Sunday, May 10, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਚੰਡੀਗੜ੍ਹ ਮੋਰਚੇ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ 

February 27, 2025 06:36 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਕਿਸਾਨੀ ਮੰਗਾਂ ਨੂੰ ਲੈਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਪੰਜ ਮਾਰਚ ਤੋਂ ਚੰਡੀਗੜ੍ਹ ਵਿਖੇ ਲਾਏ ਜਾ ਰਹੇ ਪੱਕੇ ਮੋਰਚੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਦੀ ਅਗਵਾਈ ਹੇਠ ਗੁਰਦੁਆਰਾ ਸੱਚਖੰਡ ਸੁਨਾਮ ਵਿਖੇ ਹੋਈ। ਵੀਰਵਾਰ ਨੂੰ ਸੁਨਾਮ ਵਿਖੇ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ, ਜਗਤਾਰ ਸਿੰਘ ਕਾਲਾਝਾੜ, ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਨੇ ਕਿਹਾ ਕਿ ਕਿਸਾਨਾਂ ਮਜ਼ਦੂਰਾਂ ਦੀਆਂ ਅਹਿਮ ਮੰਗਾਂ ਨੂੰ ਲੈਕੇ  5 ਮਾਰਚ ਨੂੰ ਸੰਯੁਕਤ ਮੋਰਚੇ ਦੇ ਸੱਦੇ ਤੇ ਚੰਡੀਗੜ੍ਹ ਵਿੱਚ ਪੱਕਾ ਮੋਰਚਾ ਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੱਕੇ ਮੋਰਚੇ ਨੂੰ ਲੈਕੇ ਕਿਸਾਨਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਚੰਡੀਗੜ੍ਹ ਮੋਰਚੇ ਦੇ ਦਬਾਅ ਹੇਠ ਪੰਜਾਬ ਸਰਕਾਰ ਨੇ ਕੇਂਦਰ ਦੇ ਖੇਤੀਬਾੜੀ ਖਰੜੇ ਨੂੰ ਵਿਧਾਨ ਸਭਾ ਵਿੱਚ ਰੱਦ ਕਰ ਦਿੱਤਾ ਹੈ ਪਰ ਪੰਜਾਬ ਸਰਕਾਰ ਨੇ ਆਪਣਾ ਖੇਤੀਬਾੜੀ ਖਰੜਾ ਵਿਧਾਨ ਸਭਾ ਵਿੱਚ ਪਾਸ ਨਹੀਂ ਕੀਤਾ। ਪੰਜਾਬ ਸਰਕਾਰ ਨਵਾਂ ਖੇਤੀਬਾੜੀ ਖਰੜਾ ਵਿਧਾਨ ਸਭਾ ਚ ਪਾਸ ਕਰਵਾਉਣ ਲਈ ਜਮੀਨਾਂ ਦੇ ਮਾਲਕੀ ਹੱਕ ਲੈਣ ਲਈ ਸੰਪੂਰਨ ਕਰਜ਼ਾ ਮੁਕਤੀ, ਨਹਿਰੀ ਪਾਣੀ ਦੀ ਘਾਟ ਨੂੰ ਪੂਰੀ ਕਰਨਾ ਅਤੇ ਕਿਸਾਨਾਂ ਮਜਦੂਰਾਂ ਦੀਆਂ ਹੋਰ ਅਹਿਮ ਮੰਗਾਂ ਨੂੰ ਲੈਕੇ  ਚੰਡੀਗੜ੍ਹ ਵਿੱਚ ਜੋ ਮੋਰਚਾ ਲੱਗ ਰਿਹਾ ਹੈ ਇਸ ਮੋਰਚੇ ਵਿੱਚ ਜ਼ਿਲ੍ਹਾ ਸੰਗਰੂਰ ਵੱਲੋਂ 150 ਟਰਾਲੀਆਂ ਲੰਗਰਾਂ ਸਮੇਤ ਅਤੇ ਬੱਸਾਂ ਦੇ ਵੱਡੇ ਕਾਫਲੇ ਚੰਡੀਗੜ੍ਹ ਵੱਲ  ਰਵਾਨਾ ਹੋਣਗੇ। ਇਸ ਮੌਕੇ ਬਹਾਲ ਸਿੰਘ ਢੀਂਡਸਾ, ਦਰਸ਼ਨ ਸਿੰਘ ਚੰਗਾਲੀ ਵਾਲਾ ਜਸਵੰਤ ਸਿੰਘ ਤੋਲਾਵਾਲ, ਰਾਮ ਸ਼ਰਨ ਸਿੰਘ ਉਗਰਾਹਾਂ, ਜਸਵੀਰ ਸਿੰਘ ਗੱਗੜਪੁਰ, ਰਘਬੀਰ ਸਿੰਘ ਘਰਾਚੋਂ, ਬੂਟਾ ਸਿੰਘ, ਭੋਲਾ ਸਿੰਘ, ਕਰਨੈਲ ਸਿੰਘ ਗਨੌਟਾ, ਰੋਸ਼ਨ ਮੂਨਕ, ਬੰਟੀ ਢੀਡਸਾ, ਦਰਸ਼ਨ ਸਿੰਘ ਕਿਲਾ ਹਕੀਮਾਂ, ਕਰਮਜੀਤ ਸਿੰਘ ਬੇਨੜਾ, ਭਰਪੂਰ ਸਿੰਘ ਮੌੜਾਂ ਆਦਿ ਹਾਜ਼ਰ ਸਨ 

Have something to say? Post your comment

 

More in Malwa

ਬੀਬੀ ਸੁਰਿੰਦਰ ਕੌਰ ਵੱਲੋਂ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ

ਕਾਈਨੋਰ ਵਿਖੇ ਖੂਨਦਾਨ ਕੈਂਪ ਅੱਜ

ਬਲੂਮਿੰਗ ਬਡਜ਼ ਏ.ਬੀ.ਸੀ. ਮੋਂਟੈਸਰੀ ਸਕੂਲ ਵਿੱਚ ਮਨਾਇਆ ਗਿਆ ‘ਮਾਂ ਦਿਵਸ’

ਰਾਸ਼ਟਰੀ ਲੋਕ ਅਦਾਲਤ ਦੌਰਾਨ 1588 ਕੇਸਾਂ ਦਾ ਨਿਪਟਾਰਾ

ਜੀਵਨ ਸਿੰਘ ਸੰਗੋਵਾਲ ਨੇ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ ਗ੍ਰਾਂਟ ਦਿੱਤੀ

ਪੰਜਾਬ ਦਾ ਸੁਨਹਿਰੀ ਭਵਿੱਖ ਸਿਰਫ ਕਾਂਗਰਸ ਦੇ ਹੱਥਾਂ 'ਚ ਸੁਰੱਖਿਅਤ ਕੁਲਦੀਪ ਵੈਦ

ਬੀਬੀ ਕੋਲਾ ਜੀ ਭਲਾਈ ਕੇਂਦਰ ਵਿਖੇ ਨਵੇਂ ਕਾਰ ਸੇਵਾ ਦਫਤਰ ਦਾ ਉਦਘਾਟਨ

ਮੇਰੀ ਰਸੋਈ ਸਕੀਮ ਤਹਿਤ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਨੂੰ ਮਿਲੇਗੀ ਰਾਸ਼ਨ ਕਿੱਟ : ਭਗਵੰਤ ਮਾਨ

ਪੰਜਾਬ ਨਾ ਕਦੇ ਝੁਕਿਆ ਤੇ ਨਾ ਕਦੇ ਝੁਕੇਗਾ : ਭਗਵੰਤ ਸਿੰਘ ਮਾਨ

ਪਛਮੀ ਬੰਗਾਲ ਤੋਂ ਬਾਅਦ ਪੰਜ਼ਾਬ ਵਿੱਚ ਵੀ ਮੋਦੀ ਲਹਿਰ ਦੀ ਅਗਵਾਈ ਹੇਠ ਸਿਰਜਿਆ ਜਾਵੇਗਾ ਨਵਾਂ ਇਤਿਹਾਸ : ਪੰਜਗਰਾਈਂ