Monday, June 16, 2025

Chandigarh

ਮੁਹਾਲੀ ਦੀ ਮੋਟਰ ਮਾਰਕੀਟ ਵਿੱਚ ਬੂਥ ਅਤੇ ਦੁਕਾਨਾਂ ਜਲਦ ਅਲਾਟ ਕੀਤੀਆਂ ਜਾਣਗੀਆਂ: ਕੈਬਨਿਟ ਮੰਤਰੀ 

February 27, 2025 02:02 PM
SehajTimes
ਰੇਰਾ ਦੀ ਰਜਿਸਟ੍ਰੇਸ਼ਨ ਤੋਂ ਬਾਅਦ ਅਲਾਟਮੈਂਟ ਪੱਤਰ ਜਾਰੀ ਕੀਤੇ ਜਾਣਗੇ
 
ਚੰਡੀਗੜ੍ਹ : ਫਰਵਰੀ ਗਰੇਟਰ ਮੁਹਾਲੀ ਖੇਤਰ ਵਿਕਾਸ ਅਥਾਰਟੀ (ਗਮਾਡਾ) ਵੱਲੋਂ ਐਸ.ਏ.ਐਸ. ਨਗਰ ਦੇ ਸੈਕਟਰ-65 ਵਿਖੇ ਪਿੰਡ ਕੰਬਾਲੀ ਨਜ਼ਦੀਕ ਮੋਟਰ ਮਕੈਨਿਕਾਂ ਨੂੰ ਦਿੱਤੇ ਜਾਣ ਵਾਲੇ ਬੂਥਾਂ/ਦੁਕਾਨਾਂ ਦੇ ਨੰਬਰਾਂ ਦਾ ਡਰਾਅ ਕੱਢਿਆ ਜਾ ਚੁੱਕਾ ਹੈ। ਇਸ ਪ੍ਰਾਜੈਕਟ ਨੂੰ ਰੀਅਲ ਅਸਟੇਟ ਰੈਗੂਲੇਟਰੀ ਅਥਾਰਟੀ (ਰੇਰਾ) ਤੋਂ ਰਜਿਸਟਰਡ ਕਰਵਾਉਣ ਲਈ ਗਮਾਡਾ ਵੱਲੋਂ ਜਨਵਰੀ 2025 ਵਿੱਚ ਅਪਲਾਈ ਕੀਤਾ ਹੋਇਆ ਹੈ ਅਤੇ ਰੇਰਾ ਦੀ ਰਜਿਸਟ੍ਰੇਸ਼ਨ ਹੋਣ ਉਪਰੰਤ ਇਨ੍ਹਾਂ ਬੂਥਾਂ/ਦੁਕਾਨਾਂ ਦੇ ਅਲਾਟਮੈਂਟ ਪੱਤਰ ਜਾਰੀ ਕਰ ਦਿੱਤੇ ਜਾਣਗੇ। ਇਹ ਪਹਿਲਕਦਮੀ ਅਲਾਟਮੈਂਟ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਅਤੇ ਵਪਾਰਕ ਥਾਵਾਂ ਦੀ ਵੰਡ ਵਿੱਚ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਗਮਾਡਾ ਦੀਆਂ ਕੋਸ਼ਿਸ਼ਾਂ ਦਾ ਹਿੱਸਾ ਹੈ। ਇਹ ਜਾਣਕਾਰੀ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਪ੍ਰਸ਼ਨ ਕਾਲ ਵਿੱਚ ਇੱਕ ਸਵਾਲ ਦੇ ਜਵਾਬ ਵਿੱਚ ਦਿੱਤੀ। ਉਨ੍ਹਾਂ ਦੱਸਿਆ ਕਿ ਅਲਾਟਮੈਂਟ ਪੱਤਰ ਰੈਗੂਲੇਟਰੀ ਜ਼ਰੂਰਤਾਂ ਦੀ ਪਾਲਣਾ ਵਿੱਚ ਰੇਰਾ ਨਾਲ ਰਸਮੀ ਤੌਰ 'ਤੇ ਰਜਿਸਟਰ ਹੋਣ ਤੋਂ ਬਾਅਦ ਜਾਰੀ ਕੀਤੇ ਜਾਣਗੇ। ਇਹ ਜਾਣਕਾਰੀ ਉਹ ਵਿਧਾਇਕ ਕੁਲਵੰਤ ਸਿੰਘ ਵੱਲੋਂ ਮੁਹਾਲੀ ਵਿੱਚ ਗਮਾਡਾ ਵੱਲੋਂ ਬਣਾਈ ਗਈ ਮੋਟਰ ਮਾਰਕੀਟ ਦੀ ਅਲਾਟਮੈਂਟ ਸਬੰਧੀ ਉਠਾਏ ਗਏ ਸਵਾਲ ਦੇ ਜਵਾਬ ਵਿੱਚ ਦੇ ਰਹੇ ਸਨ। ਸ. ਮੁੰਡੀਆਂ ਨੇ ਕਿਹਾ ਕਿ ਇਸ ਪ੍ਰਾਜੈਕਟ ਨੂੰ ਰੇਰਾ ਤੋਂ ਰਜਿਸਟ੍ਰੇਸ਼ਨ ਕਰਵਾਉਣ ਲਈ ਗਮਾਡਾ ਵੱਲੋਂ ਚਾਰਾਜੋਈ ਕੀਤੀ ਹਾ ਰਹੀ ਅਤੇ ਰੇਰਾ ਵੱਲੋਂ ਰਜਿਸਟਰਡ ਹੋਣ ਉਪਰੰਤ ਅਲਾਟਮੈਂਟ ਪੱਤਰ ਜਾਰੀ ਕਰ ਦਿੱਤੇ ਜਾਣਗੇ। 

Have something to say? Post your comment

 

More in Chandigarh

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ

ਭਾਜਪਾ ਪੰਜਾਬ ਮਹਿਲਾ ਮੋਰਚਾ ਪ੍ਰਧਾਨ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਸਮਾਣਾ ਸਕੂਲ ਬੱਸ ਹਾਦਸੇ ਦੀ ਨਿਆਂਇਕ ਜਾਂਚ ਦੀ ਕੀਤੀ ਮੰਗ

ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤੀ ਗਈ 'ਸੀ ਐਮ ਦੀ ਯੋਗਸ਼ਾਲਾ' ਵਿੱਚ ਯੋਗਾ ਕਰਨ ਨਾਲ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਆ ਰਿਹਾ ਹੈ ਬਦਲਾਅ

ਆਰ.ਟੀ.ਓ. ਮੋਹਾਲੀ ਵਲੋਂ ਟ੍ਰੈਫ਼ਿਕ ਤੇ ਟਰਾਂਸਪੋਰਟ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਤੇ ਕਾਰਵਾਈ