Wednesday, September 17, 2025

Malwa

ਪੰਜਾਬ ਸਰਕਾਰ ਵੱਲੋਂ ਪੰਜਾਬ ਸਟੈਮੀ ਪ੍ਰੋਜੈਕਟ ਨਾਲ ਲੋਕਾਂ ਨੂੰ ਦਿੱਤੀ ਗਈ ਵੱਡੀ ਰਾਹਤ : ਡਿਪਟੀ ਕਮਿਸ਼ਨਰ

March 03, 2025 03:51 PM
SehajTimes

ਸਟ੍ਰੋਕ ਦੇ ਮਰੀਜਾਂ ਨੂੰ ਮਕੈਨੀਕਲ ਥ੍ਰੋਮਬੈਕਟੋਮੀ ਪ੍ਰਦਾਨ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ

ਫ਼ਤਹਿਗੜ੍ਹ ਸਾਹਿਬ : ਪੰਜਾਬ ਸਰਕਾਰ ਵੱਲੋਂ ਸਿਹਤ ਦੇ ਖੇਤਰ ਵਿੱਚ ਕੀਤੇ ਗਏ ਇਤਿਹਾਸਕ ਫੈਸਲਿਆਂ ਸਦਕਾ ਲੋਕਾਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਹੋ ਰਹੀਆਂ ਹਨ ਅਤੇ ਦਿਲ ਦੇ ਦੌਰਾ ਕਾਰਨ ਹੋਣ ਵਾਲੀਆਂ ਮੌਤਾਂ ਨੂੰ ਠੱਲ ਪਾਉਣ ਦੇ ਮੰਤਵ ਨਾਲ ਮਿਸ਼ਨ ਅੰਮ੍ਰਿਤ ਤਹਿਤ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਪੰਜਾਬ ਸਟੈਮੀ ਪ੍ਰੋਜੈਕਟ ਅਧੀਨ ਲਗਾਏ ਜਾਣ ਵਾਲੇ 35 ਹਜ਼ਾਰ ਰੁਪਏ ਮੁਫਤ ਟੀਕੇ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਦਿੱਤੀ।

ਡਾ: ਸੋਨਾ ਥਿੰਦ ਨੇ ਦੱਸਿਆ ਕਿ ਆਮ ਲੋਕਾਂ ਨੂੰ ਘਰਾਂ ਨੇੜੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਲਈ ਜਿਥੇ ਜ਼ਿਲ੍ਹੇ ਵਿੱਚ ਆਮ ਆਦਮੀ ਕਲੀਨਿਕਾਂ ਵਿੱਚ ਲੋਕਾਂ ਦਾ ਮੁਫਤ ਇਲਾਜ ਤੇ ਮੁਫਤ ਟੈਸਟ ਹੋ ਰਹੇ ਹਨ ਉਥੇ ਹੀ ਹੁਣ ਸਰਕਾਰ ਦੇ ਗੈਰ-ਸੰਚਾਰੀ ਰੋਗ ਕੰਟਰੋਲ ਪ੍ਰੋਗਰਾਮ ਅਧੀਨ ਸ਼ੂਗਰ, ਹਾਈਪਰਟੈਨਸ਼ਨ ਅਤੇ ਵੱਖ-ਵੱਖ ਤਰ੍ਹਾਂ ਦੇ ਕੈਂਸਰ ਦੀ ਜਾਂਚ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਮੁਫਤ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਨਾਲ ਜਿਥੇ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਦਾ ਸਮੇਂ ਸਿਰ ਪਤਾ ਲਗਾ ਕੇ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਣਗੀਆਂ ਉਥੇ ਹੀ ਇਸ ਬਿਮਾਰੀ ਨੂੰ ਫੈਲਣ ਤੋਂ ਵੀ ਰੋਕਿਆ ਜਾ ਸਕੇਗਾ।

 ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰ ਵੱਲੋਂ ਲੁਧਿਆਣਾ ਦੇ ਸੀ.ਐਮ.ਸੀ. ਅਤੇ ਮੈਡਟ੍ਰੋਨਿਕ ਨਾਲ ਸਾਂਝੇਦਾਰੀ ਤਹਿਤ ਸਟ੍ਰੋਕ ਕੇਅਰ ਮਾਡਲ ਵੀ ਲਾਂਚ ਕੀਤਾ ਗਿਆ ਹੈ, ਜਿਸ ਵਿੱਚ ਸਟ੍ਰੋਕ ਦੇ ਮਰੀਜਾਂ ਨੂੰ 06 ਲੱਖ ਰੁਪਏ ਦਾ ਟਰਸ਼ਰੀ ਕੇਅਰ ਟਰੀਟਮੈਂਟ ਮੁਫਤ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਟ੍ਰੋਕ ਦੇ ਮਰੀਜਾਂ ਨੂੰ ਮੁਫਤ ਮਕੈਨੀਕਲ ਥ੍ਰੋਮਬੈਕਟੋਮੀ ਪ੍ਰਦਾਨ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ।

 ਡਾ: ਸੋਨਾ ਥਿੰਦ ਨੇ ਦੱਸਿਆ ਕਿ ਸਰਕਾਰੀ ਹਸਪਤਾਲਾਂ ਅੰਦਰ ਪਰਚੀਆਂ ਕਟਵਾਉਣ ਲਈ ਲੱਗਣ ਵਾਲੀਆਂ ਲੰਮੀਆਂ ਲਾਇਨਾਂ ਨੂੰ ਰੋਕਣ ਲਈ ਅਹਿਮ ਕਦਮ ਚੁੱਕੇ ਗਏ ਹਨ। ਹੁਣ ਮਰੀਜ ਆਪਣੀ ਆਭਾ ਆਈ.ਡੀ. ਬਣਾ ਕੇ ਜਲਦੀ ਓ.ਪੀ.ਡੀ. ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।

         

Have something to say? Post your comment