Wednesday, December 17, 2025

Chandigarh

ਕੇਂਦਰ ਵੱਲੋਂ ਪੰਜਾਬ ਦੇ ਖੇਤੀਬਾੜੀ ਬੁਨਿਆਦੀ ਢਾਂਚੇ ਦੀ ਸ਼ਾਨਦਾਰ ਪ੍ਰਗਤੀ ਦੀ ਸ਼ਲਾਘਾ, ਏ.ਆਈ.ਐਫ. ਅਲਾਟਮੈਂਟ ਨੂੰ ਵਧਾ ਕੇ 7,050 ਕਰੋੜ ਰੁਪਏ ਕੀਤਾ: ਮੋਹਿੰਦਰ ਭਗਤ

February 28, 2025 05:44 PM
SehajTimes

ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਸੂਬੇ ਦੇ ਖੇਤੀਬਾੜੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਪੰਜਾਬ ਦੀ ਸ਼ਾਨਦਾਰ ਪ੍ਰਗਤੀ ਦੀ ਸ਼ਲਾਘਾ ਕੀਤੀ ਗਈ ਹੈ। ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏ.ਆਈ.ਐਫ.) ਸਕੀਮ ਅਧੀਨ ਸੂਬੇ ਦੀ ਵਧੀਆ ਕਾਰਗੁਜ਼ਾਰੀ ਨੂੰ ਮਾਨਤਾ ਦਿੰਦਿਆਂ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਵੱਲੋਂ ਪੰਜਾਬ ਦੀ ਵਿੱਤ ਸਹੂਲਤ ਨੂੰ ₹4,713 ਕਰੋੜ ਤੋਂ ਵਧਾ ਕੇ ₹7,050 ਕਰੋੜ ਕਰ ਦਿੱਤਾ ਗਿਆ ਹੈ।

ਕੇਂਦਰ ਸਰਕਾਰ ਵੱਲੋਂ ਦਿੱਤੀ ਇਸ ਮਾਨਤਾ ਲਈ ਧੰਨਵਾਦ ਪ੍ਰਗਟ ਕਰਦਿਆਂ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਕਿਹਾ, "ਅਲਾਟਮੈਂਟ ਵਿੱਚ ਕੀਤਾ ਇਹ ਵਾਧਾ ਕਿਸਾਨਾਂ ਨੂੰ ਸਸ਼ਕਤ ਬਣਾਉਣ ਪ੍ਰਤੀ ਪੰਜਾਬ ਦੀ ਵਚਨਬੱਧਤਾ ਦਾ ਪ੍ਰਮਾਣ ਹੈ।" ਉਨ੍ਹਾਂ ਅੱਗੇ ਕਿਹਾ ਕਿ ਇਸ ਵਾਧੇ ਨਾਲ ਸੂਬੇ ਖੇਤੀਬਾੜੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਹੋਰ ਤੇਜ਼ੀ ਆਵੇਗੀ, ਉਨ੍ਹਾ ਕਿਹਾ ਕਿ ਇਸ ਵਾਧੇ ਵਿੱਚ ਕੋਲਡ ਸਟੋਰੇਜ ਸਹੂਲਤਾਂ, ਵੇਅਰਹਾਊਸਿੰਗ, ਪ੍ਰੋਸੈਸਿੰਗ ਯੂਨਿਟਾਂ ਸਥਾਪਤ ਕਰਨ ਅਤੇ ਮੁੱਲ ਵਿੱਚ ਵਾਧੇ ਸਬੰਧੀ ਪਹਿਲਕਦਮੀਆਂ ਸ਼ੁਰੂ ਕਰਨਾ ਸ਼ਾਮਲ ਹੈ।

ਮੰਤਰੀ ਸ੍ਰੀ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਸੁਧਾਰਾਂ ਲਈ ਮਿਸਾਲੀ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ, ਜੋ ਦੂਜੇ ਸੂਬਿਆਂ ਲਈ ਇੱਕ ਮਾਪਦੰਡ ਸਥਾਪਤ ਕਰ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਏ.ਆਈ.ਐਫ. ਸਕੀਮ ਦੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂਕਰਨ ਵਿੱਚ ਮੋਹਰੀ ਸੂਬਾ ਬਣ ਕੇ ਉਭਰਿਆ ਹੈ, ਜਿਸ ਵਿੱਚ ਕਈ ਪ੍ਰਾਜੈਕਟ ਪਹਿਲਾਂ ਹੀ ਖੇਤੀਬਾੜੀ ਖੇਤਰ ਦੀ ਨੁਹਾਰ ਬਦਲ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀਆਂ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਨਾਲ ਨਾਲ ਸੂਬੇ ਦੇ ਸਮੁੱਚੇ ਖੇਤੀਬਾੜੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ।

ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਨੇ ਏ.ਆਈ.ਐਫ. ਸਕੀਮ ਲਾਗੂ ਕਰਨ ਵਿੱਚ ਪੰਜਾਬ ਦੀ ਅਗਵਾਈ ਦੀ ਸ਼ਲਾਘਾ ਕੀਤੀ। ਕੇਂਦਰ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸੂਬੇ ਨੇ ਲਗਾਤਾਰ ਵਧੀਆ ਕਾਰਗੁਜ਼ਾਰੀ ਕੀਤੀ ਹੈ ਅਤੇ ਖੇਤੀਬਾੜੀ ਬੁਨਿਆਦੀ ਢਾਂਚਾ ਪ੍ਰਾਜੈਕਟ ਸਬੰਧੀ ਪ੍ਰਵਾਨਗੀਆਂ ਵਿੱਚ ਦੇਸ਼ ਭਰ ਵਿੱਚ ਚੋਟੀ ਦਾ ਸਥਾਨ ਪ੍ਰਾਪਤ ਕੀਤਾ ਹੈ।

ਸ੍ਰੀ ਭਗਤ ਨੇ ਅੱਗੇ ਦੱਸਿਆ ਕਿ ਬਾਗਬਾਨੀ ਵਿਭਾਗ ਪੰਜਾਬ ਏ.ਆਈ.ਐਫ. ਸਕੀਮ ਲਾਗੂ ਕਰਨ ਲਈ ਸਟੇਟ ਨੋਡਲ ਏਜੰਸੀ ਵਜੋਂ ਕੰਮ ਕਰਦਾ ਹੈ। ਇਸ ਸਕੀਮ ਦੇ ਪ੍ਰਭਾਵਸ਼ਾਲੀ ਅਮਲ ਨੂੰ ਯਕੀਨੀ ਬਣਾਉਣ ਲਈ, ਵਿਭਾਗ ਨੇ ਇੱਕ ਵਟਸਅੱਪ ਹੈਲਪਲਾਈਨ ਨੰਬਰ 9056092906 ਸ਼ੁਰੂ ਕੀਤਾ ਹੈ, ਜਿਸ ਰਾਹੀਂ ਕਿਸਾਨ ਇਸ ਸਕੀਮ ਬਾਰੇ ਪੂਰੀ ਜਾਣਕਾਰੀ ਲੈ ਸਕਦੇ ਹਨ।

Have something to say? Post your comment

 

More in Chandigarh

ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ

ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਵਲੋਂ ਚਿਰਾਂ ਤੋਂ ਬੰਦ ਰੂਟ 25/102 ਚਲਾਉਣ ਦੇ ਆਦੇਸ਼ ਜਾਰੀ

ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਫੇਜ਼-11 ਵਿੱਚ ਤੋੜਫੋੜ ਕਾਰਵਾਈ ਦੀ ਕੜੀ ਨਿੰਦਾ ਕੀਤੀ

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ : ਮੁੱਖ ਮੰਤਰੀ