Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Health

ਪੰਜਾਬ ਵਿੱਚ ਸਰਕਾਰੀ ਯੋਜਨਾ ਅਧੀਨ 341 ਬੱਚਿਆਂ ਨੂੰ ਮੁਫ਼ਤ ਦਿਲ ਦੀਆਂ ਸਰਜਰੀਆਂ ਨਾਲ ਦਿੱਤਾ ਨਵਾਂ ਜੀਵਨ

February 26, 2025 07:00 PM
SehajTimes

ਸੂਬੇ ਭਰ ਵਿੱਚ ਤਾਇਨਾਤ ਮੋਬਾਈਲ ਸਿਹਤ ਟੀਮਾਂ ਨਿਯਮਿਤ ਤੌਰ 'ਤੇ ਸਰਕਾਰੀ ਸਕੂਲਾਂ ਅਤੇ ਆਂਗਨਵਾੜੀਆਂ ਦਾ ਦੌਰਾ ਕਰਕੇ ਬੱਚਿਆਂ ਦੀ ਜਾਂਚ ਕਰ ਰਹੀਆਂ ਹਨ: ਸਿਹਤ ਮੰਤਰੀ ਡਾ. ਬਲਬੀਰ ਸਿੰਘ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੇ ਸਭ ਤੋਂ ਛੋਟੇ ਉਮਰ ਦੇ ਨਾਗਰਿਕਾਂ ਦੀ ਸਿਹਤ ਦੀ ਰਾਖੀ ਅਤੇ ਉਨ੍ਹਾਂ ਦੇ ਸਿਹਤਮੰਦ ਭਵਿੱਖ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਅਹਿਮ ਪਹਿਲਕਦਮੀ ਕਰਦਿਆਂ ਵਿੱਤੀ ਸਾਲ 2024-25 ਦੌਰਾਨ ਹੁਣ ਤੱਕ ਜਮਾਂਦਰੂ ਦਿਲ ਦੀ ਬਿਮਾਰੀ ਤੋਂ ਪੀੜਤ 341 ਬੱਚਿਆਂ ਦੇ ਮੁਫ਼ਤ ਸਫਲਤਾਪੂਰਵਕ ਦਿਲ ਦੇ ਆਪ੍ਰੇਸ਼ਨ ਕਰਵਾਏ ਗਏ ਹਨ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦਿੱਤੀ।

ਜਾਣਕਾਰੀ ਮੁਤਾਬਕ, ਜਮਾਂਦਰੂ ਦਿਲ ਦੀ ਬਿਮਾਰੀ ਇੱਕ ਜਨਮ ਨੁਕਸ ਹੈ ਜੋ ਦਿਲ ਜਾਂ ਇਸਦੇ ਨਜਦੀਕੀ ਖੂਨ ਦੀਆਂ ਨਾੜੀਆਂ ਨੂੰ ਪ੍ਰਭਾਵਿਤ ਕਰਦੀ ਹੈ ਅਤੇ ਇਸ ਦੇ ਇਲਾਜ ਲਈ ਅਕਸਰ ਮਹਿੰਗੀਆਂ ਸਰਜਰੀਆਂ ਦੀ ਲੋੜ ਹੁੰਦੀ ਹੈ ਜੋ ਬਹੁਤ ਸਾਰੇ ਪਰਿਵਾਰਾਂ ਦੀ ਪਹੁੰਚ ਤੋਂ ਬਾਹਰ ਹੁੰਦੀਆਂ ਹਨ।

ਇਸ ਚੁਣੌਤੀ ਨੂੰ ਸਮਝਦਿਆਂ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਬੱਚਿਆਂ ਨੂੰ ਜਿਊਣ ਦਾ ਦੂਜਾ ਮੌਕਾ ਦਿੰਦੇ ਹੋਏ ਇਲਾਜ ਦੀ ਸਾਰੀ ਲਾਗਤ ਨੂੰ ਪੂਰਾ ਕਰਨ ਲਈ ਪਹਿਲਕਦਮੀ ਕੀਤੀ ਗਈ ਹੈ। ਇਹ ਪਹਿਲਕਦਮੀ ਵਿਆਪਕ ਰਾਸ਼ਟਰੀ ਬਾਲ ਸਵਾਸਥ ਕਾਰਜਕਰਮ (ਆਰ.ਬੀ.ਐਸ.ਕੇ.) ਜੋ ਕਿ ਬੱਚਿਆਂ ਵਿੱਚ ਸਿਹਤ ਸਮੱਸਿਆਵਾਂ ਦਾ ਜਲਦੀ ਪਤਾ ਲਗਾਉਣ ਅਤੇ ਪ੍ਰਬੰਧਨ ਕਰਨ ਲਈ ਇੱਕ ਰਾਸ਼ਟਰੀ ਪ੍ਰੋਗਰਾਮ ਹੈ, ਦੇ ਹਿੱਸੇ ਵਜੋਂ ਕੀਤੀ ਗਈ ਹੈ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਵਿੱਤੀ ਸਾਲ 2024-25 (ਦਸੰਬਰ 2024 ਤੱਕ) ਦੌਰਾਨ, ਸਰਕਾਰ ਵੱਲੋਂ ਸੂਬੇ ਭਰ ਦੇ ਵੱਕਾਰੀ ਸੂਚੀਬੱਧ ਹਸਪਤਾਲਾਂ ਵਿੱਚ ਕੀਤੀਆਂ ਗਈਆਂ ਇਨ੍ਹਾਂ ਜੀਵਨ-ਰੱਖਿਅਕ ਪ੍ਰਕਿਰਿਆਵਾਂ 'ਤੇ 3.52 ਕਰੋੜ ਰੁਪਏ ਖਰਚ ਕੀਤੇ ਹਨ।

ਉਨ੍ਹਾਂ ਕਿਹਾ ਕਿ ਆਰ.ਬੀ.ਐਸ.ਕੇ. ਪ੍ਰੋਗਰਾਮ ਦੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ, ਪੰਜਾਬ ਸਿਹਤ ਵਿਭਾਗ ਵੱਲੋਂ ਸੂਬੇ ਭਰ ਵਿੱਚ ਮੋਬਾਈਲ ਸਿਹਤ ਟੀਮਾਂ ਤਾਇਨਾਤ ਕੀਤੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਹਰੇਕ ਟੀਮ ਵਿੱਚ ਚਾਰ ਮੈਂਬਰ ਹੁੰਦੇ ਹਨ ਜਿਹਨਾਂ ਵਿੱਚ ਦੋ ਡਾਕਟਰ (ਇੱਕ ਪੁਰਸ਼ ਅਤੇ ਇੱਕ ਔਰਤ), ਇੱਕ ਨਰਸ, ਅਤੇ ਡਾਟਾ ਪ੍ਰਬੰਧਨ ਵਿੱਚ ਹੁਨਰਮੰਦ ਇੱਕ ਫਾਰਮਾਸਿਸਟ ਸ਼ਾਮਲ ਹੈ।

ਸਿਹਤ ਮੰਤਰੀ ਨੇ ਕਿਹਾ ਕਿ ਇਹ ਟੀਮਾਂ ਸਾਰੇ ਲੋੜੀਂਦੇ ਟੈਸਟਿੰਗ ਉਪਕਰਨਾਂ, ਦਵਾਈਆਂ ਅਤੇ ਵਾਹਨਾਂ ਨਾਲ ਲੈਸ ਹਨ, ਅਤੇ ਬੱਚਿਆਂ ਦੀ ਸਿਹਤ ਸੰਬੰਧੀ ਜਾਂਚ ਕਰਨ ਲਈ ਨਿਯਮਿਤ ਤੌਰ 'ਤੇ ਸਰਕਾਰੀ ਸਕੂਲਾਂ ਅਤੇ ਆਂਗਣਵਾੜੀਆਂ ਦਾ ਦੌਰਾ ਕਰਦੀਆਂ ਹਨ।

ਇਸ ਪ੍ਰੋਗਰਾਮ ਦੀ ਵਿਲੱਖਣ ਵਿਸ਼ੇਸ਼ਤਾ ਇਹ ਹੈ ਕਿ ਇਸ ਤਹਿਤ ਹਰੇਕ ਬੱਚੇ ਲਈ ਇੱਕ ਹੈਲਥ ਕਾਰਡ ਤਿਆਰ ਕੀਤਾ ਜਾਂਦਾ ਹੈ, ਜੋ ਉਨ੍ਹਾਂ ਦੇ ਡਾਕਟਰੀ ਇਤਿਹਾਸ, ਵਾਧਾ ਅਤੇ ਵਿਕਾਸ ਨੂੰ ਟਰੈਕ ਕਰਦਾ ਹੈ। ਇਹ ਡਿਜੀਟਲ ਰਿਕਾਰਡ ਨਿਰੰਤਰ ਨਿਗਰਾਨੀ ਅਤੇ ਸਮੇਂ ਸਿਰ ਦਖਲ ਨੂੰ ਯਕੀਨੀ ਬਣਾਉਂਦਾ ਹੈ, ਜਿਸ ਨਾਲ ਬੱਚਿਆਂ ਦੀ ਸਿਹਤ ਨੂੰ ਬਰਕਰਾਰ ਰੱਖਣ ਵਿੱਚ ਮਦਦ ਮਿਲਦੀ ਹੈ।

ਡਾ. ਬਲਬੀਰ ਸਿੰਘ ਨੇ ਸੂਬੇ ਭਰ ਵਿੱਚ ਸਿਹਤ ਸੰਭਾਲ ਦੀ ਨੁਹਾਰ ਬਦਲਣ ਪ੍ਰਤੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦਹੁਰਾਇਆ। ਉਨ੍ਹਾਂ ਕਿਹਾ, "ਇਹ ਪਹਿਲਕਦਮੀ ਪੰਜਾਬ ਦੇ ਸਾਰੇ ਬੱਚਿਆਂ ਲਈ ਸਿਹਤਮੰਦ ਬਚਪਨ ਦੀ ਰੱਖਿਆ ਅਤੇ ਉਤਸ਼ਾਹਿਤ ਕਰਨ ਪ੍ਰਤੀ ਸਾਡੀ ਸਰਕਾਰ ਦੇ ਸਮਰਪਣ ਦਾ ਪ੍ਰਮਾਣ ਹੈ। ਅਸੀਂ ਆਪਣੇ ਸੂਬੇ ਨੂੰ ਸਿਹਤ ਸੰਭਾਲ ਉੱਤਮਤਾ ਲਈ ਇੱਕ ਮਾਡਲ ਬਣਾਉਣ ਲਈ ਵਚਨਬੱਧ ਹਾਂ, ਅਤੇ ਇਹ ਪ੍ਰਾਪਤੀ ਇਸ ਟੀਚੇ ਵੱਲ ਇੱਕ ਅਹਿਮ ਕਦਮ ਹੈ।"

Have something to say? Post your comment

 

More in Health

ਮਲੇਰੀਆ ਤੇ ਡੇਂਗੂ ਤੋਂ ਬਚਾਅ ਲਈ ਲੋਕਾਂ ਨੂੰ ਕੀਤਾ ਜਾਗਰੂਕ 

ਦਵਾਈਆਂ ਦੀ ਆਨਲਾਈਨ ਵਿਕਰੀ ਖਿਲਾਫ ਕੈਮਿਸਟਾਂ ਨੇ ਖੋਲਿਆ ਮੋਰਚਾ 

ਛਾਜਲੀ ਵਿਖੇ ਅੱਖਾਂ ਦਾ ਚੈੱਕਅਪ ਕੈਂਪ 21 ਨੂੰ 

ਸਿਹਤ ਵਿਭਾਗ ਵਲੋਂ ਸੰਭਾਵੀ ਲੂ ਤੋਂ ਬਚਾਅ ਲਈ ਐਡਵਾਇਜ਼ਰੀ ਜਾਰੀ

ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ ; ਮੁੱਖ ਮੰਤਰੀ ਸਿਹਤ ਯੋਜਨਾ ਬਣੀ ਔਖੇ ਸਮੇਂ ਦਾ ਸਹਾਰਾ

ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾ

ਜੇਕਰ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦਾ ਨਕਸ਼ਾ ਕੁਝ ਹੋਰ ਹੁੰਦਾ-ਭਗਵੰਤ ਸਿੰਘ ਮਾਨ

ਧੂਰੀ ਵਿਖੇ 21.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਬ-ਡਿਵੀਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਨਾਲ ਸੰਗਰੂਰ ਦਾ ਸਿਹਤ ਢਾਂਚਾ ਹੋਰ ਮਜ਼ਬੂਤ ਹੋਇਆ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਵੇਂ ਹਸਪਤਾਲ ਨਾਲ ਧੂਰੀ ਸ਼ਹਿਰ ਅਤੇ 70 ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਮਿਲਣਗੀਆਂ ਮਿਆਰੀ ਸਿਹਤ ਸਹੂਲਤਾਂ-ਭਗਵੰਤ ਸਿੰਘ ਮਾਨ ਮੁਫਤ ਇਲਾਜ ਅਤੇ 10 ਲੱਖ ਦੀ ਸਿਹਤ ਯੋਜਨਾ ਨਾਲ ‘ਆਪ’ ਸਰਕਾਰ ਕਿਸੇ ਵੀ ਪਰਿਵਾਰ ਨੂੰ ਚੰਗੀਆਂ ਸਿਹਤ ਸਹੂਲਤਾਂ ਲੈਣ ਤੋਂ ਵਾਂਝਾ ਨਹੀਂ ਰਹਿਣ ਦੇਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੈਮਿਸਟਾਂ ਨੇ ਦਵਾਈ ਦੀ ਆਨਲਾਈਨ ਵਿਕਰੀ ਤੇ ਕੀਤੀ ਚਰਚਾ 

ਪੰਜਾਬ ਸਰਕਾਰ ਨੇ ਸਿਹਤ ਬਜਟ ਵਿੱਚ 23 ਫ਼ੀਸਦੀ ਦਾ ਇਤਿਹਾਸਕ ਵਾਧਾ ਕੀਤਾ : ਚੇਅਰਮੈਨ ਗੁਰਸ਼ਰਨ ਸਿੰਘ ਛੀਨਾ