Saturday, August 02, 2025
BREAKING NEWS
ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

Malwa

ਪਟਿਆਲਾ ਜ਼ਿਲ੍ਹੇ ਦੇ ਪਿੰਡ ਦੁੱਲੜ, ਮਵੀ ਸੱਪਾ ਤੇ ਚਹਿਲ ਵਿਖੇ ਲੱਗੇ ਜਨ ਸੁਵਿਧਾ ਕੈਂਪ

March 03, 2025 04:02 PM
SehajTimes

ਜਨ ਸੁਵਿਧਾ ਕੈਂਪਾਂ ਦਾ ਵੱਡੀ ਗਿਣਤੀ ਇਲਾਕਾ ਨਿਵਾਸੀਆਂ ਨੇ ਉਠਾਇਆ ਲਾਭ

ਲੋਕ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਜਨ ਸੁਵਿਧਾ ਕੈਂਪਾਂ ਦਾ ਲਾਭ ਜ਼ਰੂਰ ਲੈਣ : ਚੇਤਨ ਸਿੰਘ ਜੌੜਾਮਾਜਰਾ

ਪਟਿਆਲਾ ਜ਼ਿਲ੍ਹੇ ਦੀ ਹਰੇਕ ਸਬ-ਡਵੀਜ਼ਨ 'ਚ ਲੱਗ ਰਹੇ ਨੇ ਜਨ ਸੁਵਿਧਾ ਕੈਂਪ  : ਡਾ. ਪ੍ਰੀਤੀ ਯਾਦਵ

ਪਟਿਆਲਾ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਪ੍ਰਸ਼ਾਸਨਿਕ ਸੇਵਾਵਾਂ ਉਪਲਬੱਧ ਕਰਵਾਉਣ ਦੇ ਮਕਸਦ ਨਾਲ ਸ਼ੁਰੂ ਕਰਵਾਈ 'ਆਪ ਦੀ ਸਰਕਾਰ ਆਪ ਦੇ ਦੁਆਰ' ਮੁਹਿੰਮ ਤਹਿਤ ਅੱਜ ਤਹਿਸੀਲ ਸਮਾਣਾ ਦੇ ਪਿੰਡ ਦੁੱਲੜ, ਪਟਿਆਲਾ ਸਬ ਡਵੀਜ਼ਨ ਦੇ ਪਿੰਡ ਮਵੀ ਸੱਪਾ ਤੇ ਨਾਭਾ ਦੇ ਪਿੰਡ ਚਹਿਲ ਵਿਖੇ ਜਨ ਸੁਵਿਧਾ ਕੈਂਪ ਲਗਾਏ ਗਏ। ਇਸ ਮੌਕੇ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਪਿੰਡ ਦੁੱਲੜ ਦੇ ਜਨ ਸੁਵਿਧਾ ਕੈਂਪ 'ਚ ਪੁੱਜ ਕੇ ਲੋਕਾਂ ਦੇ ਮਸਲੇ ਸੁਣ ਕੇ ਮੌਕੇ 'ਤੇ ਹੀ ਹੱਲ ਕੀਤੇ।
  ਇਸ ਮੌਕੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਜਨ ਸੁਵਿਧਾ ਕੈਂਪ ਲਗਾਉਣ ਦਾ ਅਹਿਮ ਉਪਰਾਲਾ ਕੀਤਾ ਹੈ, ਜਿਸ ਨਾਲ ਲੋਕਾਂ ਦੀ ਖੱਜਲ ਖੁਆਰੀ ਖ਼ਤਮ ਹੋਈ ਹੈ। ਉਨ੍ਹਾਂ ਕਿਹਾ ਕਿ ਅਜਿਹੇ ਕੈਂਪ ਹਰੇਕ ਹਫ਼ਤੇ ਲਗਾਏ ਜਾ ਰਹੇ ਹਨ, ਜਿਥੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਇੱਕੋਂ ਛੱਤ ਥੱਲੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਦੇ ਹਨ ਤੇ ਮੌਕੇ 'ਤੇ ਹੱਲ ਹੋਣ ਵਾਲੀਆਂ ਸਮੱਸਿਆਵਾਂ ਨੂੰ ਹੱਲ ਕੀਤਾ ਜਾਂਦਾ ਹੈ ਤੇ ਰਹਿੰਦੇ ਮਸਲਿਆਂ ਦਾ ਵੀ ਸਮਾਂਬੱਧ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਥੇ ਜਨ ਸੁਵਿਧਾ ਕੈਂਪ ਲਗਾਏ ਜਾਂਦੇ ਹਨ ਉਥੇ ਸਬੰਧਤ ਇਲਾਕਿਆਂ ਦੇ ਲੋਕ ਇਨ੍ਹਾਂ ਕੈਂਪਾਂ ਦਾ ਲਾਭ ਜਰੂਰ ਉਠਾਉਣ ਅਤੇ ਆਪਣੇ ਦਸਤਾਵੇਜ ਪਹਿਲਾ ਹੀ ਤਿਆਰ ਰੱਖਣ।
ਐਸ.ਡੀ.ਐਮਜ਼ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਬ-ਡਵੀਜ਼ਨ ਪੱਧਰ 'ਤੇ ਲਗਾਤਾਰ ਜਨ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜਨ ਸੁਵਿਧਾ ਕੈਂਪ ਦੌਰਾਨ ਜ਼ਿਲ੍ਹੇ ਦੇ ਸਮੂਹ ਵਿਭਾਗ ਸ਼ਾਮਲ ਸਨ, ਜਿਨ੍ਹਾਂ 'ਚ ਖੁਰਾਕ ਤੇ ਸਿਵਲ ਸਪਲਾਈ, ਸੀ.ਡੀ.ਪੀ.ਓ ਦਫ਼ਤਰ, ਬੀ.ਡੀ.ਪੀ.ਓ ਦਫ਼ਤਰ, ਤਹਿਸੀਲ ਦਫ਼ਤਰ, ਖੇਤੀਬਾੜੀ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਰਹੇ, ਜਿਨ੍ਹਾਂ ਨੇ ਲੋਕਾਂ ਦੇ ਮਸਲੇ ਨਿਬੇੜੇ ਅਤੇ ਮੌਕੇ 'ਤੇ ਹੀ ਲੋਕਾਂ ਨੂੰ ਸਰਕਾਰੀ ਸੇਵਾਵਾਂ ਪ੍ਰਦਾਨ ਕੀਤੀਆਂ।
  ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਅਨੁਸਾਰ ਪਟਿਆਲਾ ਜ਼ਿਲ੍ਹੇ ਦੀਆਂ ਸਾਰੀਆਂ ਸਬ-ਡਵੀਜ਼ਨਾਂ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਜਨ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ, ਜਿਥੇ ਲੋਕਾਂ ਦੇ ਪ੍ਰਸ਼ਾਸਨਿਕ ਕੰਮ ਦਾ ਮੌਕੇ 'ਤੇ ਨਿਪਟਾਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅੱਜ ਪਿੰਡ ਦੁੱਲੜ ਤੋਂ ਇਲਾਵਾ ਪਟਿਆਲਾ ਸਬ ਡਵੀਜ਼ਨ ਦੇ ਪਿੰਡ ਮਵੀ ਸੱਪਾ ਤੇ ਨਾਭਾ ਦੇ ਪਿੰਡ ਚਹਿਲ ਵਿਖੇ ਜਨ ਸੁਵਿਧਾ ਕੈਂਪ ਲਗਾਇਆ ਗਿਆ ਹੈ।

Have something to say? Post your comment

 

More in Malwa

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਪਾਤੜਾਂ ਦੇ ਗਰੀਬ ਲੋਕਾਂ ਨੂੰ ਇਨਸਾਫ਼ ਦਿਵਾਉਣ ਵਿੱਚ ਬੁਰੀ ਤਰ੍ਹਾਂ ਅਸਫਲ ਰਹੀ ਹੈ : ਕੈਂਥ 

'ਸੁਭਾਸ਼ ਚੰਦਰ ਬੋਸ ਆਪਦਾ ਪ੍ਰਬੰਧਨ ਪੁਰਸਕਾਰ' ਲਈ ਅਰਜ਼ੀਆਂ ਦੀ ਮੰਗ

ਵਿਨਰਜੀਤ ਗੋਲਡੀ ਨੇ "ਆਪ" ਸਰਕਾਰ ਤੇ ਖੜ੍ਹੇ ਕੀਤੇ ਸਵਾਲ 

13 ਸਤੰਬਰ ਨੂੰ ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ ਕੀਤੀ ਜਾਵੇਗੀ ਆਯੋਜਿਤ

ਮਨੁੱਖਤਾ ਲਈ ਖੂਨਦਾਨ ਤੋਂ ਵੱਡਾ ਕੋਈ ਪੁੰਨ ਨਹੀਂ : ਢੀਂਡਸਾ 

ਨਵੇਂ ਬਿਜਲੀ ਕੁਨੈਕਸ਼ਨਾਂ ਲਈ ਔਨਲਾਈਨ ਅਰਜ਼ੀ ਪ੍ਰਕਿਰਿਆ ਬਾਰੇ ਸਪੱਸ਼ਟੀਕਰਨ

ਰਾਜਾ ਬੀਰਕਲਾਂ ਦੀ ਅਗਵਾਈ 'ਚ ਕਾਂਗਰਸੀ ਪਟਿਆਲਾ ਧਰਨੇ ਲਈ ਰਵਾਨਾ 

ਮਨਦੀਪ ਸੁਨਾਮ ਦੀ ਨਵੀਂ ਪੁਸਤਕ "ਭਾਰਤ ਦੇ ਉਲੰਪਿਕ ਤਗ਼ਮੇ"  ਲੋਕ ਅਰਪਣ 

ਸ਼ਹੀਦ ਊਧਮ ਸਿੰਘ ਦੇ ਜੱਦੀ ਘਰ ਮਨਾਇਆ ਸ਼ਹੀਦੀ ਦਿਹਾੜਾ 

ਮਾਨ ਸਰਕਾਰ ਕੈਮਿਸਟਾਂ ਦੀਆਂ ਸਮੱਸਿਆਵਾਂ ਦਾ ਕਰੇਗੀ ਹੱਲ : ਅਮਨ ਅਰੋੜਾ