Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Education

ਸੁਨਾਮ ਵਿਖੇ ਮੈਰੀਟੋਰੀਅਸ ਅਧਿਆਪਕਾਂ ਨੇ ਘੇਰੀ ਮੰਤਰੀ ਅਮਨ ਅਰੋੜਾ ਦੀ ਕੋਠੀ 

February 26, 2025 07:09 PM
ਦਰਸ਼ਨ ਸਿੰਘ ਚੌਹਾਨ
3 ਮਾਰਚ ਤੋਂ ਪਹਿਲਾਂ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਸਿੱਖਿਆ ਸਕੱਤਰ ਨਾਲ ਮੀਟਿੰਗ ਦਾ ਮਿਲਿਆ ਭਰੋਸਾ 
 
 ਸੁਨਾਮ : ਮੈਰੀਟੋਰੀਅਸ ਟੀਚਰਾਂ ਨੇ ਸੁਨਾਮ ਵਿਖੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਦਾ ਘਿਰਾਓ ਕੀਤਾ। ਇਸ ਮੌਕੇ ਮੈਰੀਟੋਰੀਅਸ ਟੀਚਰਜ਼ ਨੇ ਹੱਥਾਂ ਵਿੱਚ ਤਖ਼ਤੀਆਂ ਫੜ੍ਹ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਬੱਸ ਸਟੈਂਡ ਦੇ ਨਜ਼ਦੀਕ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਤੱਕ ਪੈਦਲ ਮਾਰਚ ਕਰਦਿਆਂ ਅਧਿਆਪਕਾਂ ਨੇ ਪੰਜਾਬ ਸਰਕਾਰ ਦੀ ਵਾਅਦਾ ਖਿਲਾਫ਼ੀ ਸੰਬੰਧੀ ਪੂਰੇ ਪੰਜਾਬ ਦੇ ਅਵਾਮ ਨੂੰ ਜਾਣੂੰ ਕਰਵਾਇਆ ਚੇਤੇ ਰਹੇ ਕਿ ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ ਮੈਰੀਟੋਰੀਅਸ ਟੀਚਰਜ਼ ਦੀਆਂ ਸੇਵਾਵਾਂ ਨੂੰ ਸਿੱਖਿਆ ਵਿਭਾਗ ਵਿੱਚ ਰੈਗੂਲਰ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਦੇ ਰਾਹ ਪਈ ਹੋਈ ਹੈ। ਸੀਨੀਅਰ ਮੀਤ ਪ੍ਰਧਾਨ ਡਾ. ਟੀਨਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਮੈਰੀਟੋਰੀਅਸ ਟੀਚਰਜ਼ ਨੂੰ ਸਿੱਖਿਆ ਵਿਭਾਗ ਵਿੱਚ ਲਾਰੇ ਲਾ ਕੇ ਸਮਾਂ ਲੰਘਾ ਰਹੇ ਹਨ ਸਾਡੇ ਸਬਰ ਦਾ ਪਿਆਲਾ ਮੁੱਕ ਚੱਲਿਆ ਹੈ ਮਜ਼ਬੂਰਨ ਸਾਨੂੰ ਸੰਘਰਸ਼ ਦਾ ਰਾਹ ਅਪਣਾਉਣਾ ਪੈ ਰਿਹਾ ਹੈ ਇਸ ਕਰਕੇ ਉਹ ਅੱਜ ਪਾਰਟੀ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਅੱਗੇ ਸੁਨਾਮ ਸ਼ਹਿਰ ਵਿਖੇ ਰੋਸ ਪ੍ਰਦਰਸ਼ਨ ਕਰਕੇ ਸਰਕਾਰ ਦੇ ਝੂਠੇ ਵਾਅਦਿਆਂ ਦੀ ਪੋਲ ਖੋਲਣ ਆਏ ਹਨ ਇਸ ਉਪਰੰਤ ਪਾਰਟੀ ਪ੍ਰਧਾਨ ਅਮਨ ਅਰੋੜਾ ਦੀ ਕੋਠੀ ਦਾ ਘਿਰਾਓ ਕੀਤਾ ਗਿਆ। ਜਨਰਲ ਸਕੱਤਰ ਡਾ. ਅਜੈ ਕੁਮਾਰ ਨੇ ਦੱਸਿਆ ਕਿ ਮੈਰੀਟੋਰੀਅਸ ਟੀਚਰਜ਼ ਦੀ ਮਿਹਨਤ ਦਾ ਪੰਜਾਬ ਸਰਕਾਰ ਨੇ ਮੁੱਲ ਨਹੀਂ ਪਾਇਆ ਮੈਰੀਟੋਰੀਅਸ ਟੀਚਰਜ਼ ਲਗਾਤਾਰ ਸ਼ੋਸ਼ਣ ਦਾ ਸ਼ਿਕਾਰ ਹੋ ਰਹੇ ਹਨ ਪਿਛਲੇ 10 ਸਾਲਾਂ ਵਿੱਚ ਤਨਖਾਹ ਵਾਧਾ ਸਿਰਫ਼ 2326 ਰੁਪਏ ਹੋਇਆ ਹੈ ਇਸ ਤੋਂ ਵੱਧ ਸ਼ੋਸ਼ਣ ਹੋਰ ਕੀ ਹੋ ਸਕਦਾ ਹੈ ਦੂਸਰੇ ਪਾਸੇ ਸਿੱਖਿਆ ਵਿਭਾਗ ਵਿੱਚ ਰੈਗੂਲਰ ਹੋਈ ਦੇਰੀ ਕਰਕੇ ਟੀਚਰਜ਼ ਨੂੰ ਮਾਨਸਿਕ ਤਣਾਅ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਸੂਬਾ ਵਿੱਤ ਸਕੱਤਰ ਰਾਕੇਸ਼ ਕੁਮਾਰ ਨੇ ਕਿਹਾ ਕਿ ਜੇਕਰ ਸਰਕਾਰ ਨੇ ਮੈਰੀਟੋਰੀਅਸ ਟੀਚਰਜ਼ ਨੂੰ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਨ ਵਿੱਚ ਅਜੇ ਹੋਰ ਡੰਗ ਟਪਾਉਣ ਦੀ ਕੋਸ਼ਿਸ਼ ਕੀਤੀ ਤਾਂ ਆਉਣ ਵਾਲੇ ਸਮੇਂ ਵਿੱਚ ਤਿੱਖੇ ਐਕਸ਼ਨ ਕੀਤੇ ਜਾਣਗੇ। ਮੈਰੀਟੋਰੀਅਸ ਟੀਚਰਜ਼ ਯੂਨੀਅਨ ਦੇ ਰੋਹ ਨੂੰ ਦੇਖਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਸਿੱਖਿਆ ਸਕੱਤਰ ਨਾਲ 3 ਮਾਰਚ ਤੋਂ ਪਹਿਲਾਂ ਮੀਟਿੰਗ ਲਈ ਲਿਖਤੀ ਪੱਤਰ ਜਾਰੀ ਕੀਤਾ ਗਿਆ ।ਇਸ ਸਮੇਂ ਮਨੋਜ ਕੁਮਾਰ, ਵਿਪਨੀਤ ਕੌਰ, ਜਸਪ੍ਰੀਤ ਕੌਰ, ਮਨਜਿੰਦਰ ਕੌਰ, ਬੂਟਾ ਸਿੰਘ ਮਾਨ, ਜਸਵਿੰਦਰ ਸਿੰਘ, ਡਾ. ਬਲਰਾਜ ਸਿੰਘ, ਅਜੈ ਕੁਮਾਰ, ਦਵਿੰਦਰ ਸਿੰਘ, ਹਰਪ੍ਰੀਤ ਸਿੰਘ, ਲਖਵੀਰ ਸਿੰਘ ਆਦਿ ਸੂਬਾ ਆਗੂਆਂ ਨੇ ਸਾਂਝੇ ਰੂਪ ਵਿੱਚ ਕਿਹਾ ਕਿ ਜੇਕਰ ਸਰਕਾਰ ਨੇ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਨ ਤੋਂ ਹੋਰ ਦੇਰੀ ਕੀਤੀ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।

Have something to say? Post your comment

 

More in Education

ਸ਼ਿਵਮ ਢੀਂਗਰਾ ਨੇ 85% ਅੰਕਾਂ ਨਾਲ ਪ੍ਰਾਪਤ ਕੀਤਾ ਪਹਿਲਾ ਸਥਾਨ

ਅਕੇਡੀਆ ਸਕੂਲ 'ਚ ਵਿਸ਼ਵ ਧਰਤੀ ਦਿਵਸ ਮਨਾਇਆ 

ਡੀਏਵੀ ਸਕੂਲ ਦਾ ਰਿਸ਼ਵ ਬਾਂਸਲ ਬਣਿਆ ਹੈਡ ਬੁਆਏ  

ਬਲੂਵਿੰਗ ਬਡਜ਼ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਸੀਬੀਐਸਈ ਦਸਵੀਂ ਦੇ ਨਤੀਜਿਆਂ ‘ਚ ਸਾਕਸ਼ੀ ਮਿੱਤਲ ਨੇ ਮਾਰੀ ਬਾਜ਼ੀ, 95.20% ਅੰਕ ਲੈ ਕੇ ਕੀਤਾ ਮਾਪਿਆਂ ਦਾ ਨਾਮ ਰੌਸ਼ਨ

ਸ੍ਰੀ ਸੂਰਜਕੁੰਡ ਸਕੂਲ ਦੇ ਮੋਹਰੀ ਬੱਚੇ ਸਨਮਾਨਤ 

ਦਸਮੇਸ਼ ਪਬਲਿਕ ਸਕੂਲ ਦਾ 10ਵੀਂ ਜਮਾਤ ਦਾ ਸ਼ਾਨਦਾਰ ਨਤੀਜਾ

ਟੈੱਟ ਪ੍ਰੀਖਿਆ ਲਈ ਜ਼ਿਲ੍ਹੇ ਛੱਡਕੇ ਚੰਡੀਗੜ੍ਹ ਬਣਾਏ ਸੈਂਟਰਾਂ ਲਈ ਪੰਜਾਬ ਭਰ ਦੇ ਅਧਿਆਪਕਾਂ ਅੰਦਰ ਵੱਡਾ ਤਨਾਅ

ਡੀਏਵੀ ਸਕੂਲ ਸੁਨਾਮ ਦਾ ਨਤੀਜਾ ਰਿਹਾ ਸੌ ਫ਼ੀਸਦੀ 

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ