Friday, March 20, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਸਿੰਗਲ ਯੂਜ ਪਲਾਸਟਿਕ ਤੇ ਲੱਗੀ ਰੋਕ ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇ : ਏ.ਡੀ.ਸੀ. ਗੀਤਿਕਾ ਸਿੰਘ

February 28, 2025 03:22 PM
SehajTimes

ਕਿਹਾ ਧਰਤੀ ਹੇਠਲੇ ਪਾਣੀ ਦੀ ਬੱਚਤ ਲਈ ਪਿੰਡਾਂ ਵਿੱਚ ਵੱਧ ਤੋਂ ਵੱਧ ਸਾਂਝੇ ਜਲ ਤਲਾਬ ਬਣਾਏ ਜਾਣ

ਵਧੀਕ ਡਿਪਟੀ ਕਮਿਸ਼ਨਰ (ਜ) ਗੀਤਿਕਾ ਸਿੰਘ ਨੇ ਜ਼ਿਲ੍ਹਾ ਵਾਤਾਵਰਣ ਕਮੇਟੀ ਦੀ ਕੀਤੀ ਮੀਟਿੰਗ

ਫ਼ਤਹਿਗੜ੍ਹ ਸਾਹਿਬ ; ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀਮਤੀ ਗੀਤਿਕਾ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਵਾਤਾਵਰਣ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿੱਚ ਵੱਖ-ਵੱਖ ਵਿਭਾਗਾਂ ਵੱਲੋਂ ਜ਼ਿਲ੍ਹੇ ਨੂੰ ਪ੍ਰਦੂਸ਼ਣ ਮੁਕਤ ਕਰਨ ਤੇ ਵਾਤਾਵਰਣ ਨੂੰ ਹਰਿਆ ਭਰਿਆ ਬਣਾਉਣ ਲਈ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕੀਤੀ ਗਈ।

          ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ਼੍ਰੀਮਤੀ ਗੀਤਿਕਾ ਸਿੰਘ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਿੰਗਲ ਯੂਜ ਪਲਾਸਟਿਕ ਤੇ ਲੱਗੀ ਰੋਕ ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇ ਅਤੇ ਜ਼ਿਲ੍ਹੇ ਦੇ ਲੋਕਾਂ ਨੂੰ ਪਲਾਸਟਿਕ ਦੀ ਵਰਤੋਂ ਨਾਲ ਹੋਣ ਵਾਲੇ ਨੁਕਸਾਨ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ਨਾ ਕਰਨ ਸਬੰਧੀ ਦੁਕਾਨਦਾਰਾਂ, ਰੇਹੜੀ ਚਾਲਕਾਂ, ਹੋਟਲਾਂ, ਢਾਬਿਆਂ ਤੇ ਮੈਰਿਜ ਪੈਲੇਸਾਂ ਦੀ ਨਿਰੰਤਰ ਅਚਨਚੇਤ ਚੈਕਿੰਗ ਜਾਰੀ ਰੱਖੀ ਜਾਵੇ ਤਾਂ ਜੋ ਮਾਣਯੋਗ ਅਦਾਲਤ ਵੱਲੋਂ ਸਿੰਗਲ ਯੂਜ ਪਲਾਸਟਿਕ ਤੇ ਲਗਾਈ ਰੋਕ ਦੀ ਉਲੰਘਣਾ ਨਾ ਹੋ ਸਕੇ। ਉਨ੍ਹਾਂ ਇਹ ਹਦਾਇਤ ਵੀ ਕੀਤੀ ਕਿ ਮਾਣਯੋਗ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਵੱਧ ਤੋਂ ਵੱਧ ਚਲਾਨ ਕਰਕੇ ਜੁਰਮਾਨੇ ਕੀਤੇ ਜਾਣ।

          ਸ਼੍ਰੀਮਤੀ ਗੀਤਿਕਾ ਸਿੰਘ ਨੇ ਜ਼ਿਲ੍ਹੇ ਦੀਆਂ ਨਗਰ ਕੌਂਸਲਾਂ ਸਰਹਿੰਦ-ਫ਼ਤਹਿਗੜ੍ਹ ਸਾਹਿਬ, ਮੰਡੀ ਗੋਬਿੰਦਗੜ੍ਹ, ਅਮਲੋਹ,ਖਮਾਣੋਂ ਤੇ ਬਸੀ ਪਠਾਣਾ ਦੇ ਕਾਰਜ ਸਾਧਕ ਅਫਸਰਾਂ ਨੂੰ ਕਿਹਾ ਕਿ ਸ਼ਹਿਰਾਂ ਦਾ ਕੂੜਾ ਸੁੱਟਣ ਲਈ ਬਣਾਏ ਗਏ ਡਪਿੰਗ ਗਰਾਊਂਡ ਦੇ ਆਲੇ ਦੁਆਲੇ ਚਾਰ ਦੀਵਾਰੀ ਕਰਕੇ ਵੱਧ ਤੋਂ ਵੱਧ ਬੂਟੇ ਲਗਾਉਣ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਵਾਤਾਵਰਣ ਨੂੰ ਹਰਿਆ ਭਰਿਆ ਰੱਖਿਆ ਜਾ ਸਕੇ। ਉਨ੍ਹਾਂ ਪੇਂਡੂ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਧਰਤੀ ਹੇਠਲੇ ਪਾਣੀ ਦੀ ਬੱਚਤ ਲਈ ਪਿੰਡਾਂ ਵਿੱਚ ਵੱਧ ਤੋਂ ਵੱਧ ਸਾਂਝੇ ਜਲ ਤਲਾਬ ਬਣਾਏ ਜਾਣ ਤਾਂ ਜੋ ਕੁਦਰਤ ਦੇ ਅਨਮੋਲ ਸਰੋਤ ਧਰਤੀ ਹੇਠਲੇ ਪਾਣੀ ਦੀ ਬੱਚਤ ਕੀਤੀ ਜਾ ਸਕੇ। ਏ.ਡੀ.ਸੀ. ਗੀਤਿਕਾ ਸਿੰਘ ਨੇ ਜ਼ਿਲ੍ਹੇ ਵਿੱਚ ਨਵੇਂ ਬਣਾਏ ਜਾ ਰਹੇ ਸੀਵਰੇਜ ਟਰੀਟਮੈਂਟ ਪਲਾਂਟ ਦੇ ਕੰਮ ਦਾ ਜਾਇਜ਼ਾ ਵੀ ਲਿਆ ਅਤੇ ਬਾਕੀ ਰਹਿੰਦੇ ਕੰਮ ਬਾਰੇ ਛੇਤੀ ਕਾਰਵਾਈ ਸ਼ੁਰੂ ਕਰਨ ਦੇ ਆਦੇਸ਼ ਦਿੱਤੇ।

          ਇਸ ਮੌਕੇ ਡੀ.ਡੀ.ਪੀ.ਓ. ਜਸਪ੍ਰੀਤ ਕੌਰ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੀ ਐਸ.ਡੀ.ਓ. ਸ਼੍ਰੀਮਤੀ ਪ੍ਰਿਤਪਾਲ ਕੌਰ, ਨਗਰ ਕੌਂਸਲ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੇ ਕਾਰਜ ਸਾਧਕ ਅਫਸਰ ਸ਼੍ਰੀ ਸੰਗੀਤ ਕੁਮਾਰ, ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਐਸ.ਡੀ.ਓ. ਰਜਨੀਸ਼ ਕੁਮਾਰ ਤੋਂ ਇਲਾਵਾ ਹੋਰ ਕਮੇਟੀ ਮੈਂਬਰ ਵੀ ਹਾਜਰ ਸਨ।

Have something to say? Post your comment