Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੈਟਰੋਲ ਤੇ ਡੀਜਲ ਦੀਆਂ ਕੀਮਤਾਂ ਵਿੱਚ ਹਰ ਦਿਨ ਵਾਧਾ ਕਰਕੇ ਲੋਕਾਂ ਨੂੰ ਲੁੱਟ ਰਹੀ ਕੇਂਦਰ ਸਰਕਾਰ: ਆਪ

May 24, 2021 05:27 PM
SehajTimes

ਚੰਡੀਗੜ : ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਅਤੇ ਵਪਾਰ ਵਿੰਗ ਦੇ ਸੂਬਾ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਕੋਰੋਨਾ ਦੌਰ ’ਚ ਹਰ ਰੋਜ ਪੈਟਰੋਲ ਤੇ ਡੀਜਲ ਦੀਆਂ ਕੀਮਤਾਂ ਵਿੱਚ ਵਾਧਾ ਕਰਨ ਦੀ ਸਖਤ ਅਲੋਚਨਾ ਕੀਤੀ ਹੈ। ਉਨਾਂ ਕਿਹਾ ਕਿ ਪੈਟਰੋਲ ਤੇ ਡੀਜਲ ਦੀਆਂ ਕੀਮਤਾਂ ਵਿੱਚ ਹਰ ਦਿਨ ਵਾਧਾ ਕਰਕੇ ਕੇਂਦਰ ਸਰਕਾਰ ਦੇਸ ਦੇ ਆਮ ਲੋਕਾਂ ਨੂੰ ਲੁੱਟ ਰਹੀ, ਜਦੋਂ ਕਿ ਲੋਕ ਪਹਿਲਾਂ ਹੀ ਕੋੋਰੋਨਾ ਮਹਾਮਾਰੀ ਕਾਰਨ ਬੇਰੁਜਗਾਰ ਹੋ ਗਏ ਹਨ। 
ਸੋਮਵਾਰ  ਨੂੰ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਬਿਆਨ ਰਾਹੀਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਅਤੇ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪਹਿਲਾਂ ਹੀ ਮਹਿੰਗਾਈ ਨਾਲ ਨਪੀੜੇ ਲੋਕਾਂ ਉਤੇ ਪੈਟਰੋਲ ਤੇ ਡੀਜਲ ਦੀਆਂ ਕੀਮਤਾਂ ਦਾ ਹੋਰ ਬੋਝ ਪਾ ਕੇ ਸਿੱਧ ਕਰ ਦਿੱਤਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਲੋਕ ਵਿਰੋਧੀ ਅਤੇ ਕਾਰਪੋਰਟਰਾਂ ਦੀ ਹਿਤੈਸੀ ਹੈ।  ਉਨਾਂ ਦੋਸ ਲਾਇਆ ਕਿ ਜਦੋਂ ਲੋਕ ਕੋਰੋਨਾ ਮਹਾਮਾਰੀ ਦਾ ਸਾਹਮਣਾ ਕਰ ਰਹੇ ਹਨ, ਉਸ ਸਮੇਂ ਮੋਦੀ ਸਰਕਾਰ ਨੇ ਪੈਟਰੋਲ ਦੀਆਂ ਕੀਮਤਾਂ ਵਿੱਚ 25 ਰੁਪਿਆਂ ਦਾ ਵਾਧਾ ਕਰਕੇ ਇਸ ਦੀ ਕੀਮਤ 95 ਰੁਪਏ ਪ੍ਰਤੀ ਲੀਟਰ ਕਰ ਦਿੱਤੀ ਹੈੇ।  ਆਗੂਆਂ ਨੇ ਕਿਹਾ ਕਿ ਡੀਜਲ ਦੀਆਂ ਕੀਮਤਾਂ ਵਿੱਚ ਹੋ ਰਿਹਾ ਵਾਧਾ ਖੇਤੀਬਾੜੀ ਖੇਤਰ ਲਈ ਤਬਾਹਕੁਨ ਸਾਬਤ ਹੋ ਰਿਹਾ ਹੈ। ਇਸ ਵਾਧੇ ਨਾਲ ਫਸਲਾਂ ਦੀ ਬਿਜਾਈ, ਸਿੰਚਾਈ ਅਤੇ ਕਟਾਈ ਦੇ ਖਰਚੇ ਵੀ ਵੱਧ ਗਏ ਹਨ, ਜੋ ਪਹਿਲਾਂ ਹੀ ਕਰਜਈ ਕਿਸਾਨਾਂ ਲਈ ਅਸਹਿਣਯੋਗ ਹੈ। 
ਵਿਧਾਇਕਾ ਬਲਜਿੰਦਰ ਕੌਰ ਨੇ ਕਿਹਾ ਕਿ ਪੈਟਰੋਲ ਤੇ ਡੀਜਲ ਦੀਆਂ ਕੀਮਤਾਂ ਵਿੱਚ ਵਾਧੇ ਦਾ ਅਸਰ ਜਰੂਰੀ ਵਸਤੂਆਂ ਦੀਆਂ ਕੀਮਤਾਂ ’ਤੇ ਵੀ ਪੈ ਰਿਹਾ ਹੈ। ਦਾਲਾਂ ਤੋਂ ਲੈ ਕੇ ਖਾਣ ਵਾਲੇ ਤੇਲਾਂ ਦੀਆਂ ਕੀਮਤਾਂ ਵੀ ਵੱਧ ਗਈਆਂ ਹਨ। ਜਿਸ ਦਾ ਅਸਰ ਮੱਧਮ ਵਰਗ ’ਤੇ ਬਹੁਤ ਬੁਰਾ ਪੈ ਰਿਹਾ ਹੈ। ਨਰਿੰਦਰ ਮੋਦੀ ਸਰਕਾਰ ਨੇ ਅਜਿਹੇ ਸਮੇਂ ਤੇਲ ਕੀਮਤਾਂ ਵਿੱਚ ਵਾਧਾ ਕੀਤਾ ਜਦੋਂ ਲੋਕ ਕੋਰੋਨਾ ਮਹਾਮਾਰੀ ਦਾ ਸਾਹਮਣਾ ਕਰ ਰਹੇ ਹਨ ਅਤੇ ਬੇਰੁਜਗਾਰ ਹੋ ਕੇ ਸਰਕਾਰੀ ਦੀ ਵਿੱਤੀ ਸਹਾਇਤਾ ਦੀ ਉਡੀਕ ਕਰ ਰਹੇ ਹਨ।
ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਪੈਟਰੋਲ, ਡੀਜਲ ਅਤੇ ਆਮ ਵਸਤੂਆਂ ਦੀਆਂ ਹਰ ਦਿਨ ਵਧਦੀਆਂ ਕੀਮਤਾਂ ਕੇਂਦਰ ਸਰਕਾਰ  ਦੀ ਆਮ ਲੋਕਾਂ ਦੇ ਹਿੱਤਾਂ ਪ੍ਰਤੀ ਉਦਾਸੀਨਤਾ ਨੂੰ ਪੇਸ ਕਰਦੀਆਂ ਹਨ। ਉਨਾਂ ਕਿਹਾ ਕਿ ਜਿੱਥੇ ਮੱਧਮ ਵਰਗ ਕਾਰੋਬਾਰ ਬੰਦ ਹੋਣ ਜਾਣ ਕਾਰਨ ਆਪਣਾ ਪਰਿਵਾਰ ਪਾਲਣ ਲਈ ਸੰਘਰਸ ਕਰ ਰਿਹਾ ਹੈ, ਉਥੇ ਹੀ ਕੇਂਦਰ ਸਰਕਾਰ ਉਨਾਂ ਦੀਆਂ ਜੇਬਾਂ ’ਤੇ ਡਾਕਾ ਮਾਰਨ ਵਿੱਚ ਲੱਗੀ ਹੋਈ ਹੈ। ਅਜਿਹੇ ਔਖੇ ਸਮੇਂ ਵਿੱਚ ਮਦਦ ਕਰਨ ਦੀ ਥਾਂ ਕੇਂਦਰ ਸਰਕਾਰ ਨੂੰ ਲੋਕਾਂ ਦਾ ਗਲ ਘੁੱਟਣ ਤੋਂ ਬਚਣਾ ਚਾਹੀਦਾ।    

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ