Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Chandigarh

8000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

February 27, 2025 06:38 PM
SehajTimes

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਹੁਸ਼ਿਆਰਪੁਰ ਦੇ ਨਾਇਬ ਤਹਿਸੀਲਦਾਰ ਦੇ ਰੀਡਰ ਵਜੋਂ ਤਾਇਨਾਤ ਮਾਲ ਵਿਭਾਗ ਦੇ ਕਰਮਚਾਰੀ ਆਲੋਕ ਨੂੰ 8000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਲੁਧਿਆਣਾ ਦੇ ਸ਼ਿਮਲਾਪੁਰੀ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਸਰਫੇਸੀ ਕਾਨੂੰਨ ਅਧੀਨ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦੇ ਹੁਕਮਾਂ ਤਹਿਤ ਨਾਇਬ ਤਹਿਸੀਲਦਾਰ ਵੱਲੋਂ ਉਸਦੀ ਫਰਮ ਨੂੰ ਇਕ ਜਾਇਦਾਦ ਦਾ ਕਬਜ਼ਾ ਦਿਵਾਇਆ ਗਿਆ ਸੀ ਅਤੇ ਇਸ ਕਬਜ਼ੇ ਦੀ ਰਿਪੋਰਟ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਭੇਜਣ ਬਦਲੇ ਉਕਤ ਰੀਡਰ ਨੇ 10000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਵੱਲੋਂ ਬੇਨਤੀ ਕਰਨ 'ਤੇ ਉਕਤ ਮੁਲਜ਼ਮ 8000 ਰੁਪਏ ਰਿਸ਼ਵਤ ਲੈਣ ਲਈ ਸਹਿਮਤ ਹੋ ਗਿਆ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 8000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਇਸ ਕੇਸ ਵਿੱਚ ਹੋਰ ਵਿਅਕਤੀਆਂ ਦੀ ਭੂਮਿਕਾ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਉੱਘੇ ਵਿਦਵਾਨ ਅਤੇ ਨੀਤੀਵਾਨ ਪ੍ਰਤੀ ਵਿਸ਼ੇਸ਼ ਸਨਮਾਨ

ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ : ਡਾ. ਬਲਜੀਤ ਕੌਰ

ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਹੁਣ ਲੋਕ-ਲਹਿਰ ਬਣੀ :  ਭਗਵੰਤ ਸਿੰਘ ਮਾਨ

17 ਸਤੰਬਰ ਤੋਂ 2 ਅਕਤੂਬਰ ਤੱਕ ਪੰਜਾਬ ਭਰ ਵਿੱਚ ਚਲਾਈ ਜਾਵੇਗੀ ‘ਸਵੱਛਤਾ ਹੀ ਸੇਵਾ-2026’ ਮੁਹਿੰਮ: ਹਰਦੀਪ ਸਿੰਘ ਮੁੰਡੀਆਂ

ਗੈਂਗਸਟਰਾਂ 'ਤੇ ਵਾਰ ਦਾ 238ਵਾਂ ਦਿਨ: ਪੰਜਾਬ ਪੁਲਿਸ ਵੱਲੋਂ 583 ਥਾਈਂ ਛਾਪੇਮਾਰੀ; 264 ਕਾਬੂ

ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ 

ਆਂਗਣਵਾੜੀਆਂ ਵਿੱਚ ਹੁਣ ਤਾਜ਼ਾ ਅਤੇ ਗਰਮ ਪਕਾਇਆ ਹੋਇਆ ਭੋਜਨ ਮਿਲੇਗਾ

ਮਾਲ ਮੰਤਰੀ ਮੁੰਡੀਆਂ ਵੱਲੋਂ 3 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਤਕਸੀਮ

ਵਿੱਤ ਮੰਤਰੀ ਚੀਮਾ ਨੇ 12 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ