Monday, June 16, 2025

Chandigarh

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦੂਜੇ ਭਾਰਤ ਅੰਤਰਰਾਸ਼ਟਰੀ ਮੈਗਾ ਵਪਾਰ ਮੇਲੇ ਚੰਡੀਗੜ੍ਹ ਦਾ ਉਦਘਾਟਨ

March 01, 2025 07:23 PM
SehajTimes

ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਚੰਡੀਗੜ੍ਹ ਦੇ ਪਰੇਡ ਗਰਾਊਂਡ ਵਿਖੇ ਦੂਜੇ ਭਾਰਤ ਅੰਤਰਰਾਸ਼ਟਰੀ ਮੈਗਾ ਵਪਾਰ ਮੇਲੇ ਦਾ ਉਦਘਾਟਨ ਕੀਤਾ। ਵਿੱਤ ਮੰਤਰੀ ਨੇ ਇਸ ਪਹਿਲਕਦਮੀ ਦੀ ਆਰਥਿਕ ਵਿਕਾਸ, ਇਨੋਵੇਸ਼ਨ ਅਤੇ ਆਪਸੀ ਸਹਿਯੋਗ ਨੂੰ ਉਤਸ਼ਾਹਿਤ ਕਰਨ ਲਈ ਇੱਕ ਮਹੱਤਵਪੂਰਨ ਮੀਲ ਪੱਥਰ ਵਜੋਂ ਸ਼ਲਾਘਾ ਕੀਤੀ।

ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਇਸ ਤਰ੍ਹਾਂ ਦੇ ਮੈਗਾ ਵਪਾਰ ਮੇਲੇ ਸਾਡੇ ਦੇਸ਼ ਅਤੇ ਸੂਬੇ ਦੀ ਵਿਕਾਸ ਸਮਰੱਥਾ ਨੂੰ ਦਰਸਾਉਣ ਅਤੇ ਵਪਾਰਕ ਸਬੰਧਾਂ ਨੂੰ ਉਤਸ਼ਾਹਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਇਵੈਂਟ ਕਾਰੋਬਾਰੀਆਂ ਨੂੰ ਆਪਣੇ ਉਤਪਾਦਾਂ, ਸੇਵਾਵਾਂ ਅਤੇ ਇਨੋਵੇਸ਼ਨਜ਼ ਦਾ ਪ੍ਰਦਰਸ਼ਨ ਕਰਨ, ਸੰਪਰਕ ਸਥਾਪਤ ਕਰਨ, ਗਿਆਨ ਸਾਂਝਾ ਕਰਨ ਅਤੇ ਵਿਕਾਸ ਦੇ ਨਵੇਂ ਮੌਕਿਆਂ ਦੀ ਖੋਜ ਕਰਨ ਲਈ ਇੱਕ ਪਲੇਟਫਾਰਮ ਪ੍ਰਦਾਨ ਕਰਦੇ ਹਨ।

ਵਿੱਤ ਮੰਤਰੀ ਨੇ ਉਦਯੋਗ ਅਤੇ ਵਪਾਰ ਵਿੱਚ ਪੰਜਾਬ ਦੀ ਅਮੀਰ ਵਿਰਾਸਤ ਦਾ ਜਿਕਰ ਕਰਦਿਆਂ ਕਿਹਾ ਕਿ ਸੂਬਾ ਹਮੇਸ਼ਾ ਹੀ ਉੱਦਮੀਆਂ, ਖੋਜਕਾਰਾਂ ਅਤੇ ਵਪਾਰੀਆਂ ਦਾ ਕੇਂਦਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਵਿਰਾਸਤ ਨੂੰ ਅੱਗੇ ਵਧਾਉਣ, ਉੱਚ-ਗੁਣਵੱਤਾ ਵਾਲੀਆਂ ਚੀਜ਼ਾਂ ਅਤੇ ਸੇਵਾਵਾਂ ਦਾ ਉਤਪਾਦਨ ਕਰਨ, ਅਤੇ ਉਦਯੋਗ ਅਤੇ ਵਪਾਰ ਲਈ ਇੱਕ ਅਨੁਕੂਲ ਮਾਹੌਲ ਬਣਾਉਣ ਲਈ ਵਚਨਬੱਧ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਵਪਾਰ ਮੇਲੇ ਨੂੰ ਕਰਵਾਉਣ ਲਈ ਬੰਗਾਲ ਚੈਂਬਰ ਅਤੇ ਜੀਐਸ ਮਾਰਕੀਟਿੰਗ ਐਸੋਸੀਏਟਸ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਇਹ ਸਮਾਗਮ ਸਫ਼ਲਤਾਪੂਰਬਕ ਸੰਪੰਨ ਹੋਵੇਗਾ ਅਤੇ ਨਾਲ ਨਵੇਂ ਕਾਰੋਬਾਰੀ ਉੱਦਮਾਂ ਅਤੇ ਵਪਾਰਕ ਭਾਈਵਾਲੀਆਂ ਦੀ ਨੀਂਹ ਰੱਖੇਗਾ।

Have something to say? Post your comment

 

More in Chandigarh

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ

ਭਾਜਪਾ ਪੰਜਾਬ ਮਹਿਲਾ ਮੋਰਚਾ ਪ੍ਰਧਾਨ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਸਮਾਣਾ ਸਕੂਲ ਬੱਸ ਹਾਦਸੇ ਦੀ ਨਿਆਂਇਕ ਜਾਂਚ ਦੀ ਕੀਤੀ ਮੰਗ

ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤੀ ਗਈ 'ਸੀ ਐਮ ਦੀ ਯੋਗਸ਼ਾਲਾ' ਵਿੱਚ ਯੋਗਾ ਕਰਨ ਨਾਲ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਆ ਰਿਹਾ ਹੈ ਬਦਲਾਅ

ਆਰ.ਟੀ.ਓ. ਮੋਹਾਲੀ ਵਲੋਂ ਟ੍ਰੈਫ਼ਿਕ ਤੇ ਟਰਾਂਸਪੋਰਟ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਤੇ ਕਾਰਵਾਈ

ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼, ਮੋਹਾਲੀ ਵਲੋਂ ਵਿਸ਼ਵ ਖੂਨ ਦਾਨੀ ਦਿਵਸ ਮਨਾਇਆ ਗਿਆ

ਚਰਨਜੀਤ ਸਿੰਘ ਚੰਨੀ ਦਲਿਤਾਂ ਦੇ ਨਾਂ 'ਤੇ ਬਹਾ ਰਹੇ ਹਨ ਮਗਰਮੱਛਾਂ ਵਾਲੇ ਹੰਝੂ : ਹਰਚੰਦ ਸਿੰਘ ਬਰਸਟ

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: ਵਿਜੀਲੈਂਸ ਬਿਊਰੋ ਵੱਲੋਂ ਐਸ.ਡੀ.ਐਮ. ਦਾ ਸਟੈਨੋ 24 ਲੱਖ ਰੁਪਏ ਨਕਦੀ ਸਮੇਤ ਕਾਬੂ

’ਯੁੱਧ ਨਸ਼ਿਆਂ ਵਿਰੁੱਧ’ ਦੇ 104 ਵੇਂ ਦਿਨ ਪੰਜਾਬ ਪੁਲਿਸ ਵੱਲੋਂ 116 ਨਸ਼ਾ ਤਸਕਰ ਗ੍ਰਿਫ਼ਤਾਰ; 9.9 ਕਿਲੋ ਹੈਰੋਇਨ ਅਤੇ 11.23 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

46 ਨਵੀਆਂ ਅਤਿ-ਆਧੁਨਿਕ ਐਂਬੂਲੈਂਸਾਂ ਪੰਜਾਬ ਵਿੱਚ ਐਮਰਜੈਂਸੀ ਸੇਵਾਵਾਂ ਨੂੰ ਦੇਣਗੀਆਂ ਵੱਡਾ ਹੁਲਾਰਾ