Tuesday, June 17, 2025

Chandigarh

ਪੁਲਿਸ ਮੁਲਜ਼ਮਾਂ ਤਰਫੋਂ ਰਿਸ਼ਵਤ ਮੰਗਣ ਦੇ ਦੋਸ਼ ਹੇਠ ਹੋਮ ਗਾਰਡ ਦਾ ਵਾਲੰਟੀਅਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

February 27, 2025 07:08 PM
SehajTimes

ਚੰਡੀਗੜ੍ਹ : ਭ੍ਰਿਸ਼ਟਾਚਾਰ ਵਿਰੁੱਧ ਜਾਰੀ ਜੰਗ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸਿਟੀ-1, ਸੰਗਰੂਰ ਵਿਖੇ ਤਾਇਨਾਤ ਪੰਜਾਬ ਹੋਮ ਗਾਰਡ (ਪੀ.ਐਚ.ਜੀ.) ਵਾਲੰਟੀਅਰ ਮਲਕੀਤ ਸਿੰਘ ਨੂੰ ਪੁਲਿਸ ਮੁਲਾਜ਼ਮਾਂ ਤਰਫੋਂ 80000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਦਰਜ ਇੱਕ ਸ਼ਿਕਾਇਤ ਦੀ ਜਾਂਚ ਉਪਰੰਤ ਉਕਤ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਸ਼ਿਕਾਇਤਕਰਤਾ ਦੇ ਅਨੁਸਾਰ, ਮੁਲਜ਼ਮ ਨੇ ਸ਼ਿਕਾਇਤਕਰਤਾ ਦੇ ਪਤੀ ਵਿਰੁੱਧ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਕੇਸ ਦਰਜ ਨਾ ਕਰਨ ਵਿੱਚ ਮਦਦ ਕਰਨ ਬਦਲੇ ਥਾਣੇ ਦੇ ਪੁਲਿਸ ਮੁਲਾਜ਼ਮਾਂ ਤਰਫੋਂ 5 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਪਰ ਇਹ ਸੌਦਾ 80,000 ਰੁਪਏ ਵਿੱਚ ਤੈਅ ਹੋ ਗਿਆ।
ਬੁਲਾਰੇ ਨੇ ਅੱਗੇ ਦੱਸਿਆ ਕਿ ਜਾਂਚ ਉਪਰੰਤ ਸ਼ਿਕਾਇਤ ਵਿੱਚ ਹੋਮਗਾਰਡ ਵਾਲੰਟੀਅਰ ਮਲਕੀਤ ਸਿੰਘ ਵਿਰੁੱਧ ਲਗਾਏ ਗਏ ਦੋਸ਼ ਸਹੀ ਪਾਏ ਗਏ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ