Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Doaba

ਮਨਿਦਰਜੀਤ ਵਲੋਂ ਸਰਕਾਰ ਦੇ ਖਿਲਾਫ ਲਾਈਆਂ ਖਬਰਾਂ ਅੱਖਾਂ ਵਿੱਚ ਪਈ ਰੇਤ ਦੀ ਤਰ੍ਹਾਂ ਰੜਕਦੀਆਂ ਹਨ  : ਬੇਗਮਪੁਰਾ ਟਾਈਗਰ ਫੋਰਸ 

February 28, 2025 12:24 PM
SehajTimes
ਹੁਸ਼ਿਆਰਪੁਰ : ਬੇਗਮਪੁਰਾ ਟਾਈਗਰ ਫੋਰਸ ਦੇ ਚੇਅਰਮੈਨ ਤਰਸੇਮ ਦੀਵਾਨਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਫੋਰਸ ਦੇ ਵਾਈਸ ਚੇਅਰਮੈਨ ਕ੍ਰਿਸ਼ਨ ਲਾਲ ਬਈਏਵਾਲ ਅਤੇ ਕੌਮੀ ਪ੍ਰਧਾਨ ਧਰਮਪਾਲ ਸਾਹਨੇਵਾਲ ਨੇ ਪੱਤਰਕਾਰ ਮਨਿੰਦਰਜੀਤ ਸਿੱਧੂ ਦੇ ਖਿਲਾਫ ਕੇਸ ਦਰਜ ਕਰਨ ਦਾ ਸਖਤ ਨੋਟਿਸ ਲਿਆ ਹੈ। ਉਹਨਾਂ ਕਿਹਾ ਕਿ ਪੱਤਰਕਾਰ ਮਨਿੰਦਰਜੀਤ ਸਿੱਧੂ ਆਪਣੇ ਚੈਨਲ ਰਾਹੀਂ ਲੋਕਾਂ ਨਾਲ ਹੋ ਰਹੀ ਬੇ -ਇਨਸਾਫੀ ਅਤੇ ਸਰਕਾਰੀ ਧੱਕੇਸ਼ਾਹੀਆਂ ਦੇ ਖਿਲਾਫ ਬੋਲਦਾ ਰਿਹਾ ਹੈ ਅਤੇ ਮੰਨਿਦਰਜੀਤ ਵਲੋਂ ਸਰਕਾਰ ਦੇ ਬਰਖਿਲਾਫ ਲਾਈਆਂ ਖਬਰਾਂ ਅੱਖਾਂ ਵਿੱਚ ਪਈ ਰੇਤ ਦੀ ਤਰ੍ਹਾਂ ਸਰਕਾਰ ਦੇ  ਰੜਕਦੀਆਂ ਹਨ। ਇਸ ਲਈ ਆਮ ਆਦਮੀ ਸਰਕਾਰ ਨੇ ਉਸਦੇ ਖਿਲਾਫ ਐਫ ਆਈ ਆਰ ਦਰਜ ਕਰਕੇ ਉਸ ਦੀ ਜ਼ੁਬਾਨ ਬੰਦ ਕਰਨ ਦੀ ਕੋਸ਼ਿਸ਼ ਕੀਤੀ ਹੈ ਪ੍ਰੰਤੂ ਸੱਚ ਬੋਲਣ ਵਾਲੇ ਪੱਤਰਕਾਰ ਦੀ ਕੋਈ ਜੁਬਾਨ ਬੰਦ ਨਹੀਂ ਕਰ ਸਕਦਾ ।ਉਹਨਾਂ ਕਿਹਾ ਕਿ ਸਰਕਾਰ ਵਲੋਂ ਪੱਤਰਕਾਰਾ ਤੇ ਪ੍ਰਚਾ ਦਰਜ ਕਰਨਾ ਸ਼ਰੇਆਮ ਧੱਕੇਸ਼ਾਹੀ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਹਿਲਾਂ ਵੀ ਆਪਣੇ ਸਿਆਸੀ ਵਿਰੋਧੀਆਂ ਅਤੇ ਪੰਜਾਬ ਵਿੱਚ ਕਈ ਸਹਿਰਾ ਵਿੱਚ ਪੱਤਰਕਾਰਾਂ ਤੇ ਝੂਠੇ ਕੇਸ ਦਰਜ ਕਰਕੇ ਉਹਨਾਂ ਨੂੰ ਚੁੱਪ ਕਰਾਉਣ ਦਾ ਯਤਨ ਕੀਤਾ ਹੈ। ਉਹਨਾਂ ਕਿਹਾ ਕਿ ਇਸ ਤਰ੍ਹਾਂ ਸਰਕਾਰ ਵਲੋਂ ਪੱਤਰਕਾਰਾਂ ਦੀ ਆਵਾਜ਼ ਨੂੰ ਦਬਾਉਣ ਦੇ ਯਤਨ ਨੂੰ  ਬਰਦਾਸ਼ਤ ਨਹੀਂ ਕੀਤਾ ਜਾਵੇਗਾ । ਉਹਨਾਂ ਕਿਹਾ ਕਿ ਸਰਕਾਰ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਹੁਣ ਸਮੇਂ ਪਹਿਲਾਂ ਵਾਲੇ ਨਹੀਂ ਰਹੇ। ਉਹਨਾਂ ਕਿਹਾ ਕਿ ਜੇਕਰ ਪੱਤਰਕਾਰ ਮਨਿੰਦਰਜੀਤ ਸਿੱਧੂ ਦੇ ਖਿਲਾਫ ਕੀਤਾ ਝੂਠਾ ਪ੍ਰਚਾ ਕੈਂਸਲ ਨਾ ਕੀਤਾ ਜਾ ਉਸਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾ ਬੇਗਮਪੁਰਾ ਟਾਈਗਰ ਫੋਰਸ ਪੂਰੇ ਪੰਜਾਬ ਵਿੱਚ ਇਸ ਦਾ ਜ਼ਬਰਦਸਤ ਵਿਰੋਧ ਕਰੇਗੀ। ਉਹਨਾਂ ਕਿਹਾ ਕਿ ਸਿਵਲ ਹਸਪਤਾਲ ਹੁਸ਼ਿਆਰਪੁਰ ਦੀ ਐਮਰਜੈਸੀ ਵਾਰਡ ਵਿੱਚ ਲਾਈਟ ਨਾ ਹੋਣ ਦੀ ਕਵਰੇਜ ਕਰਨ ਤੋਂ ਬਾਅਦ ਐਸਐਮਓ ਦਾ ਪੱਖ ਲੈਣ ਗਏ ਦੋ ਪੱਤਰਕਾਰਾਂ ਨਾਲ ਐਸਐਮਓ ਵੱਲੋਂ ਪੱਤਰਕਾਰਾਂ ਨਾਲ ਝਗੜਾ ਕਰਨ ਤੇ ਹੁਸ਼ਿਆਰਪੁਰ ਤੋਂ ਆਮ ਆਦਮੀ ਪਾਰਟੀ ਦੇ ਇੱਕ ਨੁਮਾਇੰਦੇ ਵੱਲੋਂ ਸੱਤਾ ਦੇ ਨਸ਼ੇ ਵਿੱਚ ਦੋ ਪੱਤਰਕਾਰਾਂ ਤੇ ਵੀ ਨਜਾਇਜ਼ ਅਤੇ ਝੂਠਾ ਪਰਚਾ ਦਰਜ ਕਰਵਾਇਆ ਗਿਆ ਸੀ।

Have something to say? Post your comment

 

More in Doaba

ਲਿਵਾਸਾ ਹਸਪਤਾਲ ਨੇ ਕਮਲ ਕਾਂਤ ਗੰਭੀਰ ਨੂੰ ਮੁੱਖ ਵਿੱਤੀ ਅਧਿਕਾਰੀ ਨਿਯੁਕਤ ਕੀਤਾ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵੱਲੋ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ

ਸਤਲੋਕ ਧਾਮ, ਰਤੇਵਾਲ ਵਿਖੇ ਬ੍ਰਹਮਲੀਨ ਸਤਿਗੁਰੂ ਗੰਗਾ ਨੰਦ ਮਹਾਰਾਜ ਜੀ ਦੇ 109ਵੇਂ ਅਵਤਾਰ ਦਿਵਸ ਸਬੰਧੀ ਰੱਖੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਵਿੱਚ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਹੋਏ ਨਤਮਸਤਕ

ਇੰਪਲਾਈਜ਼ ਫੈਡਰੇਸ਼ਨ ਪੰਜਾਬ ਅਤੇ ਪਾਵਰਕਾਮ ਜਥੇਬੰਦੀ ਵੱਲੋਂ ਝੰਡਾ ਝੁਲਾਉਣ ਉਪਰੰਤ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਮੰਗਾਂ ਲਾਗੂ ਨਾ ਹੋਣ ਤੋਂ ਭੜਕੇ ਪਾਵਰਕਾਮ ਦੇ ਠੇਕਾ ਕਾਮੇ, ਵਿੱਤ ਮੰਤਰੀ ਦਾ ਪੁਤਲਾ ਫੂਕ ਕੇ ਕੀਤੀ ਮੁਕੰਮਲ ਹੜਤਾਲ

ਡਿਪਟੀ ਕਮਿਸ਼ਨਰ ਆਪਣੀ ਜਾਣਕਾਰੀ ਸਵੈ ਗਣਨਾ ਪੋਰਟਲ ਤੇ ਭਰ ਕੇ ਕੀਤੀ ਗਈ ਸੈਲਫ ਐਨਯੂਮੇਰੇਸ਼ਨ ਦੀ ਸ਼ੁਰੂਆਤ; ਨਾਗਰਿਕਾਂ ਨੂੰ ਪੂਰੇ ਉਤਸ਼ਾਹ ਨਾਲ ਭਾਗ ਲੈਣ ਦੀ ਅਪੀਲ

ਮਾਨ ਸਰਕਾਰ ਵਲੋਂ ਸੂਬੇ ’ਚ ਹੜ੍ਹ ਰੋਕੂ ਪ੍ਰਬੰਧਾਂ ’ਤੇ ਖ਼ਰਚੇ ਜਾ ਰਹੇ 600 ਕਰੋੜ ਰੁਪਏ: ਬਰਿੰਦਰ ਕੁਮਾਰ ਗੋਇਲ

ਚੀਨੀ ਸੀਸੀਟੀਵੀ ਕੈਮਰਿਆਂ ਦੀ ਵਰਤੋਂ ਕਰਕੇ ਪਾਕਿਸਤਾਨ ਨੂੰ ਲਾਈਵ ਫੁਟੇਜ਼ ਭੇਜਣ ਵਾਲੇ ਦੋ ਆਈਐਸਆਈ ਸਮਰਥਿਤ ਜਾਸੂਸੀ ਮਾਡਿਊਲਾਂ ਦਾ ਪਰਦਾਫਾਸ਼; ਤਿੰਨ ਗ੍ਰਿਫ਼ਤਾਰ

ਵਿਧਾਇਕਾ ਸੰਤੋਸ਼ ਕਟਾਰੀਆ ਦੇ ਯਤਨਾਂ ਸਦਕਾ ਪਿੰਡ ਨੀਲੇਵਾੜੇ (ਰੱਤੇਵਾਲ) ਦੀ ਪੰਚਾਇਤ ਨੂੰ ਮਿਲੇ 7 ਲੱਖ: ਕਰਨਵੀਰ ਕਟਾਰੀਆ

ਯੂਥ ਲੀਡਰਸ਼ਿਪ ਟ੍ਰੇਨਿੰਗ ਵਰਕਸ਼ਾਪ ਪੀ.ਏ.ਯੂ.–ਖੇਤੀਬਾੜੀ ਕਾਲਜ, ਬੱਲੋਵਾਲ ਸੌਂਖੜੀ ਵਿੱਚ ਆਯੋਜਿਤ