Sunday, November 09, 2025

Chandigarh

ਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਆਖ਼ਰੀ ਤਰੀਕ 31 ਅਗਸਤ ਤੱਕ ਵਧਾਈ

February 28, 2025 06:01 PM
SehajTimes

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬਾ ਵਾਸੀਆਂ ਦੀ ਭਲਾਈ ਲਈ ਵਚਨਬੱਧ

ਚੰਡੀਗੜ੍ਹ : ਆਮ ਲੋਕਾਂ ਦੀ ਸਹੂਲਤ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਵਚਨਬੱਧਤਾ ਤਹਿਤ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਦਿੱਤੀ ਸਹੂਲਤ ਦੀ ਆਖ਼ਰੀ ਤਰੀਕ ਨੂੰ ਵਧਾਉਂਦਿਆਂ ਹੁਣ 31 ਅਗਸਤ ਤੱਕ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਲੋਕਾਂ ਦੀ ਪੁਰਜ਼ੋਰ ਮੰਗ ਨੂੰ ਮੰਨਦਿਆਂ ਆਖ਼ਰੀ ਤਰੀਕ ਛੇ ਮਹੀਨੇ ਲਈ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ।ਇਸ ਤੋਂ ਪਹਿਲਾਂ ਸੂਬਾ ਸਰਕਾਰ ਵੱਲੋਂ ਲਏ ਗਏ ਫ਼ੈਸਲੇ ਤਹਿਤ 1 ਦਸੰਬਰ 2024 ਤੋਂ 28 ਫਰਵਰੀ 2025 ਤੱਕ ਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਲਈ ਸਮਾਂ ਦਿੱਤਾ ਗਿਆ ਸੀ ਅਤੇ ਹੁਣ ਇਸ ਵਿੱਚ ਵਾਧਾ ਕਰਦਿਆਂ 1 ਮਾਰਚ 2025 ਤੋਂ 31 ਅਗਸਤ 2025 ਤੱਕ ਇਸ ਸਹੂਲਤ ਦਾ ਫ਼ਾਇਦਾ ਲਿਆ ਜਾ ਸਕਦਾ ਹੈ।

ਸ. ਮੁੰਡੀਆਂ ਨੇ ਦੱਸਿਆ ਕਿ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਐਕਟ, 2024 ਰਾਹੀਂ ਲੈਂਡ ਡੀਡਜ਼ ਦੀ ਰਜਿਸਟਰੀ ਲਈ ਐਨ.ਓ.ਸੀ. ਦੀ ਸ਼ਰਤ ਨੂੰ ਖਤਮ ਕੀਤਾ ਗਿਆ ਸੀ। ਇਸ ਸੋਧ ਦਾ ਉਦੇਸ਼ ਛੋਟੇ ਪਲਾਟ ਧਾਰਕਾਂ ਨੂੰ ਰਾਹਤ ਦੇਣ ਦੇ ਨਾਲ-ਨਾਲ ਗੈਰ-ਕਾਨੂੰਨੀ ਕਲੋਨੀਆਂ 'ਤੇ ਸਖ਼ਤ ਕੰਟਰੋਲ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਆਮ ਲੋਕਾਂ ਲਈ ਇੱਕ ਵੱਡੀ ਰਾਹਤ ਹੈ ਕਿਉਂਕਿ ਇਸ ਦਾ ਉਦੇਸ਼ ਆਮ ਲੋਕਾਂ ਨੂੰ ਆਪਣੇ ਪਲਾਟਾਂ ਦੀ ਰਜਿਸਟ੍ਰੇਸ਼ਨ ਵਿੱਚ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਦੂਰ ਕਰਨਾ ਅਤੇ ਅਣਅਧਿਕਾਰਤ ਕਲੋਨੀਆਂ ਦੇ ਵਿਕਾਸ 'ਤੇ ਰੋਕ ਲਗਾਉਣਾ ਹੈ।

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਅੱਗੇ ਕਿਹਾ ਕਿ ਇਸ ਇਤਿਹਾਸਕ ਫੈਸਲੇ ਦਾ ਉਦੇਸ਼ ਆਮ ਆਦਮੀ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ। ਕੋਈ ਵੀ ਵਿਅਕਤੀ ਜਿਸ ਨੇ ਅਣਅਧਿਕਾਰਤ ਕਲੋਨੀ ਵਿੱਚ ਸਥਿਤ ਪੰਜ ਸੌ ਵਰਗ ਗਜ਼ ਤੱਕ ਦੇ ਖੇਤਰ ਲਈ 31 ਜੁਲਾਈ, 2024 ਤੱਕ ਪਾਵਰ ਆਫ਼ ਅਟਾਰਨੀ, ਸਟੈਂਪ ਪੇਪਰ 'ਤੇ ਵੇਚਣ ਦਾ ਸਮਝੌਤਾ ਹੈ, ਨੂੰ ਜ਼ਮੀਨ ਦੀ ਰਜਿਸਟਰੀ ਲਈ ਇਤਰਾਜਹੀਣਤਾ ਸਰਟੀਫਿਕੇਟ ਦੀ ਲੋੜ ਨਹੀਂ ਹੋਵੇਗੀ।

Have something to say? Post your comment

 

More in Chandigarh

ਮਾਮਲਾ ਥਾਰ ਰੌਕਸ ਨੂੰ ਨੁਕਸਾਨ ਪਹੁੰਚਾਉਣ ਦਾ

ਨੌਵੇਂ ਪਾਤਸ਼ਾਹ ਜੀ ਦਾ 350ਵਾਂ ਸ਼ਹੀਦੀ ਦਿਹਾੜਾ

ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਵੱਲੋਂ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸਮਾਗਮਾਂ ਲਈ ਸੱਦਾ

ਪੰਜਾਬ ਸਰਕਾਰ ਵੱਲੋਂ ਗੁਰੂ ਕਾ ਬਾਗ ਛਾਉਣੀ ਬੁੱਢਾ ਦਲ ਵਿਖੇ 23 ਤੋਂ 25 ਨਵੰਬਰ ਤੱਕ ਹੋਣਗੇ ਧਾਰਮਿਕ ਸਮਾਗਮ : ਜਥੇਦਾਰ ਬਾਬਾ ਬਲਬੀਰ ਸਿੰਘ

ਮੋਗਾ ਸਿਵਲ ਹਸਪਤਾਲ ਤੋਂ ਨਸ਼ਾ ਛੁਡਾਉਣ ਵਾਲੀਆਂ ਗੋਲੀਆਂ ਚੋਰੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ

'ਯੁੱਧ ਨਸ਼ਿਆਂ ਵਿਰੁੱਧ’ ਦੇ 252ਵੇਂ ਦਿਨ ਪੰਜਾਬ ਪੁਲਿਸ ਵੱਲੋਂ 841 ਗ੍ਰਾਮ ਹੈਰੋਇਨ ਸਮੇਤ 71 ਨਸ਼ਾ ਤਸਕਰ ਕਾਬੂ

ਪੰਜਾਬ ਸਰਕਾਰ ਦਾ ਵੱਡਾ ਕਦਮ- 3624 ਕਰੋੜ ਦੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

150 ਲੱਖ ਮੀਟਰਿਕ ਟਨ ਦੇ ਨੇੜੇ ਪੁੱਜੀ ਝੋਨੇ ਦੀ ਆਮਦ; 144 ਲੱਖ ਮੀਟਰਿਕ ਟਨ ਦਾ ਅੰਕੜਾ ਪਾਰ ਕੀਤਾ

ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ: 20 ਕਰੋੜ ਰੁਪਏ ਦੀ ਲਾਗਤ ਨਾਲ ਬਦਲੀ ਸ੍ਰੀ ਅਨੰਦਪੁਰ ਸਾਹਿਬ ਦੀਆਂ ਸੜਕਾਂ ਦੀ ਨੁਹਾਰ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸਦੀਵੀਂ ਵਿਰਾਸਤ ਬਾਰੇ ਜਾਣੂ ਕਰਾਇਆ