Monday, June 16, 2025

Chandigarh

ਪੰਜਾਬ ਸਰਕਾਰ ਦੀ ਫੈਸਲਾਕੁੰਨ ਜੰਗ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕਰੇਗੀ: ਹਰਭਜਨ ਸਿੰਘ ਈ.ਟੀ.ਓ

March 01, 2025 07:13 PM
SehajTimes

ਚੰਡੀਗੜ੍ਹ : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਸ਼ਨੀਵਾਰ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਤਸਕਰੀ ਵਿਰੁੱਧ ਸ਼ੁਰੂ ਕੀਤੀ ਗਈ ਫੈਸਲਾਕੁੰਨ ਜੰਗ ਦੇ ਸਾਕਾਰਾਤਮਕ ਨਤੀਜੇ ਸਾਹਮਣੇ ਆਉਣਗੇ ਅਤੇ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਹੋਵੇਗਾ।

ਇੱਥੇ ਜਾਰੀ ਪ੍ਰੈਸ ਬਿਆਨ ਰਾਹੀਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਾ ਤਸਕਰੀ ਵਿੱਚ ਸ਼ਾਮਲ ਲੋਕਾਂ ਨੂੰ ਸਪੱਸ਼ਟ ਅਤੇ ਸਖ਼ਤ ਚੇਤਾਵਨੀ ਦਿੱਤੀ ਹੈ ਕਿ ਉਹ ਜਾਂ ਤਾਂ ਸੂਬਾ ਛੱਡ ਦੇਣ ਜਾਂ ਫਿਰ ਆਪਣੀਆਂ ਨਾਜਾਇਜ਼ ਗਤੀਵਿਧੀਆਂ 'ਤੇ ਮੁਕੰਮਲ ਰੋਕ ਲਗਾ ਦੇਣ। ਉਨ੍ਹਾਂ ਕਿਹਾ ਕਿ ਇਹ ਚੇਤਾਵਨੀ ਪੰਜਾਬ ਸਰਕਾਰ ਵੱਲੋਂ ਆਪਣੇ ਨਾਗਰਿਕਾਂ ਲਈ ਸੁਰੱਖਿਅਤ ਅਤੇ ਸਿਹਤਮੰਦ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਨਸ਼ਿਆਂ ਦੀ ਲਾਹਨਤ ਨਾਲ ਨਜਿੱਠਣ ਲਈ ਪੁੱਟੇ ਜਾ ਰਹੇ ਠੋਸ ਕਦਮਾਂ ਦੇ ਹਿੱਸੇ ਵਜੋਂ ਆਈ ਹੈ।

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਦੀ ਨਸ਼ਿਆਂ ਦੀ ਤਸਕਰੀ ਪ੍ਰਤੀ ਜ਼ੀਰੋ-ਟੌਲਰੈਂਸ ਨੀਤੀ ਦਾ ਉਦੇਸ਼ ਨੌਜਵਾਨਾਂ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸ਼ਿਆਂ ਦੇ ਵਿਨਾਸ਼ਕਾਰੀ ਪ੍ਰਭਾਵਾਂ ਤੋਂ ਬਚਾਉਣ ਲਈ ਵਚਨਬੱਧਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੌਰਾਨ ਪੰਜਾਬ ਵਾਸੀ ਜਲਦੀ ਹੀ ਨਸ਼ਾ ਮੁਕਤ ਰੰਗਲੇ ਪੰਜਾਬ ਦੀ ਗਵਾਹੀ ਭਰਨਗੇ।

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ