਬ-ਰਜਿਸਟਰਾਰ ਦਫਤਰ ਵਿੱਚ ਚਾਰ ਕਲੋਜ਼ਡ ਸਰਕਟ ਟੈਲੀਵਿਜ਼ਨ (ਸੀ.ਸੀ.ਟੀ.ਵੀ.) ਕੈਮਰੇ ਲਗਾਉਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਸੀ.ਸੀ.ਟੀ.ਵੀ. ਫੀਡ ਦਾ ਕੰਟਰੋਲ ਆਪਣੇ ਹੱਥ ਵਿੱਚ ਲੈਣ ਅਤੇ ਸਮੇਂ-ਸਮੇਂ ‘ਤੇ ਲਾਈਵ ਫੁਟੇਜ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਬ-ਰਜਿਸਟਰਾਰ ਅਤੇ ਜੁਆਇੰਟ ਸਬ-ਰਜਿਸਟਰਾਰ ਆਪਣੇ ਦਫਤਰਾਂ ਵਿੱਚ ਮੌਜੂਦ ਹਨ ਅਤੇ ਨਾਗਰਿਕਾਂ ਨੂੰ ਆਪਣਾ ਕੰਮ ਕਰਵਾਉਣ ਵਿੱਚ ਬੇਲੋੜੀ ਦੇਰੀ ਜਾਂ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪੈ ਰਿਹਾ ਹੈ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ