Wednesday, September 17, 2025

Education

ਮੈਗਾ ਰੋਜ਼ਗਾਰ ਅਤੇ ਸਵੈ ਰੋਜ਼ਗਾਰ ਮੇਲਾ 28, ਫਰਵਰੀ ਨੂੰ

February 27, 2025 12:45 PM
SehajTimes
ਫ਼ਤਹਿਗੜ੍ਹ ਸਾਹਿਬ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫਤਹਿਗੜ੍ਹ ਸਾਹਿਬ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵੱਖ ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਹਰਪ੍ਰੀਤ ਸਿੰਘ ਸਿੱਧੂ, ਜ਼ਿਲ੍ਹਾ ਰੋਜ਼ਗਾਰ ਅਫ਼ਸਰ ਵੱਲੋਂ ਦੱਸਿਆ ਗਿਆ ਕਿ ਮਿਤੀ 28 ਫਰਵਰੀ, 2025 ਦਿਨ ਸ਼ੁੱਕਰਵਾਰ ਨੂੰ 10 ਵਜੇ ਤੋਂ 2 ਵਜੇ ਤੱਕ ਯੂਨੀਵਰਸਿਟੀ ਕਾਲਜ ਚੁੰਨੀ ਕਲਾਂ, ਵਿਖੇ ਰੋਜ਼ਗਾਰ ਅਤੇ ਸਵੈ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ। ਜਿਸ ਵਿੱਚ ਵੱਖੋ ਵੱਖ ਕੰਪਨੀਆਂ ਵੱਲੋਂ ਹਿੱਸਾ ਲਿਆ ਜਾਵੇਗਾ ਤੇ ਵੱਖੋ ਵੱਖ ਅਸਾਮੀਆਂ ਲਈ ਇੰਟਰਵਿਊ ਲਈ ਜਾਵੇਗੀ। 
 
ਇਸ ਕੈਂਪ ਵਿੱਚ 10ਵੀਂ, 12ਵੀਂ ਅਤੇ ਗਰੈਜੂਏਸ਼ਨ ਦੀ ਯੋਗਤਾ ਵਾਲੇ ਪ੍ਰਾਰਥੀ ਭਾਗ ਲੈ ਸਕਦੇ ਹਨ। ਇਨ੍ਹਾਂ ਅਸਾਮੀਆਂ ਲਈ ਉਮਰ ਸੀਮਾ 18 ਤੋਂ 40 ਸਾਲ ਤੱਕ ਰੱਖੀ ਗਈ ਹੈ। ਚੁਣੇ ਗਏ ਪ੍ਰਾਰਥੀਆਂ ਦੀ ਤਨਖਾਹ 7000-22000 ਤੱਕ ਹੋਵੇਗੀ। ਇਸ ਕੈਂਪ ਵਿੱਚ ਲੜਕੇ ਅਤੇ ਲੜਕੀਆਂ (ਦੋਨੋਂ) ਹਿੱਸਾ ਲੈ ਸਕਦੇ ਹਨ।  
 
ਜ਼ਿਲ੍ਹਾ ਰੋਜ਼ਗਾਰ ਅਫ਼ਸਰ ਵੱਲੋਂ ਨੌਜਵਾਨਾਂ ਨੂੰ ਅਪੀਲ ਕੀਤੀ ਗਈ ਕਿ ਚਾਹਵਾਨ ਪ੍ਰਾਰਥੀ ਇਸ ਕੈਂਪ ਵਿੱਚ ਹਿੱਸਾ ਲੈਣ ਲਈ ਦਰਸਾਏ ਪਤੇ 'ਤੇ ਆਪਣੀ ਯੋਗਤਾ ਦੇ ਦਸਤਾਵੇਜ਼ ਲੈ ਕੇ ਆਉਣ ਤੇ ਵੱਧ ਤੋਂ ਵੱਧ ਲਾਭ ਉਠਾਉਣ। ਇਸ ਤੋਂ ਇਲਾਵਾ ਹਰ ਰੋਜ ਨੌਕਰੀਆਂ ਦੀ ਜਾਣਕਾਰੀ ਲਈ ਟੈਲੀਗਰਾਮ ਚੈਨਲ "DBEE FATEHGARH SAHIB" ਜਾਂ https://t.me/dbeeggsjobs ਜੁਆਇੰਨ ਕੀਤਾ ਜਾ ਸਕਦਾ ਹੈ ਜਾਂ ਕਿਸੇ ਵੀ ਕੰਮ ਵਾਲੇ ਦਿਨ ਆ ਕੇ ਕਮਰਾ ਨੰ 119 ਏ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।

Have something to say? Post your comment

 

More in Education

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ CBSE ਵੱਲੋਂ ਅਧਿਆਪਕਾਂ ਲਈ ਵਰਕਸ਼ਾਪ ਦਾ ਅਯੋਜਨ ਕੀਤਾ ਗਿਆ

ਪੰਜਾਬ ਦੇ ਸਾਰੇ ਵਿਦਿਅਕ ਅਦਾਰੇ 7 ਸਤੰਬਰ ਤੱਕ ਬੰਦ ਰਹਿਣਗੇ: ਹਰਜੋਤ ਬੈਂਸ

ਗੁਰਦਾਸਪੁਰ ਦੇ ਨਵੋਦਿਆ ਸਕੂਲ ਦਬੂੜੀ ‘ਚ ਵੜਿਆ ਪਾਣੀ

ਅਕੇਡੀਆ ਸਕੂਲ 'ਚ ਪੰਜਾਬੀ ਭਾਸ਼ਨ ਮੁਕਾਬਲੇ ਕਰਵਾਏ 

ਅਕੇਡੀਆ ਸਕੂਲ 'ਚ ਜਨਮ ਅਸ਼ਟਮੀ ਮਨਾਈ 

ਦੇਸ ਦੀਆਂ 50 ਸਰਵੋਤਮ ਸਟੇਟ ਯੂਨੀਵਰਸਿਟੀਆਂ ਵਿੱਚ ਸ਼ੁਮਾਰ ਹੋਈ ਪੰਜਾਬੀ ਯੂਨੀਵਰਸਿਟੀ

ਚੰਗੇ ਰੋਜ਼ਗਾਰ ਪ੍ਰਾਪਤ ਕਰਨ ਲਈ ਲਾਇਬ੍ਰੇਰੀ ਦੀ ਹੁੰਦੀ ਹੈ ਵਿਸ਼ੇਸ਼ ਮਹੱਤਤਾ :  ਰਚਨਾ ਭਾਰਦਵਾਜ

ਖਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਨੇ ਇਮਤਿਹਾਨਾਂ ’ਚੋਂ ਸ਼ਾਨਦਾਰ ਸਥਾਨ ਹਾਸਲ ਕੀਤੇ

ਗੰਗਾ ਡਿਗਰੀ ਕਾਲਜ ਵਿਖੇ ਨਸ਼ਾ ਮੁਕਤ ਪੰਜਾਬ ਵਿਸ਼ੇ ਤੇ ਸੈਮੀਨਾਰ ਕਰਵਾਇਆ ਗਿਆ

ਕਲਗੀਧਰ ਸਕੂਲ ਦੀ ਮੁੱਕੇਬਾਜ਼ੀ 'ਚ ਚੜ੍ਹਤ