Monday, June 16, 2025

Chandigarh

15000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

February 27, 2025 06:54 PM
SehajTimes

ਚੰਡੀਗੜ੍ਹ : ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਟਿਆਲਾ ਦੇ ਥਾਣਾ ਅਨਾਜ ਮੰਡੀ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਰਣਜੀਤ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਵਿਰੁੱਧ ਉਕਤ ਥਾਣੇ ਵਿਖੇ ਇੱਕ ਪੁਲਿਸ ਕੇਸ ਦਰਜ ਕੀਤਾ ਗਿਆ ਸੀ ਅਤੇ ਇਸ ਕੇਸ ਦੇ ਜਾਂਚ ਅਧਿਕਾਰੀ ਏ.ਐਸ.ਆਈ. ਰਣਜੀਤ ਸਿੰਘ ਨੇ ਉਕਤ ਮਾਮਲੇ ਵਿੱਚ ਉਸਦੀ ਮਦਦ ਕਰਨ ਬਦਲੇ 15,000 ਰੁਪਏ ਰਿਸ਼ਵਤ ਦੀ ਮੰਗ ਕੀਤੀ।

ਤੱਥਾਂ ਦੀ ਪੜਤਾਲ ਉਪਰੰਤ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਮੁਲਜ਼ਮ ਏ.ਐਸ.ਆਈ. ਨੂੰ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਮੌਕੇ 'ਤੇ ਹੀ ਉਸਦੇ ਕਬਜ਼ੇ ਵਿੱਚੋਂ ਰਿਸ਼ਵਤ ਦੀ ਰਕਮ ਬਰਾਮਦ ਕੀਤੀ ਗਈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਏ.ਐਸ.ਆਈ. ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ, ਪਟਿਆਲਾ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ