Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਗਦਰੀ ਸ਼ਹੀਦ ਰਹਿਮਤ ਅਲੀ ਵਜੀਦਕੇ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਿੰਡ ਦਲੇਲਗੜ੍ਹ ਵਿਖੇ ਪੰਜਵਾਂ ਵਿਸ਼ਾਲ ਖ਼ੂਨਦਾਨ ਕੈਂਪ ਆਯੋਜਿਤ ਕੀਤਾ ਗਿਆ

February 28, 2025 05:55 PM
ਤਰਸੇਮ ਸਿੰਘ ਕਲਿਆਣੀ

ਸੰਦੌੜ : ਮਾਲੇਰਕੋਟਲਾ ਦੇ ਨੇੜਲੇ ਪਿੰਡ ਦਲੇਲਗੜ੍ਹ ਵਿਖੇ ਨਵ-ਚੇਤਨਾ ਵੈਲਫ਼ੇਅਰ ਯੂਥ ਕਲੱਬ (ਰਜਿ:) ਦਲੇਲਗੜ੍ਹ ਵੱਲੋਂ ਸਮੇਂ-ਸਮੇਂ ਤੇ ਭਲਾਈ ਕਾਰਜ ਕੀਤੇ ਜਾਂਦੇ ਰਹਿੰਦੇ ਹਨ । ਇਸ ਖ਼ੂਨਦਾਨ ਕੈਂਪ ਬਾਰੇ ਕਲੱਬ ਦੇ ਪ੍ਰਧਾਨ ਨਦੀਮ ਮੁਹੰਮਦ ਅਤੇ ਪ੍ਰੈਸ ਸਕੱਤਰ ਅਨਵਰ ਅੰਬੂ ਤੇ ਮਜ਼ੀਦ ਪੰਚ ਨੇ ਸਾਂਝਾ ਪ੍ਰੈਸ ਨੋਟ ਜਾਰੀ ਕਰਦਿਆਂ ਪ੍ਰੈਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਨਵ-ਚੇਤਨਾ ਵੈਲਫ਼ੇਅਰ ਯੂਥ ਕਲੱਬ (ਰਜਿ:) ਵੱਲੋਂ ਨਗਰ ਪੰਚਾਇਤ ਅਤੇ ਐਨ ਆਰ ਆਈ ਭਰਾਵਾਂ ਦੇ ਵੱਡਮੁੱਲੇ ਸਹਿਯੋਗ ਸਦਕਾ ਗਦਰੀ ਸ਼ਹੀਦ ਰਹਿਮਤ ਅਲੀ ਵਜੀਦਕੇ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਵਾਂ ਵਿਸ਼ਾਲ ਖ਼ੂਨਦਾਨ ਕੈਂਪ ਮਾਲੇਰਕੋਟਲਾ ਦੇ ਸਿਵਲ ਹਸਪਤਾਲ ਬਲੱਡ ਬੈਂਕ ਦੇ ਇੰਚਾਰਜ਼ ਬੀ ਟੀ ਓ ਮੈਡਮ ਗੁਰਵਿੰਦਰ ਪਾਲ ਕੌਰ ਅਤੇ ਮੈਡਮ ਦੀਪਕਾ ਦੀ ਅਗਵਾਈ ਹੇਠ ਸਮੁੱਚੀ ਬਲੱਡ ਬੈਂਕ ਟੀਮ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਕਲੱਬ ਮੈਂਬਰਾਂ ਦੀ ਦੇਖ-ਰੇਖ ਹੇਠ ਆਯੋਜਿਤ ਕੀਤਾ ਗਿਆ। ਉਹਨਾਂ ਦੱਸਿਆ ਕਿ ਕੈਂਪ ਦੇ ਸ਼ੁਰੂਆਤ ਦੀ ਉਦਘਾਟਨ ਦੀ ਰਸ਼ਮ ਧਾਰਮਿਕ ਸ਼ਖਸੀਅਤ ਉਦਾਸੀਨ ਸੰਤ ਬਾਬਾ ਰੈਂਕ ਮੁਨੀ ਜੀ ਪਿੰਡ ਹਿੰਮਤਾਨਾ (ਲੱਛਾਬੱਦੀ) ਵਾਲਿਆਂ ਵੱਲੋਂ ਆਪਣੇ ਕਰ ਕਮਲਾਂ ਨਾਲ ਕੀਤਾ ਅਤੇ ਕਲੱਬ ਨੂੰ ਵਿੱਤੀ ਸਹਾਇਤਾ ਵੀ ਦਿੱਤੀ, ਕਲੱਬ ਮੈਂਬਰਾਂ ਅਤੇ ਅਹੁਦੇਦਾਰਾਂ ਦਾ ਮਾਣ ਵਧਾਇਆ ਅਤੇ ਸਮਾਜ ਭਲਾਈ ਦੇ ਕੰਮਾਂ ਪ੍ਰਤੀ ਨਿਰਸੁਆਰਥ ਹੋ ਕੇ ਸੇਵਾ ਕਰਨ ਲਈ ਪ੍ਰੇਰਿਆ। ਸੰਤ ਬਾਬਾ ਰੈਂਕ ਮੁਨੀ ਜੀ ਦੇ ਕੈਂਪ ਵਿੱਚ ਪਹੁੰਚਣ ਤੇ ਸਰਪੰਚ ਅਬਦੁਲ ਗੁਫਾਰ ਤੇ ਪੰਚਾਇਤ ਮੈਂਬਰਾਂ ਵੱਲੋਂ ਬਾਬਾ ਜੀ ਨੂੰ ਸਵਾਗਤੀ ਸ਼ਬਦ ਕਹੇ ਗਏ। ਇਸ ਵਿਸ਼ਾਲ ਕੈਂਪ 'ਚ ਮਨੁੱਖਤਾ ਦੀ ਸੇਵਾ ਲਈ ਵਡਮੁੱਲਾ ਯੋਗਦਾਨ ਪਾਉਣ ਪਹੁੰਚੀ ਸਮਾਜਸੇਵੀ ਸ਼ਖਸੀਅਤ ਸ੍ਰੀ ਪ੍ਰਦੀਪ ਕੁਮਾਰ ਸ਼ੇਰਪੁਰ ਨੇ ਕੈਂਪ ਵਿੱਚ 60ਵੀਂ ਵਾਰ ਖ਼ੂਨਦਾਨ ਕਰਕੇ ਕੈਂਪ ਦਾ ਮਾਣ ਵਧਾਇਆ ਅਤੇ ਹਾਜ਼ਰੀਨ ਨੂੰ ਖ਼ੂਨਦਾਨ ਕਰਨ ਪ੍ਰਤੀ ਪ੍ਰੇਰਿਤ ਕੀਤਾ ਤੇ ਕਿਹਾ ਕਿ ਖ਼ੂਨਦਾਨ ਮਹਾਂਦਾਨ ਹੈ ਖ਼ੂਨਦਾਨ ਕਰਕੇ ਆਪਾਂ ਅਨੇਕਾਂ ਹੀ ਇਨਸਾਨਾਂ ਦੀਆਂ ਜਿੰਦਗੀਆਂ ਨੂੰ ਬਚਾਅ ਸਕਦੇ ਹਾਂ ਇਸ ਲਈ ਹਰ ਤੰਦਰੁਸਤ ਵਿਅਕਤੀ ਨੂੰ ਖ਼ੂਨਦਾਨ ਕਰਨ ਲਈ ਬਿਨਾਂ ਕਿਸੇ ਮਾਨਸਿਕ ਡਰ ਭੈਅ ਤੋਂ ਖ਼ੂਨਦਾਨ ਕਰਨਾ ਚਾਹੀਦਾ ਹੈ। ਕਲੱਬ ਨੂੰ ਮੰਨੀ ਪ੍ਰਮੰਨੀ ਸੰਸਥਾ ਲੈਂਗੂਏਜ ਪੁਆਇੰਟ ਐਂਡ ਇਮੀਗ੍ਰੇਸ਼ਨ ਸੰਸਥਾ ਵੰਡਰ ਸਟੋਨ ਧੂਰੀ ਵੱਲੋਂ ਵਿਸ਼ੇਸ ਸਹਿਯੋਗ ਦਿੱਤਾ ਗਿਆ ਅਤੇ ਕਲੱਬ ਵੱਲੋਂ ਵੰਡਰ ਸਟੋਨ ਧੂਰੀ ਦੇ ਸਹਿਯੋਗ ਦੀ ਤਾਰੀਫ ਕੀਤੀ ਗਈ ਇਸ ਕੈਂਪ ਵਿੱਚ ਖ਼ੂਨਦਾਨ ਕਰਨ ਦੇ ਨਾਲ-ਨਾਲ ਵਾਤਾਵਰਨ ਦੀ ਸ਼ੁੱਧਤਾ ਲਈ ਨਿਊ ਜਨਤਾ ਨਰਸਰੀ ਮਾਲੇਰਕੋਟਲਾ ਵੱਲੋਂ ਨਿਵੇਕਲਾ ਕਾਰਜ ਕਰਕੇ ਹਰ ਖ਼ੂਨਦਾਨੀ ਨੂੰ ਇੱਕ-ਇੱਕ ਫ਼ਲਦਾਰ ਪੌਦਾ ਭੇਟ ਕਰਕੇ ਸਨਮਾਨਿਤ ਕੀਤਾ। ਕੈਂਪ ਵਿੱਚ ਰਿੱਕੂ ਸਿੱਧੂ ਆਸਟ੍ਰੇਲੀਆ ਤੇ ਅਬਦੁਲ ਹਮੀਦ ਆਸਟ੍ਰੇਲੀਆ ਵੱਲੋਂ ਕੈਂਪ ਨੂੰ ਸਫਲ ਬਣਾਉਣ ਲਈ ਅਨੇਕਾਂ ਯਤਨ ਕਰਕੇ ਨਾਮਣਾ ਖੱਟਿਆ ਕੈਂਪ ਵਿੱਚ ਹਰ ਤਰ੍ਹਾਂ ਦੀ ਸੇਵਾ ਦਾ ਯੋਗਦਾਨ ਪਾਉਣ ਵਾਲਿਆਂ ਦਾ ਕਲੱਬ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਤੇ ਨਗਰ ਪੰਚਾਇਤ ਵੱਲੋਂ ਸੰਤ ਬਾਬਾ ਰੈਂਕ ਮੁਨੀ ਜੀ, ਸਮਾਜਸੇਵੀ ਸਖਸ਼ੀਅਤ ਸ੍ਰੀ ਪ੍ਰਦੀਪ ਕੁਮਾਰ ਸ਼ੇਰਪੁਰ, ਨਗਰ ਪੰਚਾਇਤ ਦਾ ਤਹਿ- ਦਿਲੋਂ ਧੰਨਵਾਦ ਕੀਤਾ ਖ਼ੂਨਦਾਨੀਆਂ ਨੂੰ ਫ਼ਲ ਅਤੇ ਦੁੱਧ ਦੇ ਲੰਗਰ ਅਤੁੱਟ ਵਰਤਾਏ ਗਏ । ਕਲੱਬ ਦੇ ਪ੍ਰਧਾਨ ਨਦੀਮ ਮੁਹੰਮਦ, ਪ੍ਰੈਸ ਸਕੱਤਰ ਅਨਵਰ ਅੰਬੂ ਤੇ ਮਜ਼ੀਦ ਪੰਚ ਵੱਲੋਂ ਦੇਖ-ਰੇਖ ਦੀ ਸੇਵਾ ਬੜੀ ਬਾਖ਼ੂਬੀ ਨਿਭਾਈ ਗਈ। ਬਲੱਡ ਬੈਂਕ ਸਿਵਲ ਹਸਪਤਾਲ ਮਾਲੇਰਕੋਟਲਾ ਦੀ ਸਮੁੱਚੀ ਟੀਮ ਵੱਲੋਂ ਖੂਨਦਾਨੀਆਂ ਦਾ ਖ਼ੂਨ ਇਕੱਤਰ ਕਰਕੇ ਵਿਸ਼ਾਲ ਖ਼ੂਨਦਾਨ ਕੈਂਪ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਗਿਆ  ਇਸ ਸਲਾਘਾਯੋਗ ਕਾਰਜ ਦੀ ਸਰਦਾਰ ਪ੍ਰੇਮ ਸਿੰਘ ਅਤੇ ਸੁਚੇਤ ਸਿੰਘ ਵੱਲੋਂ ਬਹੁਤ ਹੀ ਤਾਰੀਫ ਕੀਤੀ ਗਈ। ਇਸ ਪ੍ਰੋਗਰਾਮ ਦੀ ਸਮੁੱਚੀ ਕਾਰਗੁਜ਼ਾਰੀ ਨੂੰ ਸੋਸ਼ਲ ਮੀਡੀਆ ਤੇ ਲਾਈਵ ਟੈਲੀਕਾਸਟ ਕਰਨ ਦੀ ਜ਼ਿੰਮੇਵਾਰੀ ਕਲੱਬ ਦੇ ਸੀਨੀਅਰ ਮੀਤ ਪ੍ਰਧਾਨ ਮਾਸਟਰ ਰਸ਼ੀਦ ਅਜਮਲ ਵੱਲੋਂ ਨਿਭਾਈ ਗਈ। ਇਸ ਮੌਕੇ ਕਲੱਬ ਦੇ ਅਹੁਦੇਦਾਰ ਅਤੇ ਮੈਂਬਰ ਖਜ਼ਾਨਚੀ ਮੁਹੰਮਦ ਰਮਜ਼ਾਨ, ਅਸ਼ਰਫ ਰਤਨ ਭੱਟੀ ਮੀਤ ਸਕੱਤਰ, ਜਨਰਲ ਸਕੱਤਰ ਮੁਹੰਮਦ ਮਕਬੂਲ, ਅਸ਼ਰਫ ਰਤਨ ਭੱਟੀ ਮੀਤ ਪ੍ਰੈਸ ਸਕੱਤਰ, ਮੀਤ ਪ੍ਰਧਾਨ ਯਾਦਵਿੰਦਰ ਸਿੰਘ ਕਾਲਾ ਵੱਲੋਂ ਵੀ ਕੈਂਪ ਵਿੱਚ ਸ਼ਿਰਕਤ ਕਰਨ ਆਏ ਸਾਰਿਆਂ ਸੱਜਣਾਂ ਦਾ ਧੰਨਵਾਦ ਕੀਤਾ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ