Monday, June 16, 2025

Majha

ਪੰਜਾਬ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼ ; ਜੱਗੂ ਭਗਵਾਨਪੁਰੀਆ ਗੈਂਗ ਦਾ ਮੈਂਬਰ ਛੇ ਪਿਸਤੌਲਾਂ ਸਮੇਤ ਗ੍ਰਿਫ਼ਤਾਰ

March 01, 2025 03:33 PM
SehajTimes

ਪੰਜਾਬ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਮੱਧ ਪ੍ਰਦੇਸ਼ ਤੋਂ ਤਸਕਰੀ ਕਰਕੇ ਲਿਆਂਦੇ ਗਏ ਸਨ ਬਰਾਮਦ ਕੀਤੇ ਹਥਿਆਰ : ਡੀਜੀਪੀ ਗੌਰਵ ਯਾਦਵ

ਜੱਗੂ ਭਗਵਾਨਪੁਰੀਆ ਦੇ ਮੁੱਖ ਮੈਂਬਰ ਦੀ ਵੀ ਕੀਤੀ ਪਛਾਣ, ਗ੍ਰਿਫ਼ਤਾਰ ਕਰਨ ਲਈ ਕੋਸ਼ਿਸ਼ਾਂ ਤੇਜ਼ : ਡੀਜੀਪੀ ਪੰਜਾਬ

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਤਹਿਤ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਦੀ ਟੀਮ ਨੇ ਜੱਗੂ ਭਗਵਾਨਪੁਰੀਆ ਗੈਂਗ ਦੇ ਇੱਕ ਕਾਰਕੁਨ ਨੂੰ ਛੇ .32 ਬੋਰ ਪਿਸਤੌਲਾਂ ਅਤੇ 10 ਕਾਰਤੂਸ ਨਾਲ ਗ੍ਰਿਫਤਾਰ ਕਰਕੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ਨੀਵਾਰ ਨੂੰ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਤਰਨਤਾਰਨ ਦੇ ਪਿੰਡ ਵੜਿੰਗ ਸੂਬਾ ਸਿੰਘ ਦੇ ਵਸਨੀਕ ਗੁਰਬਾਜ਼ ਸਿੰਘ ਵਜੋਂ ਹੋਈ ਹੈ। ਜ਼ਿਕਰਯੋਗ ਹੈ ਕਿ ਮੁਲਜ਼ਮ ਇਰਾਦਾ ਕਤਲ , ਲੁੱਟ-ਖੋਹ, ਐਨ.ਡੀ.ਪੀ.ਐਸ. ਐਕਟ ਅਤੇ ਅਸਲਾ ਐਕਟ ਦੀ ਉਲੰਘਣਾ ਨਾਲ ਸਬੰਧਤ ਲਗਭਗ ਅੱਠ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਹੈ।

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸੀ.ਆਈ. ਅੰਮ੍ਰਿਤਸਰ ਦੀ ਟੀਮ ਨੂੰ ਭਰੋਸੇਯੋਗ ਸੂਤਰਾਂ ਤੋਂ ਪੁਖ਼ਤਾ ਇਤਲਾਹ ਮਿਲੀ ਸੀ ਕਿ ਮੁਲਜ਼ਮ ਗੁਰਬਾਜ਼ ਸਿੰਘ ਅਤੇ ਉਸਦਾ ਸਾਥੀ ਜੱਗੂ ਭਗਵਾਨਪੁਰੀਆ ਗੈਂਗ ਦੇ ਸਰਗਰਮ ਮੈਂਬਰ ਹਨ ਅਤੇ ਉਨ੍ਹਾਂ ਕੋਲ ਗੈਰ-ਕਾਨੂੰਨੀ ਹਥਿਆਰ ਹਨ, ਜਿਨ੍ਹਾਂ ਦੀ ਵਰਤੋਂ ਉਨ੍ਹਾਂ ਨੇ ਸਰਹੱਦੀ ਸੂਬੇ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਕਰਨੀ ਹੈ।

ਮਿਲੀ ਜਾਣਕਾਰੀ ਤੋਂ ਇਹ ਵੀ ਪਤਾ ਲੱਗਾ ਸੀ ਕਿ ਗੁਰਬਾਜ਼ ਸਿੰਘ ਨੇ ਅੰਮ੍ਰਿਤਸਰ-ਤਰਨਤਾਰਨ ਬਾਈਪਾਸ ਹਾਈਵੇਅ ’ਤੇ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ ਅੰਮ੍ਰਿਤਸਰ ਦੇ ਖੇਤਰ ਵਿੱਚ ਚਰਚ ਦੇ ਨੇੜੇ ਕਿਸੇ ਨੂੰ ਹਥਿਆਰ ਪਹੁੰਚਾਉਣੇ ਹਨ। ਉਨ੍ਹਾਂ ਅੱਗੇ ਕਿਹਾ ਕਿ ਮੁਸਤੈਦੀ ਨਾਲ ਕਾਰਵਾਈ ਕਰਦੇ ਹੋਏ ਪੁਲਿਸ ਟੀਮਾਂ ਨੇ ਉਕਤ ਖੇਤਰ ਵਿੱਚ ਛਾਪੇਮਾਰੀ ਕੀਤੀ ਅਤੇ ਮੁਲਜ਼ਮ ਦੇ ਕਬਜ਼ੇ ਵਿੱਚੋਂ ਹਥਿਆਰ ਅਤੇ ਗੋਲੀ -ਸਿੱਕਾ ਬਰਾਮਦ ਕਰਨ ਉਪਰੰਤ ਉਸਨੂੰ ਸਫਲਤਾਪੂਰਵਕ ਗ੍ਰਿਫ਼ਤਾਰ ਕਰ ਲਿਆ।

ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਕੀਤੇ ਗਏ ਹਥਿਆਰ ਮੱਧ ਪ੍ਰਦੇਸ਼ ਤੋਂ ਪੰਜਾਬ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਤਸਕਰੀ ਕਰਕੇ ਲਿਆਂਦੇ ਗਏ ਸਨ।

ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੇ ਇਸ ਮਾਡਿਊਲ ਦੇ ਮੁੱਖ ਮੈਂਬਰ ਦੀ ਵੀ ਪਛਾਣ ਕਰ ਲਈ ਹੈ, ਜੋ ਗੈਂਗਸਟਰ ਜੱਗੂ ਭਗਵਾਨਪੁਰੀਆ ਨਾਲ ਸਿੱਧੇ ਸੰਪਰਕ ਵਿੱਚ ਹੈ ਅਤੇ ਉਸਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਪਲਾਈ-ਚੇਨ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਵਪਾਰ ਵਿੱਚ ਸ਼ਾਮਲ ਹੋਰ ਵਿਅਕਤੀਆਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧੀ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਵਿਖੇ ਐਫਆਈਆਰ ਨੰਬਰ 10 28-02-25 ਨੂੰ ਆਰਮਜ਼ ਐਕਟ ਦੀ ਧਾਰਾ 25 ਅਤੇ ਬੀਐਨਐਸ ਦੀ ਧਾਰਾ 61(2) ਅਤੇ 111 ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ।

Have something to say? Post your comment

 

More in Majha

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਾਰਕੋ-ਤਸਕਰੀ ਰੈਕੇਟ ਦਾ ਪਰਦਾਫਾਸ਼; 4.5 ਕਿਲੋਗ੍ਰਾਮ ਹੈਰੋਇਨ, 11 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਦਮਦਮੀ ਟਕਸਾਲ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਹਵਾਈ ਹਾਦਸੇ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ

ਅੰਮ੍ਰਿਤਸਰ ਵਿੱਚ ਨਾਰਕੋ-ਹਵਾਲਾ ਕਾਰਟੇਲ ਦਾ ਪਰਦਾਫਾਸ਼; 4.5 ਕਿਲੋਗ੍ਰਾਮ ਹੈਰੋਇਨ, 8.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਛੇ ਗ੍ਰਿਫ਼ਤਾਰ

ਕੇਵਲ ਸ਼੍ਰੋਮਣੀ ਕਮੇਟੀ ਨਹੀਂ ਸਮੁੱਚੀ ਪੰਥ ਦੀ ਰਾਏ ਨਾਲ ਬਣੇਗਾ ਜਥੇਦਾਰਾਂ ਪ੍ਰਤੀ ਵਿਧੀ ਵਿਧਾਨ : ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ

ਅੰਮ੍ਰਿਤਸਰ ; ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਨੈੱਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; ਅੱਠ ਪਿਸਤੌਲਾਂ ਸਮੇਤ ਦੋ ਗ੍ਰਿਫ਼ਤਾਰ

ਆਪ ਮੁਹਾਰੇ’ ਵਹੀਰਾਂ ਘੱਤ ਕੇ ਦਮਦਮੀ ਟਕਸਾਲ ਪੁੱਜੀਆਂ ਲੱਖਾਂ ਸੰਗਤਾਂ ਨੇ ਸ਼ਰਧਾਂ ਨਾਲ ਮਨਾਇਆ 41ਵਾਂ ਸ਼ਹੀਦੀ ਸਮਾਗਮ

ਪਾਕਿ-ਸਮਰਥਿਤ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; ਛੇ ਆਧੁਨਿਕ ਪਿਸਤੌਲਾਂ ਸਮੇਤ ਦੋ ਗ੍ਰਿਫ਼ਤਾਰ

ਅੰਮ੍ਰਿਤਸਰ ‘ਚ ਪਿਓ ਨੇ ਆਪਣੀ ਧੀ ਤੇ ਉਸਦੇ ਪ੍ਰੇਮੀ ਦਾ ਬੇਰਹਿਮੀ ਨਾਲ ਕੀਤਾ ਕਤਲ

ਜੂਨ 84 ਦੇ ਘੱਲੂਘਾਰੇ ਦੀ ਵਰ੍ਹੇਗੰਢ ਕੌਮ ਏਕਤਾ ਅਤੇ ਚੜ੍ਹਦੀ ਕਲਾ ਨਾਲ ਮਨਾਵੇ