Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Health

ਸਿਵਲ ਸਰਜਨ ਵਲੋਂ ਬੂਥਗੜ੍ਹ ਦੇ ਸਰਕਾਰੀ ਹਸਪਤਾਲ ਦਾ ਦੌਰਾ, ਦਿਤੀਆਂ ਹਦਾਇਤਾਂ

February 27, 2025 04:13 PM
SehajTimes

ਬੂਥਗੜ੍ਹ : ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਸਥਾਨਕ ਪ੍ਰਾਇਮਰੀ ਹੈਲਥ ਸੈਂਟਰ ਦਾ ਦੌਰਾ ਕੀਤਾ ਅਤੇ ਸਿਹਤ ਕੇਂਦਰ ਵਿਚ ਲੋਕਾਂ ਨੂੰ ਦਿਤੀਆਂ ਜਾ ਰਹੀਆਂ ਸਹੂਲਤਾਂ ਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਸਿਵਲ ਸਰਜਨ ਨੇ ਮਰੀਜ਼ਾਂ ਨੂੰ ਮੁਫ਼ਤ ਦਿਤੀਆਂ ਜਾਣ ਵਾਲੀਆਂ ਦਵਾਈਆਂ ਦੀ ਉਪਲਭਧਤਾ ਅਤੇ ਮੈਡੀਕਲ ਸਾਜ਼ੋ-ਸਮਾਨ ਦੀ ਵੀ ਜਾਂਚ ਕੀਤੀ। ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡਾਕਟਰ ਦੁਆਰਾ ਲਿਖੀ ਹਰ ਜ਼ਰੂਰੀ ਦਵਾਈ ਹਸਪਤਾਲ ਦੇ ਅੰਦਰ ਹੀ ਮਿਲਣੀ ਚਾਹੀਦੀ ਹੈ ਅਤੇ ਜੇ ਕੋਈ ਦਵਾਈ ਬਾਹਰ ਨਿੱਜੀ ਦੁਕਾਨ ਵਿਖੇ ਉਪਲਭਧ ਹੈ ਤਾਂ ਹਸਪਤਾਲ ਇੰਚਾਰਜ ਦੀ ਜ਼ਿੰਮੇਵਾਰੀ ਹੈ ਕਿ ਉਹ ਮਰੀਜ਼ ਲਈ ਸਬੰਧਤ ਦਵਾਈ ਉਪਲਭਧ ਕਰਵਾਏ। ਡਾ. ਜੈਨ ਨੇ ਹਸਪਤਾਲ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕਰਦਿਆਂ ਹਸਪਤਾਲ ਵਿਚ ਸਾਫ਼-ਸਫ਼ਾਈ ਦਾ ਨਿਰੀਖਣ ਕੀਤਾ ਅਤੇ ਹਦਾਇਤਾਂ ਦਿਤੀਆਂ ਕਿ ਸਮੁੱਚੇ ਹਸਪਤਾਲ ਨੂੰ ਪੂਰੀ ਤਰ੍ਹਾਂ ਸਾਫ਼-ਸੁਥਰਾ ਰਖਿਆ ਜਾਵੇ ਤਾਕਿ ਮਰੀਜ਼ਾਂ ਨੂੰ ਚੰਗਾ ਮਾਹੌਲ ਦਿਤਾ ਜਾ ਸਕੇ। ਉਨ੍ਹਾਂ ਹਸਪਤਾਲ ਵਿਚ ਮੌਜੂਦ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦਾ ਹਾਲ ਜਾਣਿਆ।  ਸਿਵਲ ਸਰਜਨ ਨੇ ਹਦਾਇਤ ਕੀਤੀ ਕਿ ਸਿਹਤ ਸੰਸਥਾਵਾਂ ਵਿਚ ਆਉਣ ਵਾਲੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹਈਆ ਕਰਾਈਆਂ ਜਾਣ ਤੇ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਹੋਣੀ ਚਾਹੀਦੀ। ਡਾ. ਜੈਨ ਨੇ ਸੂਬਾਈ ਅਤੇ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਅਤੇ ਯੋਜਨਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੀ ਤਾਕੀਦ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਦੁਆਰਾ ਦਿਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਲੋਕਾਂ ਨੂੰ ਹਰ ਹਾਲਤ ਵਿਚ ਮਿਲਣਾ ਚਾਹੀਦਾ ਹੈ ਅਤੇ ਇਸ ਮਾਮਲੇ ਵਿਚ ਕਿਸੇ ਤਰ੍ਹਾਂ ਦੀ ਅਣਗਹਿਲੀ ਨਾ ਕੀਤੀ ਜਾਵੇ। ਇਸ ਦੌਰਾਨ ਉਨ੍ਹਾਂ ਹਾਜ਼ਰੀ ਰਜਿਸਟਰ ਵੀ ਚੈੱਕ ਕੀਤੇ ਅਤੇ ਹਦਾਇਤ ਕੀਤੀ ਕਿ ਦਫ਼ਤਰ ਆਉਣ ਅਤੇ ਜਾਣ ਦੇ ਨਿਰਧਾਰਤ ਸਮੇਂ ’ਚ ਹਾਜ਼ਰੀ ਯਕੀਨੀ ਬਣਾਈ ਜਾਵੇ।


 

Have something to say? Post your comment

More in Health

ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਦੀ ਸਖ਼ਤ ਕਾਰਵਾਈ

ਪੰਜਾਬ ਦੇ ਸਿਹਤ ਮੰਤਰੀ ਨੇ ਵੈਕਟਰ ਬੋਰਨ ਤੇ ਪਾਣੀ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਬਚਾਅ ਕਾਰਜਾਂ ਦਾ ਲਿਆ ਜਾਇਜ਼ਾ

ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਪਹਿਲੀ ਵਾਰ ਸਫਲ ਕਿਡਨੀ ਟ੍ਰਾਂਸਪਲਾਂਟ ਕਰਕੇ ਰਚਿਆ ਇਤਿਹਾਸ

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ

ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤੇ ਆਮ ਆਦਮੀ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਜਾਗਰੂਕਤਾ ਮੁਹਿੰਮ ਸ਼ੁਰੂ 

ਪਿੰਡ ਘੜੂੰਆਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸਿਹਤ ਵਿਭਾਗ ਵੱਲੋਂ ਕੰਟੇਨਰ ਸਰਵੇ

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਾਨਸਿਕ ਸਿਹਤ ਦਾ ਇਲਾਜ ਕਰਵਾਉਣ ਵਾਲਿਆਂ ਤੇ ਦਿੱਤਾ ਜਾ ਰਿਹੈ ਵਿਸ਼ੇਸ਼ ਧਿਆਨ

ਐਚਆਈਵੀ/ਏਡਜ਼ ਦੇ ਖਾਤਮੇ ਲਈ ਜ਼ਿਲ੍ਹਾ ਪੱਧਰੀ ਲੇਖ ਮੁਕਾਬਲਾ ਆਯੋਜਿਤ ਕੀਤਾ ਗਿਆ

ਜੱਚਾ ਬੱਚਾ ਹਸਪਤਾਲ ਫਰੀਦਕੋਟ ਵਿਖੇ ਨਾਟਕ ਰਾਹੀਂ ਦਿਵਿਆਂਗ ਵਿਅਕਤੀਆਂ ਦੇ ਹੱਕਾਂ ਪ੍ਰਤੀ ਕੀਤਾ ਜਾਗਰੂਕ

ਸਿਹਤ ਕਰਮਚਾਰੀ 7 ਦੀ ਰੈਲੀ 'ਚ ਕਰਨਗੇ ਭਰਵੀਂ ਸ਼ਮੂਲੀਅਤ