Friday, April 24, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਕੈਪਟਨ ਦੀ ਅਗਵਾਈ ਹੇਠ ਚੋਣਾਂ ਲੜਨ ਨਾਲ ਹੋਵੇਗਾ ਨੁਕਸਾਨ : ਪਰਗਟ ਸਿੰਘ

May 24, 2021 05:44 PM
SehajTimes


ਚੰਡੀਗੜ੍ਹ : ਕੁਝ ਦਿਨਾਂ ਦੀ ਖ਼ਾਮੋਸ਼ੀ ਤੋਂ ਬਾਅਦ ਪੰਜਾਬ ਕਾਂਗਰਸ ਅੰਦਰ ਫਿਰ ਹਲਚਲ ਵੱਧ ਗਈ ਹੈ। ਜਲੰਧਰ ਤੋਂ ਵਿਧਾਇਕ ਪਰਗਟ ਸਿੰਘ ਨੇ ਇਕ ਵਾਰ ਫਿਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਰੁਧ ਅਸਿੱਧੇ ਢੰਗ ਨਾਲ ਹਮਲਾ ਕੀਤਾ ਹੈ। ਪਰਗਟ ਸਿੰਘ ਨੇ ਕਾਂਗਰਸ ਦੇ ਨਾਰਾਜ਼ ਆਗੂਆਂ ਨੂੰ ਅਪਣੇ ਘਰੇ ਸੱਦਿਆ ਜਿਨ੍ਹਾਂ ਵਿਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਅਤੇ ਚਰਨਜੀਤ ਚੰਨੀ ਵੀ ਸ਼ਾਮਲ ਸਨ। ਮੀਟਿੰਗ ਤੋਂ ਬਾਅਦ ਪਰਗਟ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਸਿੱਧੇ ਢੰਗ ਨਾਲ ਕਿਹਾ ਕਿ ਪੰਜਾਬ ਕਾਂਗਰਸ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਨਹੀਂ ਲੜਨੀਆਂ ਚਾਹੀਦੀਆਂ ਕਿਉਂਕਿ ਇੰਜ ਪਾਰਟੀ ਨੂੰ ਨੁਕਸਾਨ ਹੋਵੇਗਾ। ਉਨ੍ਹਾਂ ਕਿਹਾ, ‘ਮੈਂ ਤਾਂ ਪਹਿਲਾਂ ਹੀ ਕਹਿ ਚੁੱਕਾ ਹਾਂ ਕਿ ਕੈਪਟਨ ਅਮਰਿੰਦਰ ਸਿੰਘ ਆਪ ਆਪਣਾ ਸਰਵੇਖਣ ਕਰਵਾ ਕੇ ਵੇਖ ਲੈਣ ਤਾਂ ਉਹਨਾਂ ਨੂੰ ਆਪ ਹੀ ਆਪਣੀ ਸਥਿਤੀ ਦਾ ਪਤਾ ਲੱਗ ਜਾਵੇਗਾ।’ ਉਹਨਾਂ ਕਿਹਾ ਕਿ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੇ ਜੋ ਵੀ ਕਿਹਾ ਹੈ, ਉਹ ਉਸ ਨਾਲ ਪੂਰੀ ਤਰ੍ਹਾਂ ਸਹਿਮਤ ਹਨ। ਉਹਨਾਂ ਕਿਹਾ ਕਿ ਸੁਰਜੀਤ ਸਿਘ ਧੀਮਾਨ ਨੇ ਜੋ ਵੀ ਕਿਹਾ ਸਹੀ ਕਿਹਾ ਹੈ। ਧੀਮਾਨ ਨੇ 2022 ਚੋਣਾਂ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਨਾ ਲੜਨ ਦੀ ਦਲੀਲ ਦਿੱਤੀ ਸੀ। ਪਰਗਟ ਸਿੰਘ ਨੇ ਇਹ ਵੀ ਕਿਹਾ ਕਿ ਜੋ ਹਾਲਾਤ ਚਲ ਰਹੇ ਹਨ, ਉਸ ਮੁਤਾਬਕ ਅਸੀਂ ਲੋਕਾਂ ਵਿਚ ਨਹੀਂ ਜਾ ਸਕਦੇ। ਉਹਨਾਂ ਇਹ ਵੀ ਕਿਹਾ ਕਿ ਲੀਡਰਸ਼ਿਪ ਵਿਚ ਤਬਦੀਲੀ ਹਾਈ ਕਮਾਂਡ ਨੇ ਕਰਨੀ ਹੈ ਤੇ ਬਹੁਤ ਸਾਰੇ ਯੋਗ ਆਗੂ ਪਾਰਟੀ ਵਿਚ ਹਨ। ਪਰਗਟ ਸਿੰਘ ਨੇ ਕਿਹਾ ਕਿ ਉਹ ਹਮੇਸ਼ਾ ਹੀ ਸੋਚ-ਸਮਝ ਕੇ ਸਹੀ ਗੱਲ ਕਰਦੇ ਹਨ ਅਤੇ ਕਦੇ ਵੀ ਮੀਡੀਆ ਨੂੰ ਇਹ ਨਹੀਂ ਕਹਿੰਦੇ ਕਿ ਉਨ੍ਹਾਂ ਦੇ ਸ਼ਬਦਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਪਾਰਟੀ ਵਿਚ ਸਹੀ ਭੂਮਿਕਾ ਨਿਭਾ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਉਹਨਾਂ ਦੀ ਗੱਲ ਸੱਚੀ ਨਾ ਹੁੰਦੀ ਤਾਂ ਫਿਰ ਉਹਨਾਂ ਦੀ ਪ੍ਰੈਸ ਕਾਨਫਰੰਸ ਤੋਂ ਤੁਰੰਤ ਬਾਅਦ ਹੀ ਮੁੱਖ ਮੰਤਰੀ ਦਫਤਰ ਦਾ ਖੰਡਨ ਆ ਜਾਣਾ ਸੀ।

 

Have something to say? Post your comment

 

More in Chandigarh

ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਖਰੜ ਦੇ ਸਕੂਲ ਵਿੱਚ ਜਾਗਰੂਕਤਾ ਸੈਮੀਨਾਰ; ਟ੍ਰੈਫਿਕ ਨਿਯਮਾਂ ਦੀ ਪਾਲਣਾ ਲਈ ਅਪੀਲ

ਮੋਰਿੰਡਾ ਇਲਾਕੇ ਦੇ ਆਯੁਸ਼ਮਾਨ ਆਰੋਗਿਆ ਕੇਂਦਰਾਂ ਵਿੱਚ ਮਮਤਾ ਦਿਵਸ ਮਨਾਇਆ

ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਟੁਰਕੂ ਨਾਲ ਪੰਜਾਬ ਦੀ ਭਾਈਵਾਲੀ ਵਿਸ਼ਵਵਿਆਪੀ ਅਧਿਆਪਨ ਜੁਗਤਾਂ ਨੂੰ ਪੰਜਾਬ ਦੇ ਕਲਾਸਰੂਮਾਂ ਤੱਕ ਪਹੁੰਚਾਉਣ ਵਿੱਚ ਮਦਦਗਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ’ਤੇ ਵਾਰ ਦਾ 93ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਵਾਂ ’ਤੇ ਛਾਪੇਮਾਰੀ; 252 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਇਜਾਰੇਦਾਰੀ ਖ਼ਤਮ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਦੇ ਮਾਣ ਭੱਤੇ ਵਧਾਉਣ ਲਈ ਕੇਂਦਰ ਸਰਕਾਰ ਤੱਕ ਪਹੁੰਚ ਕਰਨ ਦੇ ਨਿਰਦੇਸ਼

ਬਰਿੰਦਰ ਕੁਮਾਰ ਗੋਇਲ ਵੱਲੋਂ ਪਿੰਡ ਓਇੰਦ ਵਿਖੇ ਨਹਿਰੀ ਪਾਣੀ ਲਿਫ਼ਟ ਸਿੰਚਾਈ ਪ੍ਰਾਜੈਕਟ ਦਾ ਉਦਘਾਟਨ

ਮੰਡੀਆਂ ਵਿੱਚ ਸੁਵਿਧਾਵਾਂ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਡਿਪਟੀ ਸਪੀਕਰ ਰੌੜੀ

ਸਾਬਕਾ ਸੈਨਿਕਾਂ ਦੀ ਭਲਾਈ ਦੇ ਮਾਮਲੇ ‘ਚ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਮੋਹਿੰਦਰ ਭਗਤ

ਪੰਜਾਬ ਕਿਰਤ ਭਲਾਈ ਬੋਰਡ ਨੇ 7831 ਉਦਯੋਗਿਕ ਕਾਮਿਆਂ ਨੂੰ 17.11 ਕਰੋੜ ਰੁਪਏ ਦੇ ਲਾਭ ਦਿੱਤੇ: ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ