Wednesday, September 17, 2025

Chandigarh

ਪੰਜਾਬ ਵਿੱਚ ਪੰਜਾਬੀ ਨੂੰ ਮੁੱਖ ਵਿਸ਼ੇ ਵਜੋਂ ਨਾ ਪੜ੍ਹਾਉਣ ਵਾਲੇ ਸਕੂਲਾਂ ਦੇ ਸਰਟੀਫਿਕੇਟ ਨੂੰ ਨਹੀਂ ਮਿਲੇਗੀ ਮਾਨਤਾ; ਸਾਰੇ ਵਿੱਦਿਅਕ ਬੋਰਡਾਂ ‘ਤੇ ਲਾਗੂ ਹੋਵੇਗਾ ਫ਼ੈਸਲਾ : ਹਰਜੋਤ ਸਿੰਘ ਬੈਂਸ

February 26, 2025 10:14 PM
SehajTimes

ਸਿੱਖਿਆ ਮੰਤਰੀ ਨੇ ਸੀ.ਬੀ.ਐਸ.ਈ. ਦੇ ਨਵੇਂ ਪ੍ਰੀਖਿਆ ਪੈਟਰਨ 'ਤੇ ਜਤਾਇਆ ਸਖ਼ਤ ਇਤਰਾਜ਼, ਸਿੱਖਿਆ ਦੇ ਖੇਤਰ ‘ਚੋਂ ਪੰਜਾਬੀ ਨੂੰ ਅਣਗੌਲਿਆ ਕਰਨ ਦੀ ਕੋਝੀ ਚਾਲ ਦੱਸਿਆ

ਪੰਜਾਬ ਸਰਕਾਰ ਦੀ ਸਖ਼ਤ ਆਲੋਚਨਾ ਤੋਂ ਬਾਅਦ ਸੀ.ਬੀ.ਐਸ.ਈ. ਨੇ ਦਿੱਤਾ ਸਪੱਸ਼ਟੀਕਰਨ

ਪੰਜਾਬੀ ਸਿਰਫ਼ ਇੱਕ ਭਾਸ਼ਾ ਨਹੀਂ ਹੈ ਬਲਕਿ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਾਸਤ ਦੀ ਪ੍ਰਤੀਕ ਹੈ: ਹਰਜੋਤ ਬੈਂਸ

ਚੰਡੀਗੜ੍ਹ : ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀ.ਬੀ.ਐਸ.ਈ.) ਵੱਲੋਂ ਨਵਾਂ ਪ੍ਰੀਖਿਆ ਪੈਟਰਨ ਲਿਆ ਕੇ ਖੇਤਰੀ ਭਾਸ਼ਾਵਾਂ ਨੂੰ ਦਰਕਿਨਾਰ ਕਰਨ ਦੀ "ਸੋਚ-ਸਮਝੀ ਸਾਜ਼ਿਸ਼" ਵਿਰੁੱਧ ਪੰਜਾਬ ਸਰਕਾਰ ਵੱਲੋਂ ਦਲੇਰਾਨਾ ਕਦਮ ਚੁੱਕਦਿਆਂ ਅੱਜ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ ਸੂਬੇ ਭਰ ਦੇ ਸਾਰੇ ਸਕੂਲਾਂ ਵਿੱਚ ਪੰਜਾਬੀ ਨੂੰ ਲਾਜ਼ਮੀ ਮੁੱਖ ਵਿਸ਼ਾ ਬਣਾ ਦਿੱਤਾ ਗਿਆ ਹੈ, ਭਾਵੇਂ ਸਕੂਲ ਕਿਸੇ ਵੀ ਵਿਦਿਅਕ ਬੋਰਡ ਨਾਲ ਸਬੰਧਤ ਰੱਖਦਾ ਹੋਵੇ। ਇਸ ਨੋਟੀਫਿਕੇਸ਼ਨ ਮੁਤਾਬਕ ਪੰਜਾਬੀ ਨੂੰ ਮੁੱਖ ਵਿਸ਼ੇ ਵਜੋਂ ਨਾ ਪੜ੍ਹਾਉਣ ਵਾਲੇ ਸਕੂਲਾਂ ਦੇ ਸਰਟੀਫਿਕੇਟਾਂ ਨੂੰ ਮਾਨਤਾ ਨਹੀਂ ਦਿੱਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਸ. ਹਰਜੋਤ ਸਿੰਘ ਬੈਂਸ ਵੱਲੋਂ ਪੰਜਾਬੀ ਭਾਸ਼ਾ ਨੂੰ ਅਣਗੌਲਿਆ ਕਰਨ ਵਾਲੇ ਸੀਬੀਐਸਈ ਦੇ ਨਵੇਂ ਪ੍ਰੀਖਿਆ ਪੈਟਰਨ ਦਾ ਡਟਵਾਂ ਵਿਰੋਧ ਕੀਤੇ ਜਾਣ ਬਾਅਦ ਸੀ.ਬੀ.ਐਸ.ਈ. ਵੱਲੋਂ ਤੁਰੰਤ ਸਪੱਸ਼ਟੀਕਰਨ ਜਾਰੀ ਕੀਤਾ ਗਿਆ।

ਅੱਜ ਸ਼ਾਮ ਇਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬੀ ਦੇਸ਼ ਦੇ ਹੋਰ ਸੂਬਿਆਂ ਵਿੱਚ ਵੀ ਬੋਲੀ ਅਤੇ ਪੜ੍ਹੀ ਜਾਂਦੀ ਹੈ, ਜੋ ਕਿ ਇਸ ਦੀ ਪੰਜਾਬ ਦੀ ਸਰਹੱਦ ਤੋਂ ਪਾਰ ਇਸਦੀ ਮਹੱਤਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਸਿਰਫ਼ ਇੱਕ ਭਾਸ਼ਾ ਨਹੀਂ ਹੈ ਬਲਕਿ ਇਹ ਸਾਡੀ ਅਮੀਰ ਸੱਭਿਆਚਾਰਕ ਵਿਰਾਸਤ ਦਾ ਪ੍ਰਤੀਕ ਹੈ, ਜਿਸਨੂੰ ਦੇਸ਼ ਭਰ ਦੇ ਲੱਖਾਂ ਲੋਕ ਬੋਲਦੇ ਅਤੇ ਪਿਆਰ ਕਰਦੇ ਹਨ। ਉਨ੍ਹਾਂ ਕਿਹਾ ਕਿ ਸੀਬੀਐਸਈ ਦੇ ਨਵੇਂ ਵਿਦਿਅਕ ਪੈਟਰਨ ਰਾਹੀਂ ਪੰਜਾਬੀ ਨੂੰ ਮਨਫੀ ਕਰਨ ਦੀ ਇਹ ਇੱਕ ਕੋਝੀ ਚਾਲ ਚੱਲੀ ਹੈ।

ਸਿੱਖਿਆ ਨੀਤੀ ਦੇ ਖਰੜੇ ਵਿੱਚ ਪੰਜਾਬੀ ਨੂੰ ਨਜ਼ਰਅੰਦਾਜ਼ ਕਰਨ ਉੱਤੇ ਕਾਰਵਾਈ ਦੀ ਮੰਗ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਉਹ ਕੇਂਦਰੀ ਸਿੱਖਿਆ ਮੰਤਰੀ ਸ੍ਰੀ ਧਰਮੇਂਦਰ ਪ੍ਰਧਾਨ ਨੂੰ ਪੱਤਰ ਲਿਖਣਗੇ ਤਾਂ ਜੋ ਸਬੰਧਤ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾ ਸਕੇ, ਜਿਨ੍ਹਾਂ ਨੇ ਸੂਬੇ ਨਾਲ ਇਹ ਬੇਇਨਸਾਫ਼ੀ ਕੀਤੀ ਹੈ।

ਉਨ੍ਹਾਂ ਕਿਹਾ ਕਿ ਸੀ.ਬੀ.ਐਸ.ਈ. ਨੂੰ ਇਹ ਸਮਝਣਾ ਚਾਹੀਦਾ ਹੈ ਕਿ ਇਹ ਕਿਸੇ ਭਾਸ਼ਾ ਦੀ ਚੋਣ ਕਰਨ ਦਾ ਮਾਮਲਾ ਨਹੀਂ ਹੈ, ਸਗੋਂ ਰਾਸ਼ਟਰੀ ਮਹੱਤਵ ਦਾ ਮਾਮਲਾ ਹੈ। ਇਹ ਸੂਬਿਆਂ ਦੇ ਹੱਕਾਂ ਅਤੇ ਸੰਘੀ ਢਾਂਚੇ ਦੀ ਉਲੰਘਣਾ ਹੈ ਅਤੇ ਸਾਡੇ ਦੇਸ਼ ਦੀ ਭਾਸ਼ਾਈ ਵਿਭਿੰਨਤਾ 'ਤੇ ਸਿੱਧਾ ਹਮਲਾ ਹੈ।

ਸਿੱਖਿਆ ਮੰਤਰੀ ਨੇ ਕਿਹਾ, "ਅਸੀਂ ਆਪਣੇ ਦੇਸ਼ 'ਤੇ ਇੱਕ ਵਿਚਾਰਧਾਰਾ ਥੋਪਣ ਦੀ ਇਸ ਕੋਝੀ ਚਾਲ ਨੂੰ ਬਰਦਾਸ਼ਤ ਨਹੀਂ ਕਰ ਸਕਦੇ। ਅਸੀਂ ਮੰਗ ਕਰਦੇ ਹਾਂ ਕਿ ਸੀ.ਬੀ.ਐਸ.ਈ. ਭਾਰਤ ਦੇ ਸੰਘੀ ਢਾਂਚੇ ਦਾ ਸਤਿਕਾਰ ਕਰੇ ਅਤੇ ਇਹ ਯਕੀਨੀ ਬਣਾਏ ਕਿ ਪੰਜਾਬੀ ਸਮੇਤ ਸਾਰੀਆਂ ਭਾਸ਼ਾਵਾਂ ਨੂੰ ਬਣਦਾ ਮਹੱਤਵ ਤੇ ਸਤਿਕਾਰ ਦਿੱਤਾ ਜਾਵੇ।"

ਪੰਜਾਬੀ ਭਾਸ਼ਾ ਨੂੰ ਸੂਬੇ ਦੇ ਵਿਦਿਅਕ ਢਾਂਚੇ ਦਾ ਇੱਕ ਅਨਿੱਖੜਵਾਂ ਅੰਗ ਬਣਾਈ ਰੱਖਣ ਪ੍ਰਤੀ ਪੰਜਾਬ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੋਹਾਲੀ ਦੇ ਪ੍ਰਾਈਵੇਟ ਸਕੂਲ, ਐਮਿਟੀ ਇੰਟਰਨੈਸ਼ਨਲ ਸਕੂਲ, ਨੂੰ ਪੰਜਾਬ ਲਰਨਿੰਗ ਆਫ਼ ਪੰਜਾਬੀ ਐਂਡ ਅਦਰ ਲੈਂਗੂਏਜਜ਼ ਐਕਟ, 2008 ਦੀ ਪਾਲਣਾ ਕਰਨ ਵਿੱਚ ਅਸਫਲ ਰਹਿਣ ‘ਤੇ 50,000 ਰੁਪਏ ਦਾ ਜੁਰਮਾਨਾ ਲਗਾਇਆ। ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ) ਦੀ ਰਿਪੋਰਟ ਮੁਤਾਬਕ, ਉਕਤ ਸਕੂਲ ਇਸ ਐਕਟ ਦੀ ਉਲੰਘਣਾ ਕਰਦਾ ਪਾਇਆ ਗਿਆ, ਜੋ ਕਿ ਪੰਜਾਬੀ ਨੂੰ ਲਾਜ਼ਮੀ ਵਿਸ਼ੇ ਵਜੋਂ ਪੜ੍ਹਾਉਣਾ ਲਾਜ਼ਮੀ ਬਣਾਉਂਦਾ ਹੈ। ਇਸ ਐਕਟ ਦੀ ਉਲੰਘਣਾ ਕਰਨ ਲਈ ਜਲੰਧਰ ਦੇ ਦੋ ਸਕੂਲਾਂ ਖ਼ਿਲਾਫ਼ ਵੀ ਕਾਰਵਾਈ ਕੀਤੀ ਗਈ ਸੀ।

ਉਨ੍ਹਾਂ ਦੱਸਿਆ ਕਿ ਪੰਜਾਬ ਵੱਲੋਂ ਆਪਣੀ ਸਿੱਖਿਆ ਨੀਤੀ ਲਿਆਂਦੀ ਜਾਵੇਗੀ ਅਤੇ ਇਸ ਮੰਤਵ ਲਈ ਜਲਦ ਹੀ ਮਾਹਿਰਾਂ ਦੀ ਇੱਕ ਕਮੇਟੀ ਬਣਾਈ ਜਾਵੇਗੀ।

Have something to say? Post your comment

 

More in Chandigarh

ਸਰਹੱਦੀ ਜਿਲ੍ਹਿਆਂ ਦੀ ਜ਼ਮੀਨ ਨੂੰ ਸਿਲਟ ਮੁਕਤ ਕਰਨ ਲਈ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੇਂਦਰ ਨੂੰ ਆਰ.ਕੇ.ਵੀ.ਵਾਈ ਯੋਜਨਾ ਤਹਿਤ 151 ਕਰੋੜ ਜਾਰੀ ਕਰਨ ਦੀ ਅਪੀਲ

ਪੰਜਾਬ ਸਰਕਾਰ ਦੇ ਯਤਨਾਂ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੀਹ 'ਤੇ ਪੈਣ ਲੱਗੀ ਜ਼ਿੰਦਗੀ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਨੁੱਖੀ ਸਿਹਤ ਤੇ ਜਾਨਵਰਾਂ ਦੀ ਤੰਦਰੁਸਤੀ ਲਈ ਪ੍ਰਸ਼ਾਸਨ ਨੂੰ ਸਖ਼ਤ ਹਦਾਇਤ

ਲਾਲਜੀਤ ਸਿੰਘ ਭੁੱਲਰ ਵੱਲੋਂ ਕੈਦੀਆਂ ਨੂੰ ਹੁਨਰ ਸਿਖਲਾਈ ਦੇਣ ਲਈ 11 ਜੇਲ੍ਹਾਂ ਵਿੱਚ ਆਈਟੀਆਈਜ਼ ਦਾ ਉਦਘਾਟਨ

'ਯੁੱਧ ਨਸ਼ਿਆਂ ਵਿਰੁੱਧ’ ਦੇ 199ਵੇਂ ਦਿਨ ਪੰਜਾਬ ਪੁਲਿਸ ਵੱਲੋਂ 359 ਥਾਵਾਂ 'ਤੇ ਛਾਪੇਮਾਰੀ; 86 ਨਸ਼ਾ ਤਸਕਰ ਕਾਬੂ

ਹੈਪੀ ਫੋਰਜਿੰਗਜ਼ ਲਿਮਟਿਡ ਪੰਜਾਬ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੂੰ ਅਗਾਮੀ ਜਨਗਣਨਾ ਲਈ ਸੁਚਾਰੂ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੋਸ਼ਲ ਆਡਿਟ, ਹੜ੍ਹਾਂ ਦੇ ਪ੍ਰਭਾਵ, ਪੋਸ਼ਣ ਯੋਜਨਾਵਾਂ ਅਤੇ ਖੇਤੀਬਾੜੀ ਸਮੱਗਰੀ ਦੀ ਸਪਲਾਈ ਬਾਰੇ ਵਿਸਥਾਰਿਤ ਚਰਚਾ

ਪੰਜਾਬ ਪੁਲਿਸ ਵੱਲੋਂ 5ਜੀ ਟੈਲੀਕਾਮ ਸਬੰਧੀ ਚੋਰੀਆਂ 'ਤੇ ਸਖ਼ਤ ਕਾਰਵਾਈ; 61 ਗ੍ਰਿਫ਼ਤਾਰ, 95 ਐਫਆਈਆਰਜ਼ ਦਰਜ

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ 'ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ