Friday, April 24, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਚੰਡੀਗੜ੍ਹ ਮੋਰਚੇ ਨੂੰ ਲੈਕੇ ਪਿੰਡਾਂ 'ਚ ਲਾਮਬੰਦੀ 

February 28, 2025 04:55 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਸੁਨਾਮ ਦੀ ਮੀਟਿੰਗ ਜਸਵੰਤ ਸਿੰਘ ਤੋਲਾਵਾਲ ਦੀ ਪ੍ਰਧਾਨਗੀ ਹੇਠ ਉਗਰਾਹਾਂ ਵਿਖੇ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਜਸਵੰਤ ਸਿੰਘ ਤੋਲਾਵਾਲ ਨੇ ਕਿਹਾ ਕਿ ਕਿਸਾਨੀ ਮੰਗਾਂ ਦੀ ਪੂਰਤੀ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਚੰਡੀਗੜ੍ਹ ਵਿਖੇ ਪੰਜ ਮਾਰਚ ਤੋਂ ਪੱਕਾ ਮੋਰਚਾ ਲਾਇਆ ਜਾ ਰਿਹਾ ਹੈ,ਇਸ ਮੋਰਚੇ ਦੀ ਤਿਆਰੀ ਸੁਨਾਮ ਬਲਾਕ ਵੱਲੋਂ ਮੁਕੰਮਲ ਕਰ ਲਈ ਹੈ, ਕਿਸਾਨਾਂ ਮਜ਼ਦੂਰਾਂ ਦੀਆਂ ਅਹਿਮ ਮੰਗਾਂ ਵਿੱਚ ਪੰਜਾਬ ਸਰਕਾਰ ਵੱਲੋਂ ਤਿਆਰ ਕੀਤਾ ਖੇਤੀਬਾੜੀ ਖਰੜਾ ਵਿਧਾਨ ਸਭਾ ਵਿੱਚ ਪਾਸ ਕਰਨਾ,  ਜ਼ਮੀਨਾਂ ਦੇ ਮਾਲਕੀ ਹੱਕ, ਸੰਪੂਰਨ ਕਿਸਾਨਾਂ ਮਜ਼ਦੂਰਾਂ ਦੀ ਕਰਜ਼ਾ ਮੁਕਤੀ, ਨਹਿਰੀ ਪਾਣੀ ਦਾ ਮਸਲਾ ਅਤੇ ਕਿਸਾਨਾਂ ਮਜ਼ਦੂਰਾਂ ਦੀਆਂ ਹੋਰ ਅਹਿਮ ਮੰਗਾਂ ਨੂੰ ਲੈਕੇ ਸੰਯੁਕਤ ਮੋਰਚੇ ਦੇ ਸੱਦੇ ਤੇ ਚੰਡੀਗੜ੍ਹ ਵਿੱਚ ਪੰਜ ਮਾਰਚ ਤੋਂ ਪੱਕਾ ਮੋਰਚਾ ਲੱਗ ਰਿਹਾ ਹੈ, ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਨੇ ਵੀ ਸੰਬੋਧਨ ਕੀਤਾ। ਕਿਸਾਨ ਆਗੂ ਸੁਖਪਾਲ ਸਿੰਘ ਮਾਣਕ ਨੇ ਦੱਸਿਆ ਕਿ ਚੰਡੀਗੜ੍ਹ ਮੋਰਚੇ ਵਿੱਚ ਸੁਨਾਮ ਬਲਾਕ ਵੱਲੋਂ 30 ਟਰਾਲੀਆਂ ਅਤੇ 35 ਬੱਸਾਂ ਦਾ ਕਾਫ਼ਲਾ ਚੰਡੀਗੜ੍ਹ ਵੱਲ ਰਵਾਨਾ ਹੋਵੇਗਾ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਮੋਰਚੇ ਵਿੱਚ ਭਰਵੀਂ ਸ਼ਮੂਲੀਅਤ ਕਰਨ ਲਈ ਪਿੰਡਾਂ ਵਿੱਚ ਲਾਮਬੰਦੀ ਸ਼ੁਰੂ ਕੀਤੀ ਗਈ ਹੈ। ਇਸ ਮੌਕੇ ਰਾਮ ਸ਼ਰਨ ਸਿੰਘ ਉਗਰਾਹਾਂ, ਸੁਖਪਾਲ ਮਾਣਕ ਕਣਕਵਾਲ, ਮਨੀ ਸਿੰਘ ਭੈਣੀ, ਯਾਦਵਿੰਦਰ ਸਿੰਘ ਚੱਠਾ, ਮਹਿੰਦਰ ਸਿੰਘ ਨਮੋਲ,ਪਾਲ ਸਿੰਘ ਦੌਲੇਵਾਲਾ,ਲਾਲੀ ਦੌਲੇਵਾਲਾ,ਜੀਤ ਸਿੰਘ ਗੰਢੂਆਂ ਹਾਜ਼ਰ ਸਨ।

Have something to say? Post your comment

 

More in Malwa

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਣਾ ‘ਚ ਬਚਾਅ ਉਪਰੇਸ਼ਨ ਸਫਲਤਾਪੂਰਵਕ ਮੁਕੰਮਲ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ : ਡਾ. ਬਲਜੀਤ ਕੌਰ

ਲੁੱਟ-ਖੋਹ ਦੀ ਘਟਨਾ ਨੂੰ ਅੰਜਾਮ ਦੇਣ ਦੀ ਤਾਕ ਬੈਠਾ ਗਿਰੋਹ ਪੁਲਿਸ ਨੇ ਕੀਤਾ ਕਾਬੂ : ਡੀਐਸਪੀ

ਭੁੱਚੋ ਮੰਡੀ ਦੇ ਵਾਰਡ 12 ’ਚ ਸਿਆਸੀ ਸੰਗਰਾਮ ਦੀ ਘੰਟੀ, ਦੋ ਦਾਵੇਦਾਰਾਂ ਨੇ ਮੈਦਾਨ ਸੰਭਾਲਿਆ

ਸਾਦਿਕ ਵਿੱਚ ਪੰਚਾਇਤ ਦੁਕਾਨਾਂ ਦੇ ਵਧਦੇ ਕਿਰਾਏ ਅਤੇ ਬੋਲੀ ਰੱਦ ਮਾਮਲੇ ’ਤੇ ਅਰਸ਼ ਸੱਚਰ ਵੱਲੋਂ ਮੁੱਖ ਮੰਤਰੀ ਨੂੰ ਤੁਰੰਤ ਦਖਲ ਲਈ ਪੱਤਰ

ਫਰੀਦਕੋਟ ਵਿੱਚ ਪੀਣ ਵਾਲੇ ਪਾਣੀ ਦੀ ਗੁਣਵੱਤਾ ਮਾਮਲਾ

ਸਪੀਕਰ ਸੰਧਵਾਂ ਵੱਲੋਂ ਮਾਵਾਂ-ਧੀਆਂ ਦੇ ਸਨਮਾਨ ਸਬੰਧੀ ਮੀਟਿੰਗ

ਸੁਨਾਮ ਸਟੇਸ਼ਨ ਤੇ ਰੇਲਾਂ ਦਾ ਠਹਿਰਾਓ ਮੰਗਿਆ 

ਹਰਚੰਦ ਸਿੰਘ ਬਰਸਟ ਵੱਲੋਂ ਸਮਾਣਾ ਵਿੱਚ ਵਲੰਟੀਅਰਾਂ ਨਾਲ ਅਹਿਮ ਮੀਟਿੰਗ

ਪ੍ਰਸ਼ਾਸਨ ਵੱਲੋਂ ਸਰਕਾਰੀ ਜਗਾ ’ਤੇ ਨਾਜਾਇਜ਼ ਕਬਜ਼ਾ ਛੁਡਾਉਣ ਦੀ ਵੱਡੀ ਕਾਰਵਾਈ