Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪੰਜਾਬ ਸਰਕਾਰ ਪਿੰਡਾਂ ਤੇ ਸ਼ਹਿਰਾਂ ਦਾ ਸਰਵਪੱਖੀ ਵਿਕਾਸ ਕਰਵਾਉਣ ਲਈ ਵਚਨਬੱਧ : ਅਜੈ ਲਿਬੜਾ

February 28, 2025 03:39 PM
SehajTimes

ਫ਼ਤਹਿਗੜ੍ਹ ਸਾਹਿਬ ; ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਪਿੰਡਾਂ ਤੇ ਸ਼ਹਿਰਾਂ ਦਾ ਸਰਵਪੱਖੀ ਵਿਕਾਸ ਕਰਵਾਉਣ ਲਈ ਵਚਨਬੱਧ ਹੈ ਅਤੇ ਵਿਕਾਸ ਕੰਮਾਂ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਅਜੈ ਸਿੰਘ ਲਿਬੜਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬਲਾਕ ਖੇੜਾ ਤੇ ਸਰਹਿੰਦ ਦੇ ਵੱਖ-ਵੱਖ ਵਿਕਾਸ ਕੰਮਾਂ ਲਈ ਜ਼ਿਲ੍ਹਾ ਯੋਜਨਾ ਕਮੇਟੀ ਵੱਲੋਂ 17 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਦੇਣ ਮੌਕੇ ਕੀਤਾ।

ਉਨ੍ਹਾਂ ਕਿਹਾ ਕਿ ਇਨ੍ਹਾਂ ਬਲਾਕਾਂ ਦੇ ਪਿੰਡਾਂ ਵਿੱਚ ਐਸ.ਸੀ. ਧਰਮਸ਼ਾਲਾਵਾਂ, ਆਂਗਨਵਾੜੀ ਕੇਂਦਰਾਂ, ਖੇਡ ਮੈਦਾਨ ਅਤੇ ਪਾਣੀ ਦੀਆਂ ਟੈਂਕੀਆਂ ਦੇ ਚੱਲ ਰਹੇ ਕੰਮਾਂ ਲਈ ਇਹ ਗ੍ਰਾਂਟ ਜਾਰੀ ਕੀਤੀ ਗਈ ਹੈ ਤਾਂ ਜੋ ਵਿਕਾਸ ਕੰਮਾਂ ਨੂੰ ਸਮੇਂ ਸਿਰ ਨੇਪਰੇ ਚੜਾਇਆ ਜਾ ਸਕੇ।

ਸ. ਲਿਬੜਾ ਨੇ ਕਿਹਾ ਕਿ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਨੂੰ ਵਿਕਾਸ ਪੱਖੋਂ ਮੋਹਰੀ ਜ਼ਿਲ੍ਹਾ ਬਣਾਉਣ ਲਈ ਜੰਗੀ ਪੱਧਰ ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਨ ਵਾਸਤੇ ਸਰਕਾਰ ਨੇ ਖੇਡਾਂ ਵਤਨ ਪੰਜਾਬ ਦੀਆਂ ਦੇ ਤਿੰਨ ਸੀਜ਼ਨਾਂ ਦਾ ਸਫਲਤਾ ਪੂਰਵਕ ਆਯੋਜਨ ਕੀਤਾ ਗਿਆ ਹੈ ਅਤੇ ਰਾਸ਼ਟਰੀ ਤੇ ਅੰਤਰ ਰਾਸ਼ਟਰੀ ਪੱਧਰ ਤੇ ਤਮਗੇ ਜਿੱਤਣ ਵਾਲੇ ਖਿਡਾਰੀਆਂ ਨੂੰ ਉਚ ਅਹੁਦੇ ਤੇ ਵੱਡੀਆਂ ਇਨਾਮੀ ਰਾਸ਼ੀਆਂ ਦਿੱਤੀਆਂ ਜਾ ਰਹੀਆਂ ਹਨ।

ਚੇਅਰਮੈਨ ਅਜੈ ਲਿਬੜਾ ਨੇ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਰਕਾਰ ਵੱਲੋਂ ਸਖਤ ਫੈਸਲੇ ਕੀਤੇ ਜਾ ਰਹੇ ਹਨ ਅਤੇ ਹੁਣ ਨਸ਼ਾ ਤਸਕਰਾਂ ਨੂੰ ਕਿਸੇ ਵੀ ਹਾਲ ਵਿੱਚ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਕਾਰੋਬਾਰੀਆਂ ਵਿਰੁੱਧ ਸਰਕਾਰ ਵੱਲੋਂ ਚਲਾਈ ਮੁਹਿੰਮ ਵਿੱਚ ਪੂਰਨ ਸਹਿਯੋਗ ਦਿੱਤਾ ਜਾਵੇ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਲਾਹਣਤ ਤੋਂ ਬਚਾਇਆ ਜਾ ਸਕੇ। ਇਸ ਮੌਕੇ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ