Sunday, May 03, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਖੇਤੀ ਮੰਡੀ ਨੀਤੀ ਖਰੜੇ ਦੀ ਵਾਪਸੀ ਲਈ ਲਾਮਬੰਦ ਹੋਣ ਦਾ ਸੱਦਾ 

March 01, 2025 06:50 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਲੋਕ ਮੋਰਚਾ ਪੰਜਾਬ ਵੱਲੋਂ ਸ਼ਨਿੱਚਰਵਾਰ ਨੂੰ ਪਿੰਡ ਉਗਰਾਹਾਂ ਵਿਖੇ ਕੀਤੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਲੋਕ ਮੋਰਚਾ ਪੰਜਾਬ ਦੇ ਸੂਬਾ ਸਕੱਤਰ ਜਗਮੇਲ ਸਿੰਘ ਨੇ ਕੇਂਦਰ ਵੱਲੋਂ ਭੇਜੇ ਖੇਤੀ ਮੰਡੀ ਨੀਤੀ ਖਰੜੇ ਦੀ ਲੋਕ ਦੋਖੀ ਖ਼ਸਲਤ ਬੇਨਕਾਬ ਕਰਨ ਤੇ ਮੰਡੀਕਰਨ ਵਿੱਚ ਲੋਕ ਪੱਖੀ ਸੁਧਾਰ ਕੀਤੇ ਜਾਣ ਦੀ ਮੰਗ ਉਠਾਉਣ ਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਖੇਤੀ ਪੈਦਾਵਾਰ ਦੀ ਖਰੀਦ, ਵੇਚ ਤੇ ਸਟੋਰ ਕਰਨ ਦਾ ਕੰਟਰੋਲ ਕੇਂਦਰ ਸਰਕਾਰ ਸਰਕਾਰੀ ਖ਼ਰੀਦ ਏਜੰਸੀਆਂ ਰਾਹੀਂ  ਕਰਦੀ ਹੈ। ਸਰਕਾਰ ਇਸ ਸਬੰਧੀ ਨੀਤੀਆਂ ਕਾਨੂੰਨ ਬਣਾਉਂਦੀ ਹੈ ਤੇ ਦਰਾਮਦਾਂ ਬਰਾਮਦਾਂ ਨੂੰ ਕਾਬੂ ਹੇਠ ਰੱਖਦੀ ਹੈ। ਮੁਲਾਜ਼ਮ ਮਜ਼ਦੂਰ ਭਰਤੀ ਕਰਦੀ ਹੈ।ਇਹ ਖਰੜਾ ਇਸ ਮੰਡੀ ਪ੍ਰਬੰਧ ਨੂੰ ਬਦਲ ਕੇ ਖਰੀਦ, ਵੇਚ, ਸਟੋਰੇਜ਼ ਤੇ ਦਰਾਮਦਾਂ ਬਰਾਮਦਾਂ ਦਾ ਸਾਰਾ ਪ੍ਰਬੰਧ ਦੇਸ਼ੀ ਵਿਦੇਸ਼ੀ ਵੱਡੀਆਂ ਖੇਤੀ ਵਪਾਰਕ ਕੰਪਨੀਆਂ ਹਵਾਲੇ ਕਰਨ ਲਈ ਕਹਿੰਦਾ ਹੈ। ਕੰਪਨੀਆਂ ਨੂੰ ਪੈਦਾਵਾਰ ਸਿੱਧੀ ਖੇਤ ਤੋਂ ਖਰੀਦ ਕਰਨ ਦੀ ਖੁੱਲ੍ਹ ਦੇਣ ਨੂੰ ਕਹਿੰਦਾ ਹੈ। ਇਹਨਾਂ ਦੇ ਸਾਇਲੋ ਤੇ ਕੋਲਡ ਸਟੋਰਾਂ ਨੂੰ ਹੀ ਮੰਡੀਆਂ ਐਲਾਨਣ ਦੀ ਗੱਲ ਕਰਦਾ ਹੈ। ਕੰਪਨੀਆਂ ਲਈ ਮਾਰਕੀਟ ਫੀਸ ਤੇ ਸੂਬਾਈ ਲਾਇਸੰਸ ਦੇ ਝਮੇਲਿਆਂ ਤੋਂ ਛੋਟ ਦੇਣ ਲਈ ਕਹਿੰਦਾ ਹੈ। ਇਹ ਨਵੀਨਤਮ ਤਕਨੀਕ ਨਾਲ ਲੈਸ ਹੋਣਗੀਆਂ, ਬਹੁਤੇ ਮਨੁੱਖਾਂ ਦੀ ਥਾਂ ਮਸ਼ੀਨਾਂ ਤੋਂ ਕੰਮ ਲੈਣਗੀਆਂ।
ਲੋਕ ਮੋਰਚੇ ਦੇ ਸਕੱਤਰ ਜਗਮੇਲ ਸਿੰਘ ਨੇ ਕਿਹਾ ਕਿ ਇਹਨਾਂ ਦਿਉ ਕੱਦ ਕੰਪਨੀਆਂ ਦੇ ਮੂਹਰੇ ਸਰਕਾਰੀ ਮੰਡੀਆਂ ਨਹੀਂ ਖੜ ਸਕਣਗੀਆਂ। ਮੰਡੀਆਂ ਵਿੱਚ ਇਹਨਾਂ ਦੇ ਦਾਖਲ ਹੋਣ ਦਾ ਮਤਲਬ ਕਿਸਾਨਾਂ ਦੀ ਫਸਲ ਦੀ ਲੁੱਟ ਤੇ ਮਜ਼ਦੂਰਾਂ ਦੀ ਛਾਂਟੀ ਹੋਵੇਗੀ। ਖੇਤੀ ਪੈਦਾਵਾਰ ਕੌਡੀਆਂ ਦੇ ਭਾਅ ਲੁੱਟੀ ਜਾਵੇਗੀ। ਮਹਿੰਗਾਈ ਮੂਹਰੇ ਸਾਹ ਸਤ ਹੀਣ ਹੋਈਆਂ ਠੇਕਾ ਮੁਲਾਜ਼ਮਾਂ ਨੂੰ ਮਿਲਦੀਆਂ ਨਿਗੂਣੀਆਂ ਤਨਖਾਹਾਂ ਦਾ ਕੁਝ ਨੀਂ ਵੱਟਿਆ ਜਾਣਾ। ਪ੍ਰਚੂਨ ਵਪਾਰ ਵਿੱਚ ਇਹਨਾਂ ਦੇ ਆਉਣ ਨਾਲ ਅਨੇਕਾਂ ਦੁਕਾਨਾਂ ਨੂੰ ਤਾਲੇ ਲੱਗ ਜਾਣ ਦੀ ਨੌਬਤ ਆ ਜਾਣੀ ਹੈ। ਪਹਿਲਾਂ ਖੁੱਲੇ ਮਾਲਾਂ ਨੇ ਬਥੇਰੀ ਮਾਰ ਮਾਰੀ ਹੈ। ਦੂਜੇ ਪਾਸੇ ਕੰਪਨੀਆਂ ਖੇਤੀ ਪੈਦਾਵਾਰ ਨੂੰ ਮਨ ਆਏ ਭਾਅ ਖਰੀਦਣਗੀਆਂ ਤੇ ਮਨ ਚਾਹੇ ਭਾਅ ਵੇਚਣਗੀਆਂ। ਇਕੱਤਰਤਾ ਦੇ ਅੰਤ 'ਤੇ ਸਕੱਤਰ ਨੇ ਇਕੱਤਰ ਹੋਏ ਲੋਕਾਂ ਨੂੰ ਇਸ ਖਰੜੇ ਨੂੰ ਰੱਦ ਕਰਾਉਣ ਤੇ ਮੰਡੀਆਂ ਚ ਲੋਕ ਪੱਖੀ ਸੁਧਾਰ ਕਰਵਾਉਣ ਲਈ ਵਿਸ਼ਾਲ ਏਕਾ ਤੇ ਮਜ਼ਬੂਤ ਸੰਘਰਸ਼ ਦੇ ਅਖਾੜੇ ਭਖਾਉਣ ਦੀ ਲੋੜ ਨੂੰ ਭਰਵਾਂ ਹੁੰਗਾਰਾ ਭਰਨ ਦਾ ਸੱਦਾ ਦਿੱਤਾ ਹੈ। ਮਾਈਕਰੋ ਫਾਈਨਾਂਸ ਕੰਪਨੀਆਂ ਤੇ ਸੂਦਖੋਰਾਂ ਦੇ ਕਰਜ਼ਿਆਂ 'ਤੇ ਮੁਕੰਮਲ ਰੂਪ ਵਿੱਚ ਕਾਟਾ ਮਾਰੇ ਜਾਣ, ਵੱਡੇ ਜਗੀਰਦਾਰਾਂ ਅਤੇ ਕਾਰਪੋਰੇਟਾਂ ਨੂੰ ਵੱਡੇ ਟੈਕਸ ਲਾਏ ਜਾਣ, ਬਜ਼ਟਾਂ ਦਾ ਵੱਡਾ ਹਿੱਸਾ ਲੋਕ ਭਲਾਈ 'ਤੇ ਲਾਏ ਜਾਣ, ਜ਼ਿੰਦਗੀ ਦੇ ਹਰੇਕ ਖੇਤਰ ਵਿੱਚੋਂ ਜਗੀਰਦਾਰੀ ਅਤੇ ਸਾਮਰਾਜੀ ਲੁੱਟ ਦਾ ਮੁਕੰਮਲ ਖਾਤਮਾ ਕੀਤੇ ਜਾਣ ਲਈ ਲੋਕ ਲਾਮਬੰਦੀ ਤੇ ਆਵਾਜ਼ ਬੁਲੰਦ ਕਰਨ ਦਾ ਸੱਦਾ ਦਿੱਤਾ ਗਿਆ। 
 

Have something to say? Post your comment

 

More in Malwa

ਲੜਕੀਆਂ ਦੀ 12ਵੀਂ ਰਾਜ ਗੱਤਕਾ ਚੈਂਪੀਅਨਸ਼ਿਪ ਦੀ ਕੋਟਕਪੂਰਾ ਵਿਖੇ ਹੋਈ ਰਸਮੀ ਸ਼ੁਰੂਆਤ : ਡਾ. ਢਿੱਲੋਂ

ਸਿਹਤ ਮੰਤਰੀ ਨੇ ਨਵੇਂ ਕੇਂਦਰੀ ਦਫ਼ਤਰ ਦਾ ਕੀਤਾ ਉਦਘਾਟਨ

ਟਿੱਲਾ ਬਾਬਾ ਫ਼ਰੀਦ ਵਿਖੇ ਕਮਿਸ਼ਨਰ ਜੋਤੀ ਬਾਲਾ ਪਰਿਵਾਰ ਹੋਏ ਨਤਮਸਤਕ

ਪ.ਸ.ਸ.ਫ. 1680 ਅਤੇ ਏਟਕ ’ਚ ਸ਼ਾਮਲ ਵੱਖ-ਵੱਖ ਜਥੇਬੰਦੀਆਂ ਨੇ ਮਜ਼ਦੂਰ ਦਿਵਸ ਨੂੰ ਸਮਰਪਿਤ ਲਾਲ ਝੰਡੇ ਲਹਿਰਾਏ

ਪੰਜਾਬ ਦੀ ‘ਆਪ’ ਸਰਕਾਰ ਦੀ ਪਾਰਦਰਸ਼ੀ ਅਤੇ ਲੋਕ-ਕੇਂਦਰਿਤ ਸੋਚ ਅਨੁਸਾਰ ਫਰੀਦਕੋਟ ਵਿੱਚ ਪੀਣ ਵਾਲੇ ਪਾਣੀ ਦੀ ਗੁਣਵੱਤਾ ਦੀ ਵਿਗਿਆਨਕ ਜਾਂਚ ਲਈ ਮੁਹਿੰਮ ਤੇਜ਼ : ਅਰਸ਼ ਸੱਚਰ

ਇੰਟਰਨੈਸ਼ਨਲ ਮਿਲੇਨੀਅਮ ਸਕੂਲਾ ਨੇ ਅਕਾਦਮਿਕ ਸੈਸ਼ਨ 2026-27 ਲਈ ਦਾਖਲੇ ਸ਼ੁਰੂ ਕੀਤੇ : ਰਕਸ਼ੰਦਾ ਸ਼ਰਮਾ

ਚੇਅਰਮੈਨਾਂ ਵੱਲੋਂ ਜਨਗਣਨਾ-2027 ਦੀ ਸਵੈ-ਗਣਨਾ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ

ਭਾਜਪਾ ਆਗੂਆਂ ਨੇ ਮਜਦੂਰਾਂ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾ ਕੇ ਲੇਬਰ ਡੇ ਮਨਾਇਆ

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ