Saturday, November 01, 2025

Chandigarh

ਬੈਕਫਿੰਕੋ ਦੇ ਚੇਅਰਮੈਨ ਸੰਦੀਪ ਸੈਣੀ ਵੱਲੋਂ ਏ.ਜੀ.ਐਮ. ਅਮਰਜੀਤ ਸਿੰਘ ਨੂੰ ਉਨ੍ਹਾਂ ਦੀ ਸੇਵਾਮੁਕਤੀ ਮੌਕੇ ਨਿੱਘੀ ਵਧਾਈ

February 28, 2025 07:14 PM
SehajTimes

ਚੰਡੀਗੜ੍ਹ : ਪੱਛੜ੍ਹੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਦੇ ਚੇਅਰਮੈਨ ਸੰਦੀਪ ਸੈਣੀ ਨੇ ਸਹਾਇਕ ਜਨਰਲ ਮੈਨੇਜਰ (ਪ੍ਰਸ਼ਾਸਨ) ਅਮਰਜੀਤ ਸਿੰਘ ਨੂੰ ਉਨ੍ਹਾਂ ਦੀ ਸੇਵਾਮੁਕਤੀ ਮੌਕੇ ਉਨ੍ਹਾਂ ਦੀ ਲਗਭਗ ਤਿੰਨ ਦਹਾਕਿਆਂ ਦੀ ਸਮਰਪਿਤ ਸੇਵਾ ਨੂੰ ਮਾਨਤਾ ਦਿੰਦਿਆਂ ਨਿੱਘੀ ਵਧਾਈ ਦਿੱਤੀ।

ਚੰਡੀਗੜ੍ਹ ਵਿਖੇ ਕਰਵਾਏ ਗਏ ਵਿਦਾਇਗੀ ਸਮਾਗਮ ਮੌਕੇ ਬੋਲਦਿਆਂ ਚੇਅਰਮੈਨ ਸ੍ਰੀ ਸੈਣੀ ਨੇ ਅਮਰਜੀਤ ਸਿੰਘ ਦੀ ਦ੍ਰਿੜ ਵਚਨਬੱਧਤਾ ਅਤੇ ਯੋਗਦਾਨ 'ਤੇ ਚਾਨਣਾ ਪਾਇਆ, ਜਿਨ੍ਹਾਂ ਨੇ ਬੈਕਫਿੰਕੋ ਦੇ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਸ੍ਰੀ ਸੈਣੀ ਨੇ ਵਿੱਤੀ ਪ੍ਰਬੰਧਨ ਅਤੇ ਕਰਮਚਾਰੀ ਭਲਾਈ ਪ੍ਰਤੀ ਉਨ੍ਹਾਂ ਦੇ ਸਮਰਪਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ।

ਸ੍ਰੀ ਸੰਦੀਪ ਸੈਣੀ ਨੇ ਅਮਰਜੀਤ ਸਿੰਘ ਨੂੰ ਨਿੱਘੀ ਵਧਾਈ ਦਿੰਦਿਆਂ ਸੇਵਾਮੁਕਤੀ ਤੋਂ ਬਾਅਦ ਦੀ ਸਫ਼ਲ ਅਤੇ ਖੁਸ਼ਹਾਲ ਜ਼ਿੰਦਗੀ ਦੀ ਕਾਮਨਾ ਕੀਤੀ। ਉਨ੍ਹਾਂ ਨੇ ਹੋਰ ਸਾਥੀ ਕਰਮਚਾਰੀਆਂ ਨੂੰ ਵੀ ਉਨ੍ਹਾਂ ਦੇ ਨਕਸ਼ੇ ਕਦਮਾਂ 'ਤੇ ਚੱਲਣ ਅਤੇ ਆਪਣੇ ਫਰਜ਼ਾਂ ਪ੍ਰਤੀ ਵੱਡਮੁੱਲਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ।

ਗੁਰਦਿੱਤਪੁਰਾ, ਨਾਭਾ (ਪਟਿਆਲਾ) ਦੇ ਰਹਿਣ ਵਾਲੇ ਅਮਰਜੀਤ ਸਿੰਘ 1996 ਵਿੱਚ ਬੈਕਫਿੰਕੋ ਵਿੱਚ ਬਤੌਰ ਆਡੀਟਰ ਭਰਤੀ ਹੋਏ ਅਤੇ ਉਨ੍ਹਾਂ ਨੇ ਕਾਰਪੋਰੇਸ਼ਨ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ। ਧੰਨਵਾਦ ਕਰਦਿਆਂ ਸ੍ਰੀ ਅਮਰਜੀਤ ਸਿੰਘ ਨੇ ਕਿਹਾ, "ਬੈਕਫਿੰਕੋ ਵਿੱਚ ਸੇਵਾਵਾਂ ਨਿਭਾਉਣਾ ਮੇਰੇ ਲਈ ਬੜੇ ਸਨਮਾਨ ਦੀ ਗੱਲ ਰਹੀ ਹੈ। ਮੈਂ ਆਪਣੀਆਂ ਸੇਵਾਵਾਂ ਦੌਰਾਨ ਸਿਰਜੀਆਂ ਪਿਆਰੀਆਂ ਯਾਦਾਂ ਅਤੇ ਅਥਾਹ ਮਾਣ ਨਾਲ ਸੇਵਾਮੁਕਤ ਹੋ ਰਿਹਾ ਹਾਂ।"

ਇਸ ਵਿਦਾਇਗੀ ਸਮਾਗਮ ਦੌਰਾਨ ਬੈਕਫਿੰਕੋ ਦੇ ਕਾਰਜਕਾਰੀ ਡਾਇਰੈਕਟਰ ਸ੍ਰੀ ਸੰਦੀਪ ਹੰਸ, ਆਈ.ਏ.ਐਸ; ਡਿਪਟੀ ਕਮਿਸ਼ਨਰ, ਫਤਿਹਗੜ੍ਹ ਸਾਹਿਬ ਡਾ. ਸੋਨਾ ਥਿੰਦ, ਆਈ.ਏ.ਐਸ. ਅਤੇ ਐਮ.ਸੀ., ਐਸ.ਏ.ਐਸ. ਨਗਰ ਦੇ ਕਮਿਸ਼ਨਰ ਸ. ਪਰਮਿੰਦਰ ਪਾਲ ਸੰਧੂ, ਆਈ.ਏ.ਐਸ. ਮੌਜੂਦ ਸਨ।

Have something to say? Post your comment

 

More in Chandigarh

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਆਂਗਣਵਾੜੀ ਕੇਂਦਰ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ ਨੇ ਕੀਤਾ ਅਚਾਨਕ ਨਿਰੀਖਣ

'ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ

ਪੰਜਾਬ ਦੀ ਸਿੱਖਿਆ ਪ੍ਰਣਾਲੀ ਵੱਡੇ ਬਦਲਾਅ ਦੀ ਗਵਾਹੀ ਭਰ ਰਹੀ ਹੈ: ਹਰਪਾਲ ਸਿੰਘ ਚੀਮਾ