Wednesday, December 17, 2025

Chandigarh

40.85 ਲੱਖ ਰੁਪਏ ਦੀ ਸਰਕਾਰੀ ਗ੍ਰਾਂਟ ਦੀ ਦੁਰਵਰਤੋਂ ਕਰਨ ਵਾਲੇ ਨਿੱਜੀ ਫਰਮ ਦੇ ਮਾਲਕ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ

March 03, 2025 06:59 PM
SehajTimes

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਅਮਲੋਹ ਐਂਟਰਪ੍ਰਾਈਜ਼ਿਜ਼ ਦੇ ਮਾਲਕ ਅਤੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਅਮਲੋਹ ਦੇ ਰਹਿਣ ਵਾਲੇ ਇੱਕ ਭਗੌੜੇ ਦੋਸ਼ੀ ਸਤਵਿੰਦਰ ਨੂੰ ਸਰਕਾਰੀ ਗ੍ਰਾਂਟਾਂ ਵਿੱਚ 40,85,175 ਰੁਪਏ ਦੀ ਹੇਰਾ-ਫੇਰੀ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਸਤਵਿੰਦਰ ਅਮਲੋਹ ਬਲਾਕ ਅਤੇ ਵੱਖ-ਵੱਖ ਗ੍ਰਾਮ ਪੰਚਾਇਤਾਂ ਲਈ ਅਲਾਟ ਹੋਏ ਫੰਡਾਂ ਦੀ ਦੁਰਵਰਤੋਂ ਨਾਲ ਸਬੰਧਤ ਇੱਕ ਮਾਮਲੇ ਵਿੱਚ ਲੋੜੀਂਦਾ ਸੀ, ਜਿਸ ਵਿੱਚ ਫਤਿਹਗੜ੍ਹ ਸਾਹਿਬ ਦੇ ਤਤਕਾਲੀ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ ਕੁਲਵਿੰਦਰ ਸਿੰਘ ਰੰਧਾਵਾ ਦੀ ਮਿਲੀਭੁਗਤ ਵੀ ਸ਼ਾਮਲ ਸੀ।

ਇਹ ਖੁਲਾਸਾ ਕਰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਕੇਸ ਵਿੱਚ 9 ਅਗਸਤ, 2024 ਨੂੰ ਵਿਜੀਲੈਂਸ ਬਿਊਰੋ ਪੁਲਿਸ ਥਾਣਾ, ਪਟਿਆਲਾ ਰੇਂਜ ਵਿਖੇ ਆਈਪੀਸੀ ਦੀ ਧਾਰਾ 409 ਅਤੇ 120-ਬੀ ਦੇ ਨਾਲ-ਨਾਲ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ ਧਾਰਾ 13(1) ਦੇ ਨਾਲ-ਨਾਲ ਧਾਰਾ 13(2) ਦੇ ਤਹਿਤ ਐਫਆਈਆਰ ਨੰਬਰ 37 ਦਰਜ ਕੀਤੀ ਗਈ ਸੀ। ਇਸ ਕੇਸ ਵਿੱਚ ਕੁਲਵਿੰਦਰ ਸਿੰਘ ਰੰਧਾਵਾ, ਜੋ ਹੁਣ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਧਿਕਾਰੀ (ਡੀਡੀਪੀਓ) ਹੈ, ਸਮੇਤ ਪੰਜ ਮੁਲਜ਼ਮ ਸ਼ਾਮਲ ਹਨ, ਜਿਨ੍ਹਾਂ ’ਤੇ ਸਰਕਾਰੀ ਫੰਡਾਂ ਦੀ ਦੁਰਵਰਤੋਂ ਕਰਕੇ ਗੈਰ-ਕਾਨੂੰਨੀ ਢੰਗ ਨਾਲ ਨਿੱਜੀ ਫਰਮਾਂ ਅਤੇ ਵਿਅਕਤੀਆਂ ਨੂੰ ਇਨ੍ਹਾਂ ਫੰਡਾਂ ਦੇ ਲਾਭ ਦੇਣ ਦਾ ਦੋਸ਼ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਦੋ ਮੁਲਜ਼ਮਾਂ, ਕੁਲਵਿੰਦਰ ਸਿੰਘ ਰੰਧਾਵਾ ਅਤੇ ਹੰਸਪਾਲ ਨਾਮ ਦੇ ਇੱਕ ਨਿੱਜੀ ਵਿਅਕਤੀ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਵਿਜੀਲੈਂਸ ਬਿਊਰੋ ਵੱਲੋਂ ਜਾਂਚ ਜਾਰੀ ਹੈ ਅਤੇ ਬਾਕੀ ਮੁਲਜ਼ਮਾਂ ਦੀ ਸਰਗਰਮੀ ਨਾਲ ਭਾਲ ਕੀਤੀ ਜਾ ਰਹੀ ਹੈ।

Have something to say? Post your comment

 

More in Chandigarh

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ : ਮੁੱਖ ਮੰਤਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਐਨ.ਐਚ.ਐਮ. ਅਧੀਨ ਏ.ਐਨ.ਐਮ. ਅਤੇ ਸਟਾਫ ਨਰਸਾਂ ਦੀਆਂ 1,568 ਖਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ

ਮੁਹਾਲੀ ਦੀ ਅਦਾਲਤ ਨੇ ਹੈੱਡ ਕਾਂਸਟੇਬਲ ਨੂੰ 4 ਸਾਲ ਦੀ ਸਖ਼ਤ ਕੈਦ ਅਤੇ 20000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ

ਵਿਧਾਇਕ  ਕੁਲਵੰਤ ਸਿੰਘ ਨੇ 17. 71 ਕਰੋੜ ਦੀ ਲਾਗਤ ਨਾਲ ਬਣਨ ਜਾ ਰਹੇ ਚੌਂਕਾਂ ਅਤੇ ਟੀ-ਜੰਕਸ਼ਨਾਂ ਦੇ ਕੰਮ ਦੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਕੀਤੀ ਸ਼ੁਰੂਆਤ

ਕਬੱਡੀ ਪ੍ਰਮੋਟਰ ਕਤਲ ਮਾਮਲਾ: ਮੋਹਾਲੀ ਪੁਲਿਸ ਵੱਲੋਂ ਦੋਸ਼ੀਆਂ ਦੀ ਪਛਾਣ