Saturday, December 13, 2025

Malwa

ਪ੍ਰਧਾਨ ਮੰਤਰੀ ਆਵਾਸ ਯੋਜਨਾ (ਗਰਾਮੀਣ) ਦਾ ਲਾਭ ਲੈਣ ਲਈ ਲਾਭਪਾਤਰੀ 31 ਮਾਰਚ ਤੱਕ ਕਰਨ ਅਪਲਾਈ : ਏ.ਡੀ.ਸੀ.

February 27, 2025 02:17 PM
SehajTimes

ਪਟਿਆਲਾ :  ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨੁਪ੍ਰਿਤਾ ਜੌਹਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਪੰਜਾਬ ਅਧੀਨ ਕੱਚੇ ਮਕਾਨਾਂ ਨੂੰ ਪੱਕੇ ਕਰਨ ਲਈ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗਰਾਮੀਣ) ਤਹਿਤ ਭਾਰਤ ਸਰਕਾਰ ਵੱਲੋਂ ਇਸ ਸਕੀਮ ਅਧੀਨ ਨਵੇਂ ਲਾਭਪਾਤਰੀਆਂ ਦੀ ਸ਼ਨਾਖ਼ਤ ਕਰਨ ਲਈ ਮੋਬਾਇਲ ਐਪ "ਆਵਾਸ ਪਲਸ 2024" ਨੂੰ ਮਿਤੀ 31 ਮਾਰਚ 2025 ਤੱਕ ਖੋਲ੍ਹਿਆ ਗਿਆ ਹੈ ਜਿਸ ਦੇ ਤਹਿਤ ਇਸ ਐਪ ਉਪਰ ਸਰਵੇ ਰਾਹੀਂ ਯੋਗ ਲਾਭਪਾਤਰੀਆਂ ਦੀਆਂ ਐਂਟਰੀਆਂ ਘਰ-ਘਰ ਜਾ ਕੇ ਕਰਨ ਲਈ ਬਲਾਕ ਪੱਧਰ ਤੋਂ ਹਰ ਪਿੰਡ ਲਈ ਵੱਖੋ-ਵੱਖਰੇ ਸਰਵੇਅਰ ਲਗਾਏ ਗਏ ਹਨ ਤਾਂ ਜੋ ਕਿ ਕੋਈ ਵੀ ਯੋਗ ਲਾਭਪਾਤਰੀ ਇਸ ਸਕੀਮ ਅਧੀਨ ਲਾਭ ਲੈਣ ਤੋਂ ਵਾਂਝਾ ਨਾ ਰਹਿ ਸਕੇ।
  ਉਨ੍ਹਾਂ ਦੱਸਿਆ ਕਿ "ਆਵਾਸ ਪਲਸ 2024" ਅਤੇ "ਆਧਾਰ ਫੇਸ ਆਰ.ਡੀ." ਐਪਸ ਜੋ ਪਲੇਅ ਸਟੋਰ ਤੇ ਉਪਲਬਧ ਹਨ। ਸਰਕਾਰ ਵੱਲੋਂ ਇਸ "ਆਵਾਸ ਪਲਸ 2024" ਮੋਬਾਇਲ ਐਪ ਉਪਰ ਸੈੱਲਫ਼ ਸਰਵੇ ਦੀ ਵਿਵਸਥਾ ਵੀ ਕੀਤੀ ਗਈ ਹੈ ਇਸ ਲਈ ਜੇਕਰ ਕੋਈ ਵੀ ਯੋਗ ਲਾਭਪਾਤਰੀ ਆਪਣੇ ਆਪ ਹੀ ਆਪਣੀ ਰਜਿਸਟ੍ਰੇਸ਼ਨ ਇਸ ਮੋਬਾਇਲ ਐਪ ਰਾਹੀਂ ਕਰਨਾ ਚਾਹੁੰਦਾ ਹੈ ਤਾਂ ਉਹ ਪਲੇਅ ਸਟੋਰ ਤੋਂ "ਆਵਾਸ ਪਲਸ 2024"  ਅਤੇ ਆਧਾਰ ਫੇਸ ਆਰ.ਡੀ. ਨੂੰ ਆਪਣੇ ਫ਼ੋਨ ਵਿੱਚ ਇੰਸਟਾਲ ਕਰਕੇ ਅਪਣਾ ਸੈੱਲਫ਼ ਸਰਵੇ ਕਰ ਸਕਦਾ ਹੈ।
  ਉਪ ਮੁੱਖ ਕਾਰਜਕਾਰੀ ਅਫ਼ਸਰ ਜ਼ਿਲ੍ਹਾ ਪ੍ਰੀਸ਼ਦ ਪਟਿਆਲਾ ਅਮਨਦੀਪ ਕੌਰ ਨੇ ਦੱਸਿਆ ਕਿ ਹਰ ਪਿੰਡ ਲਈ ਵੱਖਰੇ ਲਗਾਏ ਗਏ ਸਰਵੇਅਰ ਦੀ ਜਾਣਕਾਰੀ ਲਈ ਸਬੰਧਤ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਦੇ ਦਫ਼ਤਰ ਨਾਲ ਜਾਂ ਸਬੰਧਤ ਪੰਚਾਇਤ ਦੇ ਮਗਨਰੇਗਾ ਸਕੀਮ ਦੇ ਜੀ.ਆਰ.ਐਸ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਜ਼ਿਲ੍ਹੇ ਅਧੀਨ ਹੁਣ ਤੱਕ ਲਗਭਗ 18729 ਲਾਭਪਾਤਰੀਆਂ ਦਾ ਐਸਿਸਟਿਡ ਸਰਵੇ ਅਤੇ 143 ਲਾਭਪਾਤਰੀਆਂ ਵੱਲੋਂ ਅਪਣਾ ਸੈੱਲਫ਼ ਸਰਵੇ ਕੀਤਾ ਜਾ ਚੁੱਕਾ ਹੈ। ਇਸ ਮੋਬਾਇਲ ਐਪ ਉਪਰ ਰਜਿਸਟ੍ਰੇਸ਼ਨ ਬਿਲਕੁਲ ਮੁਫ਼ਤ ਹੋਣ ਕਰਕੇ ਲਾਭਪਾਤਰੀਆਂ ਪਾਸੋਂ ਕਿਸੇ ਵੀ ਕਿਸਮ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਂਦੀ ਹੈ। ਸੋ ਇਸ ਲਈ ਜ਼ਿਲ੍ਹੇ ਦੇ ਸਮੂਹ ਪਿੰਡਾਂ ਨਾਲ ਸਬੰਧਤ ਯੋਗ/ਲੋੜਵੰਦ ਪਰਿਵਾਰਾਂ ਨੂੰ ਸੂਚਿਤ ਕਰਦੇ ਹੋਏ ਅਪੀਲ ਕੀਤੀ ਜਾਂਦੀ ਹੈ ਕਿ ਇਸ ਸਕੀਮ ਅਧੀਨ ਵੱਧ ਤੋਂ ਲਾਭ ਉਠਾਇਆ ਜਾਵੇ।

Have something to say? Post your comment

Readers' Comments

Dharamy 3/13/2025 6:47:25 AM

Good

Dharamy 3/13/2025 6:47:27 AM

Good

 

More in Malwa

ਮਾਲੇਰਕੋਟਲਾ ਹਲਕਾ ਦੇ ਬਲਾਕ ਸੰਮਤੀ ਤੇ ਜ਼ਿਲਾ ਪ੍ਰੀਸ਼ਦ ਚੋਣਾਂ 'ਚ ਕਾਂਗਰਸ ਪਾਰਟੀ ਦੇ ਉਮੀਦਵਾਰ ਭਾਰੀ ਬਹੁਮਤ ਜਿੱਤ ਪ੍ਰਾਪਤ ਕਰਨਗੇ : ਤਰਸੇਮ ਕਲਿਆਣ

ਚੋਣ ਅਮਲਾ ਚੋਣ ਸਮਗਰੀ ਲੈਕੇ ਪੋਲਿੰਗ ਬੂਥਾਂ ਲਈ ਰਵਾਨਾ 

ਸ਼ਰਾਬ ਦੇ ਠੇਕੇ 13 ਅਤੇ 14 ਦਸੰਬਰ ਦੀ ਦਰਮਿਆਨੀ ਰਾਤ ਤੋਂ 15 ਦਸੰਬਰ ਤੱਕ ਬੰਦ ਰੱਖਣ ਦੇ ਹੁਕਮ

ਸੁਨਾਮ 'ਚ ਪੁਲਿਸ ਨੇ ਨਸ਼ਾ ਤਸਕਰ ਦਾ ਘਰ ਢਾਹਿਆ 

ਸੁਨਾਮ ਨਗਰ ਕੌਂਸਲ ਦੀ ਮਿਆਦ ਚਾਰ ਮਹੀਨੇ ਬਾਕੀ

ਰਾਜਾ ਬੀਰਕਲਾਂ ਨੇ ਕਾਂਗਰਸੀ ਉਮੀਦਵਾਰਾਂ ਲਈ ਕੀਤਾ ਚੋਣ ਪ੍ਰਚਾਰ 

ਲੌਂਗੋਵਾਲ 'ਚ ਕਿਸਾਨਾਂ ਨੇ ਬਿਜਲੀ ਦੇ ਮੀਟਰ ਪਾਵਰਕਾਮ ਦਫ਼ਤਰ ਜਮਾਂ ਕਰਵਾਏ

ਕਿਸਾਨਾਂ ਨੇ ਬਿਜਲੀ ਮੀਟਰ ਐਸਡੀਓ ਦੇ ਦਫ਼ਤਰ ਮੂਹਰੇ ਕੀਤੇ ਢੇਰੀ 

ਮਨਦੀਪ ਸੁਨਾਮ ਦੀਆਂ ਖੇਡ ਕਿਤਾਬਾਂ ਸਕੂਲ ਲਾਇਬ੍ਰੇਰੀਆਂ ਦੀ ਕਿਤਾਬ ਲਿਸਟ 'ਚ ਸ਼ਾਮਲ

ਰਾਜ ਸਭਾ ਮੈਂਬਰ ਪਦਮ ਸ਼੍ਰੀ ਰਜਿੰਦਰ ਗੁਪਤਾ ਦੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ, ਸਸ਼ਸਤ੍ਰ ਬਲਾਂ ਦੀ ਭੂਮਿਕਾ ’ਤੇ ਏਹਮ ਚਰਚਾ