Wednesday, December 17, 2025

Chandigarh

ਡੇਰਾ ਬੱਸੀ ਵਿੱਚ ਪੁਲਿਸ ਹਿਰਾਸਤ ਤੋਂ ਭੱਜਣ ਦੀ ਕੋਸ਼ਿਸ਼ ਵਿੱਚ ਜਵਾਬੀ ਗੋਲੀਬਾਰੀ ਦੌਰਾਨ ਗੈਂਗਸਟਰ ਜ਼ਖਮੀ; ਪਿਸਤੌਲ ਬਰਾਮਦ

March 01, 2025 03:56 PM
SehajTimes

ਐਸ.ਏ.ਐਸ. ਨਗਰ ਅਤੇ ਏਜੀਟੀਐਫ ਦੀਆਂ ਪੁਲਿਸ ਟੀਮਾਂ ਗੈਂਗਸਟਰ ਨੂੰ ਉਥੇ ਲਿਜਾ ਰਹੀਆਂ ਸਨ ਜਿੱਥੇ ਉਸਨੇ ਪਿਸਤੌਲ ਲੁਕਾਇਆ ਸੀ: ਡੀਜੀਪੀ ਗੌਰਵ ਯਾਦਵ

50 ਲੱਖ ਰੁਪਏ ਦੀ ਫਿਰੌਤੀ ਦੇ ਮਾਮਲੇ ‘ਚ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਗਿਆ ਸੀ ਗ੍ਰਿਫ਼ਤਾਰ ਕੀਤਾ ਦੋਸ਼ੀ : ਐਸ.ਐਸ.ਪੀ. ਦੀਪਕ ਪਾਰੀਕ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸੰਗਠਿਤ ਅਪਰਾਧ ਵਿਰੁੱਧ ਸ਼ੁਰੂ ਕੀਤੀ ਲੜਾਈ ਤਹਿਤ ਐਸ.ਏ.ਐਸ. ਨਗਰ ਪੁਲਿਸ ਅਤੇ ਪੰਜਾਬ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੀ ਵੱਡੀ ਕਾਰਵਾਈ ਦੌਰਾਨ ਡੇਰਾ ਬੱਸੀ ਵਿਖੇ ਜ਼ੀਰਕਪੁਰ-ਅੰਬਾਲਾ ਹਾਈਵੇਅ ’ਤੇ ਘੱਗਰ ਪੁਲ ਨੇੜੇ ਪੁਲਿਸ ਹਿਰਾਸਤ ਚੋਂ ਭੱਜਣ ਦੀ ਨਾਕਾਮ ਕੋਸ਼ਿਸ਼ ਕਰਦਿਆਂ ਗੈਂਗਸਟਰ ਮਲਕੀਅਤ ਉਰਫ਼ ਮੈਕਸੀ ਖੱਬੀ ਲੱਤ ’ਤੇ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ਨੀਵਾਰ ਨੂੰ ਦਿੱਤੀ।

ਅੰਮ੍ਰਿਤਸਰ ਦੇ ਰਾਜਾਸਾਂਸੀ ਨੇੜਲੇ ਪਿੰਡ ਰੋੜਾਲਾ ਦਾ ਰਹਿਣ ਵਾਲਾ ਗੈਂਗਸਟਰ ਮੈਕਸੀ, ਵਿਦੇਸ਼ੀ ਅੱਤਵਾਦੀ ਗੋਲਡੀ ਬਰਾੜ ਅਤੇ ਗੈਂਗਸਟਰ ਗੋਲਡੀ ਢਿੱਲੋਂ ਦਾ ਕਾਰਕੁਨ ਹੈ ਅਤੇ ਉਨ੍ਹਾਂ ਦੇ ਇਸ਼ਾਰੇ ’ਤੇ ਜਬਰਨ ਵਸੂਲੀ ਰੈਕੇਟ ਚਲਾ ਰਿਹਾ ਸੀ। ਹਾਲ ਹੀ ਵਿੱਚ, ਮੈਕਸੀ ਅਤੇ ਉਸਦੇ ਸਾਥੀ ਸੰਦੀਪ ਉਰਫ਼ ਦੀਪ ਨੂੰ ਪਟਿਆਲਾ ਪੁਲਿਸ ਨੇ ਅਸਲਾ ਐਕਟ ਦੇ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ ਬਾਅਦ, ਦੋਵਾਂ ਨੂੰ ਐਸ.ਏ.ਐਸ. ਨਗਰ ਪੁਲਿਸ ਵੱਲੋਂ ਸ਼ੁੱਕਰਵਾਰ ਨੂੰ ਫਿਰੌਤੀ ਦੇ ਇੱਕ ਕੇਸ ਵਿੱਚ ਪਟਿਆਲਾ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਗਿਆ ਸੀ। ਜ਼ਿਕਰਯੋਗ ਹੈ ਕਿ ਜਨਵਰੀ 2025 ਵਿੱਚ ਉਕਤ ਮੁਲਜ਼ਮਾਂ ਵੱਲੋਂ ਮੋਹਾਲੀ ਸਥਿਤ ਪ੍ਰਾਪਰਟੀ ਡੀਲਰ ਕੋਲੋਂ 50 ਲੱਖ ਰੁਪਏ ਦੀ ਫਿਰੌਤੀ ਲੈਣ ਲਈ ਨਿਸ਼ਾਨਾ ਬਣਾਇਆ ਗਿਆ ਸੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੈਕਸੀ ਦੇ ਖੁਲਾਸੇ ਤੋਂ ਬਾਅਦ, ਡੀਐਸਪੀ ਡੇਰਾ ਬੱਸੀ ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਵਾਲੀ ਪੁਲਿਸ ਟੀਮ ਵੱਲੋਂ ਦੋਸ਼ੀ ਨੂੰ ਉਸਦੇ ਕਬੂਲਨਾਮੇ ਮੁਤਾਬਿਕ ਜ਼ੀਰਕਪੁਰ-ਅੰਬਾਲਾ ਹਾਈਵੇਅ ’ਤੇ ਇੱਕ ਸੁੰਨਸਾਨ ਥਾਂ ਵੱਲ ਇੱਕ .32 ਕੈਲੀਬਰ ਪਿਸਤੌਲ, ਜੋ ਉਸਨੇ ਪੀੜਤ ਪ੍ਰਾਪਟੀ ਡੀਲਰ ਨੂੰ ਨੁਕਸਾਨ ਪਹੁੰਚਾਉਣ ਦੇ ਇਰਾਦੇ ਨਾਲ ਲੁਕਾ ਕੇ ਰੱਖਿਆ ਸੀ, ਦੀ ਬਰਾਮਦਗੀ ਲਈ ਲਿਜਾਇਆ ਜਾ ਰਿਹਾ ਸੀ ।

ਉਨ੍ਹਾਂ ਕਿਹਾ , ‘‘ਮੌਕੇ ’ਤੇ ਪਹੁੰਚਣ ’ਤੇ, ਦੋਸ਼ੀ ਨੇ ਹਿਰਾਸਤ ਤੋਂ ਭੱਜਣ ਦੀ ਕੋਸ਼ਿਸ਼ ਵਿੱਚ ਪੁਲਿਸ ਟੀਮ ’ਤੇ ਗੋਲੀਬਾਰੀ ਕਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਆਤਮ-ਰੱਖਿਆ ਅਤੇ ਪੁਲਿਸ ਟੀਮ ਵੱਲੋਂ ਕੀਤੀ ਜਵਾਬੀ ਗੋਲੀਬਾਰੀ ਵਿੱਚ, ਮੈਕਸੀ ਦੀ ਖੱਬੀ ਲੱਤ ਵਿੱਚ ਗੋਲੀ ਲੱਗੀ ਅਤੇ ਹੁਣ ਉਹ ਸਿਵਲ ਹਸਪਤਾਲ, ਮੋਹਾਲੀ ਵਿੱਚ ਜ਼ੇਰੇ-ਇਲਾਜ ਹੈ।"

ਡੀਜੀਪੀ ਨੇ ਕਿਹਾ ਕਿ ਉਸਦੇ ਕਬਜ਼ੇ ਵਿੱਚੋਂ ਹਥਿਆਰ ਦੇ ਨਾਲ-ਨਾਲ ਤਿੰਨ ਕਾਰਤੂਸ ਅਤੇ ਦੋ ਵਰਤੇ/ਖਾਲੀ ਖੋਲ ਵੀ ਬਰਾਮਦ ਕੀਤੇ ਗਏ ਹਨ।

ਹੋਰ ਵੇਰਵੇ ਸਾਂਝੇ ਕਰਦੇ ਹੋਏ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਐਸਏਐਸ ਨਗਰ ਦੀਪਕ ਪਾਰੀਕ ਨੇ ਕਿਹਾ ਕਿ ਗ੍ਰਿਫਤਾਰ ਦੋਸ਼ੀ ਦਾ ਅਪਰਾਧਿਕ ਪਿਛੋਕੜ ਹੈ ਜਿਸਦੇ ਖਿਲਾਫ ਜ਼ਬਰਨ ਵਸੂਲੀ ਅਤੇ ਹਥਿਆਰ ਐਕਟ ਨਾਲ ਸਬੰਧਤ ਕਈ ਮਾਮਲੇ ਦਰਜ ਹਨ। ਉਨ੍ਹਾਂ ਅੱਗੇ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧੀ ਐਸਏਐਸ ਨਗਰ ਦੇ ਡੇਰਾਬੱਸੀ ਪੁਲਿਸ ਸਟੇਸ਼ਨ ਵਿਖੇ ਬੀਐਨਐਸ ਦੀ ਧਾਰਾ 109, 132, 221 ਅਤੇ 262 ਅਤੇ ਅਸਲਾ ਐਕਟ ਦੀ ਧਾਰਾ 25 ਦੇ ਤਹਿਤ ਇੱਕ ਨਵਾਂ ਮਾਮਲਾ ਐਫਆਈਆਰ ਨੰਬਰ 46 ਮਿਤੀ 01/03/2025 ਅਧੀਨ ਦਰਜ ਕੀਤਾ ਗਿਆ ਹੈ।

Have something to say? Post your comment

 

More in Chandigarh

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ : ਮੁੱਖ ਮੰਤਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਐਨ.ਐਚ.ਐਮ. ਅਧੀਨ ਏ.ਐਨ.ਐਮ. ਅਤੇ ਸਟਾਫ ਨਰਸਾਂ ਦੀਆਂ 1,568 ਖਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ

ਮੁਹਾਲੀ ਦੀ ਅਦਾਲਤ ਨੇ ਹੈੱਡ ਕਾਂਸਟੇਬਲ ਨੂੰ 4 ਸਾਲ ਦੀ ਸਖ਼ਤ ਕੈਦ ਅਤੇ 20000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ

ਵਿਧਾਇਕ  ਕੁਲਵੰਤ ਸਿੰਘ ਨੇ 17. 71 ਕਰੋੜ ਦੀ ਲਾਗਤ ਨਾਲ ਬਣਨ ਜਾ ਰਹੇ ਚੌਂਕਾਂ ਅਤੇ ਟੀ-ਜੰਕਸ਼ਨਾਂ ਦੇ ਕੰਮ ਦੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਕੀਤੀ ਸ਼ੁਰੂਆਤ

ਕਬੱਡੀ ਪ੍ਰਮੋਟਰ ਕਤਲ ਮਾਮਲਾ: ਮੋਹਾਲੀ ਪੁਲਿਸ ਵੱਲੋਂ ਦੋਸ਼ੀਆਂ ਦੀ ਪਛਾਣ