Monday, June 16, 2025

Malwa

ਐੱਸ.ਡੀ.ਐਮ.ਚੇਤਨ ਬੰਗੜ ਵੱਲੋਂ ਦਫਤਰ ਜੁਆਇੰਟ ਸਬ-ਰਜਿਸਟਰਾਰ, ਮੰਡੀ ਗੋਬਿੰਦਗੜ੍ਹ ਦੀ ਅਚਨਚੇਤ ਚੈਕਿੰਗ

February 27, 2025 04:02 PM
SehajTimes
ਮੰਡੀ ਗੋਬਿੰਦਗੜ੍ਹ : ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਵੱਲੋਂ ਜਾਰੀ ਹਦਾਇਤਾਂ ਮੁਤਾਬਿਕ ਐਸ.ਡੀ.ਐਮ., ਅਮਲੋਹ ਸ਼੍ਰੀ ਚੇਤਨ ਬੰਗੜ ਵੱਲੋਂ ਦਫਤਰ ਜੁਆਇੰਟ ਸਬ-ਰਜਿਸਟਰਾਰ, ਮੰਡੀ ਗੋਬਿੰਦਗੜ੍ਹ ਵਿੱਚ ਹੋ ਰਹੀਆਂ ਰਜਿਸਟਰੀਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਅਤੇ ਮੌਕੇ 'ਤੇ ਹੋ ਰਹੀਆਂ ਰਜਿਸਟਰੀਆਂ ਸਬੰਧੀ ਹਾਜ਼ਰ ਧਿਰਾਂ ਨੂੰ (ਵੇਚਦਾਰ ਤੇ ਖਰੀਦਦਾਰ) ਕਿਸੇ ਵੀ ਪਰੇਸ਼ਾਨੀ ਸਬੰਧੀ ਪੁੱਛਿਆ ਗਿਆ। ਉਹਨਾਂ ਵੱਲੋਂ ਦੱਸਿਆ ਗਿਆ ਕਿ ਕਿਸੇ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਹੋਈ ਹੈ। 
 
ਜੁਆਇੰਟ ਸਬ-ਰਜਿਸਟਰਾਰ, ਮੰਡੀ ਗੋਬਿੰਦਗੜ੍ਹ ਵੱਲੋਂ ਦੱਸਿਆ ਗਿਆ ਕਿ ਪਹਿਲਾਂ ਹੋਏ ਸਾਰੇ ਵਸੀਕੇ ਡਿਲੀਵਰ ਹੋ ਚੁੱਕੇ ਹਨ। ਇਸ ਤੋਂ ਇਲਾਵਾ ਰਜਿਸਟਰੀਆਂ ਕਰਵਾਉਣ ਆਏ ਆਮ ਲੋਕਾਂ ਨੂੰ ਵੀ ਦਫਤਰ ਵਿੱਚ ਪਹੁੰਚਣ 'ਤੇ ਦਿੱਕਤਾਂ ਸਬੰਧੀ ਪੁੱਛਿਆ ਗਿਆ ਅਤੇ ਉਹਨਾਂ ਵੱਲੋਂ ਕਿਸੇ ਵੀ ਤਰ੍ਹਾਂ ਦੀ ਕਿਸੇ ਪ੍ਰਤੀ ਕੋਈ ਸ਼ਿਕਾਇਤ ਨਹੀਂ ਕੀਤੀ ਗਈ। 
 
ਐਸ.ਡੀ.ਐਮ. ਨੇ ਦੱਸਿਆ ਕਿ ਰਜਿਸਟਰੀਆਂ ਕਰਨ ਦਾ ਕੰਮ ਬਹੁਤ ਹੀ ਸੁਚੱਜੇ ਢੰਗ ਨਾਲ ਚੱਲ ਰਿਹਾ ਹੈ ਅਤੇ ਕਿਸੇ ਕਿਸਮ ਦਾ ਕੋਈ ਵੀ ਕੰਮ ਬਕਾਇਆ ਨਹੀਂ ਹੈ। ਉਹਨਾਂ ਕਿਹਾ ਕਿ ਤਹਿਸੀਲ ਦਫਤਰਾਂ ਵਿਖੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ। 
 
ਐਸ.ਡੀ.ਐਮ. ਨੇ ਕਿਹਾ ਕਿ ਦਫਤਰਾਂ ਵਿਖੇ ਲੋਕਾਂ ਨੂੰ ਲੋੜੀਂਦੀ ਸਾਰੀਆਂ ਸਹੂਲਤਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਜੇਕਰ ਫਿਰ ਵੀ ਕਿਸੇ ਨੂੰ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਦਫਤਰੀ ਸਮੇਂ ਦੌਰਾਨ ਉਹਨਾਂ ਨਾਲ ਰਾਬਤਾ ਕਰ ਕੇ ਆਪਣੀਆਂ ਮੁਸ਼ਕਿਲਾਂ ਦੱਸ ਸਕਦੇ ਹਨ। ਲੋਕਾਂ ਦੀਆਂ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ ਅਤੇ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਕਿਸੇ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।

Have something to say? Post your comment

 

More in Malwa

ਪਿੰਡ ਮਹੇਰਨਾਂ ਕਲਾਂ ਵਿਖੇ ਪਹਿਲਾ ਸ਼ਾਨਦਾਰ ਕਾਸਕੋ ਕ੍ਰਿਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਕਰਵਾਇਆ ਗਿਆ

ਸਕੂਲੀ ਬੱਸ ਛੋਟੇ ਹਾਥੀ ਦੀ ਟਰਾਲੇ ਵਿੱਚ ਟਕਰਾਅ ਦੋਰਾਨ 9 ਜ਼ਖ਼ਮੀ 1 ਦੀ ਮੌਤ

ਫੂਡ ਸੇਫਟੀ ਟੀਮ ਪਟਿਆਲਾ ਵੱਲੋਂ ਖਾਧ ਪਦਾਰਥਾਂ ਵਿੱਚ ਮਿਲਾਵਟਖੋਰੀ ਵਿਰੁੱਧ ਵੱਡੀ ਕਾਰਵਾਈ

ਪੰਜਾਬੀ ਯੂਨੀਵਰਸਿਟੀ ਦੀਆਂ ਛੇ ਗੱਡੀਆਂ ਅਤੇ ਬੈਂਕ ਖਾਤੇ ਉੱਤੇ ਮਾਣਯੋਗ ਅਦਾਲਤ ਵੱਲੋਂ ਲਗਾਈ ਗਈ ਰੋਕ ਹਟੀ

ਪੰਜਾਬੀ ਯੂਨੀਵਰਸਿਟੀ ਦੇ 'ਵਰਲਡ ਪੰਜਾਬੀ ਸੈਂਟਰ' ਵਿਖੇ ਕਰਵਾਇਆ ਸਮਾਗਮ

ਪੈਨਸ਼ਨਰਾਂ ਨੇ "ਆਪ" ਸਰਕਾਰ ਨੂੰ ਭੰਡਿਆ 

ਕੋਆਰਡੀਨੇਟਰ ਧੂਰਾ ਨੇ ਸੁਨਾਮ ਦੇ ਕਾਂਗਰਸੀਆਂ ਨਾਲ ਕੀਤੀਆਂ ਵਿਚਾਰਾਂ 

ਖੋਏ ਦੇ ਪੇੜੇ 'ਚ ਕਾਕਰੋਚ ਦੀਆਂ ਫੋਟੋਆਂ ਸੋਸ਼ਲ ਮੀਡੀਆ ਤੇ ਵਾਇਰਲ 

ਭਾਰਤ ਸਰਕਾਰ ਦੇ ਸਕੱਤਰ (ਖੇਡਾਂ) ਅਤੇ ਸਪੋਰਟਸ ਅਥਾਰਟੀ ਆਫ਼ ਇੰਡੀਆ ਦੇ ਡਾਇਰੈਕਟਰ ਜਨਰਲ, ਵਲੋਂ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ, ਪਟਿਆਲਾ ਦਾ ਦੋ ਦਿਨਾਂ ਦੌਰਾ 

ਪੰਜਾਬੀ ਯੂਨੀਵਰਸਿਟੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੀਆਂ ਮੈਰਿਟ ਵਿੱਚ ਆਈਆਂ ਵਿਦਿਆਰਥਣਾਂ ਦਾ ਸਨਮਾਨ ਕੀਤਾ