Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Health

ਆਰਥੋ ਖੇਤਰ ’ਚ ਨਵੀਆਂ ਖੋਜਾਂ ਬਜ਼ੁਰਗਾਂ ਵਾਸਤੇ ਵਰਦਾਨ : ਕੁਮਾਰ ਰਾਹੁਲ

March 03, 2025 01:16 PM
SehajTimes

ਮੋਹਾਲੀ : ਆਰਥੋ ਖੇਤਰ ’ਚ ਨਵੀਆਂ ਖੋਜਾਂ ਮਰੀਜ਼ਾਂ ਖ਼ਾਸਕਰ ਬਜ਼ੁਰਗਾਂ ਵਾਸਤੇ ਵਰਦਾਨ ਹਨ, ਜਿਨ੍ਹਾਂ ਨਾਲ ਸਿਹਤ ਸੇਵਾਵਾਂ ਵਿਚ ਮਿਸਾਲੀ ਸੁਧਾਰ ਹੋ ਰਿਹਾ ਹੈ। ਇਹ ਗੱਲ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਪਿ੍ਰੰਸੀਪਲ ਸਕੱਤਰ ਸ੍ਰੀ ਕੁਮਾਰ ਰਾਹੁਲ ਨੇ ਕਹੀ। ਉਹ ਮੈਡੀਕਲ ਕਾਲਜ ਮੋਹਾਲੀ ਵਿਖੇ ਹੋਈ ਆਰਥੋ ਸਰਜਨਾਂ ਦੀ ਅੰਤਰ-ਸੂਬਾਈ ਕਾਨਫ਼ਰੰਸ ਵਿਚ ਕੁੰਜੀਵਤ ਭਾਸ਼ਣ ਦੇ ਰਹੇ ਸਨ। 1 ਅਤੇ 2 ਮਾਰਚ ਨੂੰ ਹੋਈ 29ਵੀਂ ਸਾਲਾਨਾ ਪੰਜਾਬ ਆਰਥੋਪੈਡਿਕਸ ਕਾਨਫ਼ਰੰਸ ਵਿਚ ਵੱਖ-ਵੱਖ ਸੂਬਿਆਂ ਦੇ ਕਈ ਉਘੇ ਆਰਥੋ ਸਰਜਨਾਂ ਅਤੇ ਸਿਹਤ ਪੇਸ਼ੇਵਰਾਂ ਸਮੇਤ 350 ਤੋਂ ਵੱਧ ਡੈਲੀਗੇਟਾਂ ਨੇ ਹਿੱਸਾ ਲਿਆ ਅਤੇ ਆਪੋ-ਆਪਣੇ ਕੀਮਤੀ ਵਿਚਾਰ ਅਤੇ ਤਜਰਬੇ ਸਾਂਝੇ ਕੀਤੇ। ਸ੍ਰੀ ਕੁਮਾਰ ਰਾਹੁਲ ਨੇ ਨਿਰੰਤਰ ਖੋਜਾਂ ਦੀ ਮਹੱਤਵਪੂਰਣ ਭੂਮਿਕਾ ਅਤੇ ਆਰਥੋਪੈਡਿਕਸ ਦੇ ਖੇਤਰ ਵਿੱਚ ਮਰੀਜ਼ਾਂ ਦੀ ਦੇਖਭਾਲ ਵਧਾਉਣ ’ਤੇ ਜ਼ੋਰ ਦਿਤਾ। ਉਨ੍ਹਾਂ ਡਾਕਟਰੀ ਤਕਨਾਲੋਜੀ ਵਿੱਚ ਤੇਜ਼ੀ ਨਾਲ ਹੋ ਰਹੀ ਤਰੱਕੀ ਨੂੰ ਪ੍ਰਵਾਨ ਕਰਦਿਆਂ ਕਿਹਾ ਕਿ ਆਰਥੋ ਖੇਤਰ ਵਿਚ ਨਵੀਆਂ ਖੋਜਾਂ ਮਰੀਜ਼ਾਂ  ਖ਼ਾਸਕਰ ਬਜ਼ੁਰਗਾਂ ਵਾਸਤੇ ਵਰਦਾਨ ਹਨ। ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਅਜਿਹੇ ਮੰਚ ਸਰਕਾਰੀ ਸਿਹਤ ਸੇਵਾਵਾਂ ਵਿਚ ਮਿਆਰ ਨੂੰ ਹੋਰ ਉੱਚਾ ਕਰਨ ਲਈ ਕਾਰਗਰ ਸਾਬਤ ਹੋਣਗੇ। ਉਨ੍ਹਾਂ ਸਮਾਜ ਵਿਚ ਵੱਧ ਰਹੀ ਮੈਡੀਕਲ ਪੇਸ਼ੇਵਰਾਂ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਹਾਸਲ ਕੀਤੇ ਗਏ ਗਿਆਨ ਦੀ ਬਦੌਲਤ ਮਰੀਜ਼ਾਂ ਨੂੰ ਬਿਹਤਰ ਅਤੇ ਮਿਆਰੀ ਸਿਹਤ ਸਹੂਲਤਾਂ ਮਿਲ ਰਹੀਆਂ ਹਨ।  ਇਸ ਮੌਕੇ ਡਾਕਟਰੀ ਸਿਖਿਆ ਤੇ ਖੋਜ ਵਿਭਾਗ ਪੰਜਾਬ ਦੇ ਡਾਇਰੈਕਟਰ ਸ੍ਰੀ ਅਵਨੀਸ਼ ਕੁਮਾਰ ਨੇ ਗੈਸਟ ਆਫ਼ ਆਨਰ ਵਜੋਂ ਸ਼ਿਰਕਤ ਕੀਤੀ। 
ਕਾਲਜ ਦੇ ਪਿ੍ਰੰਸੀਪਲ ਡਾ. ਭਵਨੀਤ ਭਾਰਤੀ ਨੇ ਦਸਿਆ ਕਿ ਏਮਜ਼ ਮੋਹਾਲੀ ਦੇ ਆਰਥੋ ਵਿਭਾਗ ਅਤੇ ਏਮਜ਼ ਮੋਹਾਲੀ ਆਰਥੋ ਰਿਸਰਚ ਤੇ ਐਜੂਕੇਸ਼ਨਲ ਸੁਸਾਇਟੀ ਵਲੋਂ ਇਹ ਕਾਨਫ਼ਰੰਸ ਕਰਵਾਈ ਗਈ ਜਿਸ ਦਾ ਸਾਰਾ ਪ੍ਰਬੰਧ ਆਰਥੋ ਸਰਜਨ ਡਾ. ਅਨੁਪਮ ਮਹਾਜਨ ਦੀ ਅਗਵਾਈ ਵਿਚ ਕੀਤਾ ਗਿਆ। ਕਾਨਫ਼ਰੰਸ ਵਿਚ ਪੰਜਾਬ, ਚੰਡੀਗੜ੍ਹ, ਹਰਿਆਣਾ, ਦਿੱਲੀ, ਹਿਮਾਚਲ ਅਤੇ ਜੰਮੂ ਕਸ਼ਮੀਰ ਦੇ ਆਰਥੋ ਸਰਜਨਾਂ ਨੇ ਹਿੱਸਾ ਲਿਆ।

Have something to say? Post your comment

More in Health

ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਦੀ ਸਖ਼ਤ ਕਾਰਵਾਈ

ਪੰਜਾਬ ਦੇ ਸਿਹਤ ਮੰਤਰੀ ਨੇ ਵੈਕਟਰ ਬੋਰਨ ਤੇ ਪਾਣੀ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਬਚਾਅ ਕਾਰਜਾਂ ਦਾ ਲਿਆ ਜਾਇਜ਼ਾ

ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਪਹਿਲੀ ਵਾਰ ਸਫਲ ਕਿਡਨੀ ਟ੍ਰਾਂਸਪਲਾਂਟ ਕਰਕੇ ਰਚਿਆ ਇਤਿਹਾਸ

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ

ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤੇ ਆਮ ਆਦਮੀ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਜਾਗਰੂਕਤਾ ਮੁਹਿੰਮ ਸ਼ੁਰੂ 

ਪਿੰਡ ਘੜੂੰਆਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸਿਹਤ ਵਿਭਾਗ ਵੱਲੋਂ ਕੰਟੇਨਰ ਸਰਵੇ

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਾਨਸਿਕ ਸਿਹਤ ਦਾ ਇਲਾਜ ਕਰਵਾਉਣ ਵਾਲਿਆਂ ਤੇ ਦਿੱਤਾ ਜਾ ਰਿਹੈ ਵਿਸ਼ੇਸ਼ ਧਿਆਨ

ਐਚਆਈਵੀ/ਏਡਜ਼ ਦੇ ਖਾਤਮੇ ਲਈ ਜ਼ਿਲ੍ਹਾ ਪੱਧਰੀ ਲੇਖ ਮੁਕਾਬਲਾ ਆਯੋਜਿਤ ਕੀਤਾ ਗਿਆ

ਜੱਚਾ ਬੱਚਾ ਹਸਪਤਾਲ ਫਰੀਦਕੋਟ ਵਿਖੇ ਨਾਟਕ ਰਾਹੀਂ ਦਿਵਿਆਂਗ ਵਿਅਕਤੀਆਂ ਦੇ ਹੱਕਾਂ ਪ੍ਰਤੀ ਕੀਤਾ ਜਾਗਰੂਕ

ਸਿਹਤ ਕਰਮਚਾਰੀ 7 ਦੀ ਰੈਲੀ 'ਚ ਕਰਨਗੇ ਭਰਵੀਂ ਸ਼ਮੂਲੀਅਤ